Sunday, June 21
Shadow

ਅੰਤਰਰਾਸ਼ਟਰੀ ਯੋਗ ਦਿਵਸ: ਸੈਂਕੜੇ ਬਰਨਾਲਾ ਵਾਸੀਆਂ ਨੇ ਕੀਤਾ ਯੋਗ

ਬਰਨਾਲਾ, 21 ਜੂਨ-     ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਕੁਮਾਰ ਰਾਹੁਲ ਆਈ ਏ ਐੱਸ, ਕਮਿਸ਼ਨਰ ਆਯੂਸ਼ ਕਵਲਪ੍ਰੀਤ ਕੌਰ ਬਰਾੜ ਆਈ ਏ ਐੱਸ ਅਤੇ ਡਾਇਰੈਕਟਰ ਆਯੁਰਵੈਦਾ ਪੰਜਾਬ ਡਾ. ਰਮਨ ਖੰਨਾ ਦੇ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐਸ ਦੀ ਅਗਵਾਈ ਹੇਠ ਅੱਜ ਕੌਮਾਂਤਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਕਰਾਇਆ ਗਿਆ ਜਿਸ ਵਿਚ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ ‘ ਤੇ ਪੁੱਜੇ। 

   ਇਸ ਮੌਕੇ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਮੀਤ ਹੇਅਰ ਨੇ ਕਿ ਕਿ ਨਰੋਏ ਸਰੀਰ ਅਤੇ ਨਰੋਏ ਮਨ ਲਈ ਯੋਗ ਬੇਹੱਦ ਜ਼ਰੂਰੀ ਹੈ। ਓਹਨਾਂ ਕਿਹਾ ਕਿ ਅੱਜ ਪੂਰੀ ਦੁਨੀਆਂ ਵਿੱਚ ਯੋਗ ਨੂੰ ਮਾਨਤਾ ਦਿੱਤੀ ਗਈ ਹੈ। ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਸਿਹਤਯਾਬੀ ਲਈ ਸੀ ਐਮ ਦੀ ਯੋਗਸ਼ਾਲਾ ਦਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਬਿਲਕੁਲ ਮੁਫ਼ਤ ਯੋਗ ਕਲਾਸਾਂ ਲਾਈਆਂ ਜਾ ਰਹੀਆਂ ਹਨ। ਓਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੀ 255 ਥਾਵਾਂ ਉੱਤੇ ਯੋਗ ਕਲਾਸਾਂ ਚੱਲ ਰਹੀਆਂ ਹਨ ਅਤੇ ਰੋਜ਼ਾਨਾ 6500 ਦੇ ਕਰੀਬ ਵਿਅਕਤੀ ਇਨ੍ਹਾਂ ਮੁਫ਼ਤ ਕਲਾਸਾਂ ਦਾ ਲਾਭ ਲੈ ਰਹੇ ਹਨ। ਓਹਨਾਂ ਜ਼ਿਲ੍ਹਾ ਵਾਸੀਆਂ ਨੂੰ ਯੋਗ ਨਾਲ ਜੁੜਨ ਅਤੇ ਮੁਫ਼ਤ ਕਲਾਸਾਂ ਦਾ ਲਾਭ ਲੈਣ ਦਾ ਸੱਦਾ ਦਿੱਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਹੈ ਜਿਸ ਦਾ ਵਿਸ਼ਾ “ਸਿਹਤਮੰਦ ਬੁਢਾਪੇ ਲਈ ਯੋਗ” (Yoga for Healthy Ageing) ਰੱਖਿਆ ਹੈ। ਅੱਜ ਦੇ ਸਮਾਗਮ ਦਾ ਉਦੇਸ਼ ਹਰ ਉਮਰ ਦੇ ਲੋਕਾਂ ਨੂੰ ਸਿਹਤਮੰਦ, ਸਰਗਰਮ ਅਤੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।

  ਇਸ ਮੌਕੇ ਐੱਸ ਐੱਸ ਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਵੀ ਯੋਗ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਜੀਵਨਸ਼ੈਲੀ ਸਿਹਤਮੰਦ ਬਣਾਉਣ ਦਾ ਸੱਦਾ ਦਿੱਤਾ।

 ਇਸ ਮੌਕੇ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ. ਅਮਨ ਕੌਸ਼ਲ ਨੇ ਕਿਹਾ ਕਿ ਯੋਗ ਨਾ ਸਿਰਫ਼ ਬਿਮਾਰੀਆਂ ਤੋਂ ਬਚਾਅ ਕਰਦਾ ਹੈ, ਸਗੋਂ ਮਨ ਨੂੰ ਸ਼ਾਂਤੀ ਅਤੇ ਜੀਵਨ ਵਿੱਚ ਸੰਤੁਲਨ ਵੀ ਪ੍ਰਦਾਨ ਕਰਦਾ ਹੈ।

ਇਸ ਮੌਕੇ ਯੋਗ ਮਾਹਿਰਾਂ ਵਲੋਂ ਵੱਖ ਵੱਖ ਯੋਗ ਕਿਰਿਆਵਾਂ ਕਰਾਈਆਂ ਗਈਆਂ ਜਿਸ ਦਾ ਸੈਂਕੜੇ ਬਰਨਾਲਾ ਵਾਸੀਆਂ ਨੇ ਲਾਹਾ ਲਿਆ। ਇਸ ਮੌਕੇ ਸਟੇਜ ਸੰਚਾਲਨ ਪ੍ਰਿੰਸੀਪਲ ਹਰੀਸ਼ ਬਾਂਸਲ ਵਲੋਂ ਕੀਤਾ ਗਿਆ।

  ਇਸ ਮੌਕੇ ਮੇਅਰ ਨਗਮ ਨਿਗਮ ਬਰਨਾਲਾ ਹਸਨ ਭਾਰਦਵਾਜ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਐਸ. ਪੀ (ਡੀ) ਅਸ਼ੋਕ ਕੁਮਾਰ ਸ਼ਰਮਾ, ਐਸਡੀਐਮ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ, ਡੀਐਸਪੀ (ਸਿਟੀ) ਸਤਬੀਰ ਸਿੰਘ, ਪ੍ਰਿੰਸੀਪਲ ਡਾ. ਸੰਦੀਪ ਕੁਮਾਰ, ਡਾ. ਅਮਨਦੀਪ ਸਿੰਘ, ਡਾ. ਸੀਮਾ, ਆਯੁਰਵੇਦਾ ਤੇ ਯੂਨਾਨੀ ਵਿਭਾਗ ਦਾ ਸਟਾਫ਼ ਮੌਜੂਦ ਸੀ।