Monday, June 8
Shadow

Crime News

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

Breaking News, Crime News
ਚੰਡੀਗੜ੍ਹ 7 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਰੈਡੀਨੈਕਸ ਲਾਈਫ ਸਾਇੰਸਜ਼ ਪ੍ਰਾਈਵੇਟ ਲਿਮਟਿਡ ਕੰਪਨੀ, ਬਠਿੰਡਾ ਦਾ ਡਾਇਰੈਕਟਰ ਹੈ ਅਤੇ ਉਸਦੀ ਕੰਪਨੀ ਸਾਲ 2020 ਤੋਂ ਐਲੋਪੈਥਿਕ ਦਵਾਈਆਂ ਬਣਾ ਰਹੀ ਹੈ। ਮੁਲਜ਼ਮ ਡਰੱਗ ਇੰਸਪੈਕਟਰ ਨੇ ਰੇਡ ਤੋਂ ਬਾਅਦ ਉਸਦੀ ਕੰਪਨੀ ਨੂੰ ਸੀਲ ਕਰ ਦਿੱਤਾ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਡਰੱਗ ਇੰਸਪੈਕਟਰ ਉਸਦੀ ਕੰਪਨੀ ਤੋਂ ਸੀਲ ਹਟਾਉਣ ਬਦਲੇ ਉਸ ਤੋਂ ਦੋ ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗ...
ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਇੱਕ ਵਿਅਕਤੀ ਕਾਬੂ

ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਇੱਕ ਵਿਅਕਤੀ ਕਾਬੂ

Crime News
ਮਾਨਸਾ, 04 ਮਾਰਚ:     ਸ਼੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ 27 ਫਰਵਰੁ 2026 ਨੂੰ ਥਾਣਾ ਸਰਦੂਲਗੜ੍ਹ ਦੇ ਏਰੀਏ ਵਿੱਚ ਸ਼ੈਲਰ ਰੋਡ 'ਤੇ ਇੱਕ ਫਾਰਮ ਹਾਊਸ ਵਿੱਚ ਦੋ ਵਿਅਕਤੀਆਂ ਦੇ ਅੰਨ੍ਹੇ ਕਤਲ ਦੇ ਮੁਕਦੱਮੇ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।      ਵੇਰਵੇ ਸਾਂਝੇ ਕਰਦਿਆਂ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ.(ਇੰਨਵੈ) ਨੇ ਦੱਸਿਆ ਕਿ 27 ਫਰਵਰੀ 2026 ਨੂੰ ਥਾਣਾ ਸਰਦੂਲਗੜ੍ਹ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸਰਦੂਲਗੜ੍ਹ ਦੇ ਸ਼ੈਲਰ ਰੋਡ 'ਤੇ ਇੱਕ ਫਾਰਮ ਹਾਊਸ ਵਿੱਚ ਜਸਵੀਰ ਸਿੰਘ ਉਰਫ ਕਾਕਾ ਪੁੱਤਰ ਰਮੇਸ਼ ਕੁਮਾਰ ਵਾਸੀ ਸਰਦੂਲਗੜ੍ਹ ਤੇ ਬਲਦੇਵ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮੀਰਪੁਰ ਖੁਰਦ ਦਾ ਕਤਲ ਕਰ ਦਿੱਤਾ ਗਿਆ ਹੈ। ਜਿਸ ਦੇ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ ਅਸ਼ੋਕ ਕੁਮਾਰ ਦੇ ਬਿਆਨ 'ਤੇ ਮੁਕੱਦਮਾ ਨੰਬਰ 50 ਮਿਤੀ 27.02.2026 ਅ/ਧ 103,3(5) ਬੀ.ਐਨ.ਐਸ, ਥਾਣਾ ਸਰਦੂਲਗੜ੍ਹ ਬਰਖਿਲਾਫ  ਨਾ ਮਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ ਗਿਆ। ...
ਬਠਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ 8,27,600 ਪਰੇਗਾਬਾਲਨ ਕੈਪਸੂਲ ਆਈ.ਪੀ 300 ਐੱਮ.ਜੀ, 20000 ਟਰਾਮਾਡੋਲ ਗੋਲੀਆਂ  ਸਮੇਤ ਦਬੋਚਿਆ।

ਬਠਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ 8,27,600 ਪਰੇਗਾਬਾਲਨ ਕੈਪਸੂਲ ਆਈ.ਪੀ 300 ਐੱਮ.ਜੀ, 20000 ਟਰਾਮਾਡੋਲ ਗੋਲੀਆਂ  ਸਮੇਤ ਦਬੋਚਿਆ।

Crime News, Punjab News
ਮੁਕੱਦਮਾ ਨੰ: 58, ਮਿਤੀ: 02.03.2026, ਅ/ਧ- 223 ਬੀ.ਐਨ.ਐਸ. ਐਕਟ ਥਾਣਾ ਕੈਨਾਲ ਕਲੋਨੀ ਬਠਿੰਡਾਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਮਾਨਯੋਗ ਡੀ.ਜੀ.ਪੀ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡੀ.ਆਈ.ਜੀ ਬਠਿੰਡਾ ਰੇਂਜ ਬਠਿੰਡਾ ਜੀ ਦੇ ਮਾਰਗ ਦਰਸ਼ਨ ਅਨੁਸਾਰ ਬਠਿੰਡਾ ਪੁਲਿਸ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਚਲਾਈ ਗਈ ਮੁਹਿੰਮ ਤਹਿਤ ਲਗਾਤਰ ਨਸ਼ਿਆਂ ਖਿਲਾਫ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਇਸੇ ਲੜੀ ਤਹਿਤ ਡਾ. ਜਯੋਤੀ ਯਾਦਵ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ ਬਠਿੰਡਾ ਦੀ ਰਹਿਨੁਮਾਈ ਹੇਠ ਸ੍ਰ.ਨਰਿੰਦਰ ਸਿੰਘ ਪੀ.ਪੀ.ਐੱਸ, ਐੱਸ.ਪੀ (ਸਿਟੀ) ਬਠਿੰਡਾ ਅਤੇ ਸ੍ਰ. ਗੁਰਪ੍ਰੀਤ ਸਿੰਘ, ਪੀ.ਪੀ.ਐੱਸ ਡੀ.ਐੱਸ.ਪੀ ਐਨ.ਡੀ.ਪੀ.ਐਸ. ਬਠਿੰਡਾ ਅਤੇ ਸ: ਸੰਦੀਪ ਸਿੰਘ ਭਾਟੀ, ਡੀ.ਐਸ.ਪੀ. ਇੰਨਵੈਸਟੀਗੇਸ਼ਨ ਬਠਿੰਡਾਦੀ ਅਗਵਾਈ ਵਿੱਚ ਮਿਤੀ 02.03.2026 ਨੂੰ ਉਕਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਸੀ, ਜਿਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਦੀ ਪੁਲਿਸ ਪਾਰਟੀ ਨੇ ਮੁਕੱਦਮਾ ਉਕਤ ਵਿੱਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ ਕੁੱਲ 8,27,600 ਪਰੇਗਾਬ...
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ

Crime News
ਚੰਡੀਗੜ੍ਹ, 3 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’  ਦੇ 42ਵੇਂ ਦਿਨ ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 471 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 42ਵੇਂ ਦਿਨ, ਪੁਲੀਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ 12,433 ਹੋਈਆਂ ਹਨ । ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ,...
ਗੈਂਗਸਟਰਾਂ ’ਤੇ ਵਾਰ ਦਾ 40ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ ; 179 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 40ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ ; 179 ਕਾਬੂ

Crime News, Punjab News
ਚੰਡੀਗੜ੍ਹ, 1 ਮਾਰਚ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 40ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 499 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 40ਵੇਂ ਦਿਨ, ਪੁਲਿਸ ਟੀਮਾਂ ਨੇ 179 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ 4 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 12,203 ਹੋ ਗਈ ਹੈ। ਇਸ ਤੋਂ ਇਲਾਵਾ 80 ਵਿਅਕਤੀਆਂ ਵ...
ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

Breaking News, Crime News
ਚੰਡੀਗੜ੍ਹ, 28 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ-ਅਧਾਰਤ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਪੂਰੀ ਤਰ੍ਹਾਂ ਅਸੈਂਬਲਡ ਆਰਡੀਐਕਸ ਨਾਲ ਭਰਿਆ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਇੱਕ ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਕੁਮਾਰ ਉਰਫ਼ ਕਾਕਾ ਵਾਸੀ ਪਿੰਡ ਕਲਾਮ ਐਸਬੀਐਸ ਨਗਰ, ਮੌਜੂਦਾ ਪਤਾ ਘਨੌਲੀ, ਰੂਪਨਗਰ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਪਿੰਡ ਕਲਾਮ ਐਸਬੀਐਸ ਨਗਰ ਵਜੋਂ ਹੋਈ ਹੈ। ਬਰਾਮਦ ਕੀਤਾ ਗਿਆ ਆਈਈਡੀ ਦੋਹਰੀਆਂ ਵਿਸਫੋਟਕ ਵਿਧੀਆਂ - ਰਿਮੋਟ ਅਤੇ ਟਾਈਮਰ ਨਾਲ ਲੈ...
ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 28 ਫਰਵਰੀ:-ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਸੰਗਠਿਤ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਟ੍ਰਾਈਸਿਟੀ ਖੇਤਰ ਅਤੇ ਲੁਧਿਆਣਾ ਵਿੱਚ ਸਰਗਰਮ ਇੱਕ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼ ਇਸਦੇ ਛੇ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਵਿਸ਼ੇਸ਼ ਕਰਕੇ ਸ਼ਹਿਰਾਂ ‘ਚ ਰਹਿੰਦੇ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਵਿਦੇਸ਼ੀ ਮੂਲ ਦੇ ਪਾਰਟੀ ਡਰੱਗਜ਼ ਦੀ ਸਪਲਾਈ ਕਰਦੇ ਸਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਿਸ਼ਵ, ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਰਵੀ ਕੁਮਾਰ, ਬਲਜਿੰਦਰ ਸਿੰਘ ਅਤੇ ਤਲਵਿੰਦਰ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਦੇਸ਼ ਵਿੱਚ ਐਮ.ਡੀ.ਐਮ.ਏ. ਟੈਬਲੇਟ ਦੀ ਸਭ ਤੋਂ ਵੱਡੀਆਂ ਬਰਾਮਦਗੀਆਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਜ਼ਬਤ ਕੀਤੇ ਗਏ ਪਦਾਰਥਾਂ ਵਿੱਚ 1,215 ਐਮਡੀਐਮਏ ਟੈਬਲੇਟ, 263 ਗ੍ਰਾਮ ਕੋਕੀਨ, 82 ਗ੍ਰਾਮ ਮੈਥਾਫੈਟਾਮਾਈਨ (ਆਈ...
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime News, Punjab News
ਚੰਡੀਗੜ੍ਹ 27 ਫਰਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਬਠਿੰਡਾ ਦੇ ਕੋਟ ਸ਼ਮੀਰ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੋਟ ਸ਼ਮੀਰ, ਜ਼ਿਲ੍ਹਾ ਬਠਿੰਡਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆਪਣੇ ਰਿਸ਼ਤੇਦਾਰ ਦੀ ਜੱਦੀ ਜਾਇਦਾਦ ਦੇ ਇੰਤਕਾਲ ਲਈ ਦੋਸ਼ੀ ਪਟਵਾਰੀ ਨੂੰ ਮਿਲਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਪਟਵਾਰੀ ਨੇ ਉਸਦੇ ਰਿਸ਼ਤੇਦਾਰ ਦੀ ਜਾਇਦਾਦ ਦੇ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸਨੇ ਪੰਜਾਬ ਵਿਜੀਲੈਂਸ ਬਿਊਰੋ...
ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

Crime News
ਚੰਡੀਗੜ੍ਹ, 26 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 37ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 601 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ  ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ ,ਜਿਸਦੀ ਸ਼ੁੁਰੂਆਤ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ  ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 37ਵੇਂ ਦਿਨ, ਪੁਲੀਸ ਟੀਮਾਂ ਨੇ 203 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ 11,616 ਹੋ ਗਈਆਂ। ਇਸ ਤੋਂ ਇਲਾਵਾ 147 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹ...
ਸੰਗਰੂਰ ਪੁਲਿਸ ਨੇ 12 ਘੰਟਿਆਂ ‘ਚ ਅੰਨਾ ਕਤਲ ਕੇਸ ਕੀਤਾ ਟਰੇਸ; 4 ਦੋਸ਼ੀ ਕਾਬੂ

ਸੰਗਰੂਰ ਪੁਲਿਸ ਨੇ 12 ਘੰਟਿਆਂ ‘ਚ ਅੰਨਾ ਕਤਲ ਕੇਸ ਕੀਤਾ ਟਰੇਸ; 4 ਦੋਸ਼ੀ ਕਾਬੂ

Crime News, Punjab News
ਸੰਗਰੂਰ, 26 ਫਰਵਰੀ:-ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਆਈ.ਪੀ. ਐਸ) ਨੇ ਦੱਸਿਆ ਕਿ ਸੰਗਰੂਰ ਪੁਲੀਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਲਹਿਰਾ ਦੇ ਖੇਤਰਵਿੱਚ ਹੋਏ ਅੰਨੇ ਕਤਲ ਨੂੰ 12 ਘੰਟਿਆਂ ਅੰਦਰ ਟਰੇਸ ਕਰਕੇ 04 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ 01 ਦੇਸੀ ਪਿਸਤੌਲ 32 ਬੋਰ (ਮੈਗਜੀਨ ਵਾਲਾ), 01 ਦੇਸੀ ਪਿਸਤੌਲ (ਕੱਟਾ) ਸਮੇਤ 01 ਖੋਲ 315 ਬੋਰ ਅਤੇ ਆਲਟੋ ਕਾਰ ਬਰਾਮਦ ਕਰਵਾਈ ਗਈ। ਸ੍ਰੀ ਸਰਤਾਜ ਸਿੰਘ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 17/18.02.2026 ਦੀ ਰਾਤ ਨੂੰ ਪਿੰਡ ਲਹਿਲ ਕਲਾਂ ਵਿਖੇ ਦੋ ਨਾਮਲੂਮ ਵਿਅਕਤੀਆਂ ਵੱਲੋਂ ਘਰ ਅੰਦਰ ਦਾਖਲ ਹੋ ਕੇ ਗੁਰਪ੍ਰੀਤ ਸਿੰਘ ਉਰਫ ਬੱਬੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ 'ਤੇ ਮੁਕੱਦਮਾ ਨੰਬਰ 45 ਮਿਤੀ 18.02.2026 ਅ/ਧ 103(1), 3(5) ਬੀਐਨਐਸ ਥਾਣਾ ਲਹਿਰਾ ਬਰਖਿਲਾਫ ਨਾਮਲੂਮ ਵਿਅਕਤੀ/ਵਿਅਕਤੀਆ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਮੁਕੱਦਮਾ ਨੂੰ ਟਰੇਸ ਕਰਨ ਲਈ ਸ੍ਰੀ ਦਵਿੰਦਰ ਅੱਤਰੀ, ਕਪਤਾਨ ਪੁਲਿਸ (...