Monday, June 8
Shadow

Crime News

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

Crime News, Punjab News
ਚੰਡੀਗੜ੍ਹ/ਪਟਿਆਲਾ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਾਲੇਰਕੋਟਲਾ) ਨੇ ਜਾਅਲੀ ਕਰੰਸੀ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਾਜ਼ਰ ਖਾਨ ਵਾਸੀ ਪਿੰਡ ਝੁਨੀਰ, ਮਾਲੇਰਕੋਟਲਾ; ਰਾਜ ਮੁਹੰਮਦ ਵਾਸੀ ਧੂਰੀ, ਸੰਗਰੂਰ; ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਵਾਸੀ ਪਿੰਡ ਮਲਿਕਪੁਰ, ਜੀਂਦ, ਹਰਿਆਣਾ ਅਤੇ ਆਸਿਫ਼ ਅਲੀ ਵਾਸੀ ਮਾਲੇਰਕੋਟਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਜਾਅਲੀ ਭਾਰਤੀ ਕਰੰਸੀ ਵਿੱਚ ਸਾਰੇ 500 ਰੁਪਏ ਦੇ ਨੋਟ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਰਾਜ ਮੁਹੰਮਦ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹ...
ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 18 ਮਈ:ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸਰਗਰਮ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਖੁਸ਼ ਕੁਮਾਰ ਉਰਫ਼ ਭੋਲੂ (26) ਵਾਸੀ ਗੁਰਵਾਲੀ ਗੇਟ,ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਦਾ ਅਪਰਾਧਿਕ ਪਿਛੋਕੜ ਹੈ, ਉਸਦੇ ਖਿਲਾਫ ਐਨ.ਡੀ.ਪੀ.ਐਸ. ਐਕਟ, ਆਰਮਜ਼ ਐਕਟ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮ.ਐਮ. ਗਲੈਡੀਏਟਰ (ਤੁਰਕੀ ਦਾ ਬਣਿਆ), ਇੱਕ 9 ਐਮ.ਐਮ. ਜ਼ਿਗਾਨਾ ਐਕਸ-ਸ਼ਾਟ, ਇੱਕ .30 ਬੋਰ ਬਰੇਟਾ (ਇਟਲੀ ਦਾ ਬਣਿਆ), ਇੱਕ .30 ਬੋਰ ਜ਼ਿਗਾਨਾ (ਚੀਨ ਦਾ ਬਣਿਆ), ਇੱਕ .30 ਬੋਰ (ਆਸਟ੍ਰੀਆ ਦਾ ਬਣਿਆ), ਇੱਕ .30 ਬੋਰ (ਚੀਨ ਦਾ...
ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ

ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ

Breaking News, Crime News
ਚੰਡੀਗੜ੍ਹ/ਲੁਧਿਆਣਾ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਤਿੰਨ ਗੈਰ-ਕਾਨੂੰਨੀ ਪਿਸਤੌਲਾਂ- ਜਿਨ੍ਹਾਂ ਵਿੱਚ ਦੋ .30 ਬੋਰ ਅਤੇ ਇੱਕ .315 ਬੋਰ ਪਿਸਤੌਲ ਸ਼ਾਮਲ ਹਨ- ਅਤੇ 11 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅਨੁਰਾਜ ਉਰਫ਼ ਗੌਰਵ ਮਸੀਹ ਅਤੇ ਅੰਕੁਸ਼ ਵਜੋਂ ਹੋਈ ਹੈ, ਜੋ ਦੋਵੇਂ ਫਿਲੌਰ, ਜਲੰਧਰ ਦੇ ਰਹਿਣ ਵਾਲੇ ਹਨ। ਗ੍ਰਿਫ਼ਤਾਰ ਮੁਲਜ਼ਮ ਅੰਕੁਸ਼ ਇੱਕ ਆਦਤਨ ਅਪਰਾਧੀ ਹੈ ਅਤੇ ਉਸ 'ਤੇ ਪਹਿਲਾਂ ਪੁਲਿਸ ਥਾਣਾ ਗੁਰਾਇਆ ਵਿਖੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਬਜਾਜ ਸੀਟੀ 100 ਮੋਟਰਸਾਈਕਲ (ਬਿਨਾਂ ਰਜਿਸਟ੍ਰੇਸ਼ਨ ਨੰਬਰ) ਵੀ ਜ਼ਬ...
ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

Crime News, Punjab News
ਚੰਡੀਗੜ੍ਹ, 17 ਮਈ:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 117ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 573 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 117ਵੇਂ ਦਿਨ, ਪੁਲਿਸ ਟੀਮਾਂ ਨੇ 279 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 29,979 ਹੋ ਗਈ ਹੈ। ਇਸ ਤੋਂ ਇਲਾਵਾ 143 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 13 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ...
ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

Breaking News, Crime News
ਚੰਡੀਗੜ੍ਹ/ਗੁਰਦਾਸਪੁਰ, 17 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਇੱਕ ਹੋਰ ਹੈਂਡ-ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਿੱਲਾ ਵਾਸੀ ਰਾਮਾ ਮੰਡੀ, ਗਣੇਸ਼ ਨਗਰ,ਜਲੰਧਰ; ਕਰਨਜੀਤ ਸਿੰਘ ਉਰਫ਼ ਕਰਨ ਵਾਸੀ ਤਾਰਾਪੁਰ,  ਅੰਮ੍ਰਿਤਸਰ; ਅਤੇ ਸਤਨਾਮ ਸਿੰਘ ਵਾਸੀ ਪਿੰਡ ਬੋਪਾਰਾਏ, ਅੰਮ੍ਰਿਤਸਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ 27 ਅਪ੍ਰੈਲ, 2026 ਨੂੰ ਗੁਰਦਾਸਪੁਰ ਦੇ ਗੀਤਾ ਭਵਨ ਰੋਡ 'ਤੇ ਸਥਿਤ ਇੱਕ ਦੁਕਾਨ ਨੇੜੇ ਅਣ-ਚੱਲਿਆ ਹੈਂਡ ਗ੍ਰਨੇਡ ਮਿਲਿਆ ਸੀ। ਇਸ ਉਪਰੰਤ ਬੰਬ ਸਕੁਐਡ ਵੱਲੋਂ ਇਸਨੂੰ ਸਫਲਤਾਪੂਰਵਕ ਨਕਾਰਾ ਕੀਤੇ ਜਾਣ ਤੋਂ ਬਾਅਦ, ਪੁਲਿਸ ਨੇ ਇਹ ਗ੍ਰਨੇਡ ...
ਗੁਰਦਾਸਪੁਰ ਪੁਲਿਸ ਵੱਲੋ ਡਕੈਤੀ ਦੀ ਯੋਜਨਾ ਨਾਕਾਮ – 06 ਦੋਸ਼ੀਆ ਨੂੰ 01 ਪਿਸਟਲ 30 ਬੋਰ ਸਮੇਤ ਮੈਗਜ਼ੀਨ, 04 ਰੌਦ ਜਿੰਦਾ ਅਤੇ ਹਥਿਆਰ ਸਮੇਤ ਕੀਤਾ ਕਾਬੂ

ਗੁਰਦਾਸਪੁਰ ਪੁਲਿਸ ਵੱਲੋ ਡਕੈਤੀ ਦੀ ਯੋਜਨਾ ਨਾਕਾਮ – 06 ਦੋਸ਼ੀਆ ਨੂੰ 01 ਪਿਸਟਲ 30 ਬੋਰ ਸਮੇਤ ਮੈਗਜ਼ੀਨ, 04 ਰੌਦ ਜਿੰਦਾ ਅਤੇ ਹਥਿਆਰ ਸਮੇਤ ਕੀਤਾ ਕਾਬੂ

Crime News, Punjab News
ਗੁਰਦਾਸਪੁਰ,15 ਮਈ  - ਐੱਸ ਐੱਸ ਪੀ ਗੁਰਦਾਸਪੁਰ, ਆਦਿੱਤਿਆ ਵਲੋਂ ਪਰੈੱਸ ਸਾਥੀਆਂ ਨਾਲ ਪਰੈੱਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਗੁਰਦਾਸਪੁਰ ਪੁਲਿਸ ਵਲੋਂ ਡਕੈਤੀ ਦੀ ਯੋਜਨਾ ਨਾਕਾਮ ਕਰਦਿਆਂ 06 ਦੋਸ਼ੀਆ ਨੂੰ 01 ਪਿਸਟਲ 30 ਬੋਰ ਸਮੇਤ ਮੈਗਜ਼ੀਨ, 04 ਰੌਦ ਜਿੰਦਾ ਅਤੇ ਹਥਿਆਰ ਸਮੇਤ ਕੀਤਾ ਕਾਬੂ ਕੀਤਾ ਗਿਆ ਹੈ। ਇਸ ਮੌਕੇ ਡੀ ਐੱਸ ਪੀ ਦੀਨਾਨਗਰ ਰਜਿੰਦਰ ਸਿੰਘ ਮਿਨਹਾਸ ਵੀ ਮੌਜੂਦ ਸਨ।ਐੱਸ ਐੱਸ ਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵਲੋਂ ਗੈਂਗਸਟਰ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਗੁਰਦਾਸਪੁਰ ਪੁਲਿਸ ਵੱਲੋਂ ਗੈਰ ਕਾਨੂੰਨੀ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਥਾਣਾ ਦੀਨਾਨਗਰ ਦੀ ਪੁਲਿਸ ਨੂੰ ਮਿਤੀ 14.05.2026 ਨੂੰ ਗੁਪਤ ਸੂਚਨਾ ਮਿਲੀ ਕਿ ਮੜੀਆ ਪਿੰਡ ਕੌਂਟਾ ਵਿਖੇ ਇੱਕ ਕਾਰ ਨੰਬਰ PB 18 P 1700 ਮਾਰਕਾ ਵਰਨਾ ਵਿੱਚ ਸਵਾਰ ਵਿਅਕਤੀ ਡਕੈਤੀ ਦੀ ਯੋਜਨਾ ਬਣਾ ਰਹੇ ਹਨ। ਜਿਸ 'ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਇਆ ਡਕੈਤੀ ਦੀ ਯੋਜਨਾ ...
ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 15 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 115ਵੇਂ ਦਿਨ, ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 276 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 29,385 ਹੋ ਗਈ।   ਇਸ ਤੋਂ ਇਲਾਵਾ 102 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 21 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿ...
40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

Crime News, Punjab News
ਚੰਡੀਗੜ੍ਹ, 13 ਮਈ, 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਵਿਰੁੱਧ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਗਥਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਮਾਲ ਵਿਭਾਗ ਫਰੀਦਕੋਟ ਨੂੰ ਸ਼ਿਕਾਇਤਕਰਤਾ ਨੂੰ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਸਬੰਧ ਵਿੱਚ ਦੋਸ਼ੀ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਬਦਲੇ ਉਸਤੋਂ 80,000 ਰੁਪਏ ਰਿਸ਼ਵਤ ਮੰਗੀ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਕਾਨੂੰਗੋ ਨੂੰ...
ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 11 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 111ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 484 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 111ਵੇਂ ਦਿਨ, ਪੁਲਿਸ ਟੀਮਾਂ ਨੇ 1 ਹਥਿਆਰ ਸਮੇਤ 238 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 28,336 ਹੋ ਗਈ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 25 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬ...
ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 109ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 536 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ  ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 109ਵੇਂ ਦਿਨ ਪੁਲਿਸ ਟੀਮਾਂ ਨੇ 17 ਹਥਿਆਰਾਂ ਸਮੇਤ 221 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,850 ਹੋ ਗਈ ਹੈ। ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵਿਅਕਤੀ...