Monday, June 8
Shadow

Crime News

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਰੰਗੇ ਹੱਥੀਂ ਕਾਬੂ

Crime News, Punjab News
ਚੰਡੀਗੜ੍ਹ, 12 ਫਰਵਰੀ:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਹੋਮ ਗਾਰਡ (ਪੀਐਚਜੀ) ਦੇ ਪੀ.ਸੀ. ਨਾਇਬ ਕੋਰਟ ਸ਼ਰਨਦੀਪ ਸਿੰਘ, ਜੋ ਕਿ ਥਾਣਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਹੈ, ਨੂੰ 4000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸ਼ਰਨਦੀਪ ਸਿੰਘ ਨੇ ਅਦਾਲਤੀ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 4000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਸਬੰਧੀ ਦੋਸ਼ੀ ਨੇ ਵੱਖ-ਵੱਖ ਮੌਕਿਆਂ 'ਤੇ ਉਸਦੀ ਜ਼ਮਾਨਤ ਰੱਦ ਹੋ ਗਈ ਹੈ ਜਾਂ ਨਹੀਂ, ਬਾਰੇ ਜਾਣਕਾਰੀ ਦੇਣ ਲਈ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ...
ਯੁੱਧ ਨਸ਼ਿਆਂ ਵਿਰੁੱਧ’: 348ਵੇਂ ਦਿਨ, ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ 171 ਨਸ਼ਾ ਤਸਕਰ ਕੀਤੇ ਕਾਬੂ

ਯੁੱਧ ਨਸ਼ਿਆਂ ਵਿਰੁੱਧ’: 348ਵੇਂ ਦਿਨ, ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ 171 ਨਸ਼ਾ ਤਸਕਰ ਕੀਤੇ ਕਾਬੂ

Crime News, Punjab News
ਚੰਡੀਗੜ੍ਹ, 12 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 348ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 388 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਐਫਆਈਆਰਜ਼ ਦਰਜ ਕਰਕੇ 171 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 348 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,436 ਹੋ ਗਈ ਹੈ।     ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 8.03 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 617 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.27 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7.6 ਕਿਲੋਗ੍ਰਾਮ ਹੈਰੋਇਨ, 21 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7.6 ਕਿਲੋਗ੍ਰਾਮ ਹੈਰੋਇਨ, 21 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 12 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 21,800 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਪ੍ਰੀਤ ਸਿੰਘ ਉਰਫ਼ ਸਾਹਿਬ (19), ਵਾਸੀ ਫਤਿਹਗੜ੍ਹ ਚੂੜੀਆਂ, ਬਟਾਲਾ ਅਤੇ ਮੌਜੂਦਾ ਪਤਾ ਛੇਹਰਟਾ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ ਉਰਫ਼ ਗਗਨ (26) ਵਾਸੀ ਗੁਰੂ ਨਾਨਕਪੁਰਾ, ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਵਿਰੁੱਧ ਅਸਲਾ ਐਕਟ ਅਤੇ ਲੁੱਟ-ਖੋਹ ਨਾਲ ਸਬੰਧਤ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱ...
ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 11 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ 'ਤੇ ਅਧਾਰਤ ਇੱਕ ਕਾਰਵਾਈ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਇਸ ਕਾਰਵਾਈ 'ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਤੋਂ ਰਿਮੋਟ ਕੰਟਰੋਲ ਸਮੇਤ ਮਟੈਲਿਕ ਕੇਸ ਵਿੱਚ ਪੈਕ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਗੋਲੀ-ਸਿੱਕੇ ਸਮੇਤ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸ਼ੁਭਮ ਕੁਮਾਰ ਉਰਫ਼ ਸ਼ੁਭਮ ਸ੍ਰੀਵਾਸਤਵ ਵਜੋਂ ਹੋਈ ਹੈ, ਜੋ ਸੀਤਾਪੁਰ, ਉੱਤਰ ਪ੍ਰਦੇਸ਼ ਦੇ ਪਿੰਡ ਸਰੋਸਾ ਦਾ ਰਹਿਣ ਵਾਲਾ ਹੈ। ਦੱਸਣਯੋਗ ਹੈ ਕਿ ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਆਈ.ਐਸ.ਆਈ. ਦੀ ਹ...
ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Crime News, Punjab News
ਅੰਮ੍ਰਿਤਸਰ, 11 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਵਿੱਢੀ ਗਈ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦਰਮਿਆਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਅਰੋੜਾ (25), ਜੋ ਕਿ ਅੰਮ੍ਰਿਤਸਰ ਦੇ ਗਿਲਵਾਲੀ ਗੇਟ ਦਾ ਰਹਿਣ ਵਾਲਾ ਹੈ ਅਤੇ ਅੰਮ੍ਰਿਤਸਰ ਦੇ ਪਿੰਡ ਮੀਰਾਕੋਟ ਕਲਾਂ ਵਾਸੀ ਹਰਪ੍ਰੀਤ ਸਿੰਘ ਉਰਫ਼ ਹੈਪੀ (24) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੌਕ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ...
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ ਅਧਾਰਤ ਆਈਈਡੀ ਸਮੇਤ ਇੱਕ ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ ਅਧਾਰਤ ਆਈਈਡੀ ਸਮੇਤ ਇੱਕ ਵਿਅਕਤੀ ਕਾਬੂ

Crime News, Punjab News
ਚੰਡੀਗੜ੍ਹ, 10 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇੱਕ ਮੁਲਜ਼ਮ ਨੂੰ ਆਰਡੀਐਕਸ ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸਮੇਤ ਗ੍ਰਿਫਤਾਰ ਕਰਕੇ ਪਾਕਿਸਤਾਨ ਦੀ ਆਈਐਸਆਈ -ਸਮਰਥਿਤ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਹੁਲ ਕੁਮਾਰ ਉਰਫ਼ ਗੱਜੂ ਵਾਸੀ ਚਮਰੰਗ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਉਹ ਅੰਮ੍ਰਿਤਸਰ ਦੇ ਇੱਕ ਸੈਲੂਨ ਵਿੱਚ ਸਹਾਇਕ ਵਜੋਂ ਕੰਮ ਕਰਦਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਨ ਵਾਲੇ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਖੁਲਾ...
ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime News, Punjab News
ਚੰਡੀਗੜ੍ਹ 9 ਫਰਵਰੀ, 2026:- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਮੋਹਾਲੀ ਦੇ ਥਾਣਾ ਸਦਰ, ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਸੈਕਟਰ 127, ਮੋਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸੁਮਨ ਲਤਾ ਵਿਰੁੱਧ ਥਾਣਾ ਖਰੜ ਵਿੱਚ ਕੁੱਟਮਾਰ ਸਬੰਧੀ ਮਾਮਲਾ ਦਰਜ ਕਰਵਾਇਆ ਸੀ ਅਤੇ ਇਸ ਕੇਸ ਵਿੱਚ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਜਸਵੀਰ ਸਿੰਘ ਸੀ। ਜਦੋਂ ਸ਼ਿਕਾਇਤਕਰਤਾ ਨੇ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਤਾਂ ਦੋਸ਼ੀ ਏਐਸਆਈ ਨੇ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕਰਨ ਦੇ ਬਦਲੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ...
ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

Breaking News, Crime News
ਅੰਮ੍ਰਿਤਸਰ, 9 ਫਰਵਰੀ:- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਖੁਫੀਆ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ  ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਪੰਜ ਕਾਰਕੁਨਾਂ  ਨੂੰ ਛੇ ਆਧੁਨਿਕ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰ ਕੇ ਇਸ ਗਿਰੋਹ ਨੂੰ ਬੇਅਸਰ  ਦਿੱਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਮੰਨੂ (24), ਗੁਰਪ੍ਰੀਤ ਸਿੰਘ ਉਰਫ਼ ਗੋਪੀ (20), ਸੁਖਰਾਜ ਸਿੰਘ ਉਰਫ਼ ਜੋਗਾ (24) ਅਤੇ ਸਾਜਨ ਸਿੰਘ ਉਰਫ਼ ਗੁਰਸਾਜਨ ਸਿੰਘ ਉਰਫ਼ ਲੱਡਾ ਸਾਰੇ ਵਾਸੀ ਪਿੰਡ ਰੋਡਾ ਵਾਲਾ ਕਲਾਂ (ਅੰਮ੍ਰਿਤਸਰ ) ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਮੋਲਕਦੀਪ ਸਿੰਘ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟਰੀਆ ਦੇ ਬਣੇ  ਦੋ 9 ਐਮ.ਐਮ. ਗਲੌਕ, ਤੁਰਕੀ ਦ...
ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

Crime News
ਚੰਡੀਗੜ੍ਹ/ਅੰਮ੍ਰਿਤਸਰ, 7 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਸਰ ਦੇ ਖਾਸਾ ਖੇਤਰ ਵਿੱਚ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਲੱਕੀ ਓਬਰਾਏ ਕਤਲ ਕਾਂਡ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਬੇਰੇਟਾ .30 ਬੋਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮ, ਜਿਸਦੀ ਪਛਾਣ ਜਲੰਧਰ ਦੇ ਮਿੱਠਾਪੁਰ ਦੇ ਰਹਿਣ ਵਾਲੇ ਸ਼ਮਿੰਦਰ ਸਿੰਘ ਵਜੋਂ ਹੋਈ ਹੈ, ਅਪਰਾਧ ਨੂੰ ਅੰਜ਼ਾਮ ਦੇਣ ਸਮੇਂ ਐਕਟਿਵਾ ਸਕੂਟਰ ਚਲਾ ਰਿਹਾ ਸੀ। ਦੱਸਣਯੋਗ ਹੈ ਕਿ ਸ਼ਮਿੰਦਰ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ। ਜਾਣਕਾਰੀ ਮੁਤਾਬਕ ਸਤਵਿੰਦਰਪਾਲ ਸਿੰਘ ਉਰਫ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਦੀ ਸਵੇਰ ਮਾਡਲ ਟਾਊਨ, ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਦੀ ਪਾਰਕਿੰਗ ਵਿੱਚ ਇੱਕ ਚਿੱਟੀ ਐਕਟਿਵਾ 'ਤੇ ਸਵਾਰ ਅਣਪਛਾਤੇ ਹਮਲਾਵਰਾਂ ...
ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: ਪੰਜਾਬ ਪੁਲਿਸ ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: ਪੰਜਾਬ ਪੁਲਿਸ ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ

Crime News
ਚੰਡੀਗੜ੍ਹ, 7 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਨੂੰ 19ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 584 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 19ਵੇਂ ਦਿਨ ਪੁਲਿਸ ਟੀਮਾਂ ਨੇ 180 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੀਤੀਆਂ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 5,290 ਹੋ ਗਈ ਹੈ। ਇਸ ਤੋਂ ਇਲਾਵਾ 112 ਵਿਅਕਤੀਆਂ ਵਿਰੁੱਧ ਇਹਤਿਆਤੀ ਕਾ...