ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਦੇ ਧਰੋਹਰ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ
ਕੋਟਕਪੂਰਾ 30 ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਡੀ.ਏ.ਵੀ. ਪਬਲਿਕ ਸਕੂਲ, ਕੋਟਕਪੂਰਾ ਵੱਲੋਂ ਕਰਵਾਏ ਗਏ ਸਾਲਾਨਾ ਸੱਭਿਆਚਾਰਕ ਤੇ ਵਿਰਾਸਤੀ ਪ੍ਰੋਗਰਾਮ ‘ਧਰੋਹਰ’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ, ਅਧਿਆਪਕ ਵਰਗ, ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਮਾਪੇ ਹਾਜ਼ਰ ਸਨ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਅਮੁੱਲੀ ਵਿਰਾਸਤ, ਸੱਭਿਆਚਾਰ ਅਤੇ ਰਿਵਾਇਤਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਆਪਣੀ ਮਾਤ ਭਾਸ਼ਾ, ਲੋਕਨਾਚ, ਲੋਕਗੀਤ ਅਤੇ ਇਤਿਹਾਸਕ ਵਿਰਾਸਤ ਪ੍ਰਤੀ ਸਨਮਾਨ ਪੈਦਾ ਕਰਨਾ ਸਮੇਂ ਦੀ ਲੋੜ ਹੈ।
ਸਪੀਕਰ ਸ. ਸੰਧਵਾਂ ਨੇ ਸਕੂਲ ਪ੍ਰਬੰਧਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਡੀ.ਏ.ਵੀ. ਪਬਲਿਕ ਸਕੂਲ ਵੱਲੋਂ ‘ਧਰੋਹਰ’ ਜਿਹੇ ਪ੍ਰੋਗਰਾਮ ਆਯੋਜਿਤ ਕਰਕੇ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਨਾਲ ਜ...








