Monday, June 8
Shadow

Crime News

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 25 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 125ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 125ਵੇਂ ਦਿਨ ਪੁਲਿਸ ਟੀਮਾਂ ਨੇ 258 ਵਿਅਕਤੀਆਂ ਨੂੰ ਨੌਂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 31,957 ਹੋ ਗਈਆਂ। ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 22 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ...
ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ

ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ

Crime News, Punjab News
ਮਾਲੇਰਕੋਟਲਾ, 24 ਮਈ - ਐਸ.ਐਸ.ਪੀ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਪਤਾਨ ਪੁਲਿਸ ਪੀ.ਬੀ.ਆਈ. ਰਾਜਵਿੰਦਰ ਸਿੰਘ ਦੀ ਟੀਮ ਵੱਲੋਂ ਕਤਲ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ 02 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 22 ਮਈ ਨੂੰ 112 ਹੈਲਪਲਾਈਨ ਕੰਟਰੋਲ ਰੂਮ ਮਾਲੇਰਕੋਟਲਾ ਵਿਖੇ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਕੰਗਣਵਾਲ ਵਿਖੇ ਇੱਕ ਵਿਅਕਤੀ ਦਾ ਕਤਲ ਹੋਇਆ ਹੈ। ਸੂਚਨਾ ਮਿਲਣ ਉਪਰੰਤ ਮੁੱਖ ਅਫਸਰ ਥਾਣਾ ਸਦਰ ਅਹਿਮਦਗੜ੍ਹ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਗਈ ਅਤੇ ਮੌਕੇ ‘ਤੇ ਮੌਜੂਦ ਮਨਦੀਪ ਸਿੰਘ ਪੁੱਤਰ ਹਰਕੇਸ ਸਿੰਘ ਵਾਸੀ ਕੰਗਣਵਾਲ ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਦਰਜ ਕੀਤਾ ਗਿਆ।ਬਿਆਨ ਅਨੁਸਾਰ ਮ੍ਰਿਤਕ ਹਰਬਿੰਦਰ ਸਿੰਘ ਉਰਫ਼ ਬਿੰਦਾ ਆਪਣੇ ਘਰ ਵਿੱਚ ਇਕੱਲਾ ਰਹਿੰਦਾ ਸੀ। ਜਦੋਂ ਬਿਆਨਕਰਤਾ ਉਸ ਦੇ ਘਰ ਪਹੁੰਚਿਆ ਤਾਂ ਉਹ ਕਿਤੇ ਨਹੀਂ ਮਿਲਿਆ। ਤਲਾਸ਼ ਕਰਨ ‘ਤੇ ਉਸ ਦੀ ਲਾਸ਼ ਕਬੂਤਰਾਂ ਵਾਲੇ ਕਮਰੇ (ਖੁੱਡੇ) ਵਿੱਚੋਂ ਮਿਲੀ, ਜਿਸ ਦੇ ਹੱਥ-ਪੈਰ ਬੰਨੇ ਹੋਏ ਸਨ। ਇਸ ਉਪਰੰਤ ਅਣਪਛਾਤੇ...
ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ  ਸਮੇਤ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ  ਸਮੇਤ ਕਾਬੂ

Breaking News, Crime News
ਚੰਡੀਗੜ੍ਹ/ਫਿਰੋਜ਼ਪੁਰ, 24 ਮਈ:-ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਚਾਰ ਦੋਸ਼ੀਆਂ ਨੂੰ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਬਗੀਚਾ ਸਿੰਘ ਅਤੇ ਭੁਪਿੰਦਰ ਸਿੰਘ ਦੋਵੇਂ ਵਾਸੀ ਪਿੰਡ ਬੋਘੀ ਵਾਲਾ, ਗੁਰੂ ਹਰ ਸਹਾਏ; ਸਾਜਨ, ਵਾਸੀ ਪਿੰਡ ਅਰਾਈਆਂ ਵਾਲਾ; ਅਤੇ ਛਿੰਦਰਪਾਲ ਸਿੰਘ ਉਰਫ਼ ਰਿੰਕੂ ਵਾਸੀ ਲੱਖਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਇਹ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮ ਨੇ ਮੁਲਜ਼ਮਾਂ ਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕਰ ਲਈ ਹੈ, ਜਿਸਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਹੈਂਡਲਰ...
ਅੰਮ੍ਰਿਤਸਰ ਮੁਕਾਬਲੇ ਵਿੱਚ ਭਗਵਾਨਪੁਰੀਆ ਦਾ ਸ਼ੂਟਰ ਜ਼ਖਮੀ; ਦੋ ਗ੍ਰਿਫ਼ਤਾਰ: ਕਤਲ ਕਰਨ ਜਾ ਰਹੇ ਸਨ; ਵਿਦੇਸ਼ ਤੋਂ ਕੰਮ ਕਰ ਰਹੇ ਗੈਂਗਸਟਰ ਅੰਕੁਸ਼ ਬਾਹਮਣ ਨੇ ਰਚੀ ਸੀ ਸਾਜ਼ਿਸ਼

ਅੰਮ੍ਰਿਤਸਰ ਮੁਕਾਬਲੇ ਵਿੱਚ ਭਗਵਾਨਪੁਰੀਆ ਦਾ ਸ਼ੂਟਰ ਜ਼ਖਮੀ; ਦੋ ਗ੍ਰਿਫ਼ਤਾਰ: ਕਤਲ ਕਰਨ ਜਾ ਰਹੇ ਸਨ; ਵਿਦੇਸ਼ ਤੋਂ ਕੰਮ ਕਰ ਰਹੇ ਗੈਂਗਸਟਰ ਅੰਕੁਸ਼ ਬਾਹਮਣ ਨੇ ਰਚੀ ਸੀ ਸਾਜ਼ਿਸ਼

Breaking News, Crime News
ਅੰਮ੍ਰਿਤਸਰ: ਜ਼ਿਲ੍ਹਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਸਰਗਰਮ ਸ਼ੂਟਰ ਵੀ ਸ਼ਾਮਲ ਹੈ। ਕਾਰਵਾਈ ਦੌਰਾਨ ਮੁਲਜ਼ਮਾਂ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਸਵੈ-ਰੱਖਿਆ ਤਹਿਤ ਕਾਰਵਾਈ ਕੀਤੀ। ਇਸ ਦੌਰਾਨ ਇੱਕ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਵੱਲੋਂ ਸ਼ੱਕੀਆਂ ਨੂੰ ਰੋਕਣ ਦੀ ਕੀਤੀ ਸੀ ਕੋਸ਼ਿਸ਼ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਥਾਣਾ ਇਸਲਾਮਾਬਾਦ ਅਧੀਨ ਫਤਿਹਪੁਰ ਇਲਾਕੇ ਵਿੱਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿੱਚ ਆਮ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੁਕਣ ਦਾ...
ਬਟਾਲਾ ਪੁਲਿਸ ਨੇ ਐੱਮ.ਐੱਸ ਸੋਢੀ ਕਰਿਆਨਾ ਸਟੋਰ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਕਾਬੂ

ਬਟਾਲਾ ਪੁਲਿਸ ਨੇ ਐੱਮ.ਐੱਸ ਸੋਢੀ ਕਰਿਆਨਾ ਸਟੋਰ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਕਾਬੂ

Crime News, Punjab News
ਬਟਾਲਾ, 21 ਮਈ ( ) ਡਾ. ਮਹਿਤਾਬ ਸਿੰਘ ਐੱਸ.ਐੱਸ.ਪੀ ਬਟਾਲਾ ਦੀ ਅਗਵਾਈ ਵਿੱਚ ਬਟਾਲਾ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਐੱਮ.ਐੱਸ ਸੋਢੀ ਕਰਿਆਨਾ ਸਟੋਰ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਕਾਬੂ ਕਰ ਲਏ ਗਏ ਹਨ। ਸੰਦੀਪ ਵਡੇਰਾ ਐੱਸ ਪੀ ਇੰਨਵੈਸਟੀਗੇਸ਼ਨ ਬਟਾਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿਪੰਜਾਬ ਸਰਕਾਰ ਵੱਲੋਂ ਗੈਂਗਸਟਰਾ ਵਿਰੁੱਧ ਚਲਾਈ ਗਈ ਜੀਰੋ ਟੋਲਰੇਂਸ ਪਾਲਿਸੀ ਅਪਣਾਈ ਗਈ ਹੈ।  ਸੰਦੀਪ ਕੁਮਾਰ ਐੱਸ.ਪੀ. ਇੰਨਵੈਸਟੀਗੇਸ਼ਨ ਨੇ ਦੱਸਿਆ ਕਿ ਉਨ੍ਹਾਂ ਦੀ ਜੇਰ ਨਿਗਰਾਨੀ ਹੇਠ ਸੁਖਇੰਦਰ ਸਿੰਘ ਡੀ.ਐੱਸ.ਪੀ ਸਬ-ਡਵੀਜਨ ਸਿਟੀ, ਇੰਸਪੈਕਟਰ ਸੁਖਰਾਜ ਸਿੰਘ ਇੰਚਾਰਜ ਸੀ.ਏ ਸਟਾਫ ਬਟਾਲਾ, ਇੰਸਪੈਕਟਰ ਗੁਰਮੀਤ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਇਨ ਅਤੇ ਟੀਮਾ ਵੱਲੋਂ ਮੁਕੱਦਮਾ ਨੰਬਰ 139 ਮਿਤੀ 09-5-2026 ਜੁਰਮ  308(4),3(5) BNS 25-54-59 ਆਰਮ ਐਕਟ ਸਿਵਲ ਲਾਇਨ ਵਿਚ ਮੁਦਈ ਸੰਜੀਵ ਕੁਮਾਰ ਪੁੱਤਰ ਅਵਤਾਰ ਚੰਦ ਸੋਢੀ ਵਾਸੀ ਸੁੰਦਰ ਨਗਰ ਬਟਾਲਾ (ਐਮ.ਐਸ ਸੋਢੀ ਕਰਿਆਨਾ ਸਟੋਰ) ਦੀ ਦੁਕਾਨ ਤੇ ਅੰਦਰ ਵੜ ਕੇ ਗੋਲੀਆ ਮਾਰਨ ਆਏ ਵਿਅਕਤੀ ਕ੍ਰਿਸ਼ਜੀਤ ਸਿੰਘ ਉਰਫ ਕ੍ਰਿਸ ਪੁੱਤਰ ...
20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime News, Punjab News
ਚੰਡੀਗੜ੍ਹ, 21 ਮਈ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ, ਮੋਗਾ ਦੇ ਰੀਡਰ ਦਵਿੰਦਰ ਪਾਲ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚੱਕ ਕਾਨੀਆਂ ਖੁਰਦ, ਤਹਿਸੀਲ ਧਰਮਕੋਟ ਜ਼ਿਲ੍ਹਾ ਮੋਗਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਦਾ 13 ਏਕੜ ਜ਼ਮੀਨ ਦੀ ਵੰਡ ਸਬੰਧੀ ਡੀਆਰਓ, ਮੋਗਾ ਦੀ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ।  ਦੋਸ਼ੀ ਰੀਡਰ, ਦਵਿੰਦਰ ਪਾਲ ਸਿੰਘ ਨੇ ਕਥਿਤ ਤੌਰ ’ਤੇ 5 ਤੋਂ 6 ਮਹੀਨਿਆਂ ਦੇ ਅੰਦਰ ਕੇਸ ਦਾ ਜਲਦੀ ਨਿਪਟਾਰਾ ਕਰਨ ਲਈ 100000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਉਸਨੇ ਸ਼ਿਕਾਇਤਕਰਤਾ ਨੂੰ 50000 ਰੁਪਏ ਰਿਸ਼ਵਤ ਦੀ ਰਕਮ ਪੇਸ਼ਗੀ ਵਜੋਂ ਦੇਣ ਅਤੇ ਬਾਕੀ ਰਿਸ਼ਵਤ 50000 ਰੁਪਏ ਕੇਸ ਦੇ ਨਿਪਟਾਰੇ ਤੋਂ ਬਾਅਦ ਦੇਣ ਲਈ ਕਿਹਾ ਸੀ। ਸ਼ਿਕਾਇ...
ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ 20 ਮਈ 2026: ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ,  ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਮਿਤ ਗਰਗ  ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀਆਂ ਵਿਰੁੱਧ ਵਿਜੀਲੈਂਸ ਜਾਂਚ ਨੰਬਰ 05, ਮਿਤੀ 10.05.2021 ਦੇ ਨਤੀਜਿਆਂ ਉਪਰੰਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਸੰਤ ਐਵੇਨਿਊ ਵਿੱਚ 66 ਕੇਵੀ ਸਬਸਟੇਸ਼ਨ ਸਥਾਪਤ ਕਰਨ ਸਬੰਧੀ, ਬਸੰਤ ਐਵੇਨਿਊ ਦੇ ਕਲੋਨਾਈਜ਼ਰ ਨੇ ਪੀਐਸਪੀਸੀਐਲ ਦੇ ਸਬੰਧਤ ਫੀਲਡ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਕਤ 66 ਕੇਵੀ ਸਬਸਟੇਸ਼ਨ ਨੂੰ ਆਪਣੀ ਕਲੋਨੀ ਵਿੱਚ 1015 ਵਰਗ ਗਜ਼ ਖੇਤਰ ਵਿੱਚ ਲਗਵਾ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਤਤਕਾਲੀ ਉੱਚ ਅਧਿਕਾਰੀਆਂ ਵੱਲੋਂ ਫੀਲਡ ਅਧਿਕਾਰੀਆਂ...
ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ

Crime News, Punjab News
ਚੰਡੀਗੜ੍ਹ/ਫਿਰੋਜ਼ਪੁਰ, 20 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਦੋ ਵੱਖ-ਵੱਖ ਖੁਫੀਆ ਕਾਰਵਾਈਆਂ ਤਹਿਤ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਤਿੰਨ ਮੁੱਖ ਕਾਰਕੰੁਨਾਂ ਨੂੰ 10.125 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਇੱਕ .30 ਬੋਰ ਤੁਰਕੀ ਦੇ ਬਣੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਵੱਡੇ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਓਮ ਉਰਫ਼ ਓਮੀ (23) ਵਾਸੀ ਪਿੰਡ ਲੇਲੀ ਵਾਲਾ (ਫ਼ਿਰੋਜ਼ਪੁਰ), ਅਨੀਕੇਤ ਕੁਮਾਰ (22) ਅਤੇ ਸੁਮਿਤ (23) ਦੋਵੇਂ ਵਾਸੀ ਸ਼ਾਂਤੀ ਨਗਰ ( ਫਿਰੋਜ਼ਪੁਰ), ਵਜੋਂ ਹੋਈ ਹੈ । ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ05 ਯੂ 9776 )ਵੀ ਜ਼ਬਤ ਕੀਤਾ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜ...
ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 20 ਮਈ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 10 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੋਹਿਤ ਉਰਫ਼ ਬਚੀ (19), ਵਾਸੀ ਪਿੰਡ ਪਾਵਾਰ (ਜਲੰਧਰ) ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਉਰਫ਼ ਹਰਮਨ (23) ਵਾਸੀ ਕੋਟ ਖਾਲਸਾ(ਅੰਮ੍ਰਿਤਸਰ), ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਬੂ ਧਾਬੀ/ਦੁਬਈ ਤੋਂ ਨਸ਼ੇ ਦਾ ਕਾਰੋਬਾਰ ਚਲਾ ਰਹੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ, ਜੋ ਉਕਤ ਮੁਲਜ਼ਮਾਂ ਤੋਂ ਪੰਜਾਬ ਅਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਵਾਉਂਦਾ ਸੀ। ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕ...
ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 19 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 119ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 119ਵੇਂ ਦਿਨ ਪੁਲਿਸ ਟੀਮਾਂ ਨੇ 218 ਵਿਅਕਤੀਆਂ ਨੂੰ 13 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 30,475 ਹੋ ਗਈ ਹੈ। ਇਸ ਤੋਂ ਇਲਾਵਾ 133 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 17 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ...