Monday, June 29
Shadow

ਸਾਉਣੀ ਦੀਆਂ ਫ਼ਸਲਾਂ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੂਨ- ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਆਤਮਾ ਸਕੀਮ ਅਧੀਨ ਪਿੰਡ ਨੰਦਗੜ੍ਹ ਵਿਖੇ ਖੇਤ ਬਚਾਓ ਅਭਿਆਨ ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।         

ਡਾ. ਸ਼ਵਿੰਦਰ ਸਿੰਘ ਏ ਡੀ ਓ ਵੱਲੋਂ ਨਰਮੇ ਦੀ ਕਾਸ਼ਤ ਸਬੰਧੀ ਜਰੂਰੀ ਨੁਕਤੇ ਸਾਂਝੇ ਕੀਤੇ ਗਏ ਅਤੇ ਪਿਛਲੇ ਸਾਲਾਂ ਦੌਰਾਨ ਆਈਆਂ ਮੁਸ਼ਕਿਲਾਂ ਦੇ ਹੱਲ ਦੱਸੇ ਗਏ। ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਕੇ.ਵੀ.ਕੇ, ਗੋਨੇਆਣਾ ਤੋਂ ਡਾ. ਗੁਰਵਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਝੋਨੇ/ਬਾਸਮਤੀ ਦੀ ਕਾਸ਼ਤ ਵਿੱਚ ਖੁਰਾਕੀ ਤੱਤਾਂ ਦੀ ਪੂਰਤੀ ਲਈ ਵੱਖ-ਵੱਖ ਖਾਦਾਂ ਦੀ ਵਰਤੋਂ ਬਾਰੇ ਚਾਨਣਾ ਪਾਇਆ ਗਿਆ।

ਡਾ. ਜੋਬਨਦੀਪ ਸਿੰਘ ਏ.ਡੀ.ਓ. ਸੀਡ ਵੱਲੋਂ ਝੋਨੇ ਬਾਸਮਤੀ ਦੀ ਫਸਲ ਵਿੱਚ ਨਦੀਨਾਂ/ ਕੀਟਾ/ਬਿਮਾਰੀਆਂ ਦੇ ਹਮਲੇ ਦੀ ਸਫਲ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਗਈ। ਡਾ. ਅਮਰਦੀਪ ਕੌਰ ਬੀ.ਟੀ.ਐਮ ਵੱਲੋਂ ਮਿੱਟੀ ਪਾਣੀ ਪਰਖ ਦੀ ਮਹੱਤਤਾ, ਸੈਂਪਲ ਲੈਣ ਦੀ ਵਿਧੀ ਅਤੇ ਡਾ. ਮਨਮੀਤ ਕੌਰ ਏ.ਡੀ.ਓ. ਮਾਰਕੀਟਿੰਗ ਵੱਲੋਂ ਕਿਸਾਨਾਂ ਨੂੰ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਫਾਰਮਰ ਰਜਿਸਟਰੀ ਆਈ.ਡੀ ਬਣਾਉਣ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਕੈਂਪ ਦੇ ਮੁੱਖ ਮਹਿਮਾਨ ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਨੂੰ ਵਿਭਾਗੀ ਗਤੀਵਿਧੀਆਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਖੇਤੀ ਕਰਨ ਦੀ ਸਲਾਹ ਦਿੱਤੀ ਗਈ ਤਾਂ ਜੋ ਵੱਧ ਰਹੀਆਂ ਖੇਤੀ ਲਾਗਤਾਂ ਨੂੰ ਘਟਾਇਆ ਜਾ ਸਕੇ।

ਸਹਾਇਕ ਪੌਦਾ ਸੁਰੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਸਬਸਿਡੀ ਸਕੀਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਕਿਸਾਨਾਂ ਨੂੰ ਮਿੱਟੀ ਦੀ ਜਾਂਚ ਕਰਵਾਉਣ, ਸੌਇਲ ਹੈਲਥ ਕਾਰਡ ਦੀ ਵਰਤੋਂ ਕਰਨ, ਫ਼ਸਲੀ ਚੱਕਰ ਵਿੱਚ ਬਦਲਾਅ ਕਰਨ, ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਹਰੀ ਖਾਦ ਦੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ ਗਿਆ ਅਤੇ ਕੁਦਰਤੀ ਸਾਧਨਾਂ ਨੂੰ ਸੰਯਮ ਨਾਲ ਵਰਤਣ ਦੀ ਅਪੀਲ ਕੀਤੀ ਗਈ।

ਅੰਤ ਵਿੱਚ ਸਾਰੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਵਿਭਾਗ ਵੱਲੋਂ ਲਗਾਏ ਜਾ ਰਹੇ ਜ਼ਿਲ੍ਹਾ/ਬਲਾਕ/ਪਿੰਡ ਪੱਧਰੀ ਕੈਂਪਾਂ ਵਿੱਚ ਹਾਜ਼ਰੀ ਲਗਾਉਣ ਦੀ ਅਪੀਲ ਕੀਤੀ ਗਈ। ਕੈਂਪ ਦੌਰਾਨ ਮੰਚ ਦਾ ਸੰਚਾਲਨ ਡਾ. ਮਨਮੀਤ ਸਿੰਘ ਏ.ਡੀ.ੳ. ਵੱਲੋ ਬਾਖੂਬੀ ਕੀਤਾ ਗਿਆ। ਇਸ ਕੈਂਪ ਵਿੱਚ ਪਿੰਡ ਨੰਦਗੜ੍ਹ ਦੇ ਸਰਪੰਚ ਰਾਜਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ। ਇਸ ਕੈਂਪ ਦਾ ਸਾਰਾ ਪ੍ਰਬੰਧ ਗਗਨਦੀਪ ਸਿੰਘ ਏ.ਟੀ.ਐਮ ਰਾਜਵੀਰ ਸਿੰਘ, ਬੇਲਦਾਰ ਦੀਪ ਇੰਦਰ ਸਿੰਘ, ਬੇਲਦਾਰ ਅਤੇ ਅਮਨਦੀਪ ਸਿੰਘ, ਸੇਵਾਦਾਰ ਵੱਲੋਂ ਕੀਤਾ ਗਿਆ।