Monday, June 8
Shadow

Crime News

ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ

ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ

Crime News
ਚੰਡੀਗੜ੍ਹ, 16 ਜਨਵਰੀ:-ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਇੰਪਰੂਵਮੈਂਟ ਟਰੱਸਟ ਰੋਪੜ ਵਿਖੇ ਤਾਇਨਾਤ ਪਰਵੀਨ ਕੁਮਾਰ ਕਲਰਕ ਅਤੇ ਉਸਦੇ ਸਹਿ-ਦੋਸ਼ੀ ਸਤੀਸ਼ ਕੁਮਾਰ ਜੂਨੀਅਰ ਇੰਜੀਨੀਅਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਸ ਮੁਕੱਦਮੇ ਦੀ ਮੁਕੰਮਲ ਸੁਣਵਾਈ ਤੋਂ ਬਾਅਦ ਅੱਜ ਸਮਰੱਥ ਅਦਾਲਤ ਨੇ ਉਕਤ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਂਦਿਆਂ ਦੋਵਾਂ ਦੋਸ਼ੀਆਂ ਨੂੰ 4-4 ਸਾਲ ਦੀ ਕੈਦ ਅਤੇ 20000- ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੂਨੀਅਰ ਇੰਜੀਨੀਅਰ ਅਤੇ ਕਲਰਕ ਨੇ ਸ਼ਿਕਾਇਤਕਰਤਾ ਤੋਂ ਉਸਦੀ ਜਾਇਦਾਦ ਦੀ ਸੇਲ ਡੀਡ ਰਜਿਸਟਰ ਕਰਵਾਉਣ ਦੇ ਬਦਲੇ 15000 ਰੁਪਏ ਦੀ ਰਿਸ਼ਵਤ ਮੰਗੀ ਸੀ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਕਿਸ਼ਤਾਂ ਵਿੱਚ ਦਿੱਤੀ ਸੀ ਅਤੇ ਰਿਸ਼ਵਤ ਦੀ ਆਖਰੀ ਕਿਸ਼ਤ ਦੀ ਅਦਾਇਗੀ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਲਈ ਸੀ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ...
ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਅਤੇ ਚਾਲੀ ਹਜ਼ਾਰ ਰੁਪਏ ਜੁਰਮਾਨਾ

ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਅਤੇ ਚਾਲੀ ਹਜ਼ਾਰ ਰੁਪਏ ਜੁਰਮਾਨਾ

Crime News
ਅੰਮ੍ਰਿਤਸਰ, 16 ਜਨਵਰੀ 2026---ਮਾਨਯੋਗ ਜੱਜ, ਵਧੀਕ ਜਿਲ੍ਹਾ ਤੇ ਸੈਸ਼ਨਜ ਜੱਜ (ਫਾਸਟ ਟਰੈਕ ਸਪੈਸ਼ਲ ਕੋਰਟ), ਅੰਮ੍ਰਿਤਸਰ ਦੀ ਅਦਾਲਤ ਦੁਆਰਾ ਮੁਕੱਦਮਾ ਨੰਬਰ 106/2022, ਥਾਣਾ ਵੇਰਕਾ ਅੰਮ੍ਰਿਤਸਰ, ਅਧੀਨ 377 ਆਈਪੀਸੀ ਅਤੇ 6 ਪੋਸਕੋ ਐਕਟ, ਵਿੱਚ ਦੋਸ਼ੀ ਰਾਜਾ ਪੁੱਤਰ ਜਸਪਾਲ ਸਿੰਘ ਵਾਸੀ ਪ੍ਰੀਤ ਨਗਰ, ਵੇਰਕਾ, ਅੰਮ੍ਰਿਤਸਰ  ਨੂੰ ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜਾ ਅਤੇ 40,000/- ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਦੋਸ਼ੀ, ਜੋ ਕਿ,ਉਸਦਾ ਗੁਆਂਢੀ ਸੀ ਸ਼ਿਕਾਇਤਕਰਤਾ ਦੇ ਘਰ ਉਸਦੇ ਮਾਤਾ ਪਿਤਾ ਦੀ ਗੈਰ ਹਾਜਰੀ ਵਿੱਚ ਆਇਆ ਅਤੇ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਕੀਤਾ । ਇਸ ਸਜਾ ਰਾਹੀਂ ਅਦਾਲਤ ਨੇ ਸੁਨੇਹਾ ਦਿੱਤਾ ਹੈ ਕਿ ਇਸ ਤਰ੍ਹਾ ਦੇ ਜੁਰਮ ਭਵਿੱਖ ਵਿੱਚ ਨਾ ਹੋਣ ਅਤੇ ਬੁਰੇ ਅਨਸਰਾਂ ਉਪਰ ਕਾਨੂੰਨ ਦਾ ਡਰ ਬਣਿਆ ਰਹੇ।...
ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime News
ਚੰਡੀਗੜ੍ਹ 15 ਜਨਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਡਾਇਰੈਕਟਰ, ਲੈਂਡ ਰਿਕਾਰਡ ਵਿਭਾਗ, ਪੰਜਾਬ ਦੇ ਦਫ਼ਤਰ ਵਿਖੇ ਤਾਇਨਾਤ ਠੇਕਾ ਅਧਾਰਤ ਕਰਮਚਾਰੀ ਪਰਵੇਸ਼ ਨੂੰ ਸ਼ਿਕਾਇਤਕਰਤਾ ਕੋਲੋਂ ਉਸ ਦੀ ਜ਼ਮੀਨ ਦੇ ਰਿਕਾਰਡ ਪ੍ਰਦਾਨ ਕਰਨ ਬਦਲੇ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਛੋਕਰਾ, ਤਹਿਸੀਲ ਦਸੂਹਾ, ਜ਼ਿਲ੍ਹਾ ਐਸਬੀਐਸ ਨਗਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਪਤਨੀ ਨੇ ਦਸੂਹਾ ਦੀ ਅਦਾਲਤ ਵਿੱਚ ਸਿਵਲ ਮੁਕੱਦਮਾ ਦਾਇਰ ਕੀਤਾ ਸੀ ਜਿਸ ਵਿੱਚ ਉਸ ਨੇ 12 ਏਕੜ ਜੱਦੀ ਜ਼ਮੀਨ ਵਿੱਚ ਆਪਣੇ ਕਾਨੂੰਨੀ ਹਿੱਸੇ ਦੀ ਮੰਗ ਕੀਤੀ ਸੀ। ਇਸ ਸਬੰਧੀ, ਜ਼ਮੀਨ ਦੀ ਮਲਕੀਅਤ ਸਾਬਤ ਕਰਨ ਲਈ ਜਮ੍ਹਾਂਬੰਦੀ, ਜ਼ਮੀਨ ਦੀ ਅਲਾਟਮੈਂਟ ਅਤੇ ਜਮ੍ਹਾਂ ਰਿਕਾਰਡ ਦ...
ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 15 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਾਰਕੋਟਿਕ ਤਸਕਰੀ ਮਾਡਿਊਲ ਦੇ ਚਾਰ ਸੰਚਾਲਕਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੰਜਾਬ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਇਹਨਾਂ ਫੜੇ ਗਏ ਵਿਅਕਤੀਆਂ ਦੀ ਪਛਾਣ ਨਰਿੰਦਰ ਸਿੰਘ ਉਰਫ਼ ਨੰਨੀ, ਸੂਰਜ, ਜੈਕਬ ਮਸੀਹ ਅਤੇ ਅਜੇ ਕੁਮਾਰ ਉਰਫ਼ ਰਵੀ, ਸਾਰੇ ਵਾਸੀ ਕੋਟ ਈਸੇ ਖਾਂ ਮੋਗਾ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਨਸ਼ਿਆਂ ਦੀ ਖੇਪ ਲੈ ਜਾਣ ਲਈ ਵਰਤੀਆਂ ਜਾ ਰਹੀਆਂ ਕਾਰਾਂ ਟੋਇਟਾ ਕੋਰੋਲਾ ਐਲਟਿਸ (ਰਜਿਸਟ੍ਰੇਸ਼ਨ ਨੰਬਰ ਪੀ.ਬੀ.03ਏ.ਕੇ.1810) ਅਤੇ ਬੀ.ਐਮ.ਡਬਲਯੂ. (ਰਜਿਸਟ੍ਰੇਸ਼ਨ ਨੰਬਰ ਯੂ.ਪੀ.14 ਸੀ.ਜੇ.4646) ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮਾ...
‘ਯੁੱਧ ਨਸ਼ਿਆਂ ਵਿਰੁੱਧ’ ਦੇ 319ਵੇਂ ਦਿਨ ਪੰਜਾਬ ਪੁਲਿਸ ਵੱਲੋਂ 5.4 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 319ਵੇਂ ਦਿਨ ਪੰਜਾਬ ਪੁਲਿਸ ਵੱਲੋਂ 5.4 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

Crime News
ਚੰਡੀਗੜ੍ਹ, 14 ਜਨਵਰੀ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 319ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 333 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 319 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,481  ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.4 ਕਿਲੋ ਹੈਰੋਇਨ, 510 ਗ੍ਰਾਮ ਅਫੀਮ, 110 ਕਿਲੋ ਭੁੱਕੀ, 724 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4580 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ...
ਕਬੱਡੀ ਪ੍ਰਮੋਟਰ ਕਤਲ ਕੇਸ: ਪੱਛਮੀ ਬੰਗਾਲ ਤੋਂ ਦੋ ਸ਼ੂਟਰਾਂ ਸਮੇਤ ਤਿੰਨ ਮੁਲਜ਼ਮ ਕਾਬੂ

ਕਬੱਡੀ ਪ੍ਰਮੋਟਰ ਕਤਲ ਕੇਸ: ਪੱਛਮੀ ਬੰਗਾਲ ਤੋਂ ਦੋ ਸ਼ੂਟਰਾਂ ਸਮੇਤ ਤਿੰਨ ਮੁਲਜ਼ਮ ਕਾਬੂ

Crime News, Punjab News
ਚੰਡੀਗੜ੍ਹ, 12 ਜਨਵਰੀ:-ਪੰਜਾਬ, ਮਹਾਰਾਸ਼ਟਰ, ਕਰਨਾਟਕ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਖੁਫੀਆ ਜਾਣਕਾਰੀ ਅਧਾਰਤ ਕੀਤੀ ਕਾਰਵਾਈ ਸਦਕਾ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਨੇ ਪੱਛਮੀ ਬੰਗਾਲ ਦੇ ਹਾਵੜਾ ਤੋਂ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਵਿੱਚ ਸ਼ਾਮਲ ਦੋ ਸ਼ੂਟਰਾਂ ਅਤੇ ਉਨ੍ਹਾਂ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਵਾਸੀ ਅੰਮ੍ਰਿਤਸਰ; ਤਰਨਦੀਪ ਸਿੰਘ ਵਾਸੀ ਬਰ੍ਹੇਵਾਲ, ਲੁਧਿਆਣਾ ਅਤੇ ਆਕਾਸ਼ਦੀਪ ਵਾਸੀ ਉੱਪਲ, ਤਰਨ ਤਾਰਨ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਸਿੱਕਮ ਪੁਲਿਸ, ਮੁੰਬਈ ਪੁਲਿਸ, ਪੱਛਮੀ ਬੰਗਾਲ ਐਸਟੀਐਫ, ਕੇਂਦਰੀ ਏਜੰਸੀਆਂ ਅਤੇ ਸਥਾਨਕ ਹਾਵੜਾ ਪੁਲਿਸ ਦੀ ਸਹਾਇਤਾ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 15 ਦਸੰਬਰ, 2025 ਨੂੰ ਸੋਹਾਣਾ, ਐਸਏਐਸ ਨਗਰ ਵਿਖੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਹਮਲਾਵਰਾਂ ਨੇ ਰਾਣਾ ਬਲ...
ਪੰਜਾਬ ਪੁਲਿਸ ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ

Breaking News, Crime News
ਚੰਡੀਗੜ੍ਹ, 12 ਜਨਵਰੀ:- ਵਲਟੋਹਾ ਦੇ ਸਾਬਕਾ ਸਰਪੰਚ ਝਰਮਲ ਸਿੰਘ ਦੇ ਕਤਲ ਦੀ ਗੁੱਥੀ ਨੂੰ ਮਹਿਜ਼ ਕੁਝ ਦਿਨਾਂ ਵਿੱਚ ਹੀ ਸੁਲਝਾਉਂਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਪ੍ਰਭ ਦਾਸੂਵਾਲ ਗੈਂਗ ਨੂੰ ਕਰਾਰਾ ਝਟਕਾ ਦਿੰਦਿਆਂ ਗੈਂਗ ਦੇ ਦੋ ਸ਼ੂਟਰਾਂ ਸਮੇਤ ਸੱਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਸਰਗਰਮ ਅਪਰਾਧੀ ਨਰਕ ਵਿੱਚ ਵੀ ਨਹੀਂ ਲੁਕ ਸਕਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਵਿੱਚੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਵੇਗੀ। ਪੁਲਿਸ ਜਾਂਚ ਮੁਤਾਬਕ ਇਸ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਪ੍ਰਭ ਦਾਸੂਵਾਲ ਹੈ ਜਿਸ ਨੇ ਪੁਰਾਣੀ ਦੁਸ਼ਮਣੀ ਦੇ ਚਲਦਿਆਂ ਯੋਜਨਾਬੱਧ ਅਤੇ ਟੀਚਾਗਤ ਢੰਗ ਨਾਲ ਇਸ ਕਤਲ ਨੂੰ ਅੰਜ਼ਾਮ ਦਿੱਤਾ। ਡੀਜੀਪੀ, ਜਿਨ੍ਹਾਂ ਦੇ ਨਾਲ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲ...
ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Crime News
ਚੰਡੀਗੜ੍ਹ, 11 ਜਨਵਰੀ 2026 :- ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਇਸ ਸਮਾਜਿਕ ਅਲ੍ਹਾਮਤ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਲੈਂਦਿਆਂ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇੱਕ ਬਹੁ-ਪੱਖੀ ਪਹੁੰਚ ਅਪਣਾਈ ਹੈ। ਇਸ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ, ਜੋ ਪੰਜਾਬ ਸਰਕਾਰ ਦੇ ਕੁਸ਼ਲ ਤੇ ਜਵਾਬਦੇਹ ਸ਼ਾਸਨ ਨੂੰ ਦਰਸਾਉਂਦਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ ਵੱਖ-ਵੱਖ ਵਿਭਾਗਾਂ ਦੇ 144 ਮੁਲਾਜ਼ਮਾਂ ਨੂੰ ਅਤੇ 43 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 1 ਜਨਵਰੀ ਤੋਂ 31 ਦਸੰਬਰ, 2025 ਤੱਕ 18 ਗਜ਼ਟਿਡ ਅਧਿਕਾਰੀਆਂ ਅਤੇ 126 ਨਾਨ-ਗਜ਼ਟਿਡ ਕਰਮਚਾਰੀਆਂ ਨੂੰ ਕਾਬੂ ਕੀਤਾ...
ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

Breaking News, Crime News
ਚੰਡੀਗੜ੍ਹ 9 ਜਨਵਰੀ:- ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਈਸਰਵਾਲ, ਜ਼ਿਲ੍ਹਾ ਜਲੰਧਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ  ਕਿਹਾ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਵਿਰੁੱਧ ਥਾਣਾ ਸਿਟੀ ਫਗਵਾੜਾ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਦੋਸ਼ੀ ਅਧਿਕਾਰੀ ਨੇ ਸ਼ਿਕਾਇਤਕਰਤਾ ਨੂੰ ਉਸਦੇ ਮਾਪਿਆਂ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਅਦਾਲਤੀ ਕੰਪਲੈਕਸ ਫਗਵਾੜਾ ਬੁਲਾਇਆ ਸੀ। ਇਸ ਮੁਲਾਕਾਤ ਦੌਰਾਨ ਦੋਸ਼ੀ ਨੇ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੂੰ ਧਮਕਾਇਆ ਕਿ ਜੇਕਰ ਭੁਗਤਾਨ ਨਾ ਕੀਤਾ ਗਿਆ ਤਾਂ ਉਸ ਦੇ ਮਾਪਿ...
2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Breaking News, Crime News
ਚੰਡੀਗੜ੍ਹ 8 ਜਨਵਰੀ :- ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ  ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਉਸਦੇ ਅਹਾਤਾ ’ਤੇ ਆਇਆ ਸੀ  ਅਤੇ ਉਸਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ  ਅਤੇ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਦੀ ਆੜ ਵਿੱਚ ਉਸਦਾ ਪਾਣੀ ਅਤੇ ਸੀਵਰ...