ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 21 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ 7.050 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਦੋ ਕਾਰਟੇਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਹਰਕ੍ਰਿਸ਼ਨ ਨਗਰ ਛੇਹਰਟਾ, ਅੰਮ੍ਰਿਤਸਰ; ਪ੍ਰਿੰਸ ਸਿੰਘ ਉਰਫ਼ ਪ੍ਰਿੰਸ ਵਾਸੀ ਪਿੰਡ ਕੋਹਾਲਾ, ਅੰਮ੍ਰਿਤਸਰ; ਰਜਿੰਦਰ ਸਿੰਘ ਉਰਫ਼ ਘੁੱਦੂ (23), ਰਣਦੀਪ ਸਿੰਘ ਉਰਫ਼ ਦਿਲ (19) ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (21) ਵਜੋਂ ਹੋਈ ਹੈ, ਤਿੰਨੋਂ ਨਿਵਾਸੀ ਪਿੰਡ ਸੈਂਸਰਾ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ‘ਤੇ...








