ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ
ਚੰਡੀਗੜ੍ਹ, 5 ਦਸੰਬਰ:- ਜਾਪਾਨ ਦੌਰੇ ਦੇ ਚੌਥੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੋਡ ਸ਼ੋਅ ਨੂੰ ਸ਼ੁੱਕਰਵਾਰ ਨੂੰ ਓਸਾਕਾ ਵਿਖੇ ਭਰਵਾਂ ਹੁੰਗਾਰਾ ਮਿਲਿਆ ਅਤੇ ਪ੍ਰਮੁੱਖ ਜਾਪਾਨੀ ਕੰਪਨੀਆਂ ਨੇ ਰੋਡ ਸ਼ੋਅ ਵਿੱਚ ਸ਼ਿਰਕਤ ਕੀਤੀ ਤੇ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ।
ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵੱਡੀਆਂ ਉਦਯੋਗਿਕ ਕੰਪਨੀਆਂ ਦੀ ਭਾਈਵਾਲੀ ਭਾਰਤ-ਜਾਪਾਨ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਮਜ਼ਬੂਤ ਸਮਰਥਨ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ, ਏਕੀਕ੍ਰਿਤ ਸਿੰਗਲ-ਵਿੰਡੋ ਪ੍ਰਣਾਲੀ ਅਤੇ ਨਿਵੇਸ਼ ਲਈ ਤਿਆਰ ਮੌਕਿਆਂ ਵਿੱਚ ਵਿਸ਼ਵਵਿਆਪੀ ਨਿਵੇਸ਼ਕਾਂ ਦੀ ਵਧ ਰਹੀ ਦਿਲਚਸਪੀ ਨੂੰ ਵੀ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਸਾਡੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨਾ ਅਤੇ ਨਿਵੇਸ਼ਕਾਂ ਲਈ ਇੱਕ ਸਥਿਰ ਅਤੇ ਭਰੋਸੇਮੰਦ ਵਾਤਾਵਰਨ ਪੈਦਾ ਕਰਨਾ ਹੈ।
ਪੰਜਾਬ ਦੇ ਜਾਪਾਨੀ ਉਦਯੋਗ ਨਾਲ ਸਬੰਧਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ...








