ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ
*ਚੰਡੀਗੜ੍ਹ, 29 ਜਨਵਰੀ:*-ਸੂਬੇ ਵਿੱਚ ਸ਼ਹਿਰੀ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ "ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ" ਸ਼ੁਰੂ ਕੀਤਾ ਗਿਆ ਹੈ। ਇਸ ਪਹਿਲਕਦਮੀ ਤਹਿਤ ਸੂਬੇ ਦੇ ਵੱਡੇ ਸ਼ਹਿਰੀ ਕੇਂਦਰ ਮੋਹਾਲੀ ਦੀਆਂ ਪ੍ਰਮੁੱਖ ਸੜਕਾਂ ਅਤੇ ਮੁੱਖ ਜੰਕਸ਼ਨਾਂ ਦੀ ਤੇਜ਼ੀ ਨਾਲ ਅਪਗ੍ਰੇਡੇਸ਼ਨ ਕੀਤੀ ਜਾਵੇਗੀ ਤਾਂ ਜੋ ਸੜਕੀ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਯਾਤਰੀਆਂ ਲਈ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਾਜੈਕਟ 10 ਸਾਲਾਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਟਿਕਾਊ ਸੜਕੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਐਨ.ਐਚ.ਏ.ਆਈ. ਪੈਟਰਨ ਅਤੇ ਹਾਈਬ੍ਰਿਡ ਐਨੂਇਟੀ ਮਾਡਲ (ਐਚ.ਏ.ਐਮ.) ਤਹਿਤ ਲਾਗੂ ਕੀਤਾ ਜਾਵੇਗਾ।
ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾ...








