Sunday, May 31
Shadow

Chandigarh

ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

Chandigarh
ਚੰਡੀਗੜ੍ਹ, 14 ਮਾਰਚ 2026- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਅੱਠ ਤਿੱਖੇ ਸਵਾਲ ਕੀਤੇ। ਉਨ੍ਹਾਂ ਨੇ ਪੰਜਾਬ ਦੇ ਰੋਕੇ ਗਏ ਫੰਡਾਂ, ਭਾਰੀ ਜੀਐਸਟੀ ਨੁਕਸਾਨ, ਹੜ੍ਹ ਰਾਹਤ, ਉਦਯੋਗ, ਨਸ਼ਾ ਤਸਕਰੀ, ਰੁਜ਼ਗਾਰ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਵਰਗੇ ਮੁੱਦਿਆਂ 'ਤੇ ਸਪੱਸ਼ਟ ਜਵਾਬਾਂ ਦੀ ਮੰਗ ਕੀਤੀ। ਅਮਨ ਅਰੋੜਾ ਨੇ ਕਿਹਾ ਕਿ ਇਸ ਦੌਰੇ ਨੂੰ ਸਿਰਫ਼ ਸਿਆਸੀ ਬਿਆਨਬਾਜ਼ੀ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਕੇਂਦਰੀ ਗ੍ਰਹਿ ਮੰਤਰੀ ਤੋਂ ਜਵਾਬਦੇਹੀ ਦੀ ਉਮੀਦ ਕਰ ਰਹੇ ਹਨ ਅਤੇ ਉਹ ਪੰਜਾਬ ਦੇ ਗੰਭੀਰ ਆਰਥਿਕ ਅਤੇ ਪ੍ਰਸ਼ਾਸਨਿਕ ਸਰੋਕਾਰਾਂ 'ਤੇ ਖੋਖਲੇ ਨਾਅਰਿਆਂ ਜਾਂ "ਜੁਮਲਿਆਂ" ਦੀ ਬਜਾਏ ਠੋਸ ਜਵਾਬਾਂ ਦੇ ਹੱਕਦਾਰ ਹਨ। ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬੀਆਂ ਦੀ ਮਹਿਮਾਨਾਂ ਦਾ ਸ...
ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Chandigarh
ਐਸ.ਏ.ਐਸ. ਨਗਰ, 14 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਣਜ ਨੂੰ ਵੱਡਾ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ (ਮੋਹਾਲੀ) ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗੀ। ਮੋਹਾਲੀ ਵਿਖੇ ਚੱਲ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਵੱਖ-ਵੱਖ ਸੈਸ਼ਨਾਂ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਗੀਦਾਰਾਂ ਨੂੰ ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਖ ਆਰਥਿਕ ਅਤੇ ਉਦਯੋਗਿਕ ਮੁੱਦਿਆਂ 'ਤੇ ਸਰਗਰਮੀ ਨਾਲ ਵਿਚਾਰ-ਵਟਾਂਦਰਾ ਕਰਨ ਦੇ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਰਾ ਕਿ ਪੰਜਾਬ ਵਿੱਚ ਵੱਡੇ ਪ੍ਰਦਰਸ਼ਨੀ ਕੇਂਦਰ ਨਹੀਂ ਹਨ, ਜਿਸ ਕਾਰਨ ਉਦਯੋਗ ਕੋਲ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਲਈ ਢੁਕਵੀਆਂ ਥਾਵਾਂ ਨਹੀਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਾੜੇ ਨੂੰ ਪੂਰਨ ਲਈ ਪੰਜਾਬ ਸਰਕਾਰ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਦੀ ਤਰਜ਼ 'ਤੇ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿ...
ਪੰਜਾਬ ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

ਪੰਜਾਬ ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

Chandigarh
ਚੰਡੀਗੜ੍ਹ 14 ਮਾਰਚ 2026: ਮੋਹਾਲੀ ਨੂੰ ਇੱਕ ਤਰਜੀਹੀ ਜੀਸੀਸੀ ਸਥਾਨ ਵਜੋਂ ਸਥਾਪਤ ਕਰਨ ਲਈ ਪੰਜਾਬ ਦੇ ਦ੍ਰਿਸ਼ਟੀਕੋਣ, ਨੀਤੀਗਤ ਢਾਂਚੇ ਅਤੇ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਜੀਸੀਸੀ ਰਾਊਂਡ ਟੇਬਲ ਕਾਨਫਰੰਸ ਵਿੱਚ ਦੱਸਿਆ ਕਿ ਸੂਚਨਾ ਤਕਨਾਲੋਜੀ (ਆਈ.ਟੀ.) ਸੈਕਟਰ ਵਿਸ਼ਵ ਭਰ ਵਿੱਚ ਆਰਥਿਕ ਵਿਕਾਸ, ਨਵੀਨਤਾ ਅਤੇ ਗਿਆਨ-ਅਧਾਰਿਤ ਵਿਕਾਸ ਲਈ ਇੱਕ ਸ਼ਕਤੀਸ਼ਾਲੀ ਸਾਧਨ ਬਣ ਗਿਆ ਹੈ। ਤਕਨਾਲੋਜੀ ਅਧਾਰਤ ਨਿਵੇਸ਼ਾਂ ਲਈ ਮੋਹਾਲੀ ਤੇਜ਼ੀ ਨਾਲ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ, ਜਿੱਥੇ ਡਿਜੀਟਲ ਨਵੀਨਤਾ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਜ਼ਬੂਤ ਪ੍ਰਤਿਭਾ ਪੂਲ, ਆਧੁਨਿਕ ਬੁਨਿਆਦੀ ਢਾਂਚਾ ਅਤੇ ਇੱਕ ਪ੍ਰਗਤੀਸ਼ੀਲ ਨੀਤੀ ਹੈ। ਆਈਟੀ ਸੈਕਟਰ ਦੀਆਂ ਅਥਾਹ ਸੰਭਾਵਨਾਵਾਂ ਨੂੰ ਮਾਨਤਾ ਦਿੰਦਿਆਂ ਪੰਜਾਬ ਸਰਕਾਰ ਇੱਕ ਜੀਵੰਤ ਮਾਹੌਲ ਸਿਰਜਣ ਲਈ ਵਚਨਬੱਧ ਹੈ ਜੋ ਸਾਫਟਵੇਅਰ ਡਿਵੈਲਪਮੈਂਟ, ਡਿਜੀਟਲ ਸੇਵਾਵਾਂ, ਆਰਟੀਫੀਸ਼ੀਅਲ ਇੰਟੈਲੀਜੈਂਸ, ਡਾਟਾ ਵਿਸ਼ਲੇਸ਼ਣ, ਫਿਨਟੈਕ, ਸਾਈਬਰ ਸੁਰੱਖਿਆ ਅਤੇ ਉੱਭਰ ਰਹੇ ਤਕਨਾਲ...
ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

Chandigarh
*ਚੰਡੀਗੜ੍ਹ, 9 ਮਾਰਚ:*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਅਤੇ ਕਿਸਾਨ ਭਲਾਈ ‘ਤੇ ਕੇਂਦਰਤ ਕਰਾਰ ਦਿੰਦਿਆਂ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬਜਟ ਵਿੱਚ ਪੇਸ਼ ਕੀਤੀ ਗਈ ਭਵਿੱਖੀ ਰੂਪ-ਰੇਖਾ ਸਿੰਚਾਈ ਸੁਧਾਰਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ ਮਾਈਨਿੰਗ ਸੈਕਟਰ ‘ਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਵਧੇਰੇ ਮਹੱਤਵਪੂਰਨ ਸਿੱਧ ਹੋਵੇਗੀ। ਬਜਟ ਵਿੱਚ ਪਾਣੀ ਪ੍ਰਬੰਧਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵੱਲ ਧਿਆਨ ਕੇਂਦਰਿਤ ਕਰਨ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਤਿੰਨ ਸਾਲਾਂ ਦੇ ਅੰਦਰ ਨਹਿਰੀ ਸਿੰਚਾਈ ਸਮਰੱਥਾ ਨੂੰ ਦੁੱਗਣਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਹੇਠ ਰਕਬਾ ਜੋ ਸਾਲ 2022 ਵਿੱਚ 2.23 ਮਿਲੀਅਨ ਏਕੜ ਸੀ, ਅਪ੍ਰੈਲ 2026 ਤੱਕ ਵਧ ਕੇ 5.3 ਮਿਲੀਅਨ ਏਕੜ ਹੋ ਜਾਵੇਗਾ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਲ ਸਰੋਤ ਖੇਤਰ ਲਈ ਸਾਲ 2026-27 ਵਾਸਤੇ 2971 ਕਰੋੜ ਰੁਪਏ ਦੇ ਬਜਟ ਉਪਬੰਧ ਦਾ ਪ੍ਰਸ...
ਲੋਕ ਪੱਖੀ ਬਜਟ ਨਾਲ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਨਵੇਂ ਰਸਤੇ ਖੁੱਲਣਗੇ: ਡਾ. ਬਲਜੀਤ ਕੌਰ

ਲੋਕ ਪੱਖੀ ਬਜਟ ਨਾਲ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਨਵੇਂ ਰਸਤੇ ਖੁੱਲਣਗੇ: ਡਾ. ਬਲਜੀਤ ਕੌਰ

Chandigarh
ਚੰਡੀਗੜ੍ਹ, 8 ਮਾਰਚ:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਇਸਨੂੰ ਭਲਾਈ ਅਤੇ ਸਮਾਜਿਕ ਸੁਰੱਖਿਆ ਕੇਂਦਰਿਤ ਇਕ ਪ੍ਰਗਤੀਸ਼ੀਲ ਅਤੇ ਲੋਕ ਪੱਖੀ ਬਜਟ ਕਰਾਰ ਦਿੱਤਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੂੰ ਸਮਾਜਿਕ ਸੁਰੱਖਿਆ ਮਜ਼ਬੂਤ ਕਰਨ ਅਤੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਾਲਾ ਬਜਟ ਪੇਸ਼ ਕਰਨ ਲਈ ਵਧਾਈ ਦਿੱਤੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੀ ਆਰਥਿਕ ਖੁਦਮੁਖਤਿਆਰੀ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 9300 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਦੇ ਅਧੀਨ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ₹1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ₹1500 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕ...
ਅਮਨ ਅਰੋੜਾ ਨੇ ਬਜਟ ਨੂੰ ਕਿਹਾ ਪੰਜਾਬ ਦੇ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ, ਔਰਤਾਂ ਨੂੰ ਵਿੱਤੀ ਸਹਾਇਤਾ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਵੀ ਕੀਤੀ ਸ਼ਲਾਘਾ

ਅਮਨ ਅਰੋੜਾ ਨੇ ਬਜਟ ਨੂੰ ਕਿਹਾ ਪੰਜਾਬ ਦੇ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ, ਔਰਤਾਂ ਨੂੰ ਵਿੱਤੀ ਸਹਾਇਤਾ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਵੀ ਕੀਤੀ ਸ਼ਲਾਘਾ

Chandigarh
ਚੰਡੀਗੜ੍ਹ, 8 ਮਾਰਚ:–ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਸੂਬੇ ਦੇ ਬਜਟ 2026-27 ਨੂੰ ਇਤਿਹਾਸਕ ਅਤੇ ਪਰਿਵਰਤਨਸ਼ੀਲ ਦੱਸਿਆ ਜੋ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੀ ਪੰਜਵੀਂ ਅਤੇ ਇਕਲੌਤੀ ਬਾਕੀ ਬਚੀ ਵੱਡੀ ਗਰੰਟੀ ਦੀ ਪੂਰਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਇਸ ਮੌਕੇ ਨੂੰ ਸੂਬੇ ਦੇ ਇਤਿਹਾਸ ਦਾ ਇੱਕ "ਸੁਨਹਿਰੀ ਅਧਿਆਇ" ਦੱਸਿਆ, ਜੋ ਔਰਤਾਂ ਦੇ ਸਸ਼ਕਤੀਕਰਨ ਨੂੰ ਸਮਰਪਿਤ ਹੈ। ਪੰਜਾਬ ਵਿਧਾਨ ਸਭਾ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਅਹਿਮ ਮੌਕੇ ਸਾਰੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਤੋਂ ਪ੍ਰੇਰਿਤ ਹੋ ਕੇ ਅੱਜ ਪੰਜਾਬ ਦੀ ਹਰ ਔਰਤ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਵਾਅਦੇ ਨੂੰ ਪੂਰਾ ਕੀਤਾ ਹੈ। ਇਸ ਪ੍ਰਮੁੱਖ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਜਨਰਲ ਵਰ...
ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

Chandigarh
ਚੰਡੀਗੜ੍ਹ, 8 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੁੱਲ 2,60,437 ਕਰੋੜ ਰੁਪਏ ਦੇ ਬਜਟ ਪ੍ਰਸਤਾਵ ਨਾਲ ਸਾਲ 2026-27 ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ (ਆਪ) ਸਰਕਾਰ ਦਾ ਪੰਜਵਾਂ ਬਜਟ ਪੇਸ਼ ਕੀਤਾ। ਬਜਟ ਵਿੱਚ ਅਨੁਮਾਨਤ 10 ਫੀਸਦ ਵਿਕਾਸ ਦਰ ਦੇ ਨਾਲ ਸੂਬੇ ਦੀ ਜੀਐਸਡੀਪੀ ਲਈ 9,80,635 ਕਰੋੜ ਦਾ ਅਨੁਮਾਨ ਲਾਇਆ ਗਿਆ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਪੇਸ਼ ਕੀਤੇ ਗਏ ਬਜਟ ਵਿੱਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਹੈ, ਜਿਸ ਤਹਿਤ ਆਮ ਵਰਗ ਨਾਲ ਸਬੰਧ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਵਰਗ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਤੀ ਮਹੀਨਾ ਮਿਲਣਗੇ। ਇਸ ਦੇ ਨਾਲ ਹੀ ਸਿੱਖਿਆ, ਸਿਹਤ ਸੰਭਾਲ, ਖੇਤੀਬਾੜੀ, ਬੁਨਿਆਦੀ ਢਾਂਚਾ ਅਤੇ ਸਮਾਜਿਕ ਭਲਾਈ ਲਈ ਬਜਟ ਵਿੱਚ ਵਿਸ਼ੇਸ਼ ਉਪਬੰਧ ਕੀਤੇ ਗਏ ਹਨ। ਇਸ ਬਜਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਦਿੱਤੀਆਂ ਸਾਰੀਆਂ ਮੁੱਖ ਚੋਣ ਗਰੰਟੀਆਂ ਪੂਰੀਆਂ ਵਾਲੇ ਬਜਟ ਵਜੋਂ ਦਰਸਾਇਆ ਹੈ। ਬਜਟ ਪੇਸ਼ ਕਰਦਿਆ...
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ

Chandigarh
ਚੰਡੀਗੜ੍ਹ, 23 ਫਰਵਰੀ:[ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬੇ ਦੀਆਂ ਜ਼ਿਆਦਾਤਰ ਐਸ.ਸੀ. ਮੁਲਾਜ਼ਮ ਜਥੇਬੰਦੀਆਂ ਵੱਲੋਂ ਹਿੱਸਾ ਲਿਆ ਗਿਆ। ਜੱਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਮੀਟਿੰਗ ਦੌਰਾਨ ਰਾਖਵਾਂਕਰਨ/ਪ੍ਰਤੀਨਿਧਤਾ ਸਬੰਧੀ ਪੰਜਾਬ ਵਿੱਚ ਲਾਗੂ ਨਿਯਮਾਂ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਰਾਜ ਵਿੱਚ ਰਾਖਵਾਂਕਰਨ ਨੀਤੀ 1971 ਦੇ ਮਰਦਮਸ਼ੁਮਾਰੀ ਅਨੁਸਾਰ ਤੈਅ ਕੀਤੀ ਗਈ ਸੀ, ਜਿਸ ਵਿੱਚ 50 ਸਾਲ ਬੀਤਣ ਦੇ ਬਾਵਜੂਦ ਦੀ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਜਦਕਿ ਪੰਜਾਬ ਰਾਜ ਵਿੱਚ ਦਲਿਤ ਆਬਾਦੀ 38 ਫੀਸਦ ਤੋਂ ਜ਼ਿਆਦਾ ਹੋ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਆਗੂਆਂ ਵੱਲੋਂ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ, 10-10-2014 ਨੂੰ ਜਾਰੀ ਕੀ...
ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

Chandigarh
ਚੰਡੀਗੜ੍ਹ/ ਨਵੀਂ ਦਿੱਲੀ, 20 ਫਰਵਰੀ:-ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਦਾ ਉੱਚ-ਪੱਧਰੀ ਵਫ਼ਦ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਇੰਡੀਆ ਏ.ਆਈ. ਇੰਪੈਕਟ ਐਕਸਪੋ 2026 ਵਿੱਚ ਸ਼ਾਮਲ ਹੋਇਆ, ਜਿੱਥੇ ਉਨ੍ਹਾਂ ਨੇ ਸੂਬੇ ਦੇ ਵਿਸ਼ਾਲ ਸਕੂਲੀ ਢਾਂਚੇ ਲਈ ਮਨਸੂਈ ਬੌਧਿਕਤਾ ਅਧਾਰਤ ਵਿਸਥਾਰਤ ਸੰਭਾਵਨਾਵਾਂ ਅਤੇ ਸਿੱਖਿਆ ਦੇ ਹੋਰ ਉਸਾਰੂ ਨਤੀਜਿਆਂ ਵਾਸਤੇ ਸਮਾਧਾਨ ਤਲਾਸ਼ਣ ਲਈ ਵਿਸ਼ਵ ਪੱਧਰੀ ਤਕਨੀਕੀ ਖੇਤਰ ਦੇ ਦਿੱਗਜਾਂ ਅਤੇ ਕੇਂਦਰ ਸਰਕਾਰ ਦੇ ਅਦਾਰਿਆਂ ਨਾਲ ਲੜੀਵਾਰ ਰਣਨੀਤਕ ਵਿਚਾਰ-ਵਟਾਂਦਰਿਆਂ ‘ਚ ਹਿੱਸਾ ਲਿਆ। ਪ੍ਰਦਰਸ਼ਨੀ ਹਾਲਾਂ ਦੇ ਵਿਆਪਕ ਦੌਰੇ, ਜਿਸ ਮੌਕੇ ਉਨ੍ਹਾਂ ਨਾਲ ਸਕੂਲ ਸਿੱਖਿਆ ਦੇ ਸਕੱਤਰ ਸੋਨਾਲੀ ਗਿਰਿ, ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਅਤੇ ਡੀ.ਜੀ.ਐਸ.ਈ ਸ੍ਰੀ ਅਰਵਿੰਦ ਵੀ ਮੌਜੂਦ ਸਨ, ਦੌਰਾਨ ਸਿੱਖਿਆ ਮੰਤਰੀ ਨੇ ਗੂਗਲ, ਡੇਲੋਇਟ, ਇੰਟੈਲ, ਓਪਨ ਏਆਈ, ਨਵੀਡੀਆ ਅਤੇ ਡੈਲ ਸਮੇਤ ਪ੍ਰਮੁ...
‘ਦੇਸ਼ ਭਰ ‘ਚ ਹਰ ਤਿੰਨ ਮਿੰਟ ਬਾਅਦ ਹੁੰਦੀ ਹੈ ਐਕਸੀਡੈਂਟ ਕਾਰਨ ਇੱਕ ਵਿਅਕਤੀ ਦੀ ਮੌਤ’

‘ਦੇਸ਼ ਭਰ ‘ਚ ਹਰ ਤਿੰਨ ਮਿੰਟ ਬਾਅਦ ਹੁੰਦੀ ਹੈ ਐਕਸੀਡੈਂਟ ਕਾਰਨ ਇੱਕ ਵਿਅਕਤੀ ਦੀ ਮੌਤ’

Chandigarh
ਚੰਡੀਗੜ੍ਹ- ਦੇਸ਼ ਭਰ 'ਚ ਹਰ ਤਿੰਨ ਮਿੰਟ ਬਾਅਦ ਹੁੰਦੀ ਹੈ ਐਕਸੀਡੈਂਟ ਕਾਰਨ ਇੱਕ ਵਿਅਕਤੀ ਦੀ ਮੌਤ, 15 ਲੱਖ ਦੇ ਕਰੀਬ ਰੋਜ਼ਾਨਾ ਆਉਂਦੇ ਨੇ ਮਾਮਲੇ, ਜਿਨਾਂ ਵਿੱਚੋਂ ਜਿਆਦਾਤਰ ਹੋ ਜਾਂਦੇ ਨੇ ਅੰਗਹੀਨ, ਦੇਖੋ ਰੋਡ ਸੇਫਟੀ ਐਕਸਪਰਟ ਦਾ ਕੀ ਹੈ ਕਹਿਣਾ। ਦੇਸ਼ ਭਰ ਚ ਰੋਡ ਐਕਸੀਡੈਂਟ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਨੇ ਜਿਸ ਦੇ ਚਲਦਿਆਂ ਰੋਡ ਸੇਫਟੀ ਵੀਕ ਦੇ ਨਾਲ ਨਾਲ ਹੁਣ ਰੋਡ ਸੇਫਟੀ ਮਹੀਨਾ ਵੀ ਮਨਾਇਆ ਜਾ ਰਿਹਾ ਹੈ ਪਰ ਬਾਵਜੂਦ ਇਸ ਦੇ ਲਗਾਤਾਰ ਹਾਦਸੇ ਹੋ ਰਹੇ ਨੇ ਜਿਸ ਨੂੰ ਲੈ ਕੇ ਰੋਡ ਸੇਫਟੀ ਐਕਸਪਰਟ ਕਮਲਜੀਤ ਸੋਹੀ ਸਮੇਤ ਡਾਕਟਰ ਪ੍ਰਤੀਕ ਨੇ ਦੱਸਿਆ ਕਿ ਆਏ ਦਿਨ ਅਜਿਹੇ ਹਾਦਸੇ ਵਾਪਰਦੇ ਨੇ ਪਰ ਇਸ ਨੂੰ ਲੈ ਕੇ ਉਹ ਲਗਾਤਾਰ ਲੋਕਾਂ ਸਮੇਤ ਡਰਾਈਵਰਾਂ ਅਤੇ ਸਕੂਲਾਂ ਵਿੱਚ ਜਾ ਕੇ ਸੈਮੀਨਾਰ ਜਰੀਏ ਉਹਨਾਂ ਨੂੰ ਇਸ ਟਰੈਫਿਕ ਰੂਲਸ ਬਾਰੇ ਦੱਸਦੇ ਨੇ ਉਹਨਾਂ ਕਿਹਾ ਕਿ ਪ੍ਰਭਾਵਿਤ ਇਸ ਦੇ ਉਹਨਾਂ ਨੂੰ ਪੜ੍ਹਾਈ ਨਹੀਂ ਬਲਕਿ ਪ੍ਰੈਕਟੀਕਲੀ ਤੌਰ ਤੇ ਇਸ ਨੂੰ ਅਪਣਾਉਣਾ ਚਾਹੀਦਾ ਹੈ ਉਹਨਾਂ ਕਿਹਾ ਕਿ ਲੋਕ ਹਾਲੇ ਵੀ ਓਵਰ ਸਪੀਡ ਦੇ ਨਾਲ ਗੱਡੀਆਂ ਨੂੰ ਚਲਾਉਂਦੇ ਨੇ ਅਤੇ ਕਈ ਵਾਰ ਡਰਿੰਕ ਐਂਡ ਡਰਾਈਵ ਦੇ ਵੀ ਕੇਸ ਸਾਹ...