Monday, June 15
Shadow

Punjab News

ਵੋਟਾਂ ਦੀ ਗਿਣਤੀ ਲਈ ਵੱਖ-ਵੱਖ ਬਲਾਕਾਂ ਵਿੱਚ 8 ਗਿਣਤੀ ਕੇਂਦਰ ਸਥਾਪਿਤ ਕੀਤੇ – ਡਿਪਟੀ ਕਮਿਸ਼ਨਰ

ਵੋਟਾਂ ਦੀ ਗਿਣਤੀ ਲਈ ਵੱਖ-ਵੱਖ ਬਲਾਕਾਂ ਵਿੱਚ 8 ਗਿਣਤੀ ਕੇਂਦਰ ਸਥਾਪਿਤ ਕੀਤੇ – ਡਿਪਟੀ ਕਮਿਸ਼ਨਰ

Punjab News
ਤਰਨ ਤਾਰਨ, 16 ਦਸੰਬਰ (            ) - ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ 14 ਦਸੰਬਰ ਨੂੰ ਕਰਵਾਈਆਂ ਚੋਣਾਂ ਦਾ ਨਤੀਜਾ 17 ਦਸੰਬਰ 2026 ਨੂੰ ਐਲਾਨਿਆ ਜਾਵੇਗਾ। ਵੋਟਾਂ ਦੀ ਗਿਣਤੀ ਲਈ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਬਲਾਕਾਂ ਵਿੱਚ 8 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ, ਸ੍ਰੀ ਰਾਹੁਲ, ਆਈਏਐਸ ਨੇ ਦੱਸਿਆ ਕਿ ਬੈਲਟ ਬਕਸਿਆਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਗਿਣਤੀ ਕੇਂਦਰਾਂ ਦੇ ਨਾਲ ਹੀ ਬਣੇ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ ਅਤੇ 17 ਦਸੰਬਰ ਨੂੰ ਇੱਥੇ ਹੀ ਸਥਾਪਿਤ ਕੀਤੇ ਗਿਣਤੀ ਕੇਂਦਰਾਂ ਵਿੱਚ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।   ਜ਼ਿਲੇ ਵਿੱਚ ਸਥਾਪਿਤ ਕੀਤੇ ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਤਰਨ ਤਾਰਨ ਦਾ ਗਿਣਤੀ ਕੇਂਦਰ ਸ੍ਰੀ ਗੁਰੂ ਅਰਜਨ ਦੇਵ ਕਾਲਜ, ਨੂਰਦੀ ਰੋਡ, ਤਰਨ ਤਾਰਨ ਵਿਖੇ ਬਣਾਇਆ ਗਿਆ ਹੈ। ਇਸੇ ਤਰ੍ਹਾਂ ਪੰਚਾਇਤ ਸੰਮਤ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਾ ਤੇ ਬਾਲ ਵਿਆਹ ਮੁਕਤ ਭਾਰਤ ਸਿਰਜਣ ਦਾ ਦਿੱਤਾ ਸੱਦਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਾ ਤੇ ਬਾਲ ਵਿਆਹ ਮੁਕਤ ਭਾਰਤ ਸਿਰਜਣ ਦਾ ਦਿੱਤਾ ਸੱਦਾ

Punjab News
ਹੁਸ਼ਿਆਰਪੁਰ, 16 ਦਸੰਬਰ :        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ , ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ, ਸਕੂਲਾਂ, ਸਿਵਲ ਹਸਪਤਾਲ, ਨਸ਼ਾ ਛੁਡਾਊ ਕੇਂਦਰ, ਮੁੜ-ਵਸੇਬਾ ਕੇਂਦਰ, ਕੇਂਦਰੀ ਜੇਲ੍ਹ ਹੁਸ਼ਿਆਰਪੁਰ, ਆਬਜ਼ਰਵੇਸ਼ਨ ਹੋਮ, ਹੁਸ਼ਿਆਰਪੁਰ ਅਤੇ ਸਾਂਝ ਕੇਂਦਰ ਵਿੱਚ ਖੋਲ੍ਹੇ ਗਏ ਲੀਗਲ ਏਡ ਕਲੀਨਿਕਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ, ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਚੰਗੇ ਸਮਾਜ ਦੀ ਰਚਨਾ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਸ਼...
ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ ‘ਤੇ ਵਾਪਰੀ ਘਟਨਾ ਦਾ ਮੌਕੇ ‘ਤੇ ਪਹੁੰਚ ਕੇ ਲਿਆ ਜਾਇਜ਼ਾ

ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ ‘ਤੇ ਵਾਪਰੀ ਘਟਨਾ ਦਾ ਮੌਕੇ ‘ਤੇ ਪਹੁੰਚ ਕੇ ਲਿਆ ਜਾਇਜ਼ਾ

Punjab News
ਬਟਾਲਾ, 16 ਦਸੰਬਰ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਰੋਡ ਬਟਾਲਾ ਵਿਖੇ ਅਣਪਛਾਤਿਆਂ ਵੱਲੋਂ ਦੁਕਾਨ 'ਤੇ ਕੀਤੀ ਫਾਇਰਿੰਗ ਦਾ ਪਤਾ ਚੱਲਣ ਤੇ ਤੁਰੰਤ ਘਟਨਾ ਵਾਲੀ ਜ੍ਹਗਾ ਤੇ ਪਹੁੰਚੇ ਤੇ ਦੁਕਾਨਦਾਰ ਨੂੰ ਮਿਲ ਕੇ ਸਥਿਤੀ ਦਾ ਜਾਇਜਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੋ ਬਟਾਲੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ ਕਰਨਗੇ, ਉਨ੍ਹਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾ ਅੱਗੇ ਕਿਹਾ ਕਿ ਇਸ ਘਟਨਾ ਸਬੰਧੀ ਬਟਾਲਾ ਪੁਲਿਸ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਦੋਸ਼ੀਆਂ ਵਿਰੁੱਧ ਸਖਤੀ ਨਾਲ ਨਿਪਟਣ। ਇਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਪੁਲਿਸ ਵੱਲੋਂ ਬਟਾਲਾ ਵਿਖੇ ਹੁਣ ਤੱਕ ਜੋ ਵੀ ਵਾਰਦਾਤਾਂ ਵਾਪਰੀਆਂ ਹਨ, ਉਨ੍ਹਾਂ ਦੇ ਦੋਸ਼ੀਆਂ ਨੂੰ ਫੜਿਆ ਗਿਆ ਹੈ ਅਤੇ ਕਾਨੂੰਨੀ ਢੰਗ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ...
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮਨਾਇਆ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ ਦਿਵਸ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮਨਾਇਆ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ ਦਿਵਸ

Punjab News
ਫਿਰੋਜ਼ਪੁਰ 15 ਦੰਸਬਰ ( ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ (ECCE) ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਹਰ ਮਹੀਨੇ ਦੇ ਦੂਜੇ ਸ਼ੁਕਰਵਾਰ ਅਰਲੀ ਚਾਈਲਡ ਕੇਅਰ ਅਤੇ ਐਜੂਕੈਸਨ ਦਿਵਸ ਮਨਾਇਆ ਜਾਂਦਾ ਹੈ । ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਨਵੰਬਰ ਮਹੀਨੇ ਦਾ ਇਹ ਦਿਵਸ ਬੜੇ ਉਤਸ਼ਾਰ ਪੂਰਵਕ ਢੰਗ ਨਾਲ ਮਨਾਇਆ ਗਿਆ। ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਿਚਿਕਾ ਨੰਦਾ ਨੇ ਦਿੱਤੀ।             ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦਾ ਮੁੱਖ ਉਦੇਸ਼ ਮਾਪਿਆਂ ਨੂੰ ਬੱਚਿਆਂ ਲਈ ਬੋਧਾਤਮਕ ਵਿਕਾਸ ਅਤੇ ਸਿੱਖਣ-ਸਮਰੱਥਾ ਵਧਾਉਣ ਵਾਲੀਆ ਗਤੀਵਿਧੀਆਂ ਬਾਰੇ ਜਾਗਰੂਕ ਕਰਨਾ ਸੀ, ਤਾਂ ਜੋ ਬੱਚਿਆਂ ਨੂੰ ਸਿੱਖਣ ਤੇ ਯਾਦ ਰੱਖਣ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਸਮਰੱਥਾ ਵੱਧ ਸਕੇ । ਇਸ ਵਿੱਚ ਬੱਚੇ,...
ਬੱਚਿਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੀ ਰਜਿਸਟਰੇਸ਼ਨ ਲਾਜਮੀ – ਡਿਪਟੀ ਕਮਿਸ਼ਨਰ

ਬੱਚਿਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੀ ਰਜਿਸਟਰੇਸ਼ਨ ਲਾਜਮੀ – ਡਿਪਟੀ ਕਮਿਸ਼ਨਰ

Punjab News
ਮਾਲੇਰਕੋਟਲਾ, 15 ਦਸੰਬਰ -                     ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਭਲਾਈ ਕਰ ਰਹੀਆਂ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਦਾ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਤਹਿਤ ਰਜਿਸਟਰਡ ਹੋਣਾ ਲਾਜਮੀ ਹੈ।                     ਉਨ੍ਹਾਂ ਦੱਸਿਆ ਕਿ ਜੇਕਰ ਜਿਲ੍ਹੇ ਅੰਦਰ ਕੋਈ ਵੀ ਸੰਸਥਾ ਜੋ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰਦੀਆਂ ਹਨ ਜਾਂ ਫਿਰ ਬੱਚਿਆਂ ਦੀ ਭਲਾਈ ਖੇਤਰ ਵਿੱਚ ਕੰਮ ਕਰਨ ਲਈ ਚਾਹਵਾਨ ਹੋਣ, ਪ੍ਰੰਤੂ ਉਨ੍ਹਾਂ ਵੱਲੋਂ ਅਜੇ ਤੱਕ ਜੁਵੇਨਾਇਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਤਹਿਤ ਰਜਿਸਟਰੇਸ਼ਨ ਨਹੀਂ ਕਰਵਾਈ ਹੈ, ਅਜਿਹੀਆਂ ਸੰਸਥਾਵਾਂ ਦੇ ਪ੍ਰਬੰਧਕ ਜਲਦ ਤ...
ਨੰਦੀਸ਼ਾਲਾ ਗਊਸ਼ਾਲਾ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ

ਨੰਦੀਸ਼ਾਲਾ ਗਊਸ਼ਾਲਾ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ

Punjab News
ਸ੍ਰੀ ਮੁਕਤਸਰ ਸਾਹਿਬ, 15 ਦਸੰਬਰ: ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਇੱਕ ਗਊ ਭਲਾਈ ਕੈਂਪ ਨੰਦੀ ਨਸਲ ਸੁਧਾਰ ਗਊਸ਼ਾਲਾ ਕਮੇਟੀ ਗੁਰੂਹਰਸਾਏ ਰੋਡ, ਸਾਹਮਣੇ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ । ਇਸ ਕੈਂਪ ਦੌਰਾਨ ਗਊਆਂ ਦੇ ਇਲਾਜ ਲਈ ਗਊਸ਼ਾਲਾ ਨੂੰ 25000/- ਰੁਪਏ ਦੀਆਂ ਦਵਾਈਆਂ  ਮੁਫਤ ਦਿੱਤੀਆ ਗਈਆ । ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗਰੁਦਿੱਤ ਸਿੰਘ ਅਲੌਖ ਨੇ ਦੱਸਿਆ ਕਿ ਪਸ਼ੂਆ ਨੂੰ ਨਿਰੋਗ ਰੱਖਣ ਲਈ ਪਸ਼ੂ ਪਾਲਣ ਵਿਭਾਗ ਵੱਲੋ ਮੁਫਤ ਡੀਵਾਰਮਿੰਗ ਕੀਤੀ ਜਾਂਦੀ ਹੈ ਅਤੇ ਸਮੇਂ ਸਮੇਂ ਤੇ ਬਿਮਾਰੀਆਂ ਤੋ ਬਚਾਅ ਲਈ ਵੈਕਸੀਨ ਕੀਤੀ ਜਾਂਦੀ ਹੈ। ਉਨ੍ਹਾਂ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਸਾਰੇ ਪਸ਼ੂਆ ਨੂੰ ਸਮੇਂ ਸਿਰ ਡੀਵਾਰਮਿੰਗ ਅਤੇ ਵੈਕਸ਼ੀਨੇਸਨ ਕਰਵਾਈ ਜਾਵੇ । ਸੀਨੀਅਰ ਵੈਟਰਨਰੀ ਅਫਸਰ ਡਾ. ਕੇਵਲ ਸਿੰਘ ਨੇ ਸਰਦੀ ਰੁੱਤ ਵਿੱਚ ਪਸ਼ੂਆ ਨੂੰ ਲੱਗਣ ਵਾਲੀਆਂ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਸਬੰਧੀ ਜਾਣੂ ਕਰਵਾਇਆ । ਡਾ. ਅਮਰਿੰਦਰਜੀਤ ਸਿੰਘ ਬਰਾੜ ਅਤੇ ਡਾ. ਅਮਨਦੀਪ ਸੇਠੀ ਤੇ ਅਧਾਰਿਤ ਵੈਟਰਨਰੀ ...
ਚੋਣ ਅਬਜਰਵਰ ਲਵਜੀਤ ਕਲਸੀ ਨੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੋਣ ਅਬਜਰਵਰ ਲਵਜੀਤ ਕਲਸੀ ਨੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Punjab News
 ਤਰਨ ਤਾਰਨ, 15 ਦਸੰਬਰ (            ) - ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਜ਼ਿਲਾ ਤਰਨ ਤਾਰਨ ਵਿੱਚ  ਨਿਯੁਕਤ ਕੀਤੇ ਚੋਣ ਅਬਜਰਵਰ ਸ੍ਰੀਮਤੀ ਲਵਜੀਤ ਕਲਸੀ, ਪੀਸੀਐਸ ਵੱਲੋਂ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਵੱਖ-ਵੱਖ ਸਟਰਾਂਗ ਰੂਮਾਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ।  ਜ਼ਿਲਾ ਤਰਨ ਤਾਰਨ ਵਿੱਚ ਬਣਾਏ ਗਏ ਸਟਰਾਂਗ ਰੂਮਾਂ ਵਿੱਚ ਸਖਤ ਸੁਰੱਖਿਆ ਪਹਿਰੇ ਹੇਠ ਬੈਲਟ ਬਕਸੇ ਰੱਖੇ ਗਏ ਹਨ ਅਤੇ ਇਹਨਾਂ ਸਟਰਾਂਗ ਰੂਮਾਂ ਨੂੰ ਉਮੀਦਵਾਰਾਂ ਦੀ ਹਾਜ਼ਰੀ ਵਿੱਚ ਸੀਲ ਬੰਦ ਕੀਤਾ ਗਿਆ ਹੈ।  ਚੋਣ ਅਬਜਰਵਰ ਸ੍ਰੀਮਤੀ ਕਲਸੀ ਵੱਲੋਂ ਬੀਤੀ ਦੇਰ ਸ਼ਾਮ ਵੱਖ-ਵੱਖ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਉਥੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਉੱਪਰ ਤਸੱਲੀ ਜ਼ਾਹਿਰ ਕੀਤੀ। ਉਨ੍ਹਾਂ ਦੱਸਿਆ ਕਿ ਬੈਲਟ ਬਕਸੇ ਬਲਾਕ-ਵਾਈਜ਼ ਬਣਾਏ ਗਏ ਵੱਖ-ਵੱਖ 8 ਸਟਰਾਂਗ ਰੂਮਾਂ ਵਿੱਚ ਸਖਤ ਨਿਗਰਾਨੀ ਹੇਠ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਪੰਚਾਇਤ ਸੰਮਤੀ ਤਰਨ ਤਾਰਨ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅਰਜਨ ...
ਸਿਹਤ ਪ੍ਰਣਾਲੀ ਨਾਲ ਨੌਜਵਾਨਾਂ ਦੀ ਜਾਣ-ਪਛਾਣ ਲਈ ਵਿਦਿਆਰਥੀਆਂ ਦਾ ਸੀ.ਐਚ.ਸੀ. ਭਰਤਗੜ੍ਹ ਸਿੱਖਿਆਤਮਕ ਦੌਰਾ

ਸਿਹਤ ਪ੍ਰਣਾਲੀ ਨਾਲ ਨੌਜਵਾਨਾਂ ਦੀ ਜਾਣ-ਪਛਾਣ ਲਈ ਵਿਦਿਆਰਥੀਆਂ ਦਾ ਸੀ.ਐਚ.ਸੀ. ਭਰਤਗੜ੍ਹ ਸਿੱਖਿਆਤਮਕ ਦੌਰਾ

Punjab News
ਕੀਰਤਪੁਰ ਸਾਹਿਬ 15 ਦਸੰਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਅਤੇ ਸਿਹਤ ਸਬੰਧੀ ਜਾਣਕਾਰੀ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਨੌਜਵਾਨ ਪੀੜ੍ਹੀ ਨੂੰ ਸਿਹਤ ਪ੍ਰਣਾਲੀ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਹੀ ਉਪਰਾਲਿਆਂ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੋਦੀਮਾਜਰਾ ਦੇ ਵਿਦਿਆਰਥੀਆਂ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਭਰਤਗੜ੍ਹ ਦਾ ਸਿੱਖਿਆਤਮਕ ਦੌਰਾ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਹਸਪਤਾਲ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।      ਦੌਰੇ ਦੌਰਾਨ ਵਿਦਿਆਰਥੀਆਂ ਨੂੰ ਬੀ.ਈ.ਈ ਸਾਹਿਲ ਸੁਖੇਰਾ ਅਤੇ ਹੈਲਥ ਸੁਪਰਵਾਈਜ਼ਰ ਪਾਲ ਸਿੰਘ ਵੱਲੋਂ ਸਿਹਤ ਵਿਭਾਗ ਦੀਆਂ ਮੁੱਖ ਸਕੀਮਾਂ, ਰੋਕਥਾਮੀ ਸਿਹਤ ਸੇਵਾਵਾਂ, ਸਾਫ਼-ਸਫ਼ਾਈ, ਪੋਸ਼ਣ ਅਤੇ ਸਿਹਤ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਪ੍ਰੇਰਿਤ ਕੀਤਾ ਕਿ ਉਹ ਮਿਲੀ ਹੋਈ...
ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਵਿਕਟਰੀ ਪਰੇਡ ਇਕ ਅਨੋਖਾ ਅਹਿਸਾਸ -ਡਿਪਟੀ ਕਮਿਸ਼ਨਰ

ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਵਿਕਟਰੀ ਪਰੇਡ ਇਕ ਅਨੋਖਾ ਅਹਿਸਾਸ -ਡਿਪਟੀ ਕਮਿਸ਼ਨਰ

Punjab News
ਫਾਜ਼ਿਲਕਾ 15 ਦਸੰਬਰ- 1971 ਦੀ ਭਾਰਤ-ਪਾਕਿ ਜੰਗ ਵਿਚ ਦੇਸ਼ ਦੀ ਜਿਤ ਨੂੰ ਯਾਦ ਕਰਦਿਆਂ ਫਾਜ਼ਿਲਕਾ ਵਿਖੇ ਵਿਜੈ ਪਰੇਡ ਦਾ ਆਯੋਜਨ ਕੀਤਾ ਗਿਆ। ਸ਼ਹੀਦੀ ਸਮਾਰਕ ਕਮੇਟੀ ਆਸਫਵਾਲਾ ਵੱਲੋਂ ਵਿਜੈ ਦਿਵਸ ਨੂੰ ਸਮਰਪਿਤ ਵਿਕਟਰੀ ਪਰੇਡ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਸ਼ੁਰੂ ਹੋ ਕਿ ਸੰਜੀਵ ਸਿਨੇਮਾ ਚੌਂਕ, ਗਊਸ਼ਾਲਾ ਰੋਡ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਂਕ ਤੋਂ ਹੁੰਦੀ ਹੋਈ ਘੰਟਾ ਘਰ ਵਿਖੇ ਸਮਾਪਤ ਹੋਈ।ਵਿਜੈ ਪਰੇਡ ਵਿਚ ਸ਼ਾਮਲ ਹੁੰਦਿਆਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਸੀਂ ਸਿਕ ਝੁਕਾ ਕੇ ਨਮਨ ਕਰਦੇ ਹਾਂ। ਉਨ੍ਹਾਂ ਕਿਹਾ ਕਿ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਜੈ ਦਿਵਸ ਦੇ ਮਦੇਨਜਰ ਵਿਕਟਰੀ ਪਰੇਡ ਵਿਚ ਭਾਗੀਦਾਰੀ ਬਣਾਉਣਾ ਇਕ ਅਨੋਖਾ ਅਹਿਸਾਸ ਦਿੰਦਾ ਹੈ।ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾ ਨੂੰ ਪ੍ਰਣਾਮ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ...
‘ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 15 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 289ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 7 ਐਫਆਈਆਰਜ਼ ਦਰਜ ਕਰਕੇ 11 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 289 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,236 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 32 ਗ...