ਲੰਬੇ ਸਮੇਂ ਬਾਅਦ ਪੰਜਾਬੀ ਸਿਨੇਮਾ ‘ਚ ਮੁੜ ਵਾਪਸੀ ਲਈ ਤਿਆਰ ਇਹ ਨਿਰਮਾਤਾ, ਨਵੀਂ ਫ਼ਿਲਮ ਕਰਨਗੇ ਦਰਸ਼ਕਾਂ ਸਨਮੁੱਖ
Pollywood: ਪੰਜਾਬੀ ਸਿਨੇਮਾ ਦੇ ਦਿੱਗਜ ਨਿਰਦੇਸ਼ਕ ਦੇ ਤੌਰ 'ਤੇ ਜਾਣੇ ਜਾਂਦੇ ਭਾਰਤ ਭੂਸ਼ਣ ਮਦਾਨ ਦਹਾਕਿਆ ਬਾਅਦ ਪੰਜਾਬੀ ਸਿਨੇਮਾ 'ਚ ਮੁੜ ਵਾਪਸੀ ਕਰਨ ਲਈ ਤਿਆਰ ਹਨ। ਉਨ੍ਹਾਂ ਦੇ ਇਸ ਦਿਸ਼ਾ ਵਿੱਚ ਵਧਾਏ ਕਦਮਾਂ ਦਾ ਹੀ ਪ੍ਰਗਟਾਵਾ ਕਰਵਾਉਣ ਜਾ ਰਹੀ ਆਉਣ ਵਾਲੀ ਪੰਜਾਬੀ ਫ਼ਿਲਮ ‘ਸੋਨੇ 'ਤੇ ਸੁਹਾਗਾ’ ਮਲਵਈ ਇਲਾਕਿਆ ਵਿੱਚ ਆਨ ਫਲੋਰ ਪੜਾਅ ਦਾ ਹਿੱਸਾ ਬਣ ਚੁੱਕੀ ਹੈ।
ਪਰਿਵਾਰਿਕ-ਡ੍ਰਾਮੈਟਿਕ ਅਤੇ ਐਕਸ਼ਨ ਸੁਮੇਲਤਾ ਅਧੀਨ ਸਾਹਮਣੇ ਲਿਆਂਦੀ ਜਾ ਰਹੀ ਇਸ ਫ਼ਿਲਮ ਦਾ ਨਿਰਦੇਸ਼ਨ ਲਵਲੀ ਸ਼ਰਮਾ ਧੂੜਕੋਟ ਕਰਨਗੇ, ਜੋ ਇੰਨੀ ਦਿਨੀ ਕਈ ਅਲਹਦਾ ਫ਼ਿਲਮ ਪ੍ਰੋਜੋਕਟਸ ਦੀ ਸਿਰਜਣਾ ਵਿੱਚ ਜੁਟੇ ਹੋਏ ਹਨ। ਇਨ੍ਹਾਂ ਫਿਲਮਾਂ ਵਿੱਚ 'ਬੇਗੋ', 'ਇੱਕ ਸੀ ਲਾਲੀ' ਆਦਿ ਸ਼ਾਮਲ ਹਨ। ਪੰਜਾਬ ਦੇ ਮਾਲਵਾ ਹਿੱਸਿਆ ਵਿੱਚ ਫਿਲਮਾਂਈ ਜਾ ਰਹੀ ਇਸ ਫ਼ਿਲਮ ਵਿੱਚ ਅਦਾਕਾਰ ਪਾਲੀ ਸੰਧੂ ਲੀਡ ਰੋਲ ਅਦਾ ਕਰ ਰਹੇ ਹਨ। ਇਨ੍ਹਾਂ ਤੋਂ ਇਲਾਵਾ ਕੁਲਦੀਪ ਨਿਆਮੀ ਅਤੇ ਹੋਰ ਕਈ ਮੰਝੇ ਹੋਏ ਕਲਾਕਾਰ ਵੀ ਮਹੱਤਵਪੂਰਨ ਭੂਮਿਕਾਵਾਂ ਨੂੰ ਅਦਾ ਕਰਦੇ ਨਜ਼ਰ ਆਉਣਗੇ।
ਜੇਕਰ ਨਿਰਮਾਤਾ ਭਾਰਤ ਭੂਸ਼ਣ ਮਦਾਨ ਦੇ ਪੰਜਾਬੀ ਫ਼ਿਲਮ ਉਦਯੋਗ ਨਾਲ ਜੁੜੇ ਅਹਿਮ ਪੱਖਾ ਦ...








