ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਚੰਡੀਗੜ੍ਹ ਗ੍ਰਨੇਡ ਹਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਜ਼ਿਗਾਨਾ ਪਿਸਤੌਲ ਸਮੇਤ ਗੋਲੀ-ਸਿੱਕੇ ਨਾਲ ਗ੍ਰਿਫ਼ਤਾਰ ਕਰਕੇ ਇਸ ਵਾਰਦਾਤ ਦੀ ਗੁੱਥੀ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਮਾਜਰੀ (ਐਸ.ਬੀ.ਐਸ. ਨਗਰ ) ਦੇ ਬਲਵਿੰਦਰ ਲਾਲ ਉਰਫ਼ ਸ਼ੰਮੀ, ਪਿੰਡ ਭਰਾਪੁਰ (ਐਸ.ਬੀ.ਐਸ. ਨਗਰ )ਦੇ ਜਸਵੀਰ ਸਿੰਘ ਉਰਫ਼ ਜੱਸੀ, ਪਿੰਡ ਸੁਜਾਵਲਪੁਰ (ਐਸਬੀਐਸ ਨਗਰ) ਦੇ ਚਰਨਜੀਤ ਸਿੰਘ ਉਰਫ਼ ਚੰਨੀ, ਪਿੰਡ ਠਾਣਾ (ਸ਼ਿਮਲਾ) ਦੇ ਰੂਬਲ ਚੌਹਾਨ ਅਤੇ ਧੂਰੀ (ਸੰਗਰੂਰ) ਦੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ...








