Saturday, June 13
Shadow

Punjab News

ਵਿਧਾਇਕ ਸ਼ੈਰੀ ਕਲਸੀ ਨੇ ਗੁਰਦਾਸਪੁਰ ‘ਤੇ ਅਤਿ ਆਧੁਨਿਕ ਕਿਸਮ ਦੀਆਂ ਲੱਗੀਆਂ ਸਟਰੀਟ ਲਾਈਟਾਂ ਸ਼ਹਿਰ ਵਾਸੀਆਂ ਨੂੰ ਕੀਤਾ ਸਮਰਪਿਤ

ਵਿਧਾਇਕ ਸ਼ੈਰੀ ਕਲਸੀ ਨੇ ਗੁਰਦਾਸਪੁਰ ‘ਤੇ ਅਤਿ ਆਧੁਨਿਕ ਕਿਸਮ ਦੀਆਂ ਲੱਗੀਆਂ ਸਟਰੀਟ ਲਾਈਟਾਂ ਸ਼ਹਿਰ ਵਾਸੀਆਂ ਨੂੰ ਕੀਤਾ ਸਮਰਪਿਤ

Punjab News
ਬਟਾਲਾ, 29 ਜਨਵਰੀ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਦੀ ਮੌਜੂਦਗੀ ਵਿੱਚ ਗੁਰਦਾਸਪੁਰ ਰੋਡ 'ਤੇ ਲੱਗੀਆਂ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ।  ਸ਼ਹਿਰ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ...
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ

Punjab News
ਚੰਡੀਗੜ੍ਹ, 29 ਜਨਵਰੀ:-ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਬਨਾਰਸ ਲਈ ਸ਼ਰਧਾਲੂਆਂ ਦੀ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਲੋਕਾਂ ਨੂੰ ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿਖਾਏ ਸਰਬ-ਸਾਂਝੀਵਾਲਤਾ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਸਾਬਕਾ ਮੰਤਰੀ ਬਲਕਾਰ ਸਿੰਘ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣ ਉਪਰੰਤ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰ...
ਪੰਜਾਬ ਕਰ ਵਿਭਾਗ ਨੇ ਟੈਕਸ ਚੋਰੀ ਵਿਰੁੱਧ ਚਲਾਈ ਸੂਬਾ ਪੱਧਰੀ ਮੁਹਿੰਮ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰੀ ਵਿਰੁੱਧ ਚਲਾਈ ਸੂਬਾ ਪੱਧਰੀ ਮੁਹਿੰਮ

Punjab News
ਚੰਡੀਗੜ੍ਹ, 29 ਜਨਵਰੀ:-ਪੰਜਾਬ ਦੇ ਕਰ ਵਿਭਾਗ ਵੱਲੋਂ 28 ਜਨਵਰੀ ਨੂੰ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਐਸ.ਆਈ.ਪੀ.ਯੂਜ਼) ਦੇ ਸਾਰੇ ਵਿੰਗਾਂ ਰਾਹੀਂ ਇੱਕ ਵਿਸ਼ੇਸ਼ ਸੂਬਾ ਪੱਧਰੀ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਹ ਕਾਰਵਾਈ ਜੀਐਸਟੀ ਦੀ ਸਖ਼ਤੀ ਨਾਲ ਪਾਲਣਾ ਅਤੇ ਸਰਕਾਰੀ ਮਾਲੀਏ ਦੀ ਸੁਰੱਖਿਆ ਪ੍ਰਤੀ ਵਿਭਾਗ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਵਿਆਪਕ ਜਾਂਚ ਲਈ 141 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਇਹਨਾਂ ਵਿੱਚੋਂ ਜ਼ਿਆਦਾਤਰ ਵਾਹਨ ਲੋਹੇ ਅਤੇ ਸਟੀਲ ਵਪਾਰ ਦੇ ਪ੍ਰਮੁੱਖ ਕੇਂਦਰ ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਵਿੱਚ ਰੋਕੇ ਗਏ ਹਨ। ਮੁੱਢਲੀਆਂ ਜਾਂਚਾਂ ਤੋਂ ਪਤਾ ਚੱਲਦਾ ਹੈ ਕਿ ਜ਼ਿਆਦਾਤਰ ਵਾਹਨਾਂ ਵਿੱਚ ਲੋਹੇ ਅਤੇ ਸਟੀਲ ਦੇ ਸਾਮਾਨ ਦੀ ਢੋਆ-ਢੁਆਈ ਕੀਤਾ ਜਾ ਰਹੀ ਸੀ, ਜਿਨ੍ਹਾਂ ‘ਤੇ ਬਿਨਾਂ ਚਲਾਨ ਢੋਆ-ਢੁਆਈ, ਜੀਐਸਟੀ ਨਿਯਮਾਂ ਦੀ ਦੁਰਵਰਤੋਂ ਅਤੇ ਗਲ਼ਤ ਈ-ਵੇਅ ਬਿੱਲਾਂ ਰਾਹੀਂ ਕਰ ਚੋਰੀ ਦਾ ਸ਼ੱਕ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਜਨਵਰੀ 20...
ਮੁਲਾਜ਼ਮਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੂਸ਼ ਮੈਡੀਕਲ ਕੈਂਪ ਲਗਾਇਆ

ਮੁਲਾਜ਼ਮਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੂਸ਼ ਮੈਡੀਕਲ ਕੈਂਪ ਲਗਾਇਆ

Punjab News
ਚੰਡੀਗੜ੍ਹ 29 ਜਨਵਰੀ 2026:-ਸਮਾਜ ਵਿੱਚ ਬਿਮਾਰੀਆਂ ਦੀ ਰੋਕਥਾਮ ਦੇ ਉਦੇਸ਼ ਨਾਲ, ਆਯੁਰਵੈਦਿਕ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਯੁਰਵੈਦਿਕ ਖੁਰਾਕ ਅਤੇ ਯੋਗਾ ਬਾਰੇ ਇੱਕ ਆਯੁਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀ ਕੁਮਾਰ ਰਾਹੁਲ, ਆਈਏਐਸ ਇਸ ਸਮਾਗਮ ਦੇ ਮੁੱਖ ਮਹਿਮਾਨ ਸਨ। ਇਸ ਤੋਂ ਇਲਾਵਾ ਇਸ ਮੌਕੇ, ਸਕੱਤਰ ਪ੍ਰਸੋਨਲ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਆਈਏਐਸ, ਸਕੱਤਰ ਆਮ ਪ੍ਰਬੰਧਕੀ ਵਿਭਾਗ ਸ੍ਰੀਮਤੀ ਗੌਰੀ ਪਰਾਸ਼ਰ ਜੋਸ਼ੀ ਆਈਏਐਸ, ਵਿਸ਼ੇਸ਼ ਸਕੱਤਰ ਪ੍ਰਸੋਨਲ ਸ. ਉਪਕਾਰ ਸਿੰਘ ਆਈਏਐਸ, ਵਧੀਕ ਸਕੱਤਰ ਪ੍ਰਸੋਨਲ ਸ੍ਰੀ ਗੌਤਮ ਜੈਨ ਆਈਏਐਸ, ਜੁਆਇੰਟ ਸਕੱਤਰ ਆਮ ਪ੍ਰਬੰਧਕੀ ਵਿਭਾਗ ਸ੍ਰੀ ਤੇਜਦੀਪ ਸਿੰਘ ਸੈਣੀ, ਡਾਇਰੈਕਟਰ ਆਯੁਰਵੇਦ ਡਾ. ਰਮਨ ਖੰਨਾ, ਰਜਿਸਟਰਾਰ ਡਾ. ਸੰਜੀਵ ਗੋਇਲ ਅਤੇ ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫਸਰ ਮੋਹਾਲੀ ਡਾ. ਜੋਤੀ ਬੱਬਰ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਕੈਂਪ ਇੰਚਾਰਜ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਅਮਨਪ੍ਰੀਤ ਕੌਰ, ...
ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; ਆਈ.ਈ.ਡੀ. ਬਰਾਮਦ

ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; ਆਈ.ਈ.ਡੀ. ਬਰਾਮਦ

Punjab News
ਚੰਡੀਗੜ੍ਹ/ਨਵਾਂਸ਼ਹਿਰ, 29 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ ਜਾਂਚ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਨੈੱਟਵਰਕ ਨਾਲ ਜੁੜੇ ਇੱਕ ਨਾਰਕੋ-ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਨੇੜਿਓਂ ਤਾਲਮੇਲ ਰਾਹੀਂ ਕੀਤੀ ਗਈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰੂ ਉਰਫ਼ ਕਮਲ ਅਤੇ ਪ੍ਰਦੀਪ ਸਿੰਘ ਉਰਫ਼ ਦੀਪੂ ਵਜੋਂ ਹੋਈ ਹੈ, ਜੋ ਐਸਬੀਐਸ ਅਧੀਨ ਪੈਂਦੇ ਕਸਬਾ ਰਾਹੋਂ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈ...
ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ

Punjab News
*ਚੰਡੀਗੜ੍ਹ, 29 ਜਨਵਰੀ:*-ਸੂਬੇ ਵਿੱਚ ਸ਼ਹਿਰੀ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ "ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ" ਸ਼ੁਰੂ ਕੀਤਾ ਗਿਆ ਹੈ। ਇਸ ਪਹਿਲਕਦਮੀ ਤਹਿਤ ਸੂਬੇ ਦੇ ਵੱਡੇ ਸ਼ਹਿਰੀ ਕੇਂਦਰ ਮੋਹਾਲੀ ਦੀਆਂ ਪ੍ਰਮੁੱਖ ਸੜਕਾਂ ਅਤੇ ਮੁੱਖ ਜੰਕਸ਼ਨਾਂ ਦੀ ਤੇਜ਼ੀ ਨਾਲ ਅਪਗ੍ਰੇਡੇਸ਼ਨ ਕੀਤੀ ਜਾਵੇਗੀ ਤਾਂ ਜੋ ਸੜਕੀ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਯਾਤਰੀਆਂ ਲਈ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਾਜੈਕਟ 10 ਸਾਲਾਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਟਿਕਾਊ ਸੜਕੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਐਨ.ਐਚ.ਏ.ਆਈ. ਪੈਟਰਨ ਅਤੇ ਹਾਈਬ੍ਰਿਡ ਐਨੂਇਟੀ ਮਾਡਲ (ਐਚ.ਏ.ਐਮ.) ਤਹਿਤ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾ...
“ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ; 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ: ਡਾ. ਬਲਜੀਤ ਕੌਰ

“ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ; 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 29 ਜਨਵਰੀ:- ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਦਾ ਪੂਰਾ ਸੂਬਾ ਪੱਧਰੀ ਕਾਰਜਕ੍ਰਮ ਜਾਰੀ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ 18 ਫਰਵਰੀ 2026 ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਿਹਤ ਚੈਕਅੱਪ ਕੈਂਪ ਲਗਾਏ ਜਾਣਗੇ। ਮੁਹਿੰਮ ਦੀ ਆਧਿਕਾਰਕ ਸ਼ੁਰੂਆਤ 16 ਜਨਵਰੀ ਨੂੰ ਮੋਹਾਲੀ ਵਿਖੇ ਕੀਤੀ ਗਈ ਸੀ, ਜਿਸ ਦਾ ਮਕਸਦ ਬਜ਼ੁਰਗਾਂ ਨੂੰ ਸੌਖੀ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਮੁਹੱਈਆ ਕਰਵਾਉਣਾ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ ਵਿੱਤੀ ਸਾਲ 2025–26 ਦੌਰਾਨ 7.86 ਕਰੋੜ ਰੁਪਏ ਖਰਚ ਕਰਕੇ ਬਜ਼ੁਰਗਾਂ ਲਈ ਵਿਸ਼ਤ੍ਰਿਤ ਸਿਹਤ ਸੇਵਾਵਾਂ, ਜਾਗਰੂਕਤਾ ਅਤੇ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਕੇਂਦ੍ਰਿਤ ਅਤੇ ਸੰਵੇਦਨਸ...
ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

Punjab News
ਚੰਡੀਗੜ੍ਹ, 29 ਜਨਵਰੀ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੇਸ਼ ਦੇ ਮਹਾਨ ਨਾਇਕਾਂ ਦੀ ਵਿਰਾਸਤ ਦੇ ਸਨਮਾਨ ਵਜੋਂ ਸੂਬੇ ਭਰ ਵਿੱਚ 15 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਕਦਮ ਦਾ ਉਦੇਸ਼ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਹੌਸਲੇ, ਕੁਰਬਾਨੀ ਅਤੇ ਦੇਸ਼ ਭਗਤੀ ਦੀਆਂ ਕਦਰਾਂ ਕੀਮਤਾਂ ਭਰਨਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ਉੱਤੇ ਸਰਕਾਰੀ ਸਕੂਲਾਂ ਦੇ ਨਾਂ ਰੱਖ ਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਵਡਮੁੱਲਾ ਯੋਗਦਾਨ ਵਿਦਿਆਰਥੀਆਂ ਦੇ ਰੋਜ਼ਾਨਾ ਸਿੱਖਿਆ ਦਾ ਅਨਿੱਖੜਵਾਂ ਹਿੱਸਾ ਬਣੇ।” ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਯੋਗਦਾਨ ਨੂੰ ਉਨ੍ਹਾਂ ਦੀਆਂ ਤਸਵੀਰਾਂ ਸਮੇਤ ਸਕੂਲਾਂ ਵਿੱਚ ਪ੍ਰਦਰਸ਼ਿਤ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਕਦਰਾਂ-ਕੀਮਤਾਂ 'ਤੇ ਆਧਾਰਿਤ ਸਿੱਖਿਆ ਪ੍ਰਦਾਨ ਕੀਤੀ ਜ...
‘ਯੁੱਧ ਨਸ਼ਿਆਂ ਵਿਰੁੱਧ’ ਦੇ 333ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 333ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 28 ਜਨਵਰੀ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 333ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 275 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 333 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 46,770 ਹੋ ਗਈ ਹੈ। ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 205 ਨਸ਼ੀਲੀਆਂ ਗੋਲੀਆਂ ਅਤੇ 46,440 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ...
ਜੀ.ਐਨ.ਡੀ.ਯੂ. ਨੇ ਰਚਿਆ ਇਤਿਹਾਸ: ਹੁਣ ਅੰਗਰੇਜ਼ੀ ਦੇ ਨਾਲ ਪੰਜਾਬੀ ਵੀ ਬਣੇਗੀ ਖੋਜ ਦੀ ਭਾਸ਼ਾ

ਜੀ.ਐਨ.ਡੀ.ਯੂ. ਨੇ ਰਚਿਆ ਇਤਿਹਾਸ: ਹੁਣ ਅੰਗਰੇਜ਼ੀ ਦੇ ਨਾਲ ਪੰਜਾਬੀ ਵੀ ਬਣੇਗੀ ਖੋਜ ਦੀ ਭਾਸ਼ਾ

Punjab News
ਚੰਡੀਗੜ੍ਹ/ ਅੰਮ੍ਰਿਤਸਰ, ਜਨਵਰੀ 28: ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.), ਅੰਮ੍ਰਿਤਸਰ ਨੇ ਪੰਜਾਬੀ-ਫਸਟ ਐਜੂਕੇਸ਼ਨ, ਰੀਸਰਚ ਐਂਡ ਗਵਰਨੈਂਸ ਪਾਲਿਸੀ 2026 ਨੂੰ ਮਨਜ਼ੂਰੀ ਦੇ ਕੇ ਇੱਕ ਇਤਿਹਾਸਕ ਅਤੇ ਲੋਕ-ਕੇਂਦ੍ਰਿਤ ਕਦਮ ਚੁੱਕਿਆ ਹੈ, ਜਿਸ ਤਹਿਤ ਵਿਸ਼ਵਵਿਆਪੀ ਅਕਾਦਮਿਕ ਮਿਆਰਾਂ ਨਾਲ ਸਮਝੌਤਾ ਕੀਤੇ ਬਗੈਰ ਪੰਜਾਬੀ (ਗੁਰਮੁਖੀ) ਨੂੰ ਉਚੇਰੀ ਸਿੱਖਿਆ ਦੇ ਕੇਂਦਰ ਵਿੱਚ ਰੱਖਿਆ ਗਿਆ ਹੈ। ਇਸ ਫੈਸਲੇ ਦਾ ਐਲਾਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਉਚੇਰੀ ਸਿੱਖਿਆ ਨੂੰ ਸਮਾਜ ਨਾਲ ਮੁੜ ਜੋੜਨਾ ਅਤੇ ਵਿਦਿਆਰਥੀਆਂ ਲਈ ਉਸ ਭਾਸ਼ਾ ਵਿੱਚ ਸਿੱਖਣ ਦੀ ਸਹੂਲਤ ਦੇਣਾ ਹੈ ਜਿਸ ਨੂੰ ਉਹ ਸਭ ਤੋਂ ਵਧੀਆ ਢੰਗ ਨਾਲ ਸਮਝਦੇ ਹਨ। ਅਜਿਹੇ ਸਮੇਂ ਜਦੋਂ ਉਚੇਰੀ ਸਿੱਖਿਆ ਕਾਫ਼ੀ ਹੱਦ ਤੱਕ ਸਮਾਜ ਤੋਂ ਨਿੱਖੜ ਕੇ ਰਹਿ ਗਈ ਹੋਵੇ, ਇਹ ਨੀਤੀ ਯੂਨੀਵਰਸਿਟੀਆਂ ਨੂੰ ਸਥਾਨਕ ਲੋਕਾਂ ਦੀ ਭਾਸ਼ਾ ਨਾਲ ਮੁੜ ਜੋੜਨ ਦੀ ਕੋਸ਼ਿਸ਼ ਕਰਦੀ ਹੈ। ਜੀ.ਐਨ.ਡੀ.ਯੂ. ਵੱਲੋਂ ਇਸ ਨੀਤੀ ਦੀ ਪੇਸ਼ਕਸ਼ ਦੇ ਨਾਲ ਪ੍ਰਮੁੱਖ ਖੋਜ ਕਾਰਜ - ਜਿਵੇਂ ਕਿ ਪੀਐਚਡੀ ਥੀ...