ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ
ਚੰਡੀਗੜ੍ਹ/ਪਟਿਆਲਾ , 18 ਅਪ੍ਰੈਲ:- ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ ਪਹਿਲਾਂ ਅਚਾਨਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ, ਜਿੱਥੇ ਹਰ ਰਾਹ ਮੁਸ਼ਕਲ ਨਜ਼ਰ ਆਉਣ ਲੱਗਾ ਸੀ। ਉਸ ਦੀ 65 ਸਾਲਾ ਮਾਤਾ ਬਲਜੀਤ ਕੌਰ ਨੇ ਗੰਭੀਰ ਬਿਮਾਰੀ ਕਾਰਨ ਹੌਲੀ-ਹੌਲੀ ਖਾਣਾ-ਪੀਣਾ ਛੱਡ ਦਿੱਤਾ ਸੀ। ਮਜਬੂਰ ਤੇ ਬੇਬਸ ਪੁੱਤਰ ਲਈ ਇਹ ਸਿਰਫ਼ ਬੀਮਾਰੀ ਨਹੀਂ ਸਗੋਂ ਹਰ ਰੋਜ਼ ਟੁੱਟਦੀਆਂ ਹੋਈਆਂ ਉਮੀਦਾਂ ਦਾ ਦਰਦ ਸੀ।
ਗੁਰਪਿੰਦਰ ਜੀਤ ਦੇ ਦੱਸਣ ਮੁਤਾਬਿਕ ਪਹਿਲਾਂ ਨਿੱਜੀ ਡਾਕਟਰਾਂ ਕੋਲ ਦੌੜ-ਭੱਜ ਕੀਤੀ ਗਈ, ਫਿਰ ਮਾਤਾ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਰੈਫਰ ਕਰ ਦਿੱਤਾ ਗਿਆ। ਦਵਾਈਆਂ ਚੱਲੀਆਂ, ਟੈਸਟ ਹੋਏ, ਪਰ ਹਾਲਤ ਸੁਧਰਨ ਦੀ ਬਜਾਏ ਹੋਰ ਗੰਭੀਰ ਹੋ ਗਈ । ਜਦੋਂ ਰਿਪੋਰਟ ਆਈ ਤਾਂ ਜਿਵੇਂ ਅਸਮਾਨ ਹੀ ਢਹਿ ਪਿਆ—ਮਾਂ ਨੂੰ ਬੱਚੇਦਾਨੀ ਦਾ ਕੈਂਸਰ ਸੀ।ਗੁਰਪਿੰਦਰ ਲਈ ਇਹ ਬਹੁਤ ਔਖੀ ਘੜੀ ਸੀ, ਇਹ ਉਸ ਮਾਂ ਦੀ ਜ਼ਿੰਦਗੀ ਦਾ ਸਵਾਲ ਸੀ I ਉਸਨੂੰ ਜਨਮ ਦੇਣ ਅਤੇ ਪਾਲਣ -ਪੋਸਣ ਵਾਲੀ ਮਾਂ ਅੱਜ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਹੀ ਸੀ । ਬਿਨਾਂ ਦੇਰ ਕੀਤੇ ਉਹ ਮਾਂ ਨੂੰ ਸੰਗਰੂਰ ਦੇ ਟਾਟਾ ਕੈਂਸਰ...








