Monday, June 29
Shadow

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ

ਬਟਾਲਾ, 29 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ।

ਇਹ ਪ੍ਰਗਟਾਵਾ ਚੇਅਰਮੈਨ ਮਾਨਿਕ ਮਹਿਤਾ ਨੇ ਵਾਰਡ ਨੰਬਰ 41 ਵਿਖੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਕੀਤਾ।

ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸ ਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰ ਲਏ ਜਾਣਗੇ।

ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਆਵਾਜਾਈ ਨੂੰ ਹੋਰ ਸੁਖਾਲਾ ਕਰਨ ਲਈ ਸ਼ਹਿਰ ਵਿੱਚ ਟਰੈਫਿਕ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਸਕੂਲ ਆਫ ਐੱਮੀਨੈੱਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵਾਇਆ ਰਹੇ ਹਨ। ਸ਼ਾਨਦਾਰ ਪਾਰਕਾਂ ਦੀ ਉਸਾਰੀ ਕਰਵਾਉਣ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।