Monday, June 8
Shadow

Crime News

ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Crime News
ਚੰਡੀਗੜ੍ਹ/ਗੁਰਦਾਸਪੁਰ, 7 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਦੋ ਸੰਗਠਿਤ ਨਸ਼ਾ ਨੈੱਟਵਰਕਾਂ ਦੇ 2 ਕਾਰਕੰੁਨਾਂ ਨੂੰ 11 ਕਿਲੋ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ, ਇਨ੍ਹਾਂ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਉੱਤਰ ਪ੍ਰਦੇਸ਼ ਵਿੱਚ ਮੁਜ਼ੱਫ਼ਰਨਗਰ ਦੇ ਕਾਸਿਮਪੁਰ ਦੇ ਰਹਿਣ ਵਾਲੇ ਮੁਹੰਮਦ ਵਸੀਮ ਅਤੇ ਅੰਮ੍ਰਿਤਸਰ ਦੇ ਵਸਨੀਕ ਹਰਸ਼ਦੀਪ ਸਿੰਘ ਉਰਫ਼ ਹਰਸ਼ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦੀ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ (ਆਰ.ਜੇ. 45 ਸੀਆਰ 2918) ਅਤੇ ਹੁੰਡਈ ਵਰਨਾ ਕਾਰ (ਸੀਐਚ01ਏ.ਜੈਡ.0888) ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ...
ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

Crime News
ਚੰਡੀਗੜ੍ਹ/ਜਲੰਧਰ, 6 ਫਰਵਰੀ:-ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਮ ਆਦਮੀ ਪਾਰਟੀ (ਆਪ) ਦੇ ਕਾਰਜਕਾਰੀ ਸਤਵਿੰਦਰਪਾਲ ਸਿੰਘ ਉਰਫ਼ ਲੱਕੀ ਓਬਰਾਏ ਦੇ ਕਤਲ ਸਬੰਧੀ ਚੱਲ ਰਹੀ ਜਾਂਚ ਦਾ ਜਾਇਜ਼ਾ ਲੈਣ ਲਈ ਨੇ ਅੱਜ ਜਲੰਧਰ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ  ਉੱਚ-ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਨੇ ਖੁਦ ਵਾਰਦਾਤ ਵਾਲੀ ਥਾਂ ’ਤੇ ਜਾ ਕੇ ਮੌਕੇ ਦਾ ਜਾਇਜ਼ਾ ਵੀ ਲਿਆ। ਵਾਰਦਾਤ ਵਾਲੀ ਥਾਂ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ  ਡੀਜੀਪੀ ਨੇ, ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਅਪਰਾਧ ਦੇ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਮਿਸਾਲੀ ਸਜ਼ਾ ਦਿਵਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਦੇ ਨਾਲ ਜਲੰਧਰ ਦੇ ਪੁਲਿਸ ਕਮਿਸ਼ਨਰ (ਸੀਪੀ) ਧਨਪ੍ਰੀਤ ਕੌਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ‘‘ਮੁੱਖ ਮੰਤਰੀ ਸਾਹਿਬ ਨਿੱਜੀ ਤੌਰ ’ਤੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਘਟਨਾਕ੍ਰਮ ਬਾਰੇ ਅਪਡੇਟ ਦਿੱਤੇ ਜਾ ਰਹੇ ਹਨ’’।  ...
ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ ‘ਤੇ ਕੀਤੀ ਛਾਪੇਮਾਰੀ; 274 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ ‘ਤੇ ਕੀਤੀ ਛਾਪੇਮਾਰੀ; 274 ਕਾਬੂ

Crime News
ਚੰਡੀਗੜ੍ਹ, 5 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 17ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 681 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ  20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 17ਵੇਂ ਦਿਨ, ਪੁਲਿਸ ਟੀਮਾਂ ਨੇ 274 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀ...
ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

Crime News
ਚੰਡੀਗੜ੍ਹ, 4 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ’ਤੇ ਵਾਰ’ ਨੂੰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 689 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜਿਸਦੀ ਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 16ਵੇਂ ਦਿਨ ਪੁਲਿਸ ਟੀਮਾਂ ਨੇ 232 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਤੇਜ਼ਧਾਰ ਹਥਿਆਰ ਬਰਾਮਦ ਕੀਤੇ। ਇਸ ਤਰ੍ਹਾਂ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 4,628 ਗ੍ਰਿਫਤਾਰੀਆਂ  ਕੀਤੀਆਂ ਗਈਆਂ ਹਨ। ਇਸ ਤੋ...
ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫ਼ਤਾਰ; ਅਪਰਾਧ ਵਿੱਚ ਵਰਤੇ ਗਏ ਵਾਹਨ ਬਰਾਮਦ

ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫ਼ਤਾਰ; ਅਪਰਾਧ ਵਿੱਚ ਵਰਤੇ ਗਏ ਵਾਹਨ ਬਰਾਮਦ

Crime News
ਚੰਡੀਗੜ੍ਹ/ਐਸਏਐਸ ਨਗਰ, 4 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਐਸ.ਏ.ਐਸ. ਨਗਰ ਪੁਲਿਸ ਨੇ ਮੋਹਾਲੀ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਬਾਹਰ ਵਾਪਰੇ ਗੁਰਵਿੰਦਰ ਸਿੰਘ ਦੇ ਕਤਲ ਨਾਲ ਸਬੰਧਤ  ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਅਪਰਾਧ ਨੂੰ ਅੰਜਾਮ ਦੇਣ ਲਈ ਵਰਤੇ ਗਏ ਵਾਹਨ ਵੀ ਬਰਾਮਦ ਕੀਤੇ । ਇਹ ਜਾਣਕਾਰੀ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਐਸ.ਏ.ਐਸ. ਨਗਰ ਹਰਮਨਦੀਪ ਹੰਸ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਤੇਜ ਸਿੰਘ ਉਰਫ਼ ਬੰਟੀ ਵਾਸੀ ਪਿੰਡ ਟਹਿਣਾ (ਫ਼ਰੀਦਕੋਟ) ਅਤੇ ਮੰਗਤ ਸਿੰਘ ਉਰਫ਼ ਮੈਕਸ ਵਾਸੀ ਜਲਾਲਾਬਾਦ (ਫਾਜ਼ਿਲਕਾ ) ,ਵਜੋਂ ਹੋਈ ਹੈ। ਬਰਾਮਦ ਕੀਤੀਆਂ ਗਏ ਵਾਹਨਾਂ ਵਿੱਚ ਕਾਲਾ ਬਜਾਜ ਪਲਸਰ ਮੋਟਰਸਾਈਕਲ (ਪੀ.ਬੀ.-22-ਡੀ-5444) ਅਤੇ ਚਿੱਟੀ ਹੌਂਡਾ ਅਮੇਜ਼ ਕਾਰ (ਯ.ੂਪੀ.-14-ਸੀਡੀ-6847) ਸ਼ਾਮਲ ਹਨ, ਦੋਵੇਂ ਹੀ ਅਪਰਾਧ ਵਿੱਚ ਵਰਤੀਆਂ ਗਈਆਂ ਸਨ। ਜਾਣਕਾਰੀ ਅਨੁਸਾਰ, ਪੀੜਤ ਗੁਰਵਿੰਦਰ ਸਿੰਘ ਨ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ

Crime News
ਚੰਡੀਗੜ੍ਹ/ਅੰਮ੍ਰਿਤਸਰ, 4 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇੱਕ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਚੈਨ ਸਿੰਘ ਉਰਫ਼ ਮਨੀ, ਨਵਦੀਪ ਸਿੰਘ, ਸੁਖਪਾਲ ਸਿੰਘ ਅਤੇ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ, ਇਹ ਸਾਰੇ ਵਾਸੀ ਪਿੰਡ ਦਾਓਕੇ, ਅੰਮ੍ਰਿਤਸਰ ਦੇ ਹਨ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਸਪਲੈਂਡਰ ਮੋਟਰਸਾਈਕਲਾਂ (ਰਜਿਸਟ੍ਰੇਸ਼ਨ ਨੰਬਰ ਪੀਬੀ02ਈਯੂ7751 ਅਤੇ ਪੀਬੀ02ਡੀਵਾਈ9343 ਵਾਲੇ), ਜੋ ਨਸ਼ਿਆਂ ਦੀ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਸਨ...
ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ

Crime News
ਚੰਡੀਗੜ੍ਹ 3 ਫ਼ਰਵਰੀ 2026: ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਯਾਸੀਨ ਅਤੇ ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਠੇਕੇ ਆਧਾਰਿਤ ਚਪੜਾਸੀ ਮੁਹੰਮਦ ਤਾਲੀਮ ਨੂੰ 18000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਲਾਚੌਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਪੰਜਾਬ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਜੋ ਇੱਕ ਖੇਤੀਬਾੜੀ ਕਰਨ ਵਾਲਾ ਵਿਅਕਤੀ ਹੈ, ਨੇ 2018 ਤੋਂ 2021 ਦੀ ਮਿਆਦ ਲਈ ਤਹਿਸੀਲ ਬਲਾਚੌਰ ਦੇ ਪਿੰਡ ਭੱਦੀ ਵਿਖੇ ਸਥਿਤ ਪੰਜਾਬ ਵਕਫ਼ ਬੋਰਡ ਦੀ 10 ਕਨਾਲ ਜ਼ਮੀਨ ਲੀਜ਼ ’ਤੇ ਲਈ ਸੀ। ਸਾਲ 2021 ਵਿੱਚ ਲੀਜ਼ ਦੀ ਮਿਆਦ ਖਤਮ ਹੋਣ ਤੋਂ ਬਾਅਦ, ਸ਼ਿਕਾਇਤਕਰਤਾ ਨੇ ਲੀਜ਼ ਦੇ ਨਵੀਨੀਕਰਨ (ਰੀ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ

Crime News
ਚੰਡੀਗੜ੍ਹ/ਅੰਮ੍ਰਿਤਸਰ, 3 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਉਰਫ਼ ਘੁੱਲਾ (30) ਵਾਸੀ ਪਿੰਡ ਦਲੇਰੀ, ਤਰਨਤਾਰਨ, ਸੁਮਿਤ ਉਰਫ਼ ਸਚਿਨ (28) ਵਾਸੀ ਗੁਮਾਨਪੁਰਾ, ਅੰਮ੍ਰਿਤਸਰ ਅਤੇ ਵਿਸ਼ਾਲ ਕੁਮਾਰ (22) ਵਾਸੀ ਭਿਖੀਵਿੰਡ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੌਕ ਪਿਸਤੌਲ, ਇਕ ਇਟਲੀ ਦਾ ਬਣਿਆ 9 ਐਮਐਮ ਬੇਰੇਟਾ, ਇਕ ਤੁਰਕੀ ਦਾ ਬਣਿਆ 9 ਐਮਐਮ ਜ਼ਿਗਾਨਾ, ਇਕ ਤੁਰਕੀ ਦਾ ਬਣਿਆ 9 ਐਮਐਮ ਪੀਐਕਸ5 ਗਲੌਕ ਅਤੇ ਇੱਕ .30 ਬੋਰ ਦਾ ਪਿਸਤੌਲ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤ...
ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime News, Punjab News
 ਚੰਡੀਗੜ੍ਹ, 2 ਫਰਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਖੇਤਰੀ ਟਰਾਂਸਪੋਰਟ ਦਫ਼ਤਰ, ਬਠਿੰਡਾ ਵਿਖੇ ਤਾਇਨਾਤ ਕਲਰਕ ਡੇਵਿਡ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਕਨ੍ਹਈਆ ਨਗਰ, ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਏਜੰਟ ਰਾਜਾ ਮਿੱਤਲ ਦੇ ਦਫ਼ਤਰ ਵਿੱਚ ਇੱਕ ਦਿਹਾੜੀਦਾਰ ਵਜੋਂ ਕੰਮ ਕਰਦਾ ਹੈ ਅਤੇ ਆਰਟੀਓ ਬਠਿੰਡਾ ਨਾਲ ਸਬੰਧਤ ਕੰਮਕਾਜ ਸੰਭਾਲਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਆਰਟੀਓ ਬਠਿੰਡਾ ਵਿੱਚ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ) ਦੀ ਆਨਲਾਈਨ ਤਸਦੀਕ ਕਰਨ ਦੀ ਡਿਊਟੀ ਨਿਭਾ ਰਿਹਾ ਹੈ। ਪਰ ਮੁਲਜ਼ਮ ਸ਼ਿਕਾਇਤਕਰਤਾ ਦੀਆਂ ਫਾਈਲਾਂ ਦੀ ਤਸਦੀਕ ਨਹੀਂ ਕਰ ਰਿਹਾ ਸੀ ਅਤੇ ਉਨ੍ਹਾਂ ਫਾਈਲਾਂ ਦੀ ਤਸਦੀਕ ਕਰਵਾਉਣ ਲਈ ਪ੍ਰਤੀ ਫਾਈਲ 300 ਰੁਪਏ ਦੀ ਮੰਗ ਕ...
ਗੈਂਗਸਟਰਾਂ ‘ਤੇ ਵਾਰ’ ਦਾ 12ਵਾਂ ਦਿਨ: ਪੰਜਾਬ ਪੁਲਿਸ ਨੇ 727 ਥਾਵਾਂ ‘ਤੇ ਕੀਤੀ ਛਾਪੇਮਾਰੀ; 5 ਹਥਿਆਰਾਂ ਸਮੇਤ 192 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 12ਵਾਂ ਦਿਨ: ਪੰਜਾਬ ਪੁਲਿਸ ਨੇ 727 ਥਾਵਾਂ ‘ਤੇ ਕੀਤੀ ਛਾਪੇਮਾਰੀ; 5 ਹਥਿਆਰਾਂ ਸਮੇਤ 192 ਕਾਬੂ

Crime News
ਚੰਡੀਗੜ੍ਹ, 31 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 12ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 727 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 12ਵੇਂ ਦਿਨ, ਪੁਲਿਸ ਟੀਮਾਂ ਨੇ 192 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਹਥਿਆਰ, 15 ਜ਼ਿੰਦਾ ਕਾਰਤੂਸ ਅਤੇ 6 ਮੈਗਜ਼ੀਨਾਂ ਬਰਾਮਦ ਕੀਤੀਆਂ। ਇਸ ਦੇ ਨਾਲ, ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱ...