ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ
ਫਾਜ਼ਿਲਕਾ 31 ਜਨਵਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ। ਇਹ ਦੌਰਾ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਦੀ ਦੇਖਰੇਖ ਅਤੇ ਮਾਰਗਦਰਸ਼ਨ ਹੇਠ ਸਫਲਤਾਪੂਰਨ ਹੋਇਆ।
ਇਸ ਐਗਰੀ ਐਕਸਪੋ ਵਿੱਚ ਦੇਸ਼ ਭਰ ਤੋਂ ਖੇਤੀਬਾੜੀ ਨਾਲ ਜੁੜੀਆਂ ਪ੍ਰਮੁੱਖ ਕੰਪਨੀਆਂ ਅਤੇ ਸੰਸਥਾਵਾਂ ਵੱਲੋਂ ਆਧੁਨਿਕ ਖੇਤੀਬਾੜੀ ਮਸ਼ੀਨਰੀ, ਉੱਚ ਗੁਣਵੱਤਾ ਵਾਲੇ ਬੀਜ, ਖਾਦਾਂ, ਕੀਟਨਾਸ਼ਕ, ਫਸਲ ਸੁਰੱਖਿਆ ਉਪਕਰਣ, ਡ੍ਰਿਪ ਅਤੇ ਸਪ੍ਰਿੰਕਲਰ ਸਿੰਚਾਈ ਪ੍ਰਣਾਲੀਆਂ, ਮਿੱਟੀ ਸਿਹਤ ਸੁਧਾਰ ਟੈਕਨਾਲੋਜੀ ਅਤੇ ਡਿਜ਼ਿਟਲ ਖੇਤੀਬਾੜੀ ਨਾਲ ਸੰਬੰਧਿਤ ਨਵੇ ਉਪਰਾਲੇ ਪ੍ਰਦਰਸ਼ਿਤ ਕੀਤੇ ਗਏ।
ਦੌਰੇ ਦੌਰਾਨ ਕਿਸਾਨਾਂ ਨੇ ਵੱਖ-ਵੱਖ ਸਟਾਲਾਂ ‘ਤੇ ਮੌਜੂਦ ਵਿਸ਼ੇਸ਼ਗਿਆਂ ਨਾਲ ਸੰਵਾਦ ਕਰਕੇ ਫਸਲਾਂ ਦੀ ਉਪਜ ਵਧਾਉਣ, ਲਾਗਤ ਘਟਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖੇਤੀ ਨੂੰ ਲਾਭ...








