
ਤਰਨ ਤਾਰਨ, 2 ਜੂਨ : ਜ਼ਿਲ੍ਹਾ ਤਰਨਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਸਿਹਤ ਵਿਭਾਗ ਵਿੱਚ 33 ਸਾਲਾਂ ਦੀ ਸ਼ਾਨਦਾਰ ਅਤੇ ਨਿਰਸਵਾਰਥ ਸੇਵਾ ਤੋਂ ਬਾਅਦ 31 ਮਈ ਨੂੰ ਸੇਵਾਮੁਕਤ ਹੋ ਗਏ। ਉਨ੍ਹਾਂ ਦੀ ਇਸ ਉਪਲਬੱਧੀ ‘ਤੇ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਇਕ ਵਿਸ਼ੇਸ਼ ਵਿਦਾਇਗੀ ਸਮਾਰੋਹ ਦਾ ਆਯੋਜਨ ਸਤਿਕਾਰ ਪੈਲਿਸ਼ ਤਰਨਤਾਰਨ ਕੀਤਾ ਗਿਆ। ਡਾ. ਗੁਰਪ੍ਰੀਤ ਸਿੰਘ ਰਾਏ ਨੇ ਆਪਣੇ ਕਾਰਜਕਾਲ ਦੌਰਾਨ ਲੱਗਭਗ 3 ਸਾਲ ਤੱਕ ਸਿਵਲ ਸਰਜਨ ਦੇ ਅਹੁਦੇ ‘ਤੇ ਰਹਿ ਕੇ ਆਪਣੀਆਂ ਬੇਮਿਸਾਲ ਸੇਵਾਵਾਂ ਦਿੱਤੀਆਂ। ਸਮਾਰੋਹ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਭਾਰਤੀ ਧਵਨ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ, ਸਹਾਇਕ ਸਿਵਲ ਸਰਜਨ ਡਾ. ਜਸਪ੍ਰੀਤ ਸਿੰਘ, ਡੀਐਮਸੀ ਡਾ. ਰੂਪਮ ਚੌਧਰੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ , ਡਰੱਗ ਇੰਸਪੈਕਟਰ ਹਰਪ੍ਰੀਤ ਸਿੰਘ , ਰਜਵੰਤ ਸਿੰਘ ਬਾਗੜੀਆਂ, ਡਾ. ਰਣਦੀਪ ਸਿੰਘ, ਅਮਰਿੰਦਰ ਸਿੰਘ ਆਦਿ ਨੇ ਉਨ੍ਹਾਂ ਦੀ ਮਿਹਨਤ, ਦਿਆਨਤਦਾਰੀ , ਇਮਾਨਦਾਰੀ ਅਤੇ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪਾਈਆਂ ਗਈਆਂ ਪੈੜਾਂ ਹਮੇਸ਼ਾ ਸਾਡੇ ਲਈ ਪ੍ਰੇਰਨਾ ਸਰੋਤ ਰਹਿਣਗੀਆਂ। ਇਸ ਮੌਕੇ ਡਾ. ਰਾਏ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਸਾਰੇ ਸਟਾਫ਼ ਮੈਂਬਰਾਂ ਦਾ ਉਨ੍ਹਾਂ ਨੂੰ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸੁਪਰਡੈਂਟ ਪੁਸ਼ਪਿੰਦਰ ਸਿੰਘ, ਸੁਪਰਡੈਂਟ ਤਜਿੰਦਰ ਸਿੰਘ ਢਿੱਲੋਂ, ਮੈਡਮ ਦਵਿੰਦਰ ਰਾਣੀ, ਚੀਫ਼ ਫਾਰਮੇਸੀ ਅਫ਼ਸਰ ਰਣਜੀਤ ਸਿੰਘ, ਵਰਿੰਦਰ ਭਾਟੀਆ, ਗੁਰਦੇਵ ਸਿੰਘ ਢਿੱਲੋਂ, ਭੁਪਿੰਦਰ ਸਿੰਘ, ਅਮਰਜੀਤ ਸਿੰਘ ਗਿੱਲ, ਜਸਪਿੰਦਰ ਸਿੰਘ, ਵਿਰਸਾ ਸਿੰਘ ਪੰਨੂ, ਪਰਦੀਪ ਸਿੰਘ, ਮਨਜਿੰਦਰ ਸਿੰਘ, ਮਨਦੀਪ ਸਿੰਘ,ਸੁਰਜੀਤ ਸਿੰਘ, ਮੈਡਮ ਸਾਕਸ਼ੀ ਖੋਸਲਾ, ਇੰਦਰਜੀਤ ਭੁੱਲਰ , ਮਲਵਿੰਦਰ ਸਿੰਘ, ਗੁਰਮੁਖ ਸਿੰਘ ਮਨਦੀਪ ਸਿੰਘ, ਆਰੂਸ਼ ਭੱਲਾ, ਰਿਤੇਸ਼ ਵਾਲੀਆ,ਕਾਬਲ ਸਿੰਘ , ਸਿਮਰਜੀਤ ਕੌਰ, ਰਣਬੀਰ ਕੌਰ, ਬਲਜੀਤ ਕੌਰ ,ਗੌਰਵ, ਰਣਜੀਤ ਸਿੰਘ ਆਦਿ ਨੇ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੂੰ ਵਧਾਈ ਪੇਸ਼ ਕੀਤੀ ਅਤੇ ਆਉਣ ਵਾਲੀ ਜ਼ਿੰਦਗੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ।