ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ: ਸਾਲ 2025 ਦਾ ਲੇਖਾ-ਜੋਖਾ
ਚੰਡੀਗੜ੍ਹ, 21 ਦਸੰਬਰ:- ਸੂਬੇ ਭਰ ਵਿੱਚ ਜੰਗਲਾਤ ਹੇਠ ਰਕਬੇ ਵਿੱਚ ਵਾਧੇ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਉਦੇਸ਼ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਲ 2025 ਦੌਰਾਨ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ।
ਇਨ੍ਹਾਂ ਨਿਵੇਕਲੀਆਂ ਪਹਿਲਕਦਮੀਆਂ ਵਿੱਚ 8 ਜੰਗਲਾਤ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰਨਾ ਸ਼ਾਮਲ ਹੈ। ਇਨ੍ਹਾਂ ਵਿੱਚੋਂ ਗ੍ਰੀਨਿੰਗ ਪੰਜਾਬ ਮਿਸ਼ਨ ਤਹਿਤ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ 1-1 ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਵਿਕਸਿਤ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ। ਦੱਸਣਯੋਗ ਹੈ ਕਿ ਪਠਾਨਕੋਟ ਵਿੱਚ ਪਿੰਡ ਘਰੋਟਾ ਵਿਖੇ 0.50 ਹੈਕਟੇਅਰ ‘ਚ, ਪਿੰਡ ਕਟਾਰੂਚੱਕ ਵਿਖੇ 0.75 ਹੈਕਟੇਅਰ ਰਕਬੇ ‘ਚ, ਹੈਬਤ ਪਿੰਡੀ ਵਿਖੇ 0.60 ਹੈਕਟੇਅਰ ਵਿੱਚ ਪੰ...








