ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 18 ਮਈ:ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸਰਗਰਮ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਖੁਸ਼ ਕੁਮਾਰ ਉਰਫ਼ ਭੋਲੂ (26) ਵਾਸੀ ਗੁਰਵਾਲੀ ਗੇਟ,ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਦਾ ਅਪਰਾਧਿਕ ਪਿਛੋਕੜ ਹੈ, ਉਸਦੇ ਖਿਲਾਫ ਐਨ.ਡੀ.ਪੀ.ਐਸ. ਐਕਟ, ਆਰਮਜ਼ ਐਕਟ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ।
ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮ.ਐਮ. ਗਲੈਡੀਏਟਰ (ਤੁਰਕੀ ਦਾ ਬਣਿਆ), ਇੱਕ 9 ਐਮ.ਐਮ. ਜ਼ਿਗਾਨਾ ਐਕਸ-ਸ਼ਾਟ, ਇੱਕ .30 ਬੋਰ ਬਰੇਟਾ (ਇਟਲੀ ਦਾ ਬਣਿਆ), ਇੱਕ .30 ਬੋਰ ਜ਼ਿਗਾਨਾ (ਚੀਨ ਦਾ ਬਣਿਆ), ਇੱਕ .30 ਬੋਰ (ਆਸਟ੍ਰੀਆ ਦਾ ਬਣਿਆ), ਇੱਕ .30 ਬੋਰ (ਚੀਨ ਦਾ...








