Thursday, June 4
Shadow

Haryana

ਮਹਿਲਾਵਾਂ ਅਤੇ ਬੱਚੇ ਸਮਾਜ ਦਾ ਆਧਾਰ, ਇਨ੍ਹਾਂ ਨੂੰ ਸਸ਼ਕਤ ਕਰਨਾ ਸਰਕਾਰ ਦੀ ਪਹਿਲ – ਮੁੱਖ ਮੰਤਰੀ

ਮਹਿਲਾਵਾਂ ਅਤੇ ਬੱਚੇ ਸਮਾਜ ਦਾ ਆਧਾਰ, ਇਨ੍ਹਾਂ ਨੂੰ ਸਸ਼ਕਤ ਕਰਨਾ ਸਰਕਾਰ ਦੀ ਪਹਿਲ – ਮੁੱਖ ਮੰਤਰੀ

Haryana
ਚੰਡੀਗੜ੍ਹ, 15 ਮਈ -ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਹਿਲਾਵਾਂ ਅਤੇ ਬੱਚੇ ਕਿਸੇ ਵੀ ਸਮਾਜ ਅਤੇ ਦੇਸ਼ ਦਾ ਆਧਾਰ ਹੁੰਦੇ ਹਨ, ਇਨ੍ਹਾਂ ਨੂੰ ਸਸ਼ਕਤ ਕੀਤੇ ਬਿਨਾਂ ਰਾਸ਼ਟਰ ਸਸ਼ਕਤ ਨਹੀਂ ਹੋ ਸਕਦਾ। ਮਹਿਲਾਵਾਂ ਅਤੇ ਬੱਚਿਆਂ ਨੂੰ ਸਸ਼ਕਤ ਕਰਨਾ ਹਰਿਆਣਾ ਸਰਕਾਰ ਦੀਆਂ ਪ੍ਰਾਥਮਿਕਤਾ ਵਿੱਚ ਸ਼ਾਮਲ ਹੈ। ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਗਲੇ 5 ਸਾਲਾਂ ਦੀ ਆਪਣੀ ਕਾਰਜ ਯੋਜਨਾ ਇਸੇ ਤੱਥ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕਰੇ। ਮੁੱਖ ਮੰਤਰੀ ਨੇ ਇਹ ਨਿਰਦੇਸ਼ 'ਹਰਿਆਣਾ ਵਿਜ਼ਨ-2047' ਦੇ ਅਧੀਨ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਅਗਾਮੀ 5 ਸਾਲਾ ਕਾਰਜ ਯੋਜਨਾ ਦੀ ਸਮੀਖਿਆ ਦੌਰਾਨ ਦਿੱਤੇ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਮਕਸਦ ਇੱਕ ਅਜਿਹੇ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਦਾ ਨਿਰਮਾਣ ਕਰਨਾ ਹੈ ਜਿੱਥੇ ਮਹਿਲਾਵਾਂ ਨੂੰ ਸਨਮਾਨਜਨਕ ਜੀਵਨ ਜਿਊਣ ਦਾ ਅਧਿਕਾਰ ਹੋਵੇ, ਉਹ ਹਿੰਸਾ ਤੋਂ ਮੁਕਤ ਹੋਣ ਅਤੇ ਜਿੱਥੇ ਹਰ ਬੱਚੇ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸਹਾਇਕ ਵਾ...
ਨਿਕਾਏ ਚੋਣਾਂ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਵਿਕਾਸ ਅਤੇ ਸੁਸ਼ਾਸਨ ਦੀ ਰਾਜਨੀਤੀ ਉੱਤੇ ਜਨਤਾ ਦੀ ਮੋਹਰ – ਨਾਇਬ ਸਿੰਘ ਸੈਣੀ

ਨਿਕਾਏ ਚੋਣਾਂ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਵਿਕਾਸ ਅਤੇ ਸੁਸ਼ਾਸਨ ਦੀ ਰਾਜਨੀਤੀ ਉੱਤੇ ਜਨਤਾ ਦੀ ਮੋਹਰ – ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 14 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਿਕਾਏ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਇਤਿਹਾਸਕ ਅਤੇ ਇੱਕਤਰਫਾ ਜਿੱਤ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਹਰਿਆਣਾ ਦੀ ਜਨਤਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਵਿਕਾਸ, ਸੁਸ਼ਾਸਨ, ਪਾਰਦਰਸ਼ਤਾ ਅਤੇ ਰਾਸ਼ਟਰਵਾਦ ਦੀ ਰਾਜਨੀਤੀ ਨੂੰ ਖੁੱਲ੍ਹੇ ਦਿਲ ਨਾਲ ਸਵੀਕਾਰ ਕੀਤਾ ਹੈ। ਉਨ੍ਹਾਂ ਨੇ ਇਸ ਇਤਿਹਾਸਕ ਜਿੱਤ ਲਈ ਪ੍ਰਦੇਸ਼ ਵਾਸੀਆਂ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਵੀਰਵਾਰ ਨੂੰ ਪੰਚਕੂਲਾ ਵਿੱਚ ਆਯੋਜਿਤ ਨਗਰ ਨਿਕਾਏ ਦੇ ਨਵੇਂ ਚੁਣੇ ਗਏ ਮੇਅਰ, ਚੇਅਰਮੈਨ ਅਤੇ ਕੌਂਸਲਰਾਂ ਦੇ ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਭਾਜਪਾ ਦੇ ਸਮਰਪਿਤ ਵਰਕਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਭਿਆਨਕ ਗਰਮੀ ਦੇ ਬਾਵਜੂਦ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਕੰਮ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦੇਸ਼ ਦੀ ਜਨਤਾ ਨੇ ਨਿਕਾਏ ਚੋਣਾਂ ਵਿੱਚ ਕਾਂਗਰਸ ਦੀ ਪਰਿਵਾਰਵਾਦ, ਝੂਠ,&nbs...
ਹਰਿਆਣਾ ਵਿੱਚ ਲਿੰਗ ਅਨੁਪਾਤ ਸੁਧਾਰਨ ਲਈ ਤੇਜ਼ ਕੀਤੇ ਗਏ ਯਤਨ – ਏ.ਸੀ.ਐੱਸ. ਸਿਹਤ ਡਾ. ਸੁਮਿਤਾ ਮਿਸ਼ਰਾ

ਹਰਿਆਣਾ ਵਿੱਚ ਲਿੰਗ ਅਨੁਪਾਤ ਸੁਧਾਰਨ ਲਈ ਤੇਜ਼ ਕੀਤੇ ਗਏ ਯਤਨ – ਏ.ਸੀ.ਐੱਸ. ਸਿਹਤ ਡਾ. ਸੁਮਿਤਾ ਮਿਸ਼ਰਾ

Haryana
ਚੰਡੀਗੜ੍ਹ, 14 ਮਈ - ਹਰਿਆਣਾ ਸਰਕਾਰ ਨੇ ਲਿੰਗ ਅਨੁਪਾਤ ਵਿੱਚ ਸੁਧਾਰ ਅਤੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਪ੍ਰਥਾਵਾਂ 'ਤੇ ਰੋਕ ਲਗਾਉਣ ਲਈ ਆਪਣੀ ਰਾਜ ਵਿਆਪੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਜ਼ਿਲ੍ਹਾ ਸਿਹਤ ਅਧਿਕਾਰੀਆਂ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਸਖ਼ਤ ਕਾਰਵਾਈ ਯਕੀਨੀ ਬਣਾਉਣ ਅਤੇ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਾ. ਸੁਮਿਤਾ ਮਿਸ਼ਰਾ ਨੇ ਰਾਜ ਦੇ ਸਿਵਲ ਸਰਜਨਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਪੀ.ਸੀ.-ਪੀ.ਐੱਨ.ਡੀ.ਟੀ. ਐਕਟ ਅਤੇ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐੱਮ.ਟੀ.ਪੀ.) ਐਕਟ ਨੂੰ ਚੰਗੀ ਤਰ੍ਹਾਂ ਲਾਗੂ ਕਰਨ ਲਈ ਵਚਨਬੱਧ ਹੈ, ਤਾਂ ਜੋ ਕੰਨਿਆ ਭਰੂਣ ਹੱਤਿਆ ਨੂੰ ਖਤਮ ਕੀਤਾ ਜਾ ਸਕੇ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਨੂੰ ਗੈਰ-ਕਾਨੂੰਨੀ ਲਿੰਗ ਨਿਰਧਾਰਨ ਗਤੀਵਿਧੀਆਂ ਵਿਰੁੱਧ ਛਾਪੇਮਾਰੀ ਅਤੇ ਜਾਂਚ ਵਿੱਚ ਵਾਧਾ ਕਰਨ ਅਤੇ ਜ਼ਮੀਨੀ ਪੱਧਰ 'ਤੇ ਉਲੰਘਣਾਵਾਂ ਦੀ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਪਹਿਲ – ਫਲੀਟ ਵਿੱਚ ਵਾਹਨਾਂ ਦੀ ਗਿਣਤੀ ਅੱਧੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਪਹਿਲ – ਫਲੀਟ ਵਿੱਚ ਵਾਹਨਾਂ ਦੀ ਗਿਣਤੀ ਅੱਧੀ

Haryana
ਚੰਡੀਗੜ੍ਹ, 14 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਪੀਲ 'ਤੇ ਫਿਯੁਲ ਦੀ ਬਚਤ, ਵਾਤਾਵਰਣ ਸੁਰੱਖਿਆ ਅਤੇ ਸਰੋਤਾਂ ਦੀ ਸੰਤੁਲਿਤ ਵਰਤੋਂ ਵੱਲ ਇੱਕ ਅਹਿਮ ਪਹਿਲ ਕਰਦਿਆਂ ਆਪਣੇ ਫਲੀਟ (ਕਾਫਲੇ) ਵਿੱਚ ਵਾਹਨਾਂ ਦੀ ਗਿਣਤੀ ਅੱਧੀ ਕਰ ਦਿੱਤੀ ਹੈ। ਸੁਰੱਖਿਆ ਦੇ ਨਜ਼ਰੀਏ ਤੋਂ ਸਿਰਫ਼ ਲੋੜੀਂਦੇ ਵਾਹਨਾਂ ਨੂੰ ਹੀ ਫਲੀਟ ਵਿੱਚ ਸ਼ਾਮਲ ਕੀਤਾ ਗਿਆ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਫ਼ਤੇ ਵਿੱਚ ਇੱਕ ਦਿਨ ਬਿਨਾਂ ਕਿਸੇ ਵਾਹਨ ਦੇ ਕੰਮ ਕਰਨ ਦਾ ਵੀ ਪ੍ਰਣ ਲਿਆ ਹੈ। ਉਨ੍ਹਾਂ ਕਿਹਾ ਕਿ ਜਨ ਪ੍ਰਤੀਨਿਧੀਆਂ ਅਤੇ ਅਧਿਕਾਰੀਆਂ ਨੂੰ ਖ਼ੁਦ ਮਿਸਾਲ ਕਾਇਮ ਕਰਕੇ ਸਮਾਜ ਨੂੰ ਸਕਾਰਾਤਮਕ ਸੰਦੇਸ਼ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਮੰਤਰੀਆਂ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਯਾਤਰਾ ਦੌਰਾਨ ਸੀਮਤ ਵਾਹਨਾਂ ਦੀ ਵਰਤੋਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਨਤਕ ਆਵਾਜਾਈ (ਪਬਲਿ...
ਵਿਕਸਤ ਦੇਸ਼ਾਂ ਦੀ ਤਰਜ਼ ‘ਤੇ ਯੋਜਨਾਵਾਂ ਦੇ ਤੇਜ਼ੀ ਨਾਲ ਲਾਗੂਕਰਨ ਲਈ ਵਿਭਾਗ ਵਿਸ਼ਵ ਪੱਧਰੀ ਪੇਸ਼ੇਵਰ ਟੀਮਾਂ ਦੀ ਮਦਦ ਲੈਣ – ਮੁੱਖ ਮੰਤਰੀ

ਵਿਕਸਤ ਦੇਸ਼ਾਂ ਦੀ ਤਰਜ਼ ‘ਤੇ ਯੋਜਨਾਵਾਂ ਦੇ ਤੇਜ਼ੀ ਨਾਲ ਲਾਗੂਕਰਨ ਲਈ ਵਿਭਾਗ ਵਿਸ਼ਵ ਪੱਧਰੀ ਪੇਸ਼ੇਵਰ ਟੀਮਾਂ ਦੀ ਮਦਦ ਲੈਣ – ਮੁੱਖ ਮੰਤਰੀ

Haryana
ਚੰਡੀਗੜ੍ਹ, 14 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਹਰਿਆਣਾ 'ਵਿਕਸਤ ਭਾਰਤ-2047' ਦੇ ਟੀਚਿਆਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰੇਗਾ। ਇਸ ਦੇ ਲਈ ਸਾਰੇ ਵਿਭਾਗਾਂ ਦੇ ਤਾਲਮੇਲ ਵਾਲੇ ਯਤਨ ਜ਼ਰੂਰੀ ਹਨ। ਸਿਹਤ ਵਿਭਾਗ ਵੱਲੋਂ ਤਿਆਰ ਕੀਤੇ ਗਏ 5 ਸਾਲਾ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਕਰਦਿਆਂ ਵੀਰਵਾਰ ਨੂੰ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਵਿਸ਼ਵ ਪੱਧਰੀ ਪੇਸ਼ੇਵਰ ਟੀਮਾਂ ਦੀ ਮਦਦ ਲਵੇ, ਜੋ ਆਧੁਨਿਕ ਤਕਨੀਕਾਂ ਦੀ ਸਹਾਇਤਾ ਨਾਲ ਹੋਰ ਵਿਕਸਤ ਦੇਸ਼ਾਂ ਅਤੇ ਰਾਜਾਂ ਦੀ ਤਰਜ਼ 'ਤੇ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਵਿਭਾਗ ਦੀ ਮਦਦ ਕਰ ਸਕਣ ਤਾਂ ਜੋ ਟੀਚਿਆਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਵਿਅਕਤੀ ਤੱਕ ਵਧੀਆ, ਸੁਲਭ ਅਤੇ ਸੁਰੱਖਿਅਤ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣਾ ਹੈ। ਵਾਰ ਰੂਮ ਦੀ ਤਰਜ਼ 'ਤੇ ਬਣੇਗਾ ਕੇਂਦਰੀ ਕੰਟਰੋਲ ਰੂਮ: ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸ਼ਿਸ਼ੂ (ਨਵਜੰਮੇ ਬੱਚਿਆਂ) ਅਤੇ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਰਿਕਾਰਡ ਪੱਧਰ ਤੱਕ ਘਟਾਉਣ ਦੀ ਲੋੜ ਹੈ। ਇਸ ਦੇ ਲਈ ਇੱਕ ਸੈਂਟ...
ਕਿਸ਼ਾਊ ਬਾਂਧ ਪੋ੍ਰਜੈਕਟ ਵਿੱਚ ਆਈ ਤੇਜੀ, ਪੜੋਸੀ ਰਾਜਿਆਂ ਵਿੱਚ ਜਲਦ ਹੋਵੇ ਐਮਓਯੂ- ਮੁੱਖ ਮੰਤਰੀ

ਕਿਸ਼ਾਊ ਬਾਂਧ ਪੋ੍ਰਜੈਕਟ ਵਿੱਚ ਆਈ ਤੇਜੀ, ਪੜੋਸੀ ਰਾਜਿਆਂ ਵਿੱਚ ਜਲਦ ਹੋਵੇ ਐਮਓਯੂ- ਮੁੱਖ ਮੰਤਰੀ

Haryana
ਚੰਡੀਗੜ੍ਹ, 13 ਮਈ- ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਦੀ ਅਗਵਾਈ ਵਿੱਚ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਵਿੱਚਕਾਰ ਮੀਟਿੰਗ ਹੋਈ। ਇਸ ਦੌਰਾਨ ਦੋਹਾਂ ਰਾਜਿਆਂ ਦੇ ਆਲਾ ਅਧਿਕਾਰੀ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਰਤੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੇਂਦਰੀ ਮੰਤਰੀ ਦੇ ਸਾਹਮਣੇ ਕੁੱਝ ਪੜੋਸੀ ਰਾਜਿਆਂ ਨਾਲ ਜੁੜੇ ਸਾਂਝਾ ਮੁਦਿਆਂ ਅਤੇ ਹਰਿਆਣਾ ਨਾਲ ਜੁੜੇ ਪਾਣੀ ਦੇ ਵਿਸ਼ਿਆਂ ਨੂੰ ਰਖਿਆ। ਉਨਾਂ੍ਹ ਨੇ ਕਿਸ਼ਾਊ ਬਾਂਧ ਪੋ੍ਰਜੈਕਟ ਵਿੱਚ ਤੇਜੀ ਲਿਆਉਣ ਅਤੇ ਜਲਦ ਤੋਂ ਜਲਦ ਪੜੋਸੀ ਰਾਜਿਆਂ ਵਿੱਚਕਾਰ ਇਸ ਪ੍ਰੋਜੈਕਟ ਨੂੰ ਲੈ ਕੇ ਐਮਓਯੂ ਕੀਤੇ ਜਾਣ ਦਾ ਵਿਸ਼ਾ ਰਖਿਆ। ਇਸ 'ਤੇ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਨੇ ਆਪਣੇ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਜਲਦ ਤੋਂ ਜਲਦ ਕਿਸ਼ਾਊ ਬਾਂਧ ਨੂੰ ਲੈ ਕੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੇ ਅਧਿਕ...
ਅੰਬਾਲਾ ਦੀ ਧਰਤੀ ਤੋਂ ਅਸਮਾਨ ਚੁੰਮੇਗੀ ਦੇਸ਼ ਭਗਤੀ, 210 ਫੁੱਟ ਉੱਚੇ ਤਿਰੰਗੇ ਨਾਲ ਸੁਸੱਜਿਤ ਹੋਵੇਗਾ 1857 ਦਾ ਸ਼ਹੀਦੀ ਸਮਾਰਕ – ਊਰਜਾ ਮੰਤਰੀ ਅਨਿਲ ਵਿਜ

ਅੰਬਾਲਾ ਦੀ ਧਰਤੀ ਤੋਂ ਅਸਮਾਨ ਚੁੰਮੇਗੀ ਦੇਸ਼ ਭਗਤੀ, 210 ਫੁੱਟ ਉੱਚੇ ਤਿਰੰਗੇ ਨਾਲ ਸੁਸੱਜਿਤ ਹੋਵੇਗਾ 1857 ਦਾ ਸ਼ਹੀਦੀ ਸਮਾਰਕ – ਊਰਜਾ ਮੰਤਰੀ ਅਨਿਲ ਵਿਜ

Haryana
ਚੰਡੀਗੜ੍ਹ, 13 ਮਈ- ਹਰਿਆਣਾ ਦੀ ਵੀਰ ਭੂਮੀ, ਅੰਬਾਲਾ ਕੈਂਟ ਵਿੱਚ ਬਣਿਆ ਸ਼ਹੀਦੀ ਸਮਾਰਕ ਨਾ ਸਿਰਫ਼ ਰਾਜ ਲਈ ਸਗੋਂ ਪੂਰੇ ਦੇਸ਼ ਲਈ ਦੇਸ਼ ਭਗਤੀ ਦਾ ਇੱਕ ਨਵਾਂ ਕੇਂਦਰ ਬਣਨ ਜਾ ਰਿਹਾ ਹੈ। 1857 ਦੀ ਪਹਿਲੀ ਆਜ਼ਾਦੀ ਦੀ ਜੰਗ ਦੀਆਂ ਯਾਦਾਂ ਨੂੰ ਸਮੇਟੇ ਹੋਏ ਇਸ ਸ਼ਹੀਦੀ ਸਮਾਰਕ ਵਿੱਚ ਹੁਣ ਇੱਕ ਹੋਰ ਸ਼ਾਨਦਾਰ ਅਧਿਆਏ ਜੁੜਨ ਜਾ ਰਿਹਾ ਹੈ। ਹਰਿਆਣਾ ਦੇ ਊਰਜਾ ਮੰਤਰੀ ਸ਼੍ਰੀ ਅਨਿਲ ਵਿਜ ਨੇ ਦੱਸਿਆ ਕਿ ਹੁਣ ਸ਼ਹੀਦੀ ਸਮਾਰਕ ਕੰਪਲੈਕਸ ਵਿੱਚ ਇੱਕ ਵਿਸ਼ਾਲ ਤਿਰੰਗਾ ਲਹਿਰਾਇਆ ਜਾਵੇਗਾ, ਜਿਸ ਦੀ ਉਚਾਈ 210 ਫੁੱਟ ਹੋਵੇਗੀ। ਇਹ ਤਿਰੰਗਾ ਸਮਾਰਕ ਵਿੱਚ ਬਣੇ 206 ਫੁੱਟ ਉੱਚੇ 'ਮੈਮੋਰੀਅਲ ਟਾਵਰ' ਤੋਂ ਵੀ ਉੱਚਾ ਹੋਵੇਗਾ, ਜੋ ਦੂਰੋਂ ਹੀ ਲੋਕਾਂ ਨੂੰ ਦੇਸ਼ ਭਗਤੀ ਦਾ ਸੰਦੇਸ਼ ਦੇਵੇਗਾ। ਅੰਬਾਲਾ ਵਿੱਚ ਇਹ ਸਭ ਤੋਂ ਉੱਚਾ ਤਿਰੰਗਾ ਹੋਵੇਗਾ। ਸ਼੍ਰੀ ਵਿਜ ਨੇ ਅੱਜ ਤਿਰੰਗਾ ਲਗਾਉਣ ਵਾਲੀ ਥਾਂ ਨੂੰ ਲੈ ਕੇ ਅੰਬਾਲਾ ਕੈਂਟ ਸਥਿਤ ਸ਼ਹੀਦੀ ਸਮਾਰਕ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਤਿਰੰਗਾ ਜਲਦੀ ਲ...
ਐਮਐਸਪੀ ਵਧਾਉਣਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਸਰਕਾਰ ਦੀ ਵਚਨਬੱਧਤਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਐਮਐਸਪੀ ਵਧਾਉਣਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਸਰਕਾਰ ਦੀ ਵਚਨਬੱਧਤਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 13 ਮਈ – ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਇੱਕ ਵਾਰ ਫਿਰ ਕਿਸਾਨ ਹਿੱਤ ਵਿੱਚ ਵੱਡਾ ਫੈਸਲਾ ਲੈਣ 'ਤੇ ਧੰਨਵਾਦ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਵੱਲੋਂ ਮਾਰਕਟਿੰਗ ਸੀਜ਼ਨ 2026-27 ਲਈ ਸਾਰੀਆਂ ਸੂਚਿਤ ਖ਼ਰੀਫ਼ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਵਾਧੇ ਦਾ ਮੁੱਖ ਮੰਤਰੀ ਨੇ ਸਵਾਗਤ ਕੀਤਾ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਫੈਸਲਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਝੋਨੇ (ਕਾਮਨ) ਦਾ ਐਮਐਸਪੀ ਮੌਜੂਦਾ 2369 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2441 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ, ਜਦੋਂ ਕਿ ਏ-ਗ੍ਰੇਡ ਝੋਨੇ ਦਾ ਐਮਐਸਪੀ 2389 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2461 ...
ਮਜਦੂਰਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹਰਿਆਣਾ ਸਰਕਾਰ ਵਚਨਬੱਧ: ਕਿਰਤ ਮੰਤਰੀ ਸ੍ਰੀ ਅਨਿਲ ਵਿੱਜ

ਮਜਦੂਰਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹਰਿਆਣਾ ਸਰਕਾਰ ਵਚਨਬੱਧ: ਕਿਰਤ ਮੰਤਰੀ ਸ੍ਰੀ ਅਨਿਲ ਵਿੱਜ

Haryana
ਚੰਡੀਗੜ੍ਹ, 12 ਮਈ – ਹਰਿਆਣਾ ਦੇ ਕਿਰਤ ਮੰਤਰੀ ਸ੍ਰੀ ਅਨਿਲ ਵਿੱਜ ਨੇ ਕਹਾ ਕਿ ਮੌਜੂਦਾ ਰਾਜ ਸਰਕਾਰ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ, ਸੁਲਭ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਰਤੀ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਇਸ ਲਈ ਉਨ੍ਹਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀਆਂ ਸਰਵਉੱਚ ਤਰਜੀਹਾਂ ਵਿੱਚ ਸ਼ਾਮਲ ਹੈ। ਇਸੇ ਉਦੇਸ਼ ਤਹਿਤ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸੂਬੇ ਦੇ 34 ਸਥਾਨਾਂ 'ਤੇ ਈ.ਐਸ.ਆਈ.ਸੀ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦਾ ਨਿਰਮਾਣ ਅਤੇ ਵਿਸਤਾਰ ਕਾਰਜ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਤਾਂ ਜੋ ਕਿਰਤੀਆਂ ਨੂੰ ਉਨ੍ਹਾਂ ਦੇ ਨੇੜੇ ਹੀ ਆਧੁਨਿਕ ਸਿਹਤ ਸਹੂਲਤਾਂ ਮਿਲ ਸਕਣ। ਇਸ ਸਬੰਧ ਵਿੱਚ ਅੱਜ ਕਿਰਤ ਮੰਤਰੀ ਸ੍ਰੀ ਅਨਿਲ ਵਿੱਜ ਨੇ ਈ.ਐਸ.ਆਈ.ਸੀ. ਵਿਭਾਗ ਦੇ ਅਧਿਕਾਰੀਆਂ ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾ...
ਸੂਬੇ ਦੇ ਚੌਤਰਫਾ ਅਤੇ ਸਰਵਪੱਖੀ ਵਿਕਾਸ ਲਈ ਤਿਆਰ ਕੀਤੀ ਜਾ ਰਹੀ ਵਿਸ਼ੇਸ਼ ਕਾਰਜ ਯੋਜਨਾ  – ਕ੍ਰਿਸ਼ਨ ਬੇਦੀ

ਸੂਬੇ ਦੇ ਚੌਤਰਫਾ ਅਤੇ ਸਰਵਪੱਖੀ ਵਿਕਾਸ ਲਈ ਤਿਆਰ ਕੀਤੀ ਜਾ ਰਹੀ ਵਿਸ਼ੇਸ਼ ਕਾਰਜ ਯੋਜਨਾ  – ਕ੍ਰਿਸ਼ਨ ਬੇਦੀ

Haryana
ਚੰਡੀਗੜ੍ਹ, 12 ਮਈ- ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ ਵਿਕਾਸ ਦੀ ਲਹਿਰ ਚੱਲ ਰਹੀ ਹੈ। ਸਾਰੇ ਹਲਕਿਆਂ ਦਾ ਚੌਤਰਫਾ ਅਤੇ ਸਰਵਪੱਖੀ ਵਿਕਾਸ ਕਰਨ ਲਈ ਵਿਸ਼ੇਸ਼ ਕਾਰਜ ਯੋਜਨਾ ਤਿਆਰ ਕਰਵਾਈ ਜਾ ਰਹੀ ਹੈ। ਨਰਵਾਣਾ ਹਲਕੇ ਦੇ ਵਿਕਾਸ ਲਈ ਵੀ ਵਿਆਪਕ ਅਤੇ ਦੂਰਅੰਦੇਸ਼ੀ ਰੋਡਮੈਪ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਆਯੋਜਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਨੇ ਨਰਵਾਣਾ ਹਲਕੇ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਖੇਡ ਸਟੇਡੀਅਮ, ਪੁਲ, ਸੜਕਾਂ, ਪਸ਼ੂ ਹਸਪਤਾਲ, ਸਿਹਤ ਕੇਂਦਰ, ਬੱਸ ਸਟੈਂਡ, ਪਾਰਕ ਅਤੇ ਇਮਾਰਤਾਂ ਆਦਿ ਦੀ ਡੀ.ਪੀ.ਆਰ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਮੁੱਖ ਮੰਤਰੀ ਦੀਆਂ ਘੋਸ਼ਣਾਵਾਂ ਨੂੰ ਲੈ ਕੇ ਵੀ ਕਾਰਜ...