Sunday, May 31
Shadow

Chandigarh

ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

Chandigarh, Punjab News
ਚੰਡੀਗੜ੍ਹ 24 ਜਨਵਰੀ, 2026:-ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਭਾਰਤ ਦੇ ਮੋਹਰੀ ਬਹੁ-ਕੌਮੀ ਗਰੁੱਪਾਂ ਵਿੱਚੋਂ ਇੱਕ ਹੈ ਜਿਸਨੇ ਆਟੋਮੋਟਿਵ, ਖੇਤੀ ਉਪਕਰਣ, ਵਿੱਤੀ ਸੇਵਾਵਾਂ, ਨਿਰਮਾਣ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿੱਚ ਆਪਣੀ ਮਜ਼ਬੂਤ ਜਗ੍ਹਾ ਬਣਾਈ ਹੈ। ਇਸ ਗਰੁੱਪ ਕੋਲ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ ਉਦਯੋਗਿਕ ਪਲੇਟਫਾਰਮ ਬਣਾਉਣ ਲਈ ਇੱਕ ਵੱਡਾ ਮਾਣ-ਸਨਮਾਨ ਹੈ ਅਤੇ ਇਹ ਭਾਰਤ ਦੇ ਸਭ ਤੋਂ ਵੱਡੇ ਮੋਬਿਲਟੀ ਸਲਿਊਸ਼ਨ ਨਿਰਮਾਤਾਵਾਂ ਵਿੱਚੋਂ ਇੱਕ ਹੈ, ਜਿਸਦਾ ਕੰਮਕਾਜ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਫੈਲਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਨੇ ਜਾਪਾਨ-ਅਧਾਰਤ ਸੁਮਿਤੋਮੋ ਕਾਰਪੋਰੇਸ਼ਨ ਅਤੇ ਇਸੂਜ਼ੂ ਮੋਟਰਜ਼ ਤੋਂ ਸ਼ੇਅਰਾਂ ਦੀ ਖਰੀਦ ਰਾਹੀਂ ਲਗਭਗ 555 ਕਰੋੜ ਰੁਪਏ ਵਿੱਚ ਐਸਐਮਐਲ ਇਸੂਜ਼ੂ ਲਿਮਟਿਡ ‘ਚ 58.96 ਫੀਸਦ ਹਿੱਸੇਦਾਰੀ ਹਾਸਲ ਕੀਤੀ ਹੈ। ਅਗਸਤ 2025 ਵਿੱਚ ਲੈਣ-ਦੇਣ ਪੂਰਾ ਹੋਣ ਤੋਂ ਬਾਅਦ ਕੰਪਨੀ ਦੇ ਬੋਰਡ ਦਾ ਪੁਨਰਗਠਨ ਕੀਤਾ ਗਿਆ ਸੀ, ਅਤੇ ਫਰਮ ਦਾ ਨਾਮ ਐਸਐਮਐਲ ਮਹਿੰਦਰਾ ਲਿਮਟਿਡ ਰੱਖਿਆ ਜਾ ਰਿਹਾ...
ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ ‘ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ

ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ ‘ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ

Breaking News, Chandigarh
ਚੰਡੀਗੜ੍ਹ 24 ਜਨਵਰੀ 2026:-ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਬਾਲੜੀ ਦਿਵਸ ਮੌਕੇ 'ਤੇ ਦੁਨੀਆ ਭਰ ਦੀਆਂ ਸਾਰੀਆਂ ਧੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕੌਮੀ ਬਾਲੜੀ ਦਿਵਸ ਦੇ ਮੌਕੇ ਆਪਣੀ ਧੀ ਨਾਲ ਇੱਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ: "ਧੀਆਂ ਨੂੰ ਅਸਮਾਨ ਦਿਓ, ਉਹ ਤਾਰਿਆਂ ਵਾਂਗ ਚਮਕਣਗੀਆਂ"। ਸਾਰੀਆਂ ਧੀਆਂ ਨੂੰ ਕੌਮੀ ਬਾਲੜੀ ਦਿਵਸ ਦੀਆਂ ਵਧਾਈਆਂ, ਆਓ ਅਸੀਂ ਮਿਲ ਕੇ ਲੜਕੀਆਂ ਦੇ ਸੁਰੱਖਿਅਤ ਅਤੇ ਉੱਜਵਲ ਭਵਿੱਖ ਲਈ ਰਾਹ ਪੱਧਰਾ ਕਰੀਏ। ਉਨ੍ਹਾਂ ਕਿਹਾ ਕਿ ਧੀਆਂ ਸਾਡੇ ਦੇਸ਼ ਦਾ ਮਾਣ ਹਨ ਅਤੇ ਇਹ ਹਰ ਮਾਤਾ-ਪਿਤਾ ਦਾ ਫਰਜ਼ ਹੋਣਾ ਚਾਹੀਦਾ ਹੈ ਕਿ ਉਹ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਤਾਂ ਜੋ ਉਹ ਕਿਸੇ ਵੀ ਖੇਤਰ ‘ਚ ਪਿੱਛੇ ਨਾ ਰਹਿਣ।...
ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ  ਪ੍ਰਾਜੈਕਟ: ਸੰਜੀਵ ਅਰੋੜਾ

ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ  ਪ੍ਰਾਜੈਕਟ: ਸੰਜੀਵ ਅਰੋੜਾ

Breaking News, Chandigarh
ਚੰਡੀਗੜ੍ਹ; 24 ਜਨਵਰੀ :-ਪੰਜਾਬ  ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਭਗਵੰਤ ਮਾਨ ਅਗਵਾਈ ਵਾਲੀ ਸਰਕਾਰ ਦੇ ਇੱਕ ਅਹਿਮ ਵਿਸ਼ਵ ਪੱਧਰੀ ਸਟ੍ਰੀਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸਦਾ ਉਦੇਸ਼ ਲੁਧਿਆਣਾ ਸ਼ਹਿਰ ਨੂੰ ਸੁਰੱਖਿਅਤ, ਸਮਾਵੇਸ਼ੀ, ਟਿਕਾਊ ਅਤੇ ਸਮਾਰਟ ਗਤੀਸ਼ੀਲਤਾ ਦੇ ਮਾਡਲ ਵਿੱਚ ਤਬਦੀਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਇਹ ਪਹਿਲਕਦਮੀ ਲੋਕਾਂ ਲਈ ਖੂਬਸੂਰਤ ਤੇ ਆਧੁਨਿਕ ਢੰਗ ਦੀਆਂ ਗਲੀਆਂ ਵਾਲੇ ਸ਼ਹਿਰ ਦੇ ਸੁਪਨੇ ਨੂੰ ਬੁਨਿਆਦੀ ਤੌਰ ’ਤੇ ਪੂਰਾ ਕਰਨ ਕੋਸ਼ਿਸ਼  ਹੈ।  ਪ੍ਰਾਜੈਕਟ ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਥਾਨਕ ਵਿਕਾਸ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ 10 ਅਹਿਮ ਸ਼ਹਿਰੀ ਗਲਿਆਰਿਆਂ ਵਿੱਚ 15 ਕਿਲੋਮੀਟਰ ਸੜਕਾਂ ਨੂੰ ਇੱਕ ਆਧੁਨਿਕ ਕਪਲੀਟ ਸਟ੍ਰੀਟ ਪਹੁੰਚ ਅਧੀਨ ਵਿਆਪਕ ਤੌਰ ’ਤੇ ਮੁੜ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਵਾਹਨਾਂ ਦੀ ਟ੍ਰੈਫਿਕ ਦੇ ਨਾਲ-ਨਾਲ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ, ਜਨਤਕ ਆਵਾਜਾਈ ਉਪਭੋਗਤਾਵਾਂ ਅਤੇ ਗਲੀ ਵਿਕਰੇਤਾਵਾਂ ਨੂੰ ਤਰਜੀਹ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ,‘‘ ਇਸ ਦਾ ਉਦੇਸ਼ ਗਲੀਆਂ ਨੂੰ ਸੁਚੱਜਤਾ ਤੇ...
ਸਰਕਾਰੀ ਸਕੂਲਾਂ ਨੂੰ ਰਿਕਾਰਡ ਹੁੰਗਾਰਾ ਮਿਲਣਾ ਭਗਵੰਤ ਮਾਨ ਸਰਕਾਰ ਦੀ “ਸਿੱਖਿਆ ਕ੍ਰਾਂਤੀ” ‘ਤੇ ਮਾਪਿਆਂ ਦੇ ਵਧਦੇ ਭਰੋਸੇ ਦਾ ਸਬੂਤ: ਹਰਜੋਤ ਸਿੰਘ ਬੈਂਸ

ਸਰਕਾਰੀ ਸਕੂਲਾਂ ਨੂੰ ਰਿਕਾਰਡ ਹੁੰਗਾਰਾ ਮਿਲਣਾ ਭਗਵੰਤ ਮਾਨ ਸਰਕਾਰ ਦੀ “ਸਿੱਖਿਆ ਕ੍ਰਾਂਤੀ” ‘ਤੇ ਮਾਪਿਆਂ ਦੇ ਵਧਦੇ ਭਰੋਸੇ ਦਾ ਸਬੂਤ: ਹਰਜੋਤ ਸਿੰਘ ਬੈਂਸ

Breaking News, Chandigarh
*ਚੰਡੀਗੜ੍ਹ, 23 ਜਨਵਰੀ:*-ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ 'ਸਿੱਖਿਆ ਕ੍ਰਾਂਤੀ' ਅਧੀਨ ਪਹਿਲਕਦਮੀਆਂ ਦੇ ਉਸਾਰੂ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਤੇ ਰੈਜ਼ੀਡੈਂਸ਼ੀਅਲ ਸਕੂਲਜ਼ ਫਾਰ ਮੈਰੀਟੋਰੀਅਸ ਸਟੂਡੈਂਟਸ (ਆਰ.ਐਸ.ਐਮ.ਐਸ.) ਵਿੱਚ ਦਾਖ਼ਲਿਆਂ ਪ੍ਰਤੀ ਭਾਰੀ ਹੁੰਗਾਰਾ ਮਿਲਣਾ ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਦਿਆਰਥੀਆਂ ਦੇ ਵਧ ਰਹੇ ਵਿਸ਼ਵਾਸ ਦਾ ਸਪੱਸ਼ਟ ਪ੍ਰਮਾਣ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਵੱਕਾਰੀ ਸੰਸਥਾਵਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ 2 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟਰ ਕੀਤਾ ਹੈ, ਜੋ ਕਰੀਬ 20,000 ਉਪਲਬਧ ਸੀਟਾਂ ਲਈ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਪਲੱਬਧ ਸੀਟਾਂ ਦੇ ਸਨਮੁਖ ਇੰਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਵੱਲੋਂ ਰਜਿਸਟਰ ਕਰਨਾ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਮਿਆਰੀ ਸਿੱਖਿਆ ਪ੍ਰਤੀ ਮਾਪਿਆਂ ਅਤੇ ਵਿਦਿਆਰਥੀਆਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਸ. ਹਰਜੋਤ ਸਿੰਘ ਬੈਂ...
ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

Breaking News, Chandigarh
*ਚੰਡੀਗੜ੍ਹ, 23 ਜਨਵਰੀ:*-ਕੌਮਾਂਤਰੀ ਪੱਧਰ ‘ਤੇ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵੱਲ ਵੱਡਾ ਕਦਮ ਪੁੱਟਦਿਆਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ.), ਜਲੰਧਰ ਨੇ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ (ਯੂ.ਬੀ.ਐਸ.ਐਸ), ਆਸਟ੍ਰੇਲੀਆ ਨਾਲ ਇੱਕ ਅਹਿਮ ਕੌਮਾਂਤਰੀ ਸਮਝੌਤੇ ‘ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਹਸਤਾਖ਼ਰ ਕੀਤੇ। ਸੂਬੇ ਦੇ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪ੍ਰਤੱਖ ਗਵਾਹੀ ਭਰਦੇ ਇਸ ਸਮਝੌਤੇ 'ਤੇ ਹਸਤਾਖ਼ਰ ਕਰਨ ਸਬੰਧੀ ਸਮਾਗਮ ਇਥੇ ਪੰਜਾਬ ਭਵਨ ਵਿਖੇ ਕਰਵਾਇਆ ਗਿਆ। ਇਸ ਸਹਿਯੋਗ ਦਾ ਉਦੇਸ਼ ਅਕਾਦਮਿਕ ਅਦਾਨ-ਪ੍ਰਦਾਨ, ਸਾਂਝੀਆਂ ਖੋਜ ਪਹਿਲਕਦਮੀਆਂ, ਫੈਕਲਟੀ ਅਤੇ ਵਿਦਿਆਰਥੀਆਂ ਦੀਆਂ ਸਰਗਰਮੀਆਂ ਅਤੇ ਸਿੱਖਿਆ, ਸਿਖਲਾਈ ਅਤੇ ਖੋਜ ਵਿੱਚ ਵਿਸ਼ਵਵਿਆਪੀ ਉੱਤਮ ਅਭਿਆਸਾਂ ਨੂੰ ਅਪਨਾਉਣ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌ...
*ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਇੰਡੀਆ ਇੰਟਰਨੈਸ਼ਨਲ ਕਾਨਫਰੰਸ: ਭਾਰਤ ਦੇ ਚੋਣ ਕਮਿਸ਼ਨ ਵੱਲੋਂ 32 ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨਾਲ ਦੁਵੱਲੀਆਂ ਮੀਟਿੰਗਾਂ

*ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਇੰਡੀਆ ਇੰਟਰਨੈਸ਼ਨਲ ਕਾਨਫਰੰਸ: ਭਾਰਤ ਦੇ ਚੋਣ ਕਮਿਸ਼ਨ ਵੱਲੋਂ 32 ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨਾਲ ਦੁਵੱਲੀਆਂ ਮੀਟਿੰਗਾਂ

Chandigarh, Punjab News
ਚੰਡੀਗੜ੍ਹ, 22 ਜਨਵਰੀ:-ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ, ਜਿਨ੍ਹਾਂ ਨਾਲ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਵੀ ਮੌਜੂਦ ਸਨ, ਨੇ ਅੱਜ ਇਥੇ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਇੰਡੀਆ ਇੰਟਰਨੈਸ਼ਨਲ ਕਾਨਫਰੰਸ (ਆਈਆਈਸੀਡੀਈਐਮ) 2026 ਮੌਕੇ 32 ਚੋਣ ਪ੍ਰਬੰਧਨ ਸੰਸਥਾਵਾਂ (ਈਐਮਬੀਜ਼) ਦੇ ਮੁਖੀਆਂ ਨਾਲ ਦੁਵੱਲੀਆਂ ਮੀਟਿੰਗਾਂ ਕੀਤੀਆਂ। ਇਹਨਾਂ ਦੁਵੱਲੀਆਂ ਮੀਟਿੰਗਾਂ ਦੌਰਾਨ ਵਿਸ਼ਵ ਪੱਧਰ 'ਤੇ ਚੋਣ ਅਨੁਭਵਾਂ, ਬਿਹਤਰ ਅਭਿਆਸਾਂ ਅਤੇ ਨਵੀਨ ਪਹਿਲਕਦਮੀਆਂ ਬਾਰੇ ਖੁੱਲ੍ਹੀ ਚਰਚਾ ਕੀਤੀ ਗਈ। ਇਹਨਾਂ ਮੁਲਾਕਾਤਾਂ ਦਾ ਉਦੇਸ਼ ਚੋਣ ਪ੍ਰਬੰਧਨ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਲੋਕਤੰਤਰੀ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ। ਵਿਚਾਰ-ਵਟਾਂਦਰੇ ਦੌਰਾਨ  ਭਾਰਤ ਵੱਲੋਂ ਈਐਮਬੀਜ਼ ਨੂੰ ਉਨ੍ਹਾਂ ਦੇ ਘਰੇਲੂ ਕਾਨੂੰਨੀ ਢਾਂਚੇ ਅਨੁਸਾਰ ਆਪਣੇ ਸਬੰਧਤ ਦੇਸ਼ਾਂ ਵਿੱਚ ਈਸੀਆਈ-ਨੈੱਟ ਵਰਗਾ ਤਕਨਾਲੋਜੀ ਪਲੇਟਫਾਰਮ ਵਿਕਸਤ ਕਰਨ ਵਿੱਚ ਸਹਿਯੋਗ ਦੀ ਪੇਸ਼ਕਸ਼ ਕੀਤੀ ਗਈ। ਭਾਰਤ ਨੇ ਇੰਡੀਆ ਇੰਟਰਨ...
ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Breaking News, Chandigarh
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 22 ਜਨਵਰੀ:ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ।  ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤਾ ਦੀਆਂ ਭੁੱਖੀਆਂ ਵਿਰੋਧੀ ਪਾਰਟੀਆਂ ਆਪਸੀ ਲੜਾਈਆਂ ਵਿੱਚ ਡੁੱਬੀਆਂ ਰਹਿੰਦੀਆਂ ਹਨ ਅਤੇ ਸਿਰਫ਼ 'ਆਪ' ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਕਰ ਸਕਦੀ ਹੈ। ਇਸ ਮੌਕੇ 'ਤੇ...
ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਦੀ ਸ਼ੁਰੂਆਤ

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਦੀ ਸ਼ੁਰੂਆਤ

Breaking News, Chandigarh
ਚੰਡੀਗੜ੍ਹ, 22 ਜਨਵਰੀ : ਭਾਰਤ ਦੇ ਚੋਣ ਕਮਿਸ਼ਨ (ਈ.ਸੀ.ਆਈ.) ਨੇ ਅੱਜ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਕਾਨਫਰੰਸ (ਆਈਆਈਸੀਡੀਈਐਮ) 2026 ਵਿਖੇ ਚੋਣਾਂ ਨਾਲ ਸਬੰਧਤ ਸਾਰੀਆਂ ਜਾਣਕਾਰੀਆਂ ਅਤੇ ਸੇਵਾਵਾਂ ਲਈ ਆਪਣਾ ਵਨ-ਸਟਾਪ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਲਾਂਚ ਕੀਤਾ ਹੈ। ਇਹ ਤਿੰਨ ਰੋਜ਼ਾ ਕਾਨਫਰੰਸ 21-23 ਜਨਵਰੀ, 2026 ਤੱਕ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਈ ਜਾ ਰਹੀ ਹੈ। ਈਸੀਆਈ-ਨੈੱਟ ਦਾ ਵਿਚਾਰ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀ) ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੁਆਰਾ ਕੀਤਾ ਗਿਆ ਸੀ ਅਤੇ ਇਸਨੂੰ ਡਿਜ਼ਾਈਨ ਕਰਨ ਦਾ ਐਲਾਨ ਮਈ, 2025 ਵਿੱਚ ਕੀਤਾ ਗਿਆ। ਈਸੀਆਈ-ਨੈੱਟ ਦੇ ਲਾਂਚ ਮੌਕੇ ਬੋਲਦਿਆਂ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ ਨੇ ਦੱਸਿਆ ਕਿ ਇਸ ਪਲੇਟਫਾਰਮ ਨੂੰ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਤਿਆਰ ਕੀਤਾ ਗਿਆ ਹੈ ਅਤੇ ਇਹ 22 ਭਾਸ਼ਾਵਾਂ ਅਤੇ ਅੰਗਰੇਜ਼ੀ ਵਿੱਚ ਉਪਲਬਧ ਹੈ। ਉਨ੍ਹਾਂ ਨੇ ਦੁਨੀਆ ਭਰ ਦੀਆਂ ਚੋਣ ਪ੍ਰਬੰਧਨ ਸੰਸਥਾਵਾਂ ਨੂੰ ਆਪਣੇ ਦੇਸ਼ਾਂ ਲਈ ਕਾਨੂ...
ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

Breaking News, Chandigarh
ਚੰਡੀਗੜ੍ਹ, 21 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਪ੍ਰਤੀ  ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਕਰਵਾਈ ਮੀਡੀਆ ਕਾਨਫਰੰਸ ਦੌਰਾਨ ਪਲੇਅ-ਵੇਅ ਸਕੂਲਾਂ ਲਈ ਇੱਕ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਸ਼ੁਰੂ ਕਰਨ ਦਾ ਐਲਾਨ ਕੀਤਾ। ਮੀਡੀਆ ਨੂੰ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ ਪੰਜਾਬ ਵਿੱਚ ਚੱਲ ਰਹੇ ਸਾਰੇ ਪਲੇਅ-ਵੇਅ ਸਕੂਲਾਂ ਸਮੇਤ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਾਲੇ ਨਿੱਜੀ ਸਕੂਲਾਂ ਨੂੰ ਇਸ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਨੀ  ਲਾਜ਼ਮੀ ਹੋਵੇਗੀ। ਇਹ ਕਦਮ ਬੱਚਿਆਂ ਦੀ ਸਿੱਖਿਆ, ਸੁਰੱਖਿਆ ਅਤੇ ਸਮੁੱਚੇ ਵਿਕਾਸ ਦੀ ਪ੍ਰਭਾਵੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।’’ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਇੱਕ’ੋ ਤਰ੍ਹਾਂ ਦਾ ਪਾਠਕ੍ਰਮ ਤਿਆਰ ਕੀਤਾ ਜ...
ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

Chandigarh, Punjab News
ਚੰਡੀਗੜ੍ਹ, 20 ਜਨਵਰੀ:-ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਚੌਥਾ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ।  ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦੀ ਆਮਦ ਮੌਕੇ ਕਰਵਾਏ ਇਸ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਜੀ ਦੇ ਜੱਥੇ ਵੱਲੋਂ ਰਸ-ਭਿੰਨਾ ਕੀਰਤਨ ਕੀਤਾ ਗਿਆ। ਇਸ ਤੋਂ ਪਹਿਲਾਂ ਸੰਗਤ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸਰਵਣ ਕੀਤਾ। ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ, ਸ. ਗੁਰਮੀਤ ਸਿੰਘ ਖੁੱਡੀਆਂ ਤੇ ਸ. ਹਰਦੀਪ ਸਿੰਘ ਮੁੰਡੀਆਂ, ਆਪ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਸ੍ਰੀ ਬਲਤੇਜ ਸਿੰਘ ਪੰਨੂ, ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ, ਆਮ ਰਾਜ ਪ੍ਰਬੰਧ ਦੇ ਸਕੱਤਰ ਸ੍ਰੀਮਤੀ ਗੌਰੀ ਪ੍ਰਾਸ਼ਰ ਜੋਸ਼ੀ, ਸਪੈਸ਼ਲ ਡੀਜੀਪੀ ਸ. ਅਮਰਦੀਪ ਸਿੰਘ ਰ...