Tuesday, June 9
Shadow

Punjab News

ਡੀ.ਏ.ਵੀ.ਕਾਲਜ ਅਬੋਹਰ ਕੈਂਪਸ ਵਿੱਚ ਵਿਦਿਆਰਥੀਆਂ ਅਤੇ ਹੋਰ ਵਲੰਟੀਅਰਾਂ ਵੱਲੋਂ ਸਿਵਿਲ ਡਿਫੈਂਸ ਟ੍ਰੇਨਿੰਗ ਵਿੱਚ ਸਮੂਲੀਅਤ

ਡੀ.ਏ.ਵੀ.ਕਾਲਜ ਅਬੋਹਰ ਕੈਂਪਸ ਵਿੱਚ ਵਿਦਿਆਰਥੀਆਂ ਅਤੇ ਹੋਰ ਵਲੰਟੀਅਰਾਂ ਵੱਲੋਂ ਸਿਵਿਲ ਡਿਫੈਂਸ ਟ੍ਰੇਨਿੰਗ ਵਿੱਚ ਸਮੂਲੀਅਤ

Punjab News
ਗ੍ਰਹਿ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡੀ.ਜੀ.ਪੀ ਪੰਜਾਬ ਹੋਮ ਗਾਰਡਜ ਸੰਜੀਵ ਕਾਲੜਾ ਦੀ ਰਹਿਨੁਮਾਈ ਹੇਠ ਅਤੇ ਕੰਟਰੋਲਰ ਸਿਵਲ ਡਿਫੈਂਸ਼ ਫਾਜਿਲਕਾ ਮੈਡਮ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਅਤੇ ਜਿਲਾ ਕਮਾਂਡਰ ਕਮ-ਅਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਸ੍ਰੀ ਗੁਰਲਵਦੀਪ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਅੱਜ ਡੀ.ਏ.ਵੀ ਕਾਲਜ ਅਬੋਹਰ ਵਿੱਚ ਸੱਤ ਰੋਜ਼ਾ ਸਿਵਿਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਦੇ ਚੌਥੇ ਦਿਨ  ਐਨ.ਡੀ.ਆਰ.ਐਫ 07 ਬਟਾਲੀਅਨ ਬਠਿੰਡਾ ਵੱਲੋਂ ਇੰਸਪੈਕਟਰ ਜੈਪਾਲ ਅਤੇ ਉਹਨਾਂ ਦੀ ਟੀਮ ਦੁਆਰਾ ਵਿਦਿਆਰਥੀਆਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਬਚਾਅ ਦੇ ਤਰੀਕੇ, ਨੁਕਸਾਨੀ ਹੋਈ ਇਮਾਰਤਾਂ ਵਿੱਚ ਸੁਰੱਖਿਅਤ ਢੰਗ ਨਾਲ ਦਾਖਲ ਹੋਣ ਤੇ ਜਖਮੀ ਵਿਅਕਤੀਆਂ ਨੂੰ ਬਚਾਉਣ ਬਾਰੇ ਅਤੇ ਆਪਦਾ ਪ੍ਰਬੰਧਨ ਬਾਰੇ ਲੈਕਚਰ ਦੇ ਕੇ ਅਤੇ ਪ੍ਰੈਕਟੀਕਲ/ਡੈਮੋ ਕਰਵਾ ਕੇ ਜਾਗਰੂਕ ਕੀਤਾ ਗਿਆ। ਟ੍ਰੇਨੀਜ ਵੱਲੋਂ ਪੂਰੇ ਉਤਸ਼ਾਹ ਨਾਲ ਪ੍ਰੈਕਟੀਕਲ ਵਿੱਚ ਭਾਗ ਲਿਆ ਗਿਆ ਅਤੇ ਆਪਦਾ ਪ੍ਰਬੰਧਨ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ। ਇਸ ਸਮੇਂ ਸਟੋਰ ਸੁਪਰਡੈਂਟ ਸਿਵਿਲ ਡਿਫੈਂਸ ਪਰਮਿੰਦਰ ਸਿੰਘ ਬਾਠ ਵੱਲੋਂ ਇਸ ਟ...
ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ

ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ

Punjab News
ਫਾਜ਼ਿਲਕਾ 31 ਜਨਵਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ। ਇਹ ਦੌਰਾ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਦੀ ਦੇਖਰੇਖ ਅਤੇ ਮਾਰਗਦਰਸ਼ਨ ਹੇਠ ਸਫਲਤਾਪੂਰਨ ਹੋਇਆ। ਇਸ ਐਗਰੀ ਐਕਸਪੋ ਵਿੱਚ ਦੇਸ਼ ਭਰ ਤੋਂ ਖੇਤੀਬਾੜੀ ਨਾਲ ਜੁੜੀਆਂ ਪ੍ਰਮੁੱਖ ਕੰਪਨੀਆਂ ਅਤੇ ਸੰਸਥਾਵਾਂ ਵੱਲੋਂ ਆਧੁਨਿਕ ਖੇਤੀਬਾੜੀ ਮਸ਼ੀਨਰੀ, ਉੱਚ ਗੁਣਵੱਤਾ ਵਾਲੇ ਬੀਜ, ਖਾਦਾਂ, ਕੀਟਨਾਸ਼ਕ, ਫਸਲ ਸੁਰੱਖਿਆ ਉਪਕਰਣ, ਡ੍ਰਿਪ ਅਤੇ ਸਪ੍ਰਿੰਕਲਰ ਸਿੰਚਾਈ ਪ੍ਰਣਾਲੀਆਂ, ਮਿੱਟੀ ਸਿਹਤ ਸੁਧਾਰ ਟੈਕਨਾਲੋਜੀ ਅਤੇ ਡਿਜ਼ਿਟਲ ਖੇਤੀਬਾੜੀ ਨਾਲ ਸੰਬੰਧਿਤ ਨਵੇ ਉਪਰਾਲੇ ਪ੍ਰਦਰਸ਼ਿਤ ਕੀਤੇ ਗਏ। ਦੌਰੇ ਦੌਰਾਨ ਕਿਸਾਨਾਂ ਨੇ ਵੱਖ-ਵੱਖ ਸਟਾਲਾਂ ‘ਤੇ ਮੌਜੂਦ ਵਿਸ਼ੇਸ਼ਗਿਆਂ ਨਾਲ ਸੰਵਾਦ ਕਰਕੇ ਫਸਲਾਂ ਦੀ ਉਪਜ ਵਧਾਉਣ, ਲਾਗਤ ਘਟਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖੇਤੀ ਨੂੰ ਲਾਭ...
ਮਿਸ਼ਨ ਸਮਰੱਥ 4.0 ਤਹਿਤ ਬਲਾਕ ਕੀਰਤਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਸੈਮੀਨਾਰ ਹੋਇਆ ਸਮਾਪਤ

ਮਿਸ਼ਨ ਸਮਰੱਥ 4.0 ਤਹਿਤ ਬਲਾਕ ਕੀਰਤਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਸੈਮੀਨਾਰ ਹੋਇਆ ਸਮਾਪਤ

Punjab News
ਕੀਰਤਪੁਰ ਸਾਹਿਬ 31 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਤਹਿਤ ਬਲਾਕ ਸ਼੍ਰੀ ਕੀਰਤਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ 80 ਦੇ ਕਰੀਬ ਅਧਿਆਪਕਾਂ ਦਾ 2 ਗਰੁੱਪਾਂ ਵਿੱਚ ਮਿਸ਼ਨ ਸਮਰੱਥ 4.0 ਤਹਿਤ ਲਗਾਇਆ ਸੈਮੀਨਾਰ ਸਮਾਪਤ ਹੋ ਗਿਆ।      ਇਸ ਸਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਅਗਲੇ ਸੈਸ਼ਨ ਲਈ ਅਧਿਆਪਕਾਂ ਨੂੰ ਗੁਣਵੱਤਾ ਅਤੇ ਮਿਆਰੀ ਸਿੱਖਿਆ ਲਈ ਤਿਆਰ ਕੀਤਾ ਜਾ ਰਿਹਾ, ਜਿਸ ਲਈ ਜਰੂਰੀ ਨੁਕਤੇ ਦੱਸੇ ਗਏ ਹਨ। ਉਹਨਾਂ ਕਿਹਾ ਕਿ ਮਿਸ਼ਨ ਸਮਰੱਥ ਤਹਿਤ ਵਿਦਿਆਰਥੀਆਂ ਨੂੰ ਆਸਾਨ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾਂਦਾ ਹੈ, ਤਾਂ ਜੋ ਉਹ ਸਿੱਖਿਆ ਨੂੰ ਹੋਰ ਆਸਾਨ ਢੰਗ ਨਾਲ ਸਮਝਣ। ਉਹਨਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਨਿੱਜੀ ਸਕੂਲਾਂ ਨਾਲੋਂ ਵੀ ਵਧੀਆ ਢੰਗ ਨਾਲ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਸਹੂਲਤਾਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਹਨ ਜਿਨਾਂ ਦਾ ਲਾਭ ਮਾਪੇ ਲੈ ਸਕਦੇ ਹਨ, ਇਸ...
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ

Punjab News
ਬਰਨਾਲਾ, 31 ਜਨਵਰੀ-         ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਜਾ ਰਹੇ ਹਨ ਜੋ ਕਿ ਜ਼ਿਲ੍ਹਾ ਪੱਧਰ 'ਤੇ ਸਰਗਰਮੀ ਨਾਲ ਕੰਮ ਕਰਨਗੇ।        ਇਹ ਪ੍ਰਗਟਾਵਾ ਮਾਣਯੋਗ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ (ਪਦਮਸ੍ਰੀ ਐਵਾਰਡੀ) ਨੇ ਸੰਘੇੜਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿੱਚ ਮਨੁੱਖੀ ਅਧਿਕਾਰਾਂ ਬਾਰੇ ਸੈਮੀਨਾਰ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਸਨ।  ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸਾਰੇ ਜ਼ਿਲ੍ਹਿਆਂ ਵਿੱਚ ਸਮਰਪਿਤ ਕੋਰ ਗਰੁੱਪ ਬਣਾਏ ਜਾ ਰਹੇ ਹਨ। ਇਨ੍ਹਾਂ ਕੋਰ ਗਰੁੱਪਾਂ ਵਿੱਚ 10-10 ਮੈਂਬਰ ਹੋਣਗੇ, ਜਿਨ੍ਹਾਂ ਵਿੱਚ ਮਨੁੱਖੀ ਅਧਿਕਾਰ ਕਾਰਕੁਨ, ਵਕੀਲ ਅਤੇ ਹੋਰ ਮਾਹਿਰ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਕੋਰ ਗਰੁੱਪ ਦੇ ਮੈਂਬਰਾਂ ਲਈ ਅਰਜ਼ੀ ਦੇਣ ਦੀ ਆਖ਼ਰੀ ਮਿਤ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਵਿਆਪਕ ਕਾਸੋ ਅਪਰੇਸ਼ਨ; ਸਮਾਜ ਵਿਰੋਧੀ ਅਨਸਰਾਂ ‘ਤੇ ਸਖ਼ਤ ਨਜ਼ਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਵਿਆਪਕ ਕਾਸੋ ਅਪਰੇਸ਼ਨ; ਸਮਾਜ ਵਿਰੋਧੀ ਅਨਸਰਾਂ ‘ਤੇ ਸਖ਼ਤ ਨਜ਼ਰ

Punjab News
ਸੰਗਰੂਰ, 31 ਜਨਵਰੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਪੂਰਨ ਖ਼ਾਤਮੇ ਅਤੇ ਅਪਰਾਧ ਰਹਿਤ ਸਮਾਜ ਦੀ ਸਿਰਜਣਾ ਲਈ ਚਲਾਈ ਜਾ ਰਹੀ ਮਹੱਤਵਪੂਰਨ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਸਪਸ਼ਟ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਪੀ. (ਹੈੱਡਕੁਆਰਟਰ) ਸ਼੍ਰੀ ਰਾਜੇਸ਼ ਛਿੱਬਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਕਾਸੋ ਅਪਰੇਸ਼ਨ ਚਲਾਏ ਗਏ। ਇਸ ਦੌਰਾਨ ਬੱਸ ਸਟੈਂਡ ਸੰਗਰੂਰ ਸਮੇਤ ਹੋਰ ਭੀੜ-ਭਾੜ ਵਾਲੇ ਸਥਾਨਾਂ, ਸੰਵੇਦਨਸ਼ੀਲ ਖੇਤਰਾਂ, ਮੁੱਖ ਸੜਕਾਂ ਅਤੇ ਆਵਾਜਾਈ ਕੇਂਦਰਾਂ 'ਤੇ ਪੁਲਿਸ ਨਾਕਾਬੰਦੀ ਅਤੇ ਚੈਕਿੰਗ ਅਭਿਆਨ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ਆਉਣ-ਜਾਣ ਵਾਲੇ ਵਿਅਕਤੀਆਂ ਦੀ ਗਹਿਰੀ ਜਾਂਚ ਕੀਤੀ ਗਈ, ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਵਾਹਨਾਂ ਦੀ ਵਿਸਥਾਰ ਨਾਲ ਤਲਾਸ਼ੀ ਲਈ ਗਈ। ਕਾਸੋ ਅਪਰੇਸ਼ਨਾਂ ਦਾ ਮੁੱਖ ਉਦੇਸ਼ ਨਸ਼ਿਆਂ ਦੀ ਤਸਕਰੀ, ਗੈਰਕਾਨੂੰਨੀ ਸਰਗਰ...
ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਕੱਢੀ ਗਈ ‘ਪ੍ਰਚਾਰ ਵੈਨ’ ਦਾ ਕੈਰੋਂ ਵਿਖੇ ਸਫ਼ਲਤਾਪੂਰਵਕ ਸਮਾਪਨ

ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਕੱਢੀ ਗਈ ‘ਪ੍ਰਚਾਰ ਵੈਨ’ ਦਾ ਕੈਰੋਂ ਵਿਖੇ ਸਫ਼ਲਤਾਪੂਰਵਕ ਸਮਾਪਨ

Punjab News
ਤਰਨ ਤਾਰਨ 31 ਜਨਵਰੀ (      )-ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਅਣਥੱਕ ਮਿਹਨਤ ਸਦਕਾ ਚਲਾਈ ਗਈ ‘ਦਾਖ਼ਲਾ ਪ੍ਰਚਾਰ ਵੈਨ’ ਆਪਣੇ ਤੀਸਰੇ ਅਤੇ ਆਖਰੀ ਦਿਨ ਸੁਰ ਸਿੰਘ ਤੋਂ ਰਵਾਨਾ ਹੋ ਕੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਫੈਲਾਉਣ ਤੋਂ ਬਾਅਦ ਕੈਰੋਂ ਵਿਖੇ ਸਮਾਪਤ ਹੋਈ। ਇਸ ਵੈਨ ਨੂੰ ਸ੍ਰ ਹਰਜੀਤ ਸਿੰਘ ਬੁਰਜ (ਪੀ.ਏ.) ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਭਿੱਖੀਵਿੰਡ ਸ੍ਰ ਜਸਵਿੰਦਰ ਸਿੰਘ ਸੰਧੂ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ./ਐਲੀ.) ਸ੍ਰ ਸਤਿਨਾਮ ਸਿੰਘ ਬਾਠ ਦੀ ਅਗਵਾਈ ਹੇਠ ਇਸ ਪ੍ਰਚਾਰ ਵੈਨ ਨੇ ਅੱਜ ਜ਼ਿਲ੍ਹੇ ਦੇ ਤਿੰਨ ਪ੍ਰਮੁੱਖ ਬਲਾਕਾਂ— ਭਿੱਖੀਵਿੰਡ, ਵਲਟੋਹਾ ਅਤੇ ਪੱਟੀ ਨੂੰ ਕਵਰ ਕੀਤਾ। ਇਹ ਵੈਨ ਸੁਰ ਸਿੰਘ ਤੋਂ ਸ਼ੁਰੂ ਹੋ ਕੇ ਭਿੱਖੀਵਿੰਡ, ਅਲਗੋ ਕੋਠੀ, ਅਮਰਕੋਟ, ਵਲਟੋਹਾ, ਬਹਾਦਰ ਨਗਰ, ਜੋਧ ਸਿੰਘ ਵਾਲਾ, ਭੰਗਾਲਾ, ਤੂਤ, ਕੋਟ ਬੁੱਢਾ, ਆਂਸਲ ਅਤੇ ਪੱਟੀ ਤੋਂ ਹੁੰਦੀ ਹੋਈ ਕੈਰੋਂ ਵਿਖੇ ਪਹੁੰਚੀ, ਜਿੱਥੇ ਇਸ ਦਾ ਰਸਮੀ ਸਮਾਪਨ ਕੀਤਾ ਗਿਆ। ਇਸ ਮੌਕੇ ਲੋਕਾਂ ਦੇ ਇਕੱਠ...
ਐਸਡੀਐਮ ਤਰਨ ਤਾਰਨ ਨੇ ਸਿਵਲ ਹਸਪਤਾਲ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕੀਤੀ

ਐਸਡੀਐਮ ਤਰਨ ਤਾਰਨ ਨੇ ਸਿਵਲ ਹਸਪਤਾਲ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕੀਤੀ

Punjab News
 ਤਰਨ ਤਾਰਨ 30 ਜਨਵਰੀ - ਐਸਡੀਐਮ ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਵੱਲੋਂ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਅਚਨਚੇਤ ਚੈਕਿੰਗ ਕਰਕੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਓਪੀਡੀ, ਵੱਖ ਵੱਖ ਵਾਰਡਾਂ, ਲੈਬੋਰਟਰੀ ਦਾ ਦੌਰਾ ਕਰਨ ਦੇ ਨਾਲ ਡਾਕਟਰਾਂ ਅਤੇ ਹੋਰ ਪੈਰਾਮੈਡੀਕਲ ਸਟਾਫ ਦੀ ਹਾਜ਼ਰੀ ਵੀ ਚੈੱਕ ਕੀਤੀ।  ਇਸ ਦੌਰਾਨ ਉਹਨਾਂ ਨੇ ਸਿਵਲ ਹਸਪਤਾਲ ਇਲਾਜ ਲਈ ਪਹੁੰਚੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਿਹਤ ਸੇਵਾਵਾਂ ਸਬੰਧੀ ਉਹਨਾਂ ਦੀ ਫੀਡਬੈਕ ਹਾਸਲ ਕੀਤੀ। ਇਸ ਮੌਕੇ ਐਸਡੀਐਮ ਗੁਰਮੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋੜਵੰਦਾਂ ਤੱਕ ਪਹੁੰਚਾਉਣ। ਉਹਨਾਂ ਕਿਹਾ ਕਿ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਬਾਹਰਲੇ ਮੈਡੀਕਲ ਸਟੋਰਾਂ ਤੋਂ ਦਵਾਈਆਂ ਨਾ ਲਿਖ ਕੇ ਦਿੱਤੀਆਂ ਜਾਣ ਅਤੇ ਮਰੀਜ਼ਾਂ ਨੂੰ ਸਾਰੀ ਦਵਾਈ ਹਸਪਤਾਲ ਵਿੱਚੋਂ ਬਿਲਕੁਲ ਮੁਫਤ ਦਿੱਤੀ ਜਾਵੇ।  ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਦੇ ਧਰੋਹਰ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਦੇ ਧਰੋਹਰ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ

Punjab News
ਕੋਟਕਪੂਰਾ 30 ਜਨਵਰੀ ()  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਡੀ.ਏ.ਵੀ. ਪਬਲਿਕ ਸਕੂਲ, ਕੋਟਕਪੂਰਾ ਵੱਲੋਂ ਕਰਵਾਏ ਗਏ ਸਾਲਾਨਾ ਸੱਭਿਆਚਾਰਕ ਤੇ ਵਿਰਾਸਤੀ ਪ੍ਰੋਗਰਾਮ ‘ਧਰੋਹਰ’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ, ਅਧਿਆਪਕ ਵਰਗ, ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਮਾਪੇ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਅਮੁੱਲੀ ਵਿਰਾਸਤ, ਸੱਭਿਆਚਾਰ ਅਤੇ ਰਿਵਾਇਤਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਆਪਣੀ ਮਾਤ ਭਾਸ਼ਾ, ਲੋਕਨਾਚ, ਲੋਕਗੀਤ ਅਤੇ ਇਤਿਹਾਸਕ ਵਿਰਾਸਤ ਪ੍ਰਤੀ ਸਨਮਾਨ ਪੈਦਾ ਕਰਨਾ ਸਮੇਂ ਦੀ ਲੋੜ ਹੈ। ਸਪੀਕਰ ਸ. ਸੰਧਵਾਂ ਨੇ ਸਕੂਲ ਪ੍ਰਬੰਧਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਡੀ.ਏ.ਵੀ. ਪਬਲਿਕ ਸਕੂਲ ਵੱਲੋਂ ‘ਧਰੋਹਰ’ ਜਿਹੇ ਪ੍ਰੋਗਰਾਮ ਆਯੋਜਿਤ ਕਰਕੇ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਨਾਲ ਜ...
ਗੈਂਗਸਟਰਾਂ ‘ਤੇ ਵਾਰ’ ਦਾ 11ਵਾਂ ਦਿਨ: ਪੰਜਾਬ ਪੁਲਿਸ ਨੇ 795 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 201 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 11ਵਾਂ ਦਿਨ: ਪੰਜਾਬ ਪੁਲਿਸ ਨੇ 795 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 201 ਕਾਬੂ

Punjab News
ਚੰਡੀਗੜ੍ਹ, 30 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 11ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 795 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 11ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ, ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 372...
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਤਰਾਂ ਪ੍ਰਸੰਗਿਕ ਹਨ- ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਤਰਾਂ ਪ੍ਰਸੰਗਿਕ ਹਨ- ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ

Punjab News
ਗੁਰਦਾਸਪੁਰ, 30 ਜਨਵਰੀ (  ) ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਸਬੰਧੀ, ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਆਦਿਤਿਆ ਗੁਪਤਾ ਨੇ ਕਿਹਾ ਕਿ ਅੱਜ ਪੂਰੇ ਭਾਰਤ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕਰਵਾਏ ਗਏ ਹਨ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ। ਉਨਾਂ ਕਿਹਾ ਸਾਡੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਬਣਦੀ ਜਿੰਮੇਵਾਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਈਏ ਅਤੇ ਆਪਸੀ ਭਾਈਚਾਰਕ ਸਾਂਝ ਤੇ ਅਮਨ-ਸ਼ਾਂਤੀ ਲਈ ਆਪਣਾ ਬਣਦਾ ਯੋਗਦਾਨ ਪਾਈਏ। ਉਨਾਂ ਅੱਗੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਅ...