Monday, June 15
Shadow

Punjab News

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ: ਡਾ. ਬਲਜੀਤ ਕੌਰ

Breaking News, Punjab News
ਚੰਡੀਗੜ੍ਹ, 23 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 6 ਲੱਖ 75 ਹਜ਼ਾਰ 857 ਯੋਗ ਲਾਭਪਾਤਰੀ ਔਰਤਾਂ ਨੂੰ ਇਹ ਵਿੱਤੀ ਸਹਾਇਤਾ ਨਿਯਮਿਤ ਤੌਰ ’ਤੇ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਸਮਾਜਿਕ ਸੁਰੱਖਿਆ, ਆਤਮ-ਸਨਮਾਨ ਅ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ- ਵੱਖ ਥਾਈਂ ਕਰਵਾਏ ਜਾਗਰੂਕਤਾ ਸਮਾਗਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ- ਵੱਖ ਥਾਈਂ ਕਰਵਾਏ ਜਾਗਰੂਕਤਾ ਸਮਾਗਮ

Punjab News
ਹੁਸ਼ਿਆਰਪੁਰ, 22 ਦਸੰਬਰ :-         ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।   ਇਸੇ ਤਹਿਤ ਸਰਕਾਰੀ ਹਾਈ ਸਕੂਲ ਕਮਾਲਪੁਰ, ਲੀਗਲ ਏਡ ਕਲੀਨਿਕ/ ਸਾਂਝ ਕੇਂਦਰ ਚੱਬੇਵਾਲ, ਸਰਕਾਰੀ ਹਾਈ ਸਕੂਲ ਚੱਕ ਲਦੀਆ, ਸਰਕਾਰੀ ਹਾਈ ਸਕੂਲ ਝੂਜਾਰ ਚਥਿਆਲ, ਓਟ ਕਲੀਨਿਕ ਚੱਬੇਵਾਲ, ਜੇ.ਸੀ ਡੀ.ਏ.ਵੀ ਕਾਲਜ ਦਸੂਹਾ, ਸਰਕਾਰੀ ਹਾਈ ਸਕੂਲ ਝਾਜਾ, ਸਰਕਾਰੀ ਹਾਈ ਸਕੂਲ ਖੁਰਾਲੀ, ਸਾਂਝ ਕੇਂਦਰ/ ਲੀਗਲ ਏਡ ਕਲੀਨਿਕ ਗੜ੍ਹਸ਼ੰਕਰ, ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਤਲਵਾੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜ਼ੀਪੁਰ ਅਤੇ ਲੀਗਲ ਲਿਟਰੇਸੀ ਕਲੱਬ, ਹੁਸ਼ਿਆਰਪੁਰ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋ 'ਬਾਲ ਵਿਵਾਹ ...
‘ਯੁੱਧ ਨਸ਼ਿਆਂ ਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

‘ਯੁੱਧ ਨਸ਼ਿਆਂ ਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

Punjab News
ਚੰਡੀਗੜ੍ਹ, 22 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 296ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 324 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 100 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ 75  ਐਫਆਈਆਰਜ਼ ਦਰਜ ਹੋਈ। ਇਸ ਦੇ ਨਾਲ, 296 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,291 ਹੋ ਗਈ ਹੈ।  ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 331 ਗ੍ਰਾਮ ਹੈਰੋਇਨ, 854 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,080 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ...
ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ ‘ਤੇ ਲੋਕਾਂ ‘ਚ ਵਿਚਰਨ ਦੀ ਮੁਹਿੰਮ ਜਾਰੀ

ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ ‘ਤੇ ਲੋਕਾਂ ‘ਚ ਵਿਚਰਨ ਦੀ ਮੁਹਿੰਮ ਜਾਰੀ

Punjab News
ਸੰਗਰੂਰ, 22 ਦਸੰਬਰ 2025:- ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਗੱਲਬਾਤ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪਿੰਡਾਂ ਲਈ ਸ਼ਹਿਰਾਂ ਦੇ ਬਰਾਬਰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਯਕੀਨੀ ਬਣਾਉਣਾ ਹੈ। ਤਾੜੀਆਂ ਦੀ ਗੂੰਜ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦਾ ਸੰਪੂਰਨ ਵਿਕਾਸ ਸਮੇਂ ਦੀ ਲੋੜ ਹੈ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਵਿਸ਼ਾਲ ਕਾਰਜ ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ। ਲੋਕਾਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਰਾਜ ਵਿੱਚ ਚੱਲ ਰਹੇ ਵਿਕਾ...
ਹੜ੍ਹਾਂ ਦੌਰਾਨ ਪਸ਼ੂਧਨ ਦੀ ਸਲਾਮਤੀ ਲਈ ਡਟਿਆ ਰਿਹੈ ਪਸ਼ੂ ਪਾਲਣ ਵਿਭਾਗ, 3.19 ਲੱਖ ਤੋਂ ਵੱਧ ਪਸ਼ੂਆਂ ਦਾ ਮੁਫ਼ਤ ਕੀਤਾ ਇਲਾਜ

ਹੜ੍ਹਾਂ ਦੌਰਾਨ ਪਸ਼ੂਧਨ ਦੀ ਸਲਾਮਤੀ ਲਈ ਡਟਿਆ ਰਿਹੈ ਪਸ਼ੂ ਪਾਲਣ ਵਿਭਾਗ, 3.19 ਲੱਖ ਤੋਂ ਵੱਧ ਪਸ਼ੂਆਂ ਦਾ ਮੁਫ਼ਤ ਕੀਤਾ ਇਲਾਜ

Punjab News
ਚੰਡੀਗੜ੍ਹ, 22 ਦਸੰਬਰ:- ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮੌਜੂਦਾ ਸਾਲ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਰਜ ਕਰਨ ਦੇ ਨਾਲ ਨਾਲ ਹੜ੍ਹਾਂ ਦੌਰਾਨ ਰਾਜ ਦੇ ਪਸ਼ੂਧਨ ਦੀ ਸੁਰੱਖਿਆ ਲਈ ਮਿਸਾਲੀ ਕੰਮ ਕੀਤੇ ਹਨ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ 12 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ  ਵਿੱਚ ਪਸ਼ੂ-ਧਨ ਨੂੰ ਬਚਾਉਣ ਲਈ ਫੌਰੀ ਅਤੇ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ 713 ਪ੍ਰਭਾਵਿਤ ਪਿੰਡਾਂ ਵਿੱਚ 492 ਰੈਪਿਡ-ਰਿਸਪਾਂਸ ਵੈਟਰਨਰੀ ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਸ ਤੋਂ ਇਲਾਵਾ, 24 ਘੰਟੇ ਐਮਰਜੈਂਸੀ ਗਰਿੱਡ ਸਥਾਪਤ ਕੀਤਾ ਗਿਆ ਅਤੇ 3.19 ਲੱਖ ਤੋਂ ਵੱਧ ਪਸ਼ੂਆਂ ਨੂੰ ਮੁਫਤ ਡਾਕਟਰੀ ਇਲਾਜ ਪ੍ਰਦਾਨ ਕੀਤਾ ਗਿਆ। ਉਹਨਾਂ ਕਿਹਾ, “ਸਾਡੀਆਂ ਟੀਮਾਂ ਨੇ ਜ਼ਮੀਨੀ ਪੱਧਰ 'ਤੇ ਅਣਥੱਕ ਮਿਹਨਤ ਕੀਤੀ, ਨਾ ਸਿਰਫ ਇਲਾਜ ਕੀਤਾ ਬਲਕਿ ਬਿਮਾਰੀਆਂ ਨੂੰ ਫੈਲਣ ਤੋਂ ਵੀ ਰੋਕਿਆ ਤਾਂ ਜੋ ਸਾਡੀ ਪੇਂਡੂ ਆਰਥਿਕਤਾ ਦੀ ਰੀੜ੍ਹ ਪਸ਼ੂਧਨ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇI” ਸ.ਖੁੱਡੀਆਂ ਨੇ ਕਿਹਾ ਕਿ ਹੜ੍ਹ ਦੇ ਪ੍...
ਸਾਲ 2025 ਦਾ ਲੇਖਾ-ਜੋਖਾ; ਟਰਾਂਸਪੋਰਟ ਵਿਭਾਗ ਨਾਲ ਸਬੰਧਤ 56 ਸਮਾਰਟ ਸੇਵਾਵਾਂ 24×7 ਉਪਲਬਧ ਕਰਵਾਈਆਂ: ਲਾਲਜੀਤ ਸਿੰਘ ਭੁੱਲਰ

ਸਾਲ 2025 ਦਾ ਲੇਖਾ-ਜੋਖਾ; ਟਰਾਂਸਪੋਰਟ ਵਿਭਾਗ ਨਾਲ ਸਬੰਧਤ 56 ਸਮਾਰਟ ਸੇਵਾਵਾਂ 24×7 ਉਪਲਬਧ ਕਰਵਾਈਆਂ: ਲਾਲਜੀਤ ਸਿੰਘ ਭੁੱਲਰ

Punjab News
ਚੰਡੀਗੜ੍ਹ, 22 ਦਸੰਬਰ:- ਪੰਜਾਬ ਸਰਕਾਰ ਨੇ ਚਾਲੂ ਸਾਲ 2025 ਦੌਰਾਨ ਆਪਣੀ ਕੁਸ਼ਲ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਤਹਿਤ ਸੂਬੇ ਦੇ ਨਾਗਰਿਕਾਂ ਨੂੰ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ 56 ਸਮਾਰਟ ਸੇਵਾਵਾਂ 24 ਘੰਟੇ ਉਪਲੱਬਧ ਕਰਵਾਈਆਂ ਹਨ, ਜਿਨ੍ਹਾਂ ਦਾ ਲਾਭ ਪ੍ਰਾਰਥੀਆਂ ਵੱਲੋਂ ਆਨਲਾਈਨ ਅਪਲਾਈ ਕਰਕੇ ਜਾਂ ਸੇਵਾ ਕੇਂਦਰ ਰਾਹੀਂ (ਦਫਤਰੀ ਸਮੇਂ ਦੌਰਾਨ) ਜਾਂ ਫਿਰ 1076 ਹੈਲਪਲਾਈਨ ਨੰਬਰ 'ਤੇ ਕਾਲ ਕਰਕੇ ਆਪਣੇ ਘਰ ਵਿਖੇ ਹੀ ਲਿਆ ਜਾ ਸਕਦਾ ਹੈ।ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਲੱਗਭੱਗ ਸਾਢੇ 3 ਸਾਲਾਂ ਤੋਂ ਆਮ ਨਾਗਰਿਕਾਂ ਨੂੰ ਆਵਾਜਾਈ ਦੇ ਖੇਤਰ ਵਿੱਚ ਬਿਹਤਰ ਸੇਵਾਵਾਂ ਮੁਹੱਈਆਂ ਕਰਵਾਈਆਂ ਹਨ, ਜਿਸ ਨਾਲ ਜਿੱਥੇ ਆਮ ਲੋਕਾਂ ਦੀ ਖੱਜਲ-ਖੁਆਰੀ ਘਟੀ ਹੈ, ਉੱਥੇ ਹੀ ਪਾਰਦਰਸ਼ੀ ਪ੍ਰਕਿਰਿਆ ਅਪਣਾਉਂਦਿਆਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਕਰਕੇ ਭ੍ਰਿਸ਼ਟਚਾਰ ਦਾ ਖਾਤਮਾ ਕੀਤਾ ਗਿਆ ਹੈ|ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਨਾਗਰਿਕਾਂ ਲਈ ਇਹ ਸੇਵਾਵਾਂ ਵਿਭਾਗ ਦੀ ਸਾਈਟ ਰਾਹੀਂ http://www.pariva...
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

Punjab News
ਚੰਡੀਗੜ੍ਹ, 21 ਦਸੰਬਰ :- ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਸਾਹਿਬਜ਼ਾਦਿਆਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਨੂੰ  ‘ਬਾਬਿਆਂ’ ਦਾ ਖਿਤਾਬ ਦਿੰਦਾ ਹੈ ਕਿਉਂਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਹੀ ਵੱਡੀਆਂ ਤੇ ਮਹਾਨ  ਕੁਰਬਾਨੀਆਂ ਕੀਤੀਆਂ ਸਨ।  ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਦੇਸ਼,  ਭਾਈਚਾਰੇ ਜਾਂ ਇੱਕ ਵਿਚਾਰਧਾਰਾ ਤੱਕ ਮਹਿਦੂਦ ਨਹੀਂ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰਾਸ਼ਟਰੀ ਪੱਧਰ ’ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮਨਾਉਣ ਦੀਆਂ ਭਾਵਨਾਵਾਂ ਦਾ ਅਸੀਂ ਸਤਿਕਾਰ ਕਰਦੇ ਹਾਂ,  ਪਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਯਾਦ ਕਰਨਾ ਸਿੱਖ ਧਰਮ ਦੀਆਂ ਪਰੰਪਰਾਵਾਂ ਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ। ਸਾਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੇ ਨਾਮ ਸਬੰਧੀ ਢੁਕਵਾਂ ਫੈਸਲਾ ਲੈਣਗੇ। ਉਨ੍ਹਾਂ...
‘ਯੁੱਧ ਨਸ਼ਿਆਂ ਵਿਰੁੱਧ’: 295ਵੇਂ ਦਿਨ, ਪੰਜਾਬ ਪੁਲਿਸ ਨੇ 151 ਨਸ਼ਾ ਤਸਕਰਾਂ ਨੂੰ 3.1 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ 

‘ਯੁੱਧ ਨਸ਼ਿਆਂ ਵਿਰੁੱਧ’: 295ਵੇਂ ਦਿਨ, ਪੰਜਾਬ ਪੁਲਿਸ ਨੇ 151 ਨਸ਼ਾ ਤਸਕਰਾਂ ਨੂੰ 3.1 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ 

Punjab News
ਚੰਡੀਗੜ੍ਹ, 21 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 295ਵੇਂ ਦਿਨ ਪੰਜਾਬ ਪੁਲਿਸ ਨੇ 366 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 122 ਐਫਆਈਆਰਜ਼ ਦਰਜ ਕੀਤੀਆਂ ਗਈਆਂ।  ਇਸ ਦੇ ਨਾਲ, 295 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,207 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 2454 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 18,560 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵ...
ਵੱਡੇ ਪੱਧਰ ‘ਤੇ ਸੜਕਾਂ ਤੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ

ਵੱਡੇ ਪੱਧਰ ‘ਤੇ ਸੜਕਾਂ ਤੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ

Punjab News
ਚੰਡੀਗੜ੍ਹ, 21 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਲਈ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 840 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ‘ਤੇ 663 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ, ਜਿਸ ਵਿਚੋਂ 501.76 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਸਕੀਮ ਅਧੀਨ 334.31 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 31 ਪੁਲਾਂ ਦੀ ਉਸਾਰੀ ‘ਤੇ 155 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 29 ਪੁਲਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਜਿਨ੍ਹਾਂ ਵਿੱਚੋਂ 2 ਦਾ ਕੰਮ ਮੁਕੰਮਲ ...
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ: ਸਾਲ 2025 ਦਾ ਲੇਖਾ-ਜੋਖਾ

Punjab News
ਚੰਡੀਗੜ੍ਹ, 21 ਦਸੰਬਰ:- ਸੂਬੇ ਭਰ ਵਿੱਚ ਜੰਗਲਾਤ ਹੇਠ ਰਕਬੇ ਵਿੱਚ ਵਾਧੇ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਉਦੇਸ਼ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਲ 2025 ਦੌਰਾਨ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ। ਇਨ੍ਹਾਂ ਨਿਵੇਕਲੀਆਂ ਪਹਿਲਕਦਮੀਆਂ ਵਿੱਚ 8 ਜੰਗਲਾਤ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰਨਾ ਸ਼ਾਮਲ ਹੈ। ਇਨ੍ਹਾਂ ਵਿੱਚੋਂ ਗ੍ਰੀਨਿੰਗ ਪੰਜਾਬ ਮਿਸ਼ਨ ਤਹਿਤ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ 1-1 ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਵਿਕਸਿਤ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ। ਦੱਸਣਯੋਗ ਹੈ ਕਿ ਪਠਾਨਕੋਟ ਵਿੱਚ ਪਿੰਡ ਘਰੋਟਾ ਵਿਖੇ 0.50 ਹੈਕਟੇਅਰ ‘ਚ, ਪਿੰਡ ਕਟਾਰੂਚੱਕ ਵਿਖੇ 0.75 ਹੈਕਟੇਅਰ ਰਕਬੇ ‘ਚ, ਹੈਬਤ ਪਿੰਡੀ ਵਿਖੇ 0.60 ਹੈਕਟੇਅਰ ਵਿੱਚ ਪੰ...