Wednesday, June 3
Shadow

Health

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ

Health
ਮਾਨਸਾ, 11 ਦਸੰਬਰ:- ਮੁੱਖ ਖੇਤੀਬਾੜੀ ਅਫ਼ਸਰ, ਹਰਵਿੰਦਰ ਸਿੰਘ ਵੱਲੋਂ ਕਣਕ ਦੀ ਫਸਲ ਦੇ ਨਿਰੀਖਣ ਲਈ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਅਤੇ ਜੱਸੜਵਾਲ ਦਾ ਦੌਰਾ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਦੀ ਸਥਿਤੀ ਇਸ ਸਮੇਂ ਬਿਲਕੁਲ ਠੀਕ ਹੈ ਅਤੇ ਕਣਕ ਵਿਚ ਕਿਸੇ ਬਿਮਾਰੀ ਜਾਂ ਕੀੜੇ ਮਕੌੜੇ ਜਿਵੇਂ ਕਿ ਤਣੇ ਦੀ ਗੁਲਾਬੀ ਸੁੰਡੀ ਜਾਂ ਪੀਲੀ ਕੁੰਗੀ ਆਦਿ ਦਾ ਹਮਲਾ ਨਹੀਂ ਵੇਖਿਆ ਗਿਆ। ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਵਿਚ ਕਿਤੇ ਕਿਤੇ ਮੈਗਜ਼ੀਨ ਤੱਤ ਦੀ ਘਾਟ ਵੇਖੀ ਗਈ ਹੈ। ਮੈਗਜ਼ੀਨ ਦੀ ਘਾਟ ਕਾਰਨ ਫਸਲ ਵਿਚ ਪੀਲਾਪਣ ਆਮ ਤੌਰ 'ਤੇ ਪੌਦੇ ਦੇ ਵਿਚਕਾਰਲੇ ਪੱਤਿਆਂ 'ਤੇ ਦਿਖਦਾ ਹੈ। ਪੱਤੇ ਦੀਆਂ ਨਾੜੀਆਂ ਦਾ ਰੰਗ ਹਰਾ ਹੀ ਰਹਿੰਦਾ ਹੈ ਪਰ ਨਾੜੀਆਂ ਦੇ ਵਿਚਲਾ ਹਿੱਸਾ ਪੀਲਾ ਪੈ ਜਾਂਦਾ ਹੈ। ਕਈ ਵਾਰ ਇਹ ਪੀਲੇ ਹਿੱਸੇ 'ਤੇ ਹਲਕੇ ਸਲੇਟੀ ਜਾਂ ਗੁਲਾਬੀ-ਭੂਰੇ ਧੱਬੇ ਵੀ ਬਣ ਜਾਂਦੇ ਹਨ, ਜੋ ਬਾਅਦ ਵਿਚ ਮਿਲ ਕੇ ਧਾਰੀਆਂ ਵਰਗਾ ਰੂਪ ਧਾਰ ਲੈਂਦੇ ਹਨ।ਉਨ੍ਹਾਂ ਦੱਸਿਆ ਕਿ ਇਹ ਸਮੱਸਿਆ ਜ਼ਿਆਦਾਤਰ ਹਲਕੀਆਂ ਜ਼ਮੀਨਾਂ ਵਾਲੇ ਖੇਤਾਂ ਵਿਚ ਹੁੰਦੀ ਹੈ ਜਿੱਥੇ ਲੰਮੇ ਸਮੇਂ ਤੋਂ ਕਣਕ-ਝੋਨੇ ਦਾ ਫ਼ਸਲੀ ਚੱਕਰ ਚੱਲ ਰਿਹਾ ਹੋਵ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ‘Youth Against Drugs – Anti Drug Awareness Drive’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ‘Youth Against Drugs – Anti Drug Awareness Drive’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

Health
ਭਾਰਤ ਦੇ ਮੁੱਖ ਨਿਆਂਧੀਸ਼ ਮਾਣਯੋਗ ਜਸਟਿਸ ਸੂਰਿਆ ਕਾਂਤ ਜੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “Youth Against Drugs – Anti Drug Awareness Drive (ਨਸ਼ਾ ਮੁਕਤ ਪੰਜਾਬ)” ਦੇ ਅਧੀਨ, ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਰਹਿਨੁਮਾਈ ਹੇਠ ਅੱਜ ਦਿਨਾਂਕ 09.12.2025 ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ।ਇਹ ਜਾਗਰੂਕਤਾ ਪ੍ਰੋਗਰਾਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ Para Legal Volunteers (PLVs) ਵੱਲੋ...
ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ,ਪੋਸਟਰ,ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ

ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ,ਪੋਸਟਰ,ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ

Health
ਤਰਨ ਤਾਰਨ, 10 ਦਸੰਬਰ (         )- ਵਿਦਿਆਰਥੀਆਂ ਵਿਚ ਆਪਣੇ ਅਧਿਕਾਰਾਂ ਦੀ ਸਮਝ ਅਤੇ ਜਾਗਰੂਕਤਾ ਵਿਕਸਿਤ ਕਰਨ ਹਿਤ 77ਵੇਂ ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ, ਪੋਸਟਰ, ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਜੀ ਬਾਠ ਵੱਲੋਂ ਜੇਤੂ ਵਿਦਿਆਰਥੀਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲਾ ਸਿੱਖਿਆ ਅਫਸਰ ਜੀ ਨੇ ਕਿਹਾ ਕਿ ਸਮੇਂ ਦੇ ਹਾਣੀ ਬਣਾਉਣ ਲਈ ਵਿਦਿਆਰਥੀਆਂ ਨੂੰ ਮਨੁੱਖੀ ਅਧਿਕਾਰਾਂ ਦੀ ਸਮਝ ਦੀ ਅਤੀ ਜਰੂਰੀ ਲੋੜ ਹੈ ਅਤੇ ਉਹਨਾਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਇਸ ਮੌਕੇ ਨੋਡਲ ਅਫ਼ਸਰ ਐੱਲ ਏ ਮੈਡਮ ਰਜਨੀ ਬਾਲਾ ਜੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਧੰਨਵਾਦੀ ਸ਼ਬਦ ਕਹੇ। ਇਸ ਸਮੇਂ ਸਮੂਹ ਸਟਾਫ ਹਾਜਰ ਸਨ।...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਈਕੋਨਿਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਆਗਾਜ਼ ਕੀਤਾ ਗਿਆ – ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸਨ ਜੱਜ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਈਕੋਨਿਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਆਗਾਜ਼ ਕੀਤਾ ਗਿਆ – ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸਨ ਜੱਜ

Health
ਸ੍ਰੀ ਮੁਕਤਸਰ ਸਾਹਿਬ, 10 ਦਸੰਬਰ:- ਭਾਰਤ ਦੇ ਮਾਣਯੋਗ ਚੀਫ ਜਸਟਿਸ ਸ੍ਰੀ ਸੂਰਯਾ ਕਾਂਤ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਿਛਲੇ ਦਿਨੀਂ ਆਈਕੋਨਿੰਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਆਗਾਜ਼ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ, ਸ੍ਰੀ ਰਾਜ ਕੁਮਾਰ ਜੀਆਂ ਵੱਲੋਂ ਕੀਤੀ ਗਈ। ਉਹਨਾਂ ਦੇ ਨਾਲ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਵੀ ਭਾਗ ਲਿਆ ।        ਇਸ ਦੌਰਾਨ ਸ੍ਰੀ ਹਿਮਾਂਸ਼ੂ ਅਰੋੜਾ ਵੱਲੋਂ ਉੱਥੇ ਹਾਜ਼ਰ ਨੌਜਵਾਨਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨਸ਼ੇ ਛੱਡ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਯੂਵਾ ਪੀੜ੍ਹੀ ਨੂੰ ਨਸ਼ਿਆਂ ਖਿਲਾਫ਼ ਇਕ ਸਖ਼ਤ ਨਾਂਹ ਉਚਾਰਨ ਦੀ ਲੋੜ ਹੈ।  ਉਹਨਾਂ ਨੇ ਗਿੱਲੀ ਮਿੱਟੀ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਜਿਵੇਂ ਭੱਠੀ ਵਿੱਚੋਂ ਉਸ ਆਕਾਰ ਦਾ ਘੜ੍ਹਾ ਹੀ ਬਾਹਰ ਆਉਂਦਾ ਹੈ ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜਬਾ ਤਹਿਸੀਲ ਕੰਪਲੈਕਸ ਦੀ ਅਚਨਚੇਤ ਚੈਕਿੰਗ; ਗੈਰਹਾਜ਼ਰ ਪਾਏ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜਬਾ ਤਹਿਸੀਲ ਕੰਪਲੈਕਸ ਦੀ ਅਚਨਚੇਤ ਚੈਕਿੰਗ; ਗੈਰਹਾਜ਼ਰ ਪਾਏ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

Health
ਦਿੜਬਾ,  09 ਦਸੰਬਰ  - ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਤਹਿਸੀਲ ਕੰਪਲੈਕਸ ਦਿੜਬਾ ਵਿੱਚ ਅਚਨਚੇਤ ਚੈਕਿੰਗ ਕਰਦਿਆਂ ਪ੍ਰਸ਼ਾਸਕੀ ਪ੍ਰਬੰਧਾਂ ਦੀ ਖੁਦ ਸਮੀਖਿਆ ਕੀਤੀ। ਚੈਕਿੰਗ ਦੌਰਾਨ ਕਈ ਮੁਲਾਜ਼ਮ ਦਫ਼ਤਰ ਵਿੱਚ ਹਾਜ਼ਰ ਨਹੀਂ ਮਿਲੇ, ਜਿਸ ‘ਤੇ ਕੈਬਨਿਟ ਮੰਤਰੀ ਨੇ ਕੜੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਲੋਕਾਂ ਵੱਲੋਂ ਇਹ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕੁਝ ਮੁਲਾਜ਼ਮ ਅਤੇ ਅਧਿਕਾਰੀ ਦੁਪਹਿਰ ਤੋਂ ਬਾਅਦ ਦਫਤਰ ਨਹੀਂ ਬੈਠਦੇ, ਜਿਸ ਕਾਰਨ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਖ਼ਾਸ ਤੌਰ ‘ਤੇ ਅੱਜ ਅਚਾਨਕ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਸਰਵਜਨਿਕ ਸੇਵਾਵਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਿਹੜੇ ਮੁਲਾਜ਼ਮ ਗੈਰਹਾਜ਼ਰ ਮਿਲੇ ਹਨ, ਉਨ੍ਹਾਂ ਖ਼ਿਲਾਫ਼ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜਬਾ ਵਿੱਚ ਕਰੀਬ 08 ਕਰੋੜ ਰੁਪਏ ਤੋਂ ਵੱਧ ਦੀ...
ਗੁਰਦਾਸਪੁਰ ਪੁਲਿਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

ਗੁਰਦਾਸਪੁਰ ਪੁਲਿਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

Health
ਗੁਰਦਾਸਪੁਰ, 9 ਦਸਬੰਰ (    ) ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ" ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ  ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਸਿਟੀ ਗੁਰਦਾਸਪੁਰ ਵਿਖੇ ਕਰਨਵੀਰ ਸਿੰਘ ਅਤੇ ਸੁਖਜਿੰਦਰ ਸਿੰਘ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਹਨਾਂ ਪਾਸੋ 06 ਗ੍ਰਾਮ 420 ਮਿਲੀਗ੍ਰਾਮ ਹੈਰੋਇੰਨ ਮਨੀ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਬਾ-ਜੁਰਮ 21/29-61-85 ਐਨ.ਡੀ.ਪੀ.ਐੱਸ ਐਕਟ ਥਾਣਾ ਸਿਟੀ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ। ਥਾਣਾ ਸਦਰ ਗੁਰਦਾਸਪੁਰ ਵਿਖੇ ਮੋਹਿਤ ਨੂੰ ਕਾਬੂ ਕਰਕੇ ਉਸ ਪਾਸੋ 07 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਬਾ-ਜੁਰਮ 21(ਬੀ)-61-85 ਐਨਡੀਪੀਐੱਸ ਐਕਟ ਥਾਣਾ ਸਦਰ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ। ਸ੍ਰੀ ਆਦਿੱਤਯ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ

Health
ਸ੍ਰੀ ਮੁਕਤਸਰ ਸਾਹਿਬ, 08 ਦਸੰਬਰ:- ਭਾਰਤ ਦੇ ਮਾਣਯੋਗ ਚੀਫ ਜਸਟਿਸ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਲਾਗੂ ਕਰਦਿਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਰਹਿਨੁਮਾਈ ਹੇਠ ਅੱਜ ਮਿਤੀ 08.12.2025 ਨੂੰ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।        ਇਸ ਦੌਰਾਨ ਮਾਣਯੋਗ ਜੱਜ ਸਾਹਿਬ ਵੱਲੋਂ ਉੱਥੇ ਹਾਜ਼ਰ ਨੌਜਵਾਨਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨਸ਼ੇ ਨੂੰ ਛੱਡ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ ਕਿ ਯੂਵਾ ਪੀੜ੍ਹੀ ਨੂੰ ਨਸ਼ਿਆਂ ਖਿਲਾਫ਼ ਇਕ ਸਖ਼ਤ ਨਾਂਹ ਉਚਾਰਨ ਦੀ ਲੋੜ ਹੈ ਉਹਨਾਂ ਨੇ ਗਿੱਲੀ ਮਿੱਟੀ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਜਿਵੇਂ ਭੱਠੀ ਵਿੱਚੋਂ ਉਸ ਆਕਾਰ ਦਾ ਘੜ੍ਹਾ ਹੀ ਬਾਹਰ ਆਉਂਦਾ ਹੈ ਜਿਸ ਆਕਾਰ ਗਿੱਲੀ ਮਿੱਟੀ ਭੱਠੀ ਅੰਦਰ ਪਾਈ ਜਾਂ...
ਸੰਗਰੂਰ ਜ਼ਿਲ੍ਹੇ ਦੇ 49 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਡਿਸਕ, 2 ਨੂੰ ਪ੍ਰਸੰਸਾ ਪੱਤਰ, 233 ਨੂੰ ਸੀਸੀ-1 ਸਰਟੀਫਿਕੇਟ ਅਤੇ 3,49,500 ਰੁਪਏ ਦੇ ਨਗਦ ਇਨਾਮ ਪ੍ਰਦਾਨ

ਸੰਗਰੂਰ ਜ਼ਿਲ੍ਹੇ ਦੇ 49 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਡਿਸਕ, 2 ਨੂੰ ਪ੍ਰਸੰਸਾ ਪੱਤਰ, 233 ਨੂੰ ਸੀਸੀ-1 ਸਰਟੀਫਿਕੇਟ ਅਤੇ 3,49,500 ਰੁਪਏ ਦੇ ਨਗਦ ਇਨਾਮ ਪ੍ਰਦਾਨ

Health
ਸੰਗਰੂਰ, 8 ਦਸੰਬਰ:- ਪੰਜਾਬ ਦੇ ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ ਨੇ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ 49 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਲਾਘਾਯੋਗ ਕੰਮ ਕਰਨ ਬਦਲੇ ਡੀ.ਜੀ.ਪੀ. ਡਿਸਕ ਪ੍ਰਦਾਨ ਕੀਤੀ ਹਨ, ਜਿਨ੍ਹਾਂ ਨੂੰ ਅੱਜ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਪੁਲਿਸ ਲਾਈਨ ਸੰਗਰੂਰ ਵਿਖੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡੀ.ਜੀ.ਪੀ. ਡਿਸਕ ਲਗਾ ਕੇ ਸਨਮਾਨਿਤ ਕੀਤਾ। ਇਸ ਮੌਕੇ 2 ਪ੍ਰਸੰਸਾ ਪੱਤਰ 233 ਸੀਸੀ-1 ਸਰਟੀਫਿਕੇਟ ਅਤੇ 3 ਲੱਖ 49 ਹਜ਼ਾਰ 500 ਰੁਪਏ ਦੀ ਇਨਾਮ ਰਾਸ਼ੀ ਵੀ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਦਾਨ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਕਿਹਾ ਕਿ ਪੰਜਾਬ ਪੁਲਿਸ ਦੇਸ਼ ਦੀਆਂ ਸਰਵੋਤਮ ਪੁਲਿਸ ਫੋਰਸਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਹਰੇਕ ਸੰਕਟ ਦੀ ਸਥਿਤੀ ਨੂੰ ਬਾਖ਼ੂਬੀ ਕੰਮ ਕੀਤਾ ਹੈ ਤੇ ਹੁਣ ਸਾਡੇ ਸਾਹਮਣੇ ਨਸ਼ਿਆਂ ਦੇ ਖ਼ਾਤਮੇ ਦੀ ਚੁਨੌਤੀ ਹੈ, ਜਿਸ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਵੱਲੋਂ ਵੱਡੀ ਮੁਹਿੰਮ ਅਰੰਭ...
ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

Health
ਚੰਡੀਗੜ੍ਹ, 8 ਦਸੰਬਰ:- ਟ੍ਰਾਈ-ਸਰਵਿਸਿਜ਼ ਮਿਲਟਰੀ ਡਿਸਪਲੇਅ ਦੇ ਸਮਾਪਤੀ ਸਮਾਰੋਹ ਨੂੰ ਦਰਸਾਉਂਦੇ ਇਤਿਹਾਸਕ ਸਮਾਗਮ ਵਿੱਚ, ਭਾਰਤੀ ਜਲ ਸੈਨਾ ਦੇ ਪ੍ਰਮੁੱਖ ਕੋਲਕਾਤਾ-ਕਲਾਸ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ, ਆਈ.ਐਨ.ਐਸ. ਕੋਚੀ (ਡੀ64) ਦੇ ਸਕੇਲ-ਡਾਊਨ ਮਾਡਲ  ਦਾ,  ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਵਿਖੇ ਉਦਘਾਟਨ ਕੀਤਾ ਗਿਆ। ਭਾਰਤੀ ਜਲ ਸੈਨਾ ਵੱਲੋਂ ਨੇਵੀ ਦਿਵਸ- 2025 ’ਤੇ ਪੇਸ਼ ਕੀਤੇ ਗਏ ਮਾਡਲ ਦਾ ਉਦਘਾਟਨ ਵਾਈਸ ਐਡਮਿਰਲ ਸੰਜੇ ਵਾਤਸਯਨ, ਏ.ਵੀ.ਐਸ.ਐਮ., ਐਨ.ਐਮ., ਨੇਵਲ ਸਟਾਫ ਦੇ ਵਾਈਸ ਚੀਫ਼ ਵੱਲੋਂ ਕੀਤਾ ਗਿਆ। ਇਸ ਜਹਾਜ਼ ਮਾਡਲ ਦੀ ਸਥਾਪਨਾ ਦੇ ਨਾਲ, ਐਮ.ਆਰ.ਐਸ.ਏ.ਐਫ.ਪੀ.ਆਈ. ਕੈਂਪਸ ਹੁਣ ਤਿੰਨੋਂ ਹਥਿਆਰਬੰਦ ਸੇਵਾਵਾਂ ਦੇ ਪ੍ਰਮੁੱਖ ਉਪਕਰਣ  ਦਾ ਮੇਜ਼ਬਾਨ ਬਣ ਗਿਆ ਹੈ, ਜਿਸ ਨਾਲ ਨੌਜਵਾਨ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਇੱਕ ਵਿਆਪਕ ਤੇ ਅਨੁਕੂਲ ਵਾਤਾਵਰਣ ਮਿਲੇਗਾ । ਇੰਸਟੀਚਿਊਟ ਦਾ ਆਪਣੇ 22 ਸਾਬਕਾ ਕੈਡਿਟਾਂ ਦਾ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਸੇਵਾ ਨਿਭਾਉਣ ਦਾ ਮਾਣਮੱਤਾ ਰਿਕਾਰਡ ਹੈ, ਜਿਨ...
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ

ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ

Health, Sports
ਹੁਸ਼ਿਆਰਪੁਰ, 6 ਦਸੰਬਰ :-     ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸੀ.ਜੀ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦੋ ਸੈਸ਼ਨਾਂ ਦੌਰਾਨ ਟ੍ਰੇਨਿੰਗ ਦਿੱਤੀ ਗਈ। ਇਸ ਦੌਰਾਨ ਪਹਿਲੇ ਸੈਸ਼ਨ ਵਿਚ ਓਰੀਐਨਟੇਸ਼ਨ ਪ੍ਰੋਗਰਾਮ ਬਾਰੇ ਅਤੇ ਦੂਸਰੇ ਸੈਸ਼ਨ ਵਿਚ ਬੇਸਿਕ ਟ੍ਰੇਨਿੰਗ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਅਥਾਰਟੀ ਵੱਲੋਂ ਚਲਾਈਆਂ ਗਈਆ ਵੱਖ- ਵੱਖ ਸਕੀਮਾਂ ਬਾਰੇ ਅਤੇ ਮਿਤੀ 13 ਦਸੰਬਰ, 2025 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਪੈਡਿੰਗ ਅਤੇ ਪ੍ਰੀ-ਲਿਟੀਗੇਟਿਵ ਕੇਸ ਸੁਣੇ ਜਾਦੇ ਹਨ, ਇਨ੍ਹਾਂ ਕੇਸਾ ਦਾ ਨਿਪਟਾਰਾ ਦੋਵੇ ਧਿਰਾ ਦੇ ਸਮਝੋਤੇ ਰਾਹੀ ਕੀਤਾ ਜਾਂਦਾ ਹੈ ਅਤੇ ਇਸ ਲੋਕ ਅਦਾਲਤ ਵਿਚ ਹੋਏ ਫ਼ੈਸਲੇ ਦੀ ਕੋਈ ਵੀ ਅਪੀਲ ਨਹੀ ਹੁੰਦੀ। ਇਸ ਨਾਲ ਸਮੇ ਅਤੇ ਧਨ ਦੀ ਬੱਚਤ ਹੁੰਦੀ ਹੈ।ਉਪਰੋਕਤ ਤੋਂ ਇਲਾਵਾ ਟ੍ਰੇਨਿੰਗ ਦੌਰਾਨ ਨਵੇਂ ਭਰਤੀ ਕੀਤੇ ਗਏ ਪੈਰਾ ਲੀ...