‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 6 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 280ਵੇਂ ਦਿਨ , ਪੰਜਾਬ ਪੁਲਿਸ ਨੇ 251 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 60 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ, 280 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 39,443 ਹੋ ਗਈ ਹੈ।
ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 6 ਕਿਲੋ ਭੁੱਕੀ, 198 ਨਸ਼ੀਲੀਆਂ ਗੋਲੀਆਂ ਅਤੇ 4310 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ...








