18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਹੂਲਤਾਂ ਦੇਣ ਵਾਲੀਆਂ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਤਹਿਤ ਹੋਣ ਰਜਿਸਟਰਡ
ਫਰੀਦਕੋਟ 10 ਦਸੰਬਰ () ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜਾਰੀ ਪੱਤਰ ਰਾਹੀਂ ਜਿਲ੍ਹਾ ਫਰੀਦਕੋਟ ਦੇ ਅੰਦਰ ਕੋਈ ਵੀ ਅਜਿਹੀ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਅਨੁਸਾਰ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮੁਫਤ ਰਿਹਾਇਸ਼, ਭੋਜਨ, ਸਿੱਖਿਆ, ਮੈਡੀਕਲ ਸਹੂਲਤਾਂ ਦੇ ਰਹੀ ਹਨ, ਦਾ ਐਕਟ ਤਹਿਤ ਰਜਿਸ਼ਟਰਡ ਹੋਣਾ ਲਾਜਮੀ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜੇਕਰ ਜਿਲ੍ਹਾ ਫਰੀਦਕੋਟ ਅੰਦਰ ਕੋਈ ਵੀ ਗੈਰ ਸਰਕਾਰੀ ਸੰਸਥਾਂ ਜੋ ਉਪਰੋਕਤ ਕਾਰਜ ਕਰ ਰਹੀ ਹੈ, ਪ੍ਰੰਤੂ ਅਜੇ ਤੱਕ ਜੁਵੇਨਾਇਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਤਹਿਤ ਹਾਲੇ ਤੱਕ ਰਜਿਸਟਰਡ ਨਹੀਂ ਹੋਈ ਹੈ, ਅਜਿਹੀਆਂ ਸੰਸਥਾਵਾਂ ਦੇ ਪ੍ਰਬੰਧਕ ਜਲਦ ਤੋ ਜਲਦ ਆਪਣੀ ਸੰਸਥਾਂ ਨੂੰ ਰਜਿ...








