Saturday, June 13
Shadow

Punjab News

ਫ਼ਿਰੋਜ਼ਪੁਰ ਸ਼ਹਿਰ ਵਿੱਚ ਦਿਨ ਦੇ ਸਮੇਂ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ 

ਫ਼ਿਰੋਜ਼ਪੁਰ ਸ਼ਹਿਰ ਵਿੱਚ ਦਿਨ ਦੇ ਸਮੇਂ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ 

Punjab News
ਫ਼ਿਰੋਜ਼ਪੁਰ, 28 ਜਨਵਰੀ 2026-     ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ, ਪੁਰਾਣਾ ਕੱਚਾ ਜੀਰਾ ਰੋਡ, ਮੱਖੂ ਗੇਟ, ਮੁਲਤਾਨੀ ਗੇਟ, ਕਸੂਰੀ ਗੇਟ, ਖਾਈ ਅੱਡਾ, ਦਿੱਲੀ ਗੇਟ, ਬਗਦਾਦੀ ਗੇਟ, ਸ਼ਹੀਦ ਊਧਮ ਸਿੰਘ ਚੌਕ ਅਤੇ ਬਾਬਾ ਨਾਮ ਦੇਵ ਚੌਕ ਦੇ ਅੰਦਰ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਭਾਰੀ ਵਾਹਨਾਂ ਜਿਵੇਂ ਕਿ ਟਰੱਕ, ਟ੍ਰੈਕਟਰ, ਟਰਾਲੀਆਂ ਅਤੇ ਭਾਰੀ ਲੋਡ ਵਾਲੇ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ ਲਗਾਈ ਗਈ ਹੈ।       ਉਨ੍ਹਾਂ ਜਾਰੀ ਹੁਕਮ ਵਿਚ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ, ਫ਼ਿਰੋਜ਼ਪੁਰ ਵੱਲੋਂ ਇਸ ਦਫ਼ਤਰ ਨੂੰ ਸੂਚਿਤ ਕੀਤਾ ਗਿਆ ਸੀ ਕਿ ਫ਼ਿਰੋਜ਼ਪੁਰ ਸ਼ਹਿਰ ਦੇ ਜੀਰਾ ਗੇਟ, ਪੁਰਾਣਾ ਕੱਚਾ ਜੀਰਾ ਰੋਡ, ਮੱਖੂ ਗੇਟ, ਮੁਲਤਾਨੀ ਗੇਟ, ਕਸੂਰੀ ਗੇਟ, ਖਾਈ ਅੱਡਾ, ਦਿੱਲੀ ਗੇਟ, ਬਗਦਾਦੀ ਗੇਟ, ਸ਼ਹਿਦ ਊਧਮ ਸਿੰਘ ਚੌਕ ਅਤੇ ਬਾਬਾ ਨਾਮ ਦੇਵ ਚੌਕ ਆਦਿ ਇਲਾਕਿਆਂ ਵਿੱਚ ਅਕਸਰ ਟ੍ਰੈਫਿਕ ਜਾਮ ਦੀ ਸਮੱਸਿਆ ਬਣੀ ਰਹਿੰਦੀ...
ਮੇਰਾ ਯੁਵਾ ਭਾਰਤ ਫ਼ਰੀਦਕੋਟ ਵੱਲੋਂ ਰਾਸ਼ਟਰੀ  ਵੋਟਰ ਦਿਵਸ ਨਾਲ ਸੰਬੰਧਿਤ ਸੈਮੀਨਾਰ ਦਾ ਕੀਤਾ ਗਿਆ ਆਯੋਜਨ

ਮੇਰਾ ਯੁਵਾ ਭਾਰਤ ਫ਼ਰੀਦਕੋਟ ਵੱਲੋਂ ਰਾਸ਼ਟਰੀ  ਵੋਟਰ ਦਿਵਸ ਨਾਲ ਸੰਬੰਧਿਤ ਸੈਮੀਨਾਰ ਦਾ ਕੀਤਾ ਗਿਆ ਆਯੋਜਨ

Punjab News
ਫ਼ਰੀਦਕੋਟ 28 ਜਨਵਰੀ- ਮੇਰਾ ਯੁਵਾ ਭਾਰਤ ਫਰੀਦਕੋਟ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ ) ਵੱਲੋਂ ਮਾਈ ਭਾਰਤ ਪੋਰਟਲ ਅਧੀਨ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ  ਵਿਖੇ ਮੇਰਾ ਯੁਵਾ ਭਾਰਤ ਫ਼ਰੀਦਕੋਟ ਵੱਲੋਂ ਰਾਸ਼ਟਰੀ  ਵੋਟਰ ਦਿਵਸ ਨਾਲ ਸੰਬੰਧਿਤ ਸੈਮੀਨਾਰ ਆਯੋਜਿਤ ਕੀਤਾ ਗਿਆ । ਇਹ ਪ੍ਰੋਗਰਾਮ ਮੋਹਿਤ ਕੁਮਾਰ ਸੈਣੀ ਜਿਲ੍ਹਾ ਯੂਥ ਅਫ਼ਸਰ ਅਤੇ ਸ. ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਸ.ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਅਤੇ ਪ੍ਰਿੰਸੀਪਲ ਸ. ਗੁਰਪ੍ਰੀਤ ਸਿੰਘ ਜੋਤੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇੰਸਟਰਕਟਰ ਸ. ਗੁਰਜੰਟ ਸਿੰਘ ਨੇ ਸਭ ਨੂੰ ਜੀ ਆਇਆ ਕਿਹਾ ਅਤੇ ਰਾਸ਼ਟਰੀ ਵੋਟਰ ਦਿਵਸ ਸਬੰਧੀ ਆਪਣੇ ਵਿਚਾਰ ਪੇਸ ਕੀਤੇ ਸ. ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਨੇ ਵੀ ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆ ਕਿਹਾ ਲੋਕਤੰਤਰ ਵਿੱਚ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਬਹੁਤ ਜ਼ਰੂਰੀ ਹੈ। ਉਨ੍ਹਾਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਮਈ  ਚੋਣਾਂ ਦੇ ਮ...
ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਲਗਾਤਾਰ ਜਾਰੀ

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਲਗਾਤਾਰ ਜਾਰੀ

Punjab News
ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸੂਬੇ ਭਰ ਵਿੱਚ ਭਰਪੂਰ ਲੋਕ ਸਮਰਥਨ ਮਿਲ ਰਿਹਾ ਹੈ। ਸ. ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਅਗਵਾਈ ਹੇਠ ਇਹ ਮੁਹਿੰਮ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਰੀ ਹੈ।     ਇਸ ਮੁਹਿੰਮ ਦੇ ਤਹਿਤ ਅੱਜ ਥਲੂਹ ਲੋਅਰ, ਨੰਗਲੀ, ਗੜਾ, ਚੰਡੇਸਰ, ਮਹਿਲਵਾ ਅਤੇ ਪਹਾੜਪੁਰ ਪਿੰਡਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਯਾਤਰਾਂ ਕੱਢੀਆਂ ਗਈਆਂ। ਯਾਤਰਾਂ ਦੌਰਾਨ ਪਿੰਡਾਂ ਦੇ ਪਹਿਰੇਦਾਰਾਂ, ਨੌਜਵਾਨਾਂ, ਮਹਿਲਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ।       ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਉਪ ਕੋਆਰਡੀਨੇਟਰ ਮੋਹਿਤ ਦੀਵਾਨ ਨੇ ਦੱਸਿਆ ਕਿ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕਰਨਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਗ੍...
ਬੱਚਿਆਂ ਦੇ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਹੋਰ ਬਿਹਤਰ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਵਿਸ਼ੇਸ ਸਿਖਲਾਈ

ਬੱਚਿਆਂ ਦੇ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਹੋਰ ਬਿਹਤਰ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਵਿਸ਼ੇਸ ਸਿਖਲਾਈ

Punjab News
ਅਹਿਮਦਗੜ੍ਹ/ ਮਾਲੇਰਕੋਟਲਾ, 28 ਜਨਵਰੀ -                    ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਪੂਰਨ ਪੰਕਜ ਸ਼ਰਮਾ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਬਿਹਤਰ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਦੇਣ ਲਈ ਆਂਗਣਵਾੜੀ ਵਰਕਰਾਂ ਲਈ ਬਲਾਕ ਅਹਿਮਦਗੜ੍ਹ ਵਿਖੇ ਵਿਸ਼ੇਸ ਸਿਖਲਾਈ ਕਾਰਜਕ੍ਰਮ ਆਯੋਜਿਤ ਕੀਤਾ ਗਿਆ।                     ਇਸ ਸਿਖਲਾਈ ਦਾ ਮੁੱਖ ਉਦੇਸ਼ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਛੋਟੇ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਸੀ। ਇਸ ਕਾਰਜਕ੍ਰਮ ਦੌਰਾਨ 109 ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਸਿਖਲਾਈ ਸੈਸ਼ਨ ਦੌਰਾਨ ਬੱਚਿਆਂ ਲਈ ਸੰਤੁਲਿਤ ਪੋਸ਼ਣ, ਪੋਸ਼ਣ ਆਹਾਰ ਦੀ ਸਹੀ ਤਿਆਰੀ, ਸਫ਼ਾਈ ਅਤੇ ਸਿਹਤਮੰਦ ...
ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ

ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ

Punjab News
ਚੰਡੀਗੜ੍ਹ, 28 ਜਨਵਰੀ:- ਪੰਜਾਬ ਪਛੜੀਆਂ ਸ਼੍ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜ਼ਗਾਰ ਸਥਾਪਿਤ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿੱਚ ਉਚੇਰੀ ਸਿਖਿਆ ਪ੍ਰਾਪਤ ਕਰਨ ਲਈ ਘੱਟ ਵਿਆਜ ਦੀ ਦਰ ‘ਤੇ ਕਰਜੇ ਮੁਹੱਇਆ ਕਰਵਾਏ ਜਾਂਦੇ ਹਨ। ਇਹ ਜਾਣਕਾਰੀ ਬੈਕਫਿੰਕੋ ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ  ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ। ਸ੍ਰੀ  ਸੈਣੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਸਾਲ 2025-26 ਦੌਰਾਨ ਐਨ.ਐਮ.ਡੀ. ਸਕੀਮ ਅਧੀਨ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਕ੍ਰਿਸ਼ਚਨ, ਪਾਰਸੀ, ਬੋਧੀ ਅਤੇ ਜੈਨੀ) ਦੇ ਲੋਕਾਂ ਨੂੰ 1 ਅਪ੍ਰੈਲ, 2025 ਤੋਂ 31-12-2025 ਤੱਕ 256 ਲਾਭਪਾਤਰੀਆਂ ਨੂੰ 8.25 ਕਰੋੜ ਰੁਪਏ ਕਰਜੇ ਵੰ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Punjab News
ਚੰਡੀਗੜ੍ਹ, 28 ਜਨਵਰੀ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ, ਜਿਨ੍ਹਾਂ ਨੇ ਮੰਦਭਾਗੀ ਜਹਾਜ਼ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ, ਦੇ ਅਚਾਨਕ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਹ ਇੱਕ ਸਮਰਪਿਤ ਤੇ ਨਿਡਰ ਆਗੂ ਸਨ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ ਦੀ ਅਟੁੱਟ ਸਮਰਪਣ ਭਾਵਨਾ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ ਅਤੇ ਉਹ ਸਾਡੇ ਮਨਾਂ ਵਿੱਚ ਹਮੇਸ਼ਾ ਜੀਵਤ ਰਹਿਣਗੇ। ਸਪੀਕਰ ਸੰਧਵਾਂ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਅਤੇ ਉਨ੍ਹਾਂ ਨੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ੇ।...
ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਡਾ. ਰਵਜੋਤ ਸਿੰਘ

Punjab News
ਚੰਡੀਗੜ੍ਹ, 28 ਜਨਵਰੀ:- ਪੰਜਾਬ ਦੇ ਸੰਸਦੀ ਮਾਮਲੇ ਅਤੇ ਐਨ.ਆਰ.ਆਈ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਸਮੇਤ ਮੁਲਾਜ਼ਮਾਂ ਦੇ ਕਈ ਅਹਿਮ ਮੁੱਦੇ ਪਹਿਲਾਂ ਹੀ ਹੱਲ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਜਾਇਜ਼ ਮੰਗਾਂ 'ਤੇ ਵੀ ਸਰਕਾਰ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ। ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਡਾ. ਰਵਜੋਤ ਸਿੰਘ ਨੇ ਸਿੱਖਿਆ ਵਿਭਾਗ ਨਾਲ ਸਬੰਧਤ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਸਕੱਤਰ ਸਿੱਖਿਆ ਸੋਨਾਲੀ ਗਿਰਿ, ਸਮੇਤ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਸਿੱਖਿਆ ਵਿਭਾਗ ਨਾਲ ਸਬੰਧਤ 13 ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਅਧਿਆਪਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰ...
‘ਯੁਵਾ ਮਿੱਤਰ’ ਸਕੀਮ ਤਹਿਤ ਚੌਥੇ ਦਿਨ ਵਲੰਟੀਅਰਾਂ ਨੂੰ ਦਿੱਤੀ ਹੜ ਅਤੇ ਅੱਗ ਵਰਗੀਆਂ ਗੰਭੀਰ ਆਪਦਾਵਾਂ ਨਾਲ ਨਜਿੱਠਣ ਦੀ ਟ੍ਰੇਨਿੰਗ

‘ਯੁਵਾ ਮਿੱਤਰ’ ਸਕੀਮ ਤਹਿਤ ਚੌਥੇ ਦਿਨ ਵਲੰਟੀਅਰਾਂ ਨੂੰ ਦਿੱਤੀ ਹੜ ਅਤੇ ਅੱਗ ਵਰਗੀਆਂ ਗੰਭੀਰ ਆਪਦਾਵਾਂ ਨਾਲ ਨਜਿੱਠਣ ਦੀ ਟ੍ਰੇਨਿੰਗ

Punjab News
ਅੰਮ੍ਰਿਤਸਰ, 27 ਜਨਵਰੀ 2026 --- ਕੇਂਦਰ ਸਰਕਾਰ ਦੀ ਮਹੱਤਵਪੂਰਨ ਯੁਵਾ ਮਿੱਤਰ ਸਕੀਮ ਤਹਿਤ ਚੱਲ ਰਹੀ ਟ੍ਰੇਨਿੰਗ ਦੇ ਚੌਥੇ ਦਿਨ ਵਲੰਟੀਅਰਾਂ ਨੂੰ ਹੜ ਅਤੇ ਅੱਗ ਵਰਗੀਆਂ ਆਪਦਾਵਾਂ ਨਾਲ ਨਜਿੱਠਣ ਲਈ ਸਿਧਾਂਤਕ ਦੇ ਨਾਲ-ਨਾਲ ਵਿਸਤ੍ਰਿਤ ਪ੍ਰਯੋਗਿਕ ਟ੍ਰੇਨਿੰਗ ਦਿੱਤੀ ਗਈ, ਤਾਂ ਜੋ ਉਹ ਅਸਲ ਆਪਦਾ ਸਥਿਤੀਆਂ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਸੇਵਾ ਨਿਭਾ ਸਕਣ। ਇਸ ਦੌਰਾਨ ਸ਼ੁਭਮ ਵਰਮਾ, ਤਜਰਬੇਕਾਰ ਇੰਸਟ੍ਰਕਟਰ, ਵੱਲੋਂ ਹੜ (ਫਲੱਡ) ਸਬੰਧੀ ਵਿਸਥਾਰਪੂਰਕ ਲੈਕਚਰ ਦਿੱਤਾ ਗਿਆ। ਉਨ੍ਹਾਂ ਨੇ ਹੜ ਤੋਂ ਪਹਿਲਾਂ, ਦੌਰਾਨ ਅਤੇ ਬਾਅਦ ਅਪਣਾਈ ਜਾਣ ਵਾਲੀਆਂ ਸਾਵਧਾਨੀਆਂ, ਸੁਰੱਖਿਅਤ ਥਾਵਾਂ ਦੀ ਪਛਾਣ, ਰਾਹਤ ਅਤੇ ਬਚਾਵ ਕਾਰਜਾਂ ਵਿੱਚ ਸਹਿਯੋਗ ਅਤੇ ਪ੍ਰਭਾਵਿਤ ਲੋਕਾਂ ਤੱਕ ਮਦਦ ਪਹੁੰਚਾਉਣ ਦੇ ਵਿਹਾਰਕ ਤਰੀਕਿਆਂ ਬਾਰੇ ਵਲੰਟੀਅਰਾਂ ਨੂੰ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਫਾਇਰ ਟੀਮ ਵੱਲੋਂ ਅੱਗ ਸਬੰਧੀ ਵਿਸ਼ੇਸ਼ ਪ੍ਰੈਕਟੀਕਲ ਕਰਵਾਇਆ ਗਿਆ, ਜਿਸ ਦੌਰਾਨ ਅੱਗ ਲੱਗਣ ਸਮੇਂ ਤੁਰੰਤ ਅਪਣਾਏ ਜਾਣ ਵਾਲੇ ਕਦਮ, ਅੱਗ ਬੁਝਾਉਣ ਦੇ ਮੂਲ ਤਰੀਕੇ ਅਤੇ ਸੁਰੱਖਿਅਤ ਤਰੀਕੇ ਨਾਲ ਬਚਾਵ ਕਰਨ...
‘ਯੁੱਧ ਨਸ਼ਿਆਂ ਵਿਰੁੱਧ’ ਦੇ 332ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.1 ਕਿਲੋ ਹੈਰੋਇਨ ਸਮੇਤ 42 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 332ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.1 ਕਿਲੋ ਹੈਰੋਇਨ ਸਮੇਤ 42 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 27 ਜਨਵਰੀ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 332ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 334 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 35 ਐਫਆਈਆਰਜ਼ ਦਰਜ ਕਰਕੇ 42 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 332 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 46,606 ਹੋ ਗਈ ਹੈ। ਇਨ੍ਹਾਂ ਛਾਪਿਆਂ ਦੇ ਵਜੋਂ ਛਾਪੇਮਾਰੀ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 2.1 ਕਿਲੋ ਹੈਰੋਇਨ ਅਤੇ 25,400 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 68 ਗਜ਼ਟ...
ਪੰਜਾਬ ਵਿੱਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ

ਪੰਜਾਬ ਵਿੱਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ

Chandigarh, Punjab News
ਚੰਡੀਗੜ੍ਹ, 27 ਜਨਵਰੀ:- ਸੂਬੇ ਵਿੱਚ ਉਚੇਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 21 ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਤਾਇਨਾਤੀਆਂ ਵਿੱਚ 13 ਤਰੱਕੀ ਹਾਸਲ ਕਰਨ ਵਾਲੇ ਸੀਨੀਅਰ ਲੈਕਚਰਾਰ ਅਤੇ ਅੱਠ ਨਵ-ਨਿਯੁਕਤ ਪ੍ਰਿੰਸੀਪਲ ਸ਼ਾਮਲ ਹਨ ਜੋ ਕਿ ਇਹਨਾਂ ਸੰਸਥਾਵਾਂ ਨੂੰ ਸੇਧ ਦੇਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਜਾਰੀ ਹੁਕਮਾਂ ਅਨੁਸਾਰ ਪਦਉਨਤੀ ਬਾਅਦ ਵਿਨੀਤਾ ਰਾਓ ਨੂੰ ਸਰਕਾਰੀ ਕਾਲਜ, ਡੇਰਾਬੱਸੀ ਵਿਖੇ; ਸ਼ਾਮ ਸੁੰਦਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ; ਅਮੀ ਭੱਲਾ ਨੂੰ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ), ਗੁਰੂ ਕਾ ਖੂਹ, ਮੁੰਨੇ (ਨੂਰਪੁਰ ਬੇਦੀ) ਵਿਖੇ;  ਮਮਤਾ ਨੂੰ ਸਰਕਾਰੀ ਕਾਲਜ ਰਾਏਕੋਟ ਵਿਖੇ;  ਜਗਜੀਤ ਕੌਰ ਨੂੰ ਸਰਕਾਰੀ ਕਾਲਜ ਸ਼ਾਹਕੋਟ ਵਿਖੇ, ਡਾ.  ਨਵਦੀਪ ਸਿੰਘ ਨੂੰ ਸਰਕਾ...