Monday, June 1
Shadow

Author: Harvinder Singh

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਤੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਤੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ

Local news
ਹੁਸ਼ਿਆਰਪੁਰ, 15 ਦਸੰਬਰ :-         ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੀਰਜ ਗੋਇਲ ਦੀ ਅਗਵਾਈ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਦੇ ਪਿੰਡਾਂ ਵਿਚ ਨਸ਼ੇ ਦੇ ਖ਼ਾਤਮੇ ਸਬੰਧੀ ਵਿਆਪਕ ਜਨਤਕ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।      ਇਹ ਪ੍ਰੋਗਰਾਮ ਨਸ਼ਾ ਛੁਡਾਊ ਕੇਂਦਰ, ਸਿਵਲ ਹਸਪਤਾਲ ਹੁਸ਼ਿਆਰਪੁਰ, ਸਾਂਝ ਕੇਂਦਰ/ਲੀਗਲ ਏਡ ਕਲੀਨਿਕ ਦਸੂਹਾ, ਸਾਂਝ ਕੇਂਦਰ ਮੁਕੇਰੀਆਂ ਅਤੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਕਾਰਾਤਮਕ ਜੀਵਨ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।     ਇਸ ਮੌਕੇ ਪੈਨਲ ਐਡਵੋਕੇਟਾਂ ਅਤੇ ਕਾਨੂੰਨੀ ਸਹਾਇਤਾ ਬਚਾਅ ਕੌਂਸਲਾਂ ਵੱਲੋਂ ਜਾਗਰੂਕਤਾ ਸੈਮੀ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੌਰਾਨ ਪਿੰਡ ਤੋਂ ਬਾਹਰੋਂ ਆਉਣ ਵਾਲੇ ਵਿਅਕਤੀਆਂ ’ਤੇ ਲਗਾਈ ਪੂਰਨ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੌਰਾਨ ਪਿੰਡ ਤੋਂ ਬਾਹਰੋਂ ਆਉਣ ਵਾਲੇ ਵਿਅਕਤੀਆਂ ’ਤੇ ਲਗਾਈ ਪੂਰਨ ਪਾਬੰਦੀ

Local news
ਸ੍ਰੀ ਮੁਕਤਸਰ ਸਾਹਿਬ, 15 ਦਸੰਬਰ:- ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਮਾਡਲ ਕੋਡ ਆਫ਼ ਕੰਡਕਟ ਮੈਨੂਅਲ ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜ਼ੋਨ ਨੰਬਰ 07 ਗੁਰੂਸਰ ਵਿੱਚ ਪੈਂਦੇ ਪਿੰਡ ਮਧੀਰ (ਪੋਲਿੰਗ ਬੂਥ ਨੰ. 21 ਅਤੇ 22) ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰਬਰ 08 ਕੋਟਭਾਈ ਵਿੱਚ ਪੈਂਦੇ ਪਿੰਡ ਬੁਬਾਣੀਆਂ (ਪੋਲਿੰਗ ਬੂਥ ਨੰ. 63 ਅਤੇ 64) ਵਿਖੇ ਮਿਤੀ 16 ਦਸੰਬਰ 2025 ਨੂੰ ਕਰਵਾਈ ਜਾਣ ਵਾਲੀ ਦੁਬਾਰਾ ਚੋਣ (ਰੀ-ਪੋਲਿੰਗ) ਦੌਰਾਨ ਮਿਤੀ 16 ਦਸੰਬਰ 2025 (ਵੋਟਿੰਗ ਖ਼ਤਮ ਹੋਣ ਤੱਕ) ਨੂੰ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਉਕਤ ਪੋਲਿੰਗ ਬੂਥ ਨਾਲ ਸਬੰਧਤ ਵੋਟਰਾਂ ਤੋਂ ਇਲਾਵਾ ਪਿੰਡ ਵਿੱਚ ਬਾਹਰੀ ਵਿਅਕਤੀਆਂ ਦੇ ਆਉਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ, ਤਾਂ ਜੋ ਵੋਟਾਂ ਦਾ ਕੰਮ ਅਮਨ ਅਤੇ ਕਾਨੂੰਨ ਨਾਲ ਪੂਰਾ ਕੀਤਾ ਜਾ ਸਕੇ। ਹੁਕਮ...
ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਕਰਦੇ ਤਿੰਨ ਮੁਲਜ਼ਮ ਕਾਬੂ

ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਕਰਦੇ ਤਿੰਨ ਮੁਲਜ਼ਮ ਕਾਬੂ

Breaking News
ਚੰਡੀਗੜ੍ਹ, ਦਸੰਬਰ 15:- ਪੰਜਾਬ ਵਿੱਚ ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਉਨਾਂ ਨਾਲ ਜੁੜੇ ਕਰਾਈਮ ਨੂੰ ਰੋਕਣ ਲਈ ਮੁੱਖ ਜੰਗਲੀ ਜੀਵ ਵਾਰਡਨ ਪੰਜਾਬ ਸ੍ਰੀ ਬਸੰਤਾ ਰਾਜ ਕੁਮਾਰ ਆਈ.ਐਫ.ਐਸ., ਸ੍ਰੀ ਸਤਿੰਦਰ ਕੁਮਾਰ ਸਾਗਰ ਆਈ.ਐਫ.ਐਸ.  (ਮੁੱਖ ਵਣ ਪਾਲ ਜੰਗਲੀ ਜੀਵ) ਅਤੇ ਸ੍ਰੀ ਵਿਸ਼ਾਲ ਚੌਹਾਨ ਆਈ.ਐਫ.ਐਸ. (ਵਣ ਪਾਲ ਪਾਰਕ ਅਤੇ ਪ੍ਰੋਟੈਕਟਿਡ ਸਰਕਲ) ਵੱਲੋਂ ਜਾਰੀ ਹਦਾਇਤਾਂ, ਜੰਗਲੀ ਜੀਵਾਂ ਦੇ ਨਾਲ ਸੰਬੰਧਿਤ ਕਰਾਈਮ ਲਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਵਣ ਮੰਡਲ ਅਫਸਰ ਜੰਗਲੀ ਜੀਵ ਮੰਡਲ ਫਿਲੋਰ ਸ਼੍ਰੀ ਵਿਕਰਮ ਸਿੰਘ ਕੁੰਦਰਾ ਆਈ.ਐਫ.ਐਸ. ਜੀ ਵੱਲੋਂ ਜੰਗਲੀ ਜੀਵਾਂ ਦੇ ਅੰਗਾਂ ਦੀ ਤਸਕਰੀ ਸਬੰਧੀ ਗੁਪਤ ਸੂਚਨਾ ਦੇ ਆਧਾਰ ਤੇ ਇੱਕ ਟੀਮ ਸ਼੍ਰੀ ਜਸਵੰਤ ਸਿੰਘ ਵਣ ਰੇਜ ਅਫਸਰ ਜਲੰਧਰ ਦੀ ਅਗਵਾਈ ਵਿੱਚ ਬਣਾਈ ਗਈ। ਇਸ ਵਿੱਚ ਜਲੰਧਰ ਰੇਂਜ ਤੋਂ ਨਿਰਮਲਜੀਤ ਸਿੰਘ ਬਲਾਕ ਅਫਸਰ, ਮਲਕੀਤ ਸਿੰਘ ਵਣ ਗਾਰਡ,ਨਵਤੇਜ ਸਿੰਘ ਬਾਠ ਅਤੇ ਕਪੂਰਥਲਾ ਰੇਂਜ ਤੋਂ ਰਣਜੀਤ ਸਿੰਘ ਬਲਾਕ ਅਫਸਰ, ਬੋਬਿੰਦਰ ਸਿੰਘ ਅਤੇ ਰਣਬੀਰ ਸਿੰਘ ਉੱਪਲ ਸ਼ਾਮਿਲ ਸਨ। ਟੀਮ ਵੱਲੋਂ ਨਕੋਦਰ ਵਿੱਚ ਇਕ ਟਰੈਪ ਲਗਾਇਆ ਗਿਆ, ਜਿਸ ਸਬੰਧੀ ਟੀਮ ਦੇ ਮੈਬਰ ਨੇ ਗਾਹਕ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 15 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 289ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 7 ਐਫਆਈਆਰਜ਼ ਦਰਜ ਕਰਕੇ 11 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 289 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,236 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 32 ਗ...
ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆ

Breaking News
ਨਵੀਂ ਦਿੱਲੀ/ਚੰਡੀਗੜ੍ਹ, 15 ਦਸੰਬਰ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਸਪਲੀਮੈਂਟਰੀ ਮੰਗਾਂ ਉਤੇ ਬੋਲਦਿਆਂ ਭਖਦੇ ਮੁੱਦੇ ਉਠਾਏ ਅਤੇ ਗ੍ਰਾਂਟਾਂ ਦੀ ਮੰਗ ਕੀਤੀ। ਮੀਤ ਹੇਅਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੱਕੇ ਕਰਨ ਦੇ ਨਾਲ ਉਨ੍ਹਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ, ਪੰਜਾਬ ਨੂੰ ਹੜ੍ਹਾਂ ਦੇ ਐਲਾਨੇ 1600 ਕਰੋੜ ਰੁਪਏ ਦੇ ਪੈਕੇਜ ਦੇ ਨਾਲ ਪੰਜਾਬ ਦੇ ਹੋਏ ਅਸਲ ਨੁਕਸਾਨ ਦੀ ਭਰਪਾਈ ਲਈ 20 ਹਜ਼ਾਰ ਕਰੋੜ ਦੇਣ ਦੀ ਮੰਗ ਉਠਾਈ। ਜਨਗਣਨਾ ਨਾ ਹੋਣ ਕਾਰਨ ਵਧਦੀ ਆਬਾਦੀ ਦੇ ਮੱਦੇਨਜ਼ਰ ਜਨਤਕ ਵੰਡ ਪ੍ਰਣਾਲੀ ਤਹਿਤ ਨਵੇਂ ਰਾਸ਼ਨ ਕਾਰਡ ਤੁਰੰਤ ਬਣਾਉਣ ਦੀ ਵੀ ਮੰਗ ਕੀਤੀ। ਖੇਡਾਂ ਵਿੱਚ ਜਾਰੀ ਹੁੰਦੀਆਂ ਗ੍ਰਾਂਟਾਂ ਵਿੱਚ ਸੂਬਿਆਂ ਦੇ ਖੇਡ ਪ੍ਰਦਰਸ਼ਨ ਨੂੰ ਆਧਾਰ ਬਣਾਉਣ ਦੀ ਗੱਲ ਆਖੀ। ਮੀਤ ਹੇਅਰ ਨੇ ਵਿਕਸਤ ਭਾਰਤ ਦੇ ਮਾਡਲ ਉੱਤੇ ਚੋਟ ਕਰਦਿਆਂ ਕਿਹਾ ਕਿ ਭੁੱਖਮਰੀ ਇੰਡੈਕਸ ਵਿੱਚ ਭਾਰਤ 123 ਮੁਲਕਾਂ ਵਿੱਚੋਂ 102 ਨੰਬਰ ਉੱਤੇ ਹੈ। ਬੱਚਿਆਂ ਦੇ ਪਾਲਣ ਪੋਸ਼ਣ ਵਿੱਚ ਆਂਗਣਵਾੜੀ ਵਰਕਰ ਸਭ ਤੋਂ ਅਹਿਮ ਹਨ ਪ੍ਰੰਤੂ ਉਨਾਂ ਦਾ ਸੋਸ਼ਣ ਕੀ...
ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

Breaking News
ਚੰਡੀਗੜ੍ਹ, 15 ਦਸੰਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ। ਅੱਜ ਇੱਥੇ ਸ਼ਹੀਦੀ ਸਭਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਲਈ ਲਗਪਗ 50 ਲੱਖ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਨ ਧਰਤੀ ’ਤੇ ਸਾਹਿਬਾਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੇ ਮਾਤਾ ਗੁਜਰੀ ਜੀ ਨਾਲ ਲਾਸਾਨੀ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੰਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਵਿੱਚ ਸੁਰੱਖਿਆ ਵਿਵਸਥਾ ਅਤੇ ਪਵਿੱਤਰ ਸ਼ਹਿਰ ਦੀ ਸਫਾਈ ਲਈ ਵੱਧ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫੰਡ ਅਲਾਟ ਕਰ ਦਿੱਤੇ ਹਨ ਅਤੇ ਨਿਰਧਾਰਤ ਸਮੇਂ ਵਿੱਚ ਕੰਮ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ...
ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਕੀਤਾ ਕਾਬੂ

ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਕੀਤਾ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਤਵਾਦ ਅਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਨਾਲ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ 'ਤੇ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਜਨ ਮਸੀਹ ਵਾਸੀ ਵੇਰੋਕੇ, ਗੁਰਦਾਸਪੁਰ ਅਤੇ ਸੁਖਦੇਵ ਕੁਮਾਰ ਉਰਫ਼ ਮੁਨੀਸ਼ ਬੇਦੀ ਵਾਸੀ ਲਾਹੌਰੀ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਵੱਡੇ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਹਨ ਅਤੇ ਉਨ੍ਹਾਂ ਵਿਰੁੱਧ ਬਟਾਲਾ ਅਤੇ ਅੰਮ੍ਰਿਤਸਰ ਦੇ ਵੱਖ-ਵੱਖ ਥਾਣਿਆਂ ਵਿੱਚ ਕਤਲ, ਇਰਾਦਾ ਕਤਲ, ਹਥਿਆਰਾਂ ਤੇ ਵਿਸਫੋਟਕ ਪਦਾਰਥਾਂ ਨਾਲ ਸਬੰਧਤ ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਕਈ ਮਾਮਲੇ ਦਰਜ ਹਨ...
ਭਾਰਤ ਵਿਰੁੱਧ ਦੱਖਣੀ ਅਫ਼ਰੀਕਾ – ਤੀਜਾ ਟੀ20 ਅੰਤਰਰਾਸ਼ਟਰੀ

ਭਾਰਤ ਵਿਰੁੱਧ ਦੱਖਣੀ ਅਫ਼ਰੀਕਾ – ਤੀਜਾ ਟੀ20 ਅੰਤਰਰਾਸ਼ਟਰੀ

Sports
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਚੱਲ ਰਹੀ ਪੰਜ ਮੈਚਾਂ ਦੀ ਟੀ20 ਸੀਰੀਜ਼ ਦੇ ਤੀਜੇ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ। ਟੌਸ ਜਿੱਤ ਕੇ ਭਾਰਤ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਤੇਜ਼ ਗੇਂਦਬਾਜ਼ਾਂ ਨੇ ਧਰਮਸ਼ਾਲਾ ਦੀ ਮਦਦਗਾਰ ਪਿਚ ਦਾ ਪੂਰਾ ਫਾਇਦਾ ਚੁੱਕਦਿਆਂ ਦੱਖਣੀ ਅਫ਼ਰੀਕਾ ਦੇ ਬੱਲੇਬਾਜ਼ਾਂ ਨੂੰ ਘੱਟ ਸਕੋਰ ‘ਤੇ ਰੋਕ ਦਿੱਤਾ। ਸ਼ੁਰੂਆਤੀ ਝਟਕਿਆਂ ਕਾਰਨ ਮਹਿਮਾਨ ਟੀਮ ਵੱਡਾ ਸਕੋਰ ਬਣਾਉਣ ਵਿੱਚ ਅਸਫਲ ਰਹੀ। ਲਕਸ਼ ਦਾ ਪਿੱਛਾ ਕਰਦਿਆਂ ਭਾਰਤੀ ਬੱਲੇਬਾਜ਼ਾਂ ਨੇ ਸਬਰ ਅਤੇ ਆਤਮ ਵਿਸ਼ਵਾਸ ਨਾਲ ਖੇਡ ਦਿਖਾਈ ਅਤੇ ਮੈਚ ਨੂੰ ਆਸਾਨੀ ਨਾਲ ਆਪਣੇ ਨਾਂ ਕਰ ਲਿਆ। ਇਸ ਜਿੱਤ ਨਾਲ ਭਾਰਤ ਨੇ ਸੀਰੀਜ਼ ਵਿੱਚ 2–1 ਦੀ ਬੜਤ ਹਾਸਲ ਕਰ ਲਈ ਹੈ। ਇਸ ਮੈਚ ਦੌਰਾਨ ਹਾਰਦਿਕ ਪਾਂਡਿਆ ਨੇ ਇਕ ਮਹੱਤਵਪੂਰਨ ਉਪਲਬਧੀ ਹਾਸਲ ਕਰਦੇ ਹੋਏ ਭਾਰਤੀ ਕ੍ਰਿਕਟ ਵਿੱਚ ਆਪਣਾ ਨਾਂ ਇਤਿਹਾਸ ਵਿੱਚ ਦਰਜ ਕਰਵਾਇਆ। ਟੀਮ ਦੀ ਗੇਂਦਬਾਜ਼ੀ ਅਤੇ ਆਲਰਾਊਂਡ ਪ੍ਰਦਰਸ਼ਨ ਨੇ ਇਸ ਜਿੱਤ ਵਿੱਚ ਅਹੰਕਾਰਪੂਰਕ ਭੂਮਿਕਾ ਨਿਭਾਈ। ਅਗਲਾ ਟੀ20 ਮੈਚ ਸੀਰ...
ਘਰੇਲੂ ਤਾਂਬਾ ਉਦਯੋਗ ਨੇ ਸਸਤੀ ਆਯਾਤ ਉਤੇ ਚਿੰਤਾ ਕੀਤੀ ਜ਼ਾਹਰ

ਘਰੇਲੂ ਤਾਂਬਾ ਉਦਯੋਗ ਨੇ ਸਸਤੀ ਆਯਾਤ ਉਤੇ ਚਿੰਤਾ ਕੀਤੀ ਜ਼ਾਹਰ

National
ਨਵੀਂ ਦਿੱਲੀ: ਉਦਯੋਗ ਸੰਸਥਾ ਆਈ.ਪੀ.ਸੀ.ਪੀ.ਏ. ਨੇ ਕਿਹਾ ਹੈ ਕਿ ਕਈ ਮੁਕਤ ਵਪਾਰ ਸਮਝੌਤਿਆਂ (ਐਫ.ਟੀ.ਏ.) ਤਹਿਤ ਤਾਂਬੇ ਦੀ ਸਸਤੀ ਆਯਾਤ ਕਾਰਨ ਭਾਰਤੀ ਨਿਰਮਾਣ ਖੇਤਰ ਨੂੰ ਬੁਰੀ ਤਰ੍ਹਾਂ ਨੁਕਸਾਨ ਹੋ ਰਿਹਾ ਹੈ। ਇਸ ਦੇ ਨਾਲ ਹੀ ਸੰਸਥਾ ਨੇ ਸਰਕਾਰ ਤੋਂ ਸੁਰੱਖਿਆ ਡਿਊਟੀ ਲਗਾਉਣ ਅਤੇ ਵਿਦੇਸ਼ਾਂ ਤੋਂ ਆਯਾਤ ਉਤੇ ਮਾਤਰਾਤਮਕ ਪਾਬੰਦੀਆਂ ਲਗਾਉਣ ਲਈ ਤੁਰਤ ਦਖਲ ਦੇਣ ਦੀ ਮੰਗ ਕੀਤੀ ਹੈ। ਇੰਡੀਅਨ ਪ੍ਰਾਇਮਰੀ ਕਾਪਰ ਪ੍ਰੋਡਿਊਸਰਜ਼ ਐਸੋਸੀਏਸ਼ਨ (ਆਈ.ਪੀ.ਸੀ.ਪੀ.ਏ.) ਮੁਤਾਬਕ ਜ਼ੀਰੋ ਡਿਊਟੀ ਉਤੇ ਤਾਂਬੇ ਦੀ ਆਯਾਤ ਕਾਰਨ ਦੇਸ਼ ਦਾ ਘਰੇਲੂ ਉਦਯੋਗ ਪ੍ਰੇਸ਼ਾਨ ਹੈ, ਜਦਕਿ ਆਤਮਨਿਰਭਰਤਾ ਹਾਸਲ ਕਰਨ ਲਈ ਹਾਲ ਹੀ ਦੇ ਸਾਲਾਂ ’ਚ 20,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਗਿਆ ਹੈ। ਆਈ.ਪੀ.ਸੀ.ਪੀ.ਏ. ਨੇ ਕਿਹਾ ਕਿ ਐੱਫ.ਟੀ.ਏ. ਭਾਈਵਾਲਾਂ ਤੋਂ ਸਿਫ਼ਰ ਡਿਊਟੀ ਦੀ ਆਯਾਤ ਭਾਰਤੀ ਸਮੈਲਟਿੰਗ ਅਤੇ ਰਿਫਾਈਨਿੰਗ ਉਦਯੋਗ ਨੂੰ ਗੰਭੀਰ ਨੁਕਸਾਨ ਪਹੁੰਚਾ ਰਹੀ ਹੈ। ਸੰਗਠਨ ਨੇ ਭਾਰਤ-ਯੂ.ਏ.ਈ. ਵਿਆਪਕ ਆਰਥਕ ਭਾਈਵਾਲੀ ਸਮਝੌਤੇ (ਸੀ.ਈ.ਪੀ.ਏ.) ਉਤੇ ਵੀ ਚਿੰਤਾ ਪ੍ਰਗਟਾਈ ਹੈ, ਜਿਸ ਦੇ ਤਹਿਤ ਵਿੱਤੀ ਸਾਲ 2025-26 ਵਿ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਲੀਆਵਾਸ ਬੱਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਲੀਆਵਾਸ ਬੱਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ।

Breaking News, Haryana
ਚੰਡੀਗੜ੍ਹ, 14 ਦਸੰਬਰ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਝੱਜਰ ਜ਼ਿਲ੍ਹੇ ਦੇ ਕਾਲੀਆਵਾਸ ਪਿੰਡ ਵਿੱਚ ਹੋਇਆ ਬੱਸ ਹਾਦਸਾ ਬਹੁਤ ਹੀ ਮੰਦਭਾਗਾ ਸੀ। ਉਨ੍ਹਾਂ ਹਾਦਸੇ ਵਿੱਚ ਜ਼ਖਮੀ ਬੱਚਿਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਮ੍ਰਿਤਕ ਵਿਦਿਆਰਥੀ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਪ੍ਰਭਾਵਿਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ। ਜ਼ਿਕਰਯੋਗ ਹੈ ਕਿ ਐਤਵਾਰ ਸਵੇਰੇ ਦਾਦਰੀ ਦੇ ਇੱਕ ਨਿੱਜੀ ਸਕੂਲ ਦੀ ਇੱਕ ਬੱਸ ਵਿਦਿਆਰਥੀਆਂ ਨੂੰ ਝੱਜਰ ਜ਼ਿਲ੍ਹੇ ਦੇ ਪ੍ਰਤਾਪਗੜ੍ਹ ਲੈ ਜਾ ਰਹੀ ਸੀ ਅਤੇ ਹਰਿਆਣਾ ਸਟੇਟ ਟ੍ਰਾਂਸਪੋਰਟ (ਚਰਖੀ ਦਾਦਰੀ) ਦੀ ਇੱਕ ਬੱਸ ਝੱਜਰ ਤੋਂ ਬਿਹਰੋਡ ਰਾਹੀਂ ਦਾਦਰੀ ਵਾਪਸ ਆ ਰਹੀ ਸੀ। ਕਾਲੀਆਵਾਸ ਪਿੰਡ ਵਿੱਚ ਦੋਵੇਂ ਬੱਸਾਂ ਦੀ ਟੱਕਰ ਹੋ ਗਈ। ਇੱਕ ਵਿਦਿਆਰਥੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 31 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਬੱਸ ਡਰਾਈਵਰ, ਕੰਡਕਟਰ ਅਤੇ ਅਧਿਆਪਕ ਸਮੇਤ ਕਈ ਬੱਚੇ ਸ਼ਾਮਲ ਹਨ। ਸਾਰੇ ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਅ...