Sunday, June 14
Shadow

Punjab News

“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੜਾਅ ਦੂਜਾ ” ਮਿਸ਼ਨ ‘ਸੰਪਰਕ’ ਤਹਿਤ ਮਾਲੇਰਕੋਟਲਾ ‘ਚ ਜ਼ਿਲ੍ਹਾ ਪੁਲਿਸ ਵੱਲੋਂ ਮਹੱਤਵਪੂਰਣ ਮੀਟਿੰਗ

“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੜਾਅ ਦੂਜਾ ” ਮਿਸ਼ਨ ‘ਸੰਪਰਕ’ ਤਹਿਤ ਮਾਲੇਰਕੋਟਲਾ ‘ਚ ਜ਼ਿਲ੍ਹਾ ਪੁਲਿਸ ਵੱਲੋਂ ਮਹੱਤਵਪੂਰਣ ਮੀਟਿੰਗ

Punjab News
ਮਾਲੇਰਕੋਟਲਾ, 11 ਜਨਵਰੀ -                  ਜਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਪੜਾਅ ਦੂਜੇ, ਮਿਸ਼ਨ ‘ਸੰਪਰਕ’ ਅਧੀਨ ਸਥਾਨਕ ਊਰਦੂ ਅਕੈਡਮੀ, ਮਾਲੇਰਕੋਟਲਾ ਵਿਖੇ ਇੱਕ ਮਹੱਤਵਪੂਰਣ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਪਿੰਡਾਂ ਅਤੇ ਵਾਰਡਾਂ ਦੇ ਵੀ.ਡੀ.ਸੀ. ਮੈਂਬਰਾਂ ਨੇ ਗਰਮਜੋਸ਼ੀ ਨਾਲ ਭਾਗ ਲਿਆ, ਜਦਕਿ ਵੱਖ-ਵੱਖ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਨਸ਼ਿਆਂ ਵਿਰੁੱਧ ਚਲ ਰਹੀ ਇਸ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ ਗਈ।                 ਇਸ ਮੌਕੇ ਆਈ.ਜੀ. (ਜੀ.ਆਰ.ਪੀ.) ਬਲਜੋਤ ਸਿੰਘ ਰਾਠੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਲੋਕਾਂ ਦਾ ਸਹਿਯੋਗ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਸਮਾਜ ਦਾ ਹਰ ਵਰਗ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਨਹੀਂ ਕਰੇਗਾ, ਤਦ ਤੱਕ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਪੂਰੀ ਤਰ੍ਹਾਂ ਜਿੱਤਿਆ ਨਹੀਂ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਮਿਸ਼ਨ ‘ਸੰਪਰਕ’ ਦਾ ਮੁੱਖ ਮਕਸਦ ਪੁਲਿਸ ਅਤੇ ਆਮ ਲ...
ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫਸਰ

Punjab News
ਫ਼ਰੀਦਕੋਟ 11 ਜਨਵਰੀ - ਮੁੱਖ ਖੇਤੀਬਾੜੀ ਅਫਸਰ ਡਾ.ਕੁਲਵੰਤ ਸਿੰਘ ਅਤੇ ਬਲਾਕ ਖੇਤੀਬਾੜੀ ਅਫਸਰ ਡਾ.ਗੁਰਪ੍ਰੀਤ ਸਿੰਘ ਵੱਲੋਂ ਪਿੰਡ ਝੱਖੜਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।  ਮਹਿਕਮੇ ਵੱਲੋਂ ਕਿਸਾਨਾਂ ਨੂੰ ਕਣਕ ਝੋਨੇ ਵਿੱਚੋਂ ਥੋੜਾ ਥੋੜਾ ਰਕਬਾ ਘਟਾ ਕੇ ਤੇਲ ਬੀਜ ਦਾਲਾਂ ਫਲਾਂ ਅਤੇ ਸਬਜ਼ੀਆਂ ਬੀਜਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਘੱਟੋ ਘੱਟ ਆਪਣੇ ਘਰ ਦੀ ਲੋੜ ਸਰੋਂ ਛੋਲੇ, ਦਾਲਾਂ ,ਸਬਜ਼ੀਆਂ ,ਫਲ ਆਦਿ ਬੀਜਣ। ਇਸ ਕੈਂਪ ਵਿੱਚ ਕਣਕ ਦੀ ਫਸਲ ਸਬੰਧੀ ਡਾ. ਰੁਪਿੰਦਰ ਸਿੰਘ ਟ੍ਰੇਨਿੰਗ ਅਫਸਰ ਵੱਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਡਾ.ਪਰਮਪਾਲ ਸਿੰਘ ਏਡੀਓ ਵੱਲੋਂ ਕਿਸਾਨਾਂ ਨੂੰ ਮੰਡੀਕਰਨ ਸਬੰਧੀ ਜਾਣਕਾਰੀ ਦਿੱਤੀ ਗਈ ਇਸ ਤੋਂ ਬਾਅਦ ਡਾਕਟਰ ਕੁਲਵੰਤ ਸਿੰਘ ਅਤੇ ਸਮੁੱਚੀ ਟੀਮ ਵੱਲੋਂ ਅਗਾਂਹ ਵਧੂ ਕਿਸਾਨ ਮੱਖਣ ਸਿੰਘ ਅਤੇ ਹਰਬਖਸ਼ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਗਿਆ।  ਅਗਾਂਹ ਵਧੂ ਕਿਸਾਨ ਮੱਖਣ ਸਿੰਘ ਵੱਲੋਂ ਪਹਿਲਕਦਮੀ ਕਰਦੇ ਹੋਏ ਆਪਣੇ ਖੇਤਾਂ ਵਿੱਚ ਨਾਖਾਂ ਦਾ ਬਾਗ ਲ...
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਲੋਕ ਮਿਲਣੀ, ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਲੋਕ ਮਿਲਣੀ, ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ

Punjab News
ਸ੍ਰੀ ਆਨੰਦਪੁਰ ਸਾਹਿਬ, 11 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ, ਸ. ਹਰਜੋਤ ਸਿੰਘ ਬੈਂਸ ਨੇ ਅੱਜ ਪਾਵਰਕਾਮ ਗੈਸਟ ਹਾਊਸ, ਸ੍ਰੀ ਅਨੰਦਪੁਰ ਸਾਹਿਬ ਵਿੱਚ ਲੋਕ ਮਿਲਣੀ ਪ੍ਰੋਗਰਾਮ ਕੀਤਾ। ਇਸ ਦਾ ਉਦੇਸ਼ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦੇ ਮੁੱਦਿਆਂ ਦਾ ਨਿਪਟਾਰਾ ਕਰਨਾ ਸੀ।     ਪ੍ਰੋਗਰਾਮ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਆਏ ਲੋਕਾਂ ਨੇ ਕੈਬਨਿਟ ਮੰਤਰੀ ਨਾਲ ਸਿੱਧੀ ਮੁਲਾਕਾਤ ਕਰਕੇ ਸਿਹਤ ਸੇਵਾਵਾਂ, ਦਰਿਆ ਉੱਤੇ ਪੁਲਾਂ ਰਾਹੀਂ ਕਨੈਕਟੀਵਿਟੀ, ਹੜ੍ਹ ਪ੍ਰਭਾਵਿਤ ਇਲਾਕਿਆਂ, ਡਰੇਨੇਜ, ਸਟ੍ਰੀਟ ਲਾਈਟਾਂ, ਪਾਣੀ ਸਪਲਾਈ, ਬਿਜਲੀ ਸਪਲਾਈ, ਸੜਕਾਂ, ਰੈਵਨਿਊ ਮਾਮਲਿਆਂ, ਸਮਾਜਿਕ ਭਲਾਈ ਸਕੀਮਾਂ ਅਤੇ ਹੋਰ ਨਾਗਰਿਕ ਮੁੱਦਿਆਂ ਸਬੰਧੀ ਆਪਣੀਆਂ ਸਮੱਸਿਆਵਾਂ ਰੱਖੀਆਂ। ਕੈਬਨਿਟ ਮੰਤਰੀ ਨੇ ਧਿਆਨ ਨਾਲ ਹਰ ਸ਼ਿਕਾਇਤ ਸੁਣੀ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਮੇਂ-ਬੱਧ ਨਿਪਟਾਰੇ ਲਈ ਮੌਕੇ ’ਤੇ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।    ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਉਹ ...
ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾਬੱਸੀ ਵਿੱਚ ਜਾਗਰੂਕਤਾ ਪਦ ਯਾਤਰਾਵਾਂ ਦਾ ਆਗਾਜ਼

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾਬੱਸੀ ਵਿੱਚ ਜਾਗਰੂਕਤਾ ਪਦ ਯਾਤਰਾਵਾਂ ਦਾ ਆਗਾਜ਼

Punjab News
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਜਨਵਰੀ:- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਿਰਣਾਇਕ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਫੇਜ਼–2 ਦੀ ਸ਼ੁਰੂਆਤ ਅੱਜ ਹਲਕਾ ਡੇਰਾਬੱਸੀ ਵਿੱਚ ਪਿੰਡ ਬਾਕਰਪੁਰ ਤੋਂ ਜ਼ੋਰ ਸ਼ੋਰ ਨਾਲ ਕੀਤੀ ਗਈ। ਇਸ ਮੌਕੇ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਪਦ-ਯਾਤਰਾਵਾਂ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਹਲਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ ਕਰ ਰਹੀ, ਸਗੋਂ ਸਮਾਜ ਨੂੰ ਜਾਗਰੂਕ ਕਰਕੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫੇਜ਼–2 ਦੌਰਾਨ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਜ਼ਮੀਨੀ ਪੱਧਰ ‘ਤੇ ਜਾਗਰੂਕਤਾ, ਰੋਕਥਾਮ, ਇਲਾਜ ਅਤੇ ਪੁਨਰਵਾਸ ਉੱਤੇ ਖਾਸ ਧਿਆਨ ਦਿੱਤਾ ਜਾਵੇਗਾ। ਹਲਕਾ ਵਿਧਾਇਕ ਨੇ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਦੀ ਨਹੀਂ, ਸਗੋਂ ਪੂਰੇ ਸਮਾਜ...
ਮੇਲਾ ਮਾਘੀ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੀ ਜਾਂਚ ਲਈ ਫੂਡ ਸੈਂਪਲਿੰਗ ਟੀਮਾਂ ਕਰਨਗੀਆਂ 24 ਘੰਟੇ ਕੰਮ

ਮੇਲਾ ਮਾਘੀ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੀ ਜਾਂਚ ਲਈ ਫੂਡ ਸੈਂਪਲਿੰਗ ਟੀਮਾਂ ਕਰਨਗੀਆਂ 24 ਘੰਟੇ ਕੰਮ

Punjab News
ਸ੍ਰੀ ਮੁਕਤਸਰ ਸਾਹਿਬ, 10 ਜਨਵਰੀ:- ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੇਲਾ ਮਾਘੀ ਦੌਰਾਨ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੇਲੇ ਮੌਕੇ ਆਮ ਲੋਕਾਂ ਦੀਆਂ ਖਾਣ-ਪੀਣ ਦੀਆਂ ਵਸਤਾਂ ਦੀ ਜਾਂਚ ਲਈ ਫੂਡ ਸੈਂਪਲਿੰਗ ਟੀਮਾਂ 24 ਘੰਟੇ ਕੰਮ ਕਰਨ ਤਾਂ ਜੋ ਮਿਲਾਵਟ ਵਾਲੀਆਂ ਵਸਤਾਂ ਤੋਂ ਆਮ ਲੋਕਾਂ ਦਾ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੋ ਤੀਹ ਹਜ਼ਾਰ ਲੋਕਾਂ ਲਈ ਖਾਣੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਉਹ ਉੱਚ ਪੱਧਰੀ ਵਧੀਆ ਕੁਆਲਟੀ ਦਾ ਹੋਵੇ ਅਤੇ ਫੂਡ ਸੈਂਪਲਿੰਗ ਟੀਮਾਂ ਵੱਲੋਂ ਖਾਣੇ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਖਾਸਕਰ ਮੁਲਾਜ਼ਮਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਇਸ ਵੱਡੇ ਮੇਲੇ ਦੌਰਾਨ ਸੰਗਤਾਂ ਦੀ ਸੇਵਾ ਕਰਨ ਦਾ ਮੌਕਾ ਮਿਲ ਰਿਹਾ ਹੈ।           ਉਨ੍ਹਾਂ ਦੱਸਿਆ ਕਿ ਮਾਘੀ ਮੇਲੇ ਦੌਰਾਨ ਸ਼ਹਿਰ ਨ...
ਜ਼ਿਲ੍ਹਾ ਤਰਨ ਤਾਰਨ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਜ਼ਿਲ੍ਹਾ ਤਰਨ ਤਾਰਨ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

Punjab News
ਤਰਨ ਤਾਰਨ, 10 ਜਨਵਰੀ (     ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਦਿਆਂ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਜ਼ਿਲ੍ਹਾ ਤਰਨ ਤਾਰਨ ਦੇ ਚਾਰੇ ਵਿਧਾਨ ਸਭਾ ਹਲਕੇ ਤਰਨ ਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਵਿਖੇ ਅੱਜ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਵੱਲੋਂ ਪਿੰਡਾਂ ਵਿੱਚ ਵਿਸ਼ੇਸ਼ ਇਕੱਤਰਤਾ ਕਰਕੇ ਪੈਦਲ ਯਾਤਰਾਵਾਂ ਕੱਢ ਕੇ ਨਸ਼ਿਆਂ ਖਿਲਾਫ ਹੋਕਾ ਦਿੱਤਾ ਗਿਆ। ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਕਿੜੀਆਂ, ਮਰੜ, ਜੌਣੇਕੇ, ਮਰਹਾਣਾ ਅਤੇ ਨੱਥੂਪੁਰ ਵਿਖੇ ਨਸ਼ਾ ਮੁਕਤੀ ਪੈਦਲ ਯਾਤਰਾਵਾਂ ਦੀ ਸ਼ੁਰੂਆਤ ਕਰਦਿਆਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਹਲਕਿਆਂ ਤੋਂ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਹਲਕਿਆਂ ਤੋਂ ਬੱਸਾਂ ਰਵਾਨਾ

Punjab News, Uncategorized
ਫਰੀਦਕੋਟ/ ਕੋਟਕਪੂਰਾ/ ਜੈਤੋ, 10 ਜਨਵਰੀ ()- ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਹਲਕਿਆਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਫਰੀਦਕੋਟ ਹਲਕੇ ਦੇ ਪਿੰਡ ਸਾਧਾਵਾਲਾ, ਕੋਟਕਪੂਰਾ ਹਲਕੇ ਦੇ ਪਿੰਡ ਭਾਣਾ ਅਤੇ ਜੈਤੋ ਹਲਕੇ ਦੇ ਪਿੰਡ ਘਣੀਆਂ ਵਾਲਾ ਤੋਂ ਤੀਰਥ ਯਾਤਰਾ ਲਈ ਬੱਸਾਂ ਨੂੰ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੂਲ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਖਰਚੇ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਇਸ ਯਾਤਰਾ ਦੌਰਾਨ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਦੀ ਪੂਰੀ ਵਿਵਸਥਾ ਪੰਜਾਬ ਸਰਕਾਰ ਵੱਲੋਂ ਕੀਤੀ ਜਾਂਦੀ ਹੈ। ਇਸ ਮੌਕੇ ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਲਈ ਆਸਥਾ ਨਾਲ ਭਰਪੂਰ ਸੁਖਦਾਇਕ ਯਾਤਰਾ ਦਾ ਮੌਕਾ ਪ੍ਰਦਾਨ ਕਰ ਰਹ...
ਹੁਣ ਸਰਕਾਰੀ ਸੇਵਾਵਾਂ ਲਈ ਦਫ਼ਤਰਾਂ ਦੇ ਚੱਕਰ ਨਹੀਂ-ਸੇਵਾ ਕੇਂਦਰ ਬਣੇ “ਵਨ ਸਟਾਪ ਸੋਲਿਊਸ਼ਨ”

ਹੁਣ ਸਰਕਾਰੀ ਸੇਵਾਵਾਂ ਲਈ ਦਫ਼ਤਰਾਂ ਦੇ ਚੱਕਰ ਨਹੀਂ-ਸੇਵਾ ਕੇਂਦਰ ਬਣੇ “ਵਨ ਸਟਾਪ ਸੋਲਿਊਸ਼ਨ”

Punjab News
ਮਾਲੇਰਕੋਟਲਾ 10  ਜਨਵਰੀ:-                ਜ਼ਿਲ੍ਹਾ ਵਾਸੀਆਂ ਨੂੰ ਸੁਵਿਧਾਜਨਕ, ਪਾਰਦਰਸ਼ੀ ਅਤੇ ਤੇਜ਼ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦਾ ਦਾਇਰਾ ਅਤੇ ਭੂਮਿਕਾ ਹੋਰ ਵਧਾਈ ਗਈ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਆਰ.ਟੀ.ਓ ਦਫ਼ਤਰ ਅਤੇ ਮਾਲ ਵਿਭਾਗ ਦੀਆਂ ਸੇਵਾਵਾਂ ਦੇ ਨਾਲ-ਨਾਲ ਪੈਨਸ਼ਨਰਾਂ ਨਾਲ ਸਬੰਧਤ ਮਹੱਤਵਪੂਰਨ ਸੇਵਾਵਾਂ ਵੀ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਹਨ।            ਉਨ੍ਹਾਂ ਦੱਸਿਆ ਕਿ ਵਾਹਨ ਅਤੇ ਆਰ.ਸੀ ਨਾਲ ਸਬੰਧਿਤ ਸਾਰੀਆਂ ਸੇਵਾਵਾਂ ਹੁਣ ਸਿੱਧੇ ਸੇਵਾ ਕੇਂਦਰਾਂ ਤੋਂ ਮਿਲ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਇਸ ਤੋਂ ਇਲਾਵਾ ਪੈਨਸ਼ਨਰਾਂ ਲਈ ਛੇ ਅਹੰਕਾਰਪੂਰਨ ਸੇਵਾਵਾਂ- ਜਿਵੇਂ ਕਿ ਈ-ਕੇਵਾਈਸੀ, ਜੀਵਨ ਪ੍ਰਮਾਣ ਪੱਤਰ, ਪ੍ਰੋਫਾਈਲ ਅਪਡੇਟ, ਸ਼ਿਕਾਇਤ ਦਰਜ ਕਰਵਾਉਣਾ ਆਦਿ  ਹੁਣ ਕਿਸੇ ਵੀ ਨਜ਼ਦੀਕੀ ਸੇਵਾ ਕੇਂਦਰ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ

Punjab News
ਹੁਸ਼ਿਆਰਪੁਰ, 10 ਜਨਵਰੀ : ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ  ਅਧਿਕਾਰਾਂ ਤਹਿਤ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਵਿਚ  ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਆਵਾਜ਼ੀ  ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਕਰਨ ‘ਤੇ ਪਾਬੰਦੀ ਰਹੇਗੀ।            ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ’ਤੇ ਲਾਗੂ  ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ,  ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।   ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ  ਥਾਵਾਂ, ਸਿਨੇਮਿਆਂ, ਮਾਲਜ਼, ...
ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

Punjab News
ਚੰਡੀਗੜ੍ਹ, 9 ਜਨਵਰੀ:- ਅਜਿਹੇ ਸਮੇਂ ਜਦੋਂ ਦੇਸ਼ ਦੇ ਜਿਆਦਾਤਰ ਹਿੱਸਿਆਂ ਵਿੱਚ ਨਸ਼ਿਆਂ ਦੇ ਸੰਕਟ 'ਤੇ ਚਰਚਾ ਹੋ ਰਹੀ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਹੋਰ ਦਲੇਰਾਨਾ ਅਤੇ ਅਗਾਂਹਵਧੂ ਫ਼ੈਸਲਾ ਲਿਆ ਹੈ। ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ, ਸੂਬਾ ਸਰਕਾਰ ਵੱਲੋਂ ਸਕੂਲ ਪੱਧਰ 'ਤੇ ਰੋਜ਼ਾਨਾ ਨੌਜਵਾਨ ਵਿਦਿਆਰਥੀਆਂ ਦੇ ਮਨਾਂ ਨੂੰ ਸਸ਼ਕਤ ਬਣਾ ਕੇ ਉਨ੍ਹਾਂ ਨੂੰ ਇਸ ਕੋਹੜ ਤੋਂ ਦੂਰ ਰੱਖਿਆ ਜਾ ਰਿਹਾ ਹੈ ਕਿਉਂਕਿ ਨਸ਼ੇ ਨੂੰ ਅਸਲ ਵਿੱਚ ਇਸੇ ਪੱਧਰ 'ਤੇ ਹੀ ਠੱਲ੍ਹ ਪਾਈ ਜਾ ਸਕਦੀ ਹੈ। ਪੰਜਾਬ ਸਰਕਾਰ ਦੀ ਪ੍ਰਮੁੱਖ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਹਿੱਸੇ ਵਜੋਂ ਵੱਡੇ ਪੱਧਰ 'ਤੇ ਯੋਜਨਾਬੱਧ ਸਮਰੱਥਾ-ਨਿਰਮਾਣ ਪ੍ਰੋਗਰਾਮ ਸਕੂਲ ਪੱਧਰ 'ਤੇ ਮਾਨਸਿਕ ਸਿਹਤ ਚੁਣੌਤੀਆਂ ਅਤੇ ਨਸ਼ਿਆਂ ਦੀ ਵਰਤੋਂ ਸਬੰਧੀ ਜੋਖਮਾਂ ਬਾਰੇ ਨੌਜਵਾਨ ਮਨਾਂ ਨੂੰ ਸਕਰਾਤਮਕਤਾ ਵੱਲ ਤਬਦੀਲ ਕਰ ਰਿਹਾ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਕੂਲ ਸਿੱਖਿਆ ਵਿਭਾਗ ਅਤੇ ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.), ਮੋਹਾਲੀ ਰਾਹੀਂ, ਭਗਵੰਤ ਸਿ...