ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਚੰਡੀਗੜ੍ਹ, 22 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 61ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
61ਵੇਂ ਦਿਨ, ਪੁਲਿਸ ਟੀਮਾਂ ਨੇ 212 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,311 ਹੋ ਗਈ ਹੈ।
ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 96 ਵ...








