ਗਣਤੰਤਰ ਦਿਵਸ ਦੇ ਮੱਦੇਨਜ਼ਰ, ਅੰਮ੍ਰਿਤਸਰ ਤੋਂ ਬੀ.ਕੇ.ਆਈ. ਆਪਰੇਟਿਵ ਹੈਂਡ ਗ੍ਰਨੇਡ ਅਤੇ ਗਲੌਕ ਪਿਸਤੌਲ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 23 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਗਣਤੰਤਰ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਚਲਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕਾਰਕੁੰਨ ਨੂੰ ਗ੍ਰਿਫਤਾਰ ਕਰਕੇ ਇਸੇ ਸੰਗਠਨ ਨਾਲ ਸਬੰਧਤ ਅੱਤਵਾਦੀ ਗਿਰੋਹ ਵੱਲੋਂ ਸੁਰੱਖਿਆ ਸੰਸਥਾਨ ’ਤੇ ਹੋਣ ਵਾਲੇ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ । ਇਹ ਜਾਣਾਕਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਪਿੰਡ ਦੀਨੇਵਾਲ ਦੇ ਰਹਿਣ ਵਾਲੇ ਸ਼ਰਨਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ 1 ਪੀ86 ਹੈਂਡ ਗ੍ਰੇਨੇਡ, ਇੱਕ 9 ਐਮਐਮ ਗਲੌਕ ਪਿਸਤੌਲ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸ ਅਤੇ 65 ਗ੍ਰਾਮ ਆਈ.ਸੀ.ਈ. ਡਰੱਗ ਵੀ ਬਰਾਮਦ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾ...








