ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਬਰਾਮਦ ਕੀਤੇ ਗਏ ਹਥਿਆਰਾਂ 'ਤੇ "ਗਫਾਰ ਸਕਿਊਰਿਟੀ" ਲਿਖਿਆ ਹੋਇਆ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਬਦਨਾਮ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਸਦੇ ਨੈੱਟਵਰਕ ਵੱਲੋਂ ਸੂਬੇ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਪਲਾਈ ਕੀਤੇ ਜਾ ਰਹੇ ਸਨ।
ਡੀਜੀਪੀ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾ...








