Thursday, June 4
Shadow

Punjab News

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

Punjab News, Punjab Politics
ਚੰਡੀਗੜ੍ਹ; 13 ਮਈ- ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਵਿੱਚ ਭਾਜਪਾ ਅਤੇ 'ਆਪ' ਵਿਚਾਲੇ ਚੱਲ ਰਹੀ ਸਿਆਸੀ ਜੰਗ ਦਰਮਿਆਨ ਇਸ ਸਾਰੀ ਕਾਰਵਾਈ ਨੂੰ "ਸਿਆਸੀ ਬਦਲਾਖੋਰੀ" ਦਾ ਮਾਮਲਾ ਕਰਾਰ ਦਿੱਤਾ ਹੈ। ਇਹ ਮਾਮਲਾ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਸ਼ਮੂਲੀਅਤ ਵਾਲੇ ਡਿਵੀਜ਼ਨ ਬੈਂਚ ਕੋਲ ਸੰਜੀਵ ਅਰੋੜਾ ਦੀ ਉਸ ਪਟੀਸ਼ਨ 'ਤੇ ਸੁਣਵਾਈ ਦੌਰਾਨ ਆਇਆ, ਜਿਸ ਵਿੱਚ ਉਨ੍ਹਾਂ ਨੇ ਆਪਣੀ ਗ੍ਰਿਫ਼ਤਾਰੀ ਅਤੇ ਗੁਰੂਗ੍ਰਾਮ ਦੀ ਅਦਾਲਤ ਵੱਲੋਂ ਸੁਣਾਏ ਗਏ ਰਿਮਾਂਡ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਸੰਜੀਵ ਅਰੋੜਾ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਪੁਨੀਤ ਬਾਲੀ ਨੇ ਦਲੀਲ ਦਿੱਤੀ ਕਿ ਈਡੀ ਦੀ ਕਾਰਵਾਈ ਇੱਕ ਵੱਡੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਉਨ੍ਹਾਂ ਨੇ ਹਾਈ ਕੋਰਟ ਵੱਲੋਂ ਹਾਲ ਹੀ ਵਿੱਚ ਭਾਜਪਾ ਸੰਸਦ ਮੈਂਬਰਾਂ ਨੂੰ ਦਿੱਤੀ ਗਈ ਰਾਹਤ ਵਰਗੀ ਬਰਾਬਰੀ ਦੀ ਮੰਗ ਕੀਤੀ। ਇਸ ਕੇਸ ਨ...
‘ਆਪ’ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ

‘ਆਪ’ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਭਾਜਪਾ ਨੂੰ ਠਹਿਰਾਇਆ ਜ਼ਿੰਮੇਵਾਰ

Punjab News, Punjab Politics
ਚੰਡੀਗੜ੍ਹ, 13 ਮਈ ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ 'ਤੇ ਹੋਏ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। 'ਆਪ' ਨੇ ਕਿਹਾ ਕਿ ਇਹ ਹਮਲਾ ਸਿਰਫ਼ ਇੱਕ ਵਿਅਕਤੀ 'ਤੇ ਨਹੀਂ, ਸਗੋਂ ਪੰਜਾਬ ਦੇ ਮਾਣ ਅਤੇ ਲੋਕਤੰਤਰੀ ਕਦਰਾਂ-ਕੀਮਤਾਂ 'ਤੇ ਹਮਲਾ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਭਾਜਪਾ ਨੇ ਦਿਲਜੀਤ ਦੋਸਾਂਝ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਉਨ੍ਹਾਂ ਨੇ ਸਿਰੇ ਤੋਂ ਨਕਾਰ ਦਿੱਤਾ। ਇਸ ਇਨਕਾਰ ਦੇ ਠੀਕ ਦੋ ਦਿਨ ਬਾਅਦ ਉਨ੍ਹਾਂ ਦੇ ਮੈਨੇਜਰ ਦੇ ਘਰ 'ਤੇ ਹਮਲਾ ਹੋਣਾ ਅਤੇ ਲਾਰੈਂਸ ਬਿਸ਼ਨੋਈ ਵੱਲੋਂ ਇਸ ਦੀ ਜ਼ਿੰਮੇਵਾਰੀ ਲੈਣਾ ਮਹਿਜ਼ ਇਤਫ਼ਾਕ ਨਹੀਂ ਹੈ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਭਾਜਪਾ ਹੁਣ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ। ਚੀਮਾ ਨੇ ਕਿਹਾ ਕਿ ਜਿਸ ਲਾਰੈਂਸ ਬਿਸ਼ਨੋਈ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ, ਜਿੱਥੇ ਭਾਜਪਾ ਦ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

Punjab News
ਨਵੀਂ ਦਿੱਲੀ, 13 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਉਪਰੰਤ ਕੇਂਦਰ ਨੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਹਾਈਵੇਅ ਅਤੇ ਫਲਾਈਓਵਰ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਭਰੋਸਾ ਦਿੱਤਾ, ਜਿਸ ਨਾਲ ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਰੁਕੇ ਹੋਏ ਬੁਨਿਆਦੀ ਢਾਂਚੇ ਸਬੰਧੀ ਕਾਰਜਾਂ ਵਿੱਚ ਤੇਜ਼ੀ ਆਵੇਗੀ ਅਤੇ ਸੂਬੇ ਭਰ ਦੇ ਮੁੱਖ ਸੜਕੀ ਮਾਰਗਾਂ ਦੇ ਵੱਡੇ ਪੱਧਰ 'ਤੇ ਵਿਸਥਾਰ ਅਤੇ ਚਹੁੰ-ਮਾਰਗੀ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਣਨੀਤਕ ਤੌਰ 'ਤੇ ਮਹੱਤਵਪੂਰਨ ਸੜਕਾਂ, ਜਿਨ੍ਹਾਂ ਵਿੱਚ ਕੌਮਾਂਤਰੀ ਸਰਹੱਦ ਨੇੜੇ ਫਿਰੋਜ਼ਪੁਰ-ਫਾਜ਼ਿਲਕਾ ਗਲਿਆਰਾ ਵੀ ਸ਼ਾਮਲ ਹੈ, ਨੂੰ ਕੌਮੀ ਰਾਜਮਾਰਗ ਐਲਾਨਣ ਦੀ ਪੰਜਾਬ ਦੀ ਮੰਗ ਵੀ ਉਠਾਈ। ਉਨ੍ਹਾਂ ਨੇ ਦੇਰੀ ਅਤੇ ਰੁਕਾਵਟਾਂ ਕਾਰਨ ਸਾਲਾਂ ਤੋਂ ਰੁਕੇ ਹੋਏ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਸੁਨਾਮ, ਚੀਮਾ ਮੰਡੀ, ਭੀਖੀ, ਮਾਨਸਾ ਅਤੇ ਮੌੜ ਰਾ...
40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

Crime News, Punjab News
ਚੰਡੀਗੜ੍ਹ, 13 ਮਈ, 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਵਿਰੁੱਧ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਗਥਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਮਾਲ ਵਿਭਾਗ ਫਰੀਦਕੋਟ ਨੂੰ ਸ਼ਿਕਾਇਤਕਰਤਾ ਨੂੰ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਸਬੰਧ ਵਿੱਚ ਦੋਸ਼ੀ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਬਦਲੇ ਉਸਤੋਂ 80,000 ਰੁਪਏ ਰਿਸ਼ਵਤ ਮੰਗੀ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਕਾਨੂੰਗੋ ਨੂੰ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

Punjab News
ਚੰਡੀਗੜ੍ਹ/ਪਟਿਆਲਾ, 13 ਮਈ: ਪੰਜਾਬ ਦੇ ਕੈਬਿਨਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਬਿਜਲੀ ਮੰਤਰੀ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪੋਰਟਫੋਲਿਓ ਵਿੱਚ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸ਼ਾਮਲ ਹਨ। ਅਹੁਦਾ ਸੰਭਾਲਣ ਉਪਰੰਤ ਬਿਜਲੀ ਮੰਤਰੀ ਨੇ ਬਿਜਲੀ ਵਿਭਾਗ ਅਤੇ ਪੀਐਸਪੀਸੀਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ, ਜਿਸ ਵਿੱਚ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਘੱਟੋ-ਘੱਟ 8 ਘੰਟੇ ਨਿਰਵਿਘਨ ਸਪਲਾਈ ਲਈ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸ. ਸੌਂਦ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੂਬੇ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਖੇਤੀਬਾੜੀ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਹੋ ਸਕਣ। ਸ. ਤਰੁਨਪ੍ਰੀ...
ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਵਫ਼ਦ ਵੱਲੋਂ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਦੌਰਾ

ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਵਫ਼ਦ ਵੱਲੋਂ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦਾ ਦੌਰਾ

Punjab News
ਚੰਡੀਗੜ੍ਹ, 13 ਮਈ: ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ (ਪੀਐਸਐਫਐਫਡਬਲਯੂਸੀ) ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਪ੍ਰੋਫੈਸਰ ਡਾ. ਸੁਖਪਾਲ ਸਿੰਘ, ਚੇਅਰਮੈਨ, ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਅਤੇ ਸ੍ਰੀ ਨਵਜੋਤ ਸਿੰਘ ਜਰਗ, ਚੇਅਰਮੈਨ, ਜੀਈਐਨਸੀਓ ਨਾਲ ਪ੍ਰੋਫੈਸਰ ਡਾ. ਚਮਕੌਰ ਸਿੰਘ ਅਠਵਾਲ ਦੀ ਅਗਵਾਈ ਵਾਲੇ ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਉੱਚ ਪੱਧਰੀ ਵਫ਼ਦ  ਵਿੱਚ ਡਾ. ਫਲੋਰੀਮੰਡ ਗੁਨੀਅਟ ਅਤੇ ਡਾ. ਸ਼ਿਸ਼ਾਂਕ, ਅਰਥਸ਼ਾਸਤਰੀ, ਡਾ. ਸੰਦੀਪ ਧੁੰਧਰਾ, ਬੀ.ਸੀ.ਯੂ., ਯੂ.ਕੇ. ਸ਼ਾਮਲ ਸਨ। ਇਸ ਤੋਂ ਇਲਾਵਾ  ਇਲਾਵਾ ਡਾ. ਵਾਈ.ਪੀ. ਵਰਮਾ, ਰਜਿਸਟਰਾਰ, ਅਤੇ ਡਾ. ਮਨਿੰਦਰ ਕੌਰ, ਪੀਯੂ, ਚੰਡੀਗੜ੍ਹ ਵੀ ਮੌਜੂਦ ਸਨ। ਇਸ ਮੀਟਿੰਗ ਦਾ ਉਦੇਸ਼ ਸੂਬੇ ਵਿੱਚ ਊਰਜਾ ਉਤਪਾਦਨ ਲਈ ਹੋਰ ਟਿਕਾਊ ਮਾਡਲ ਲਿਆਉਣਾ ਸੀ। ਡਾ. ਚੈਮ ਬਿਜਲੀ 'ਤੇ ਨਿਰਭਰਤਾ ਘਟਾਉਣ ਲਈ ਸੂਰਜੀ ਊਰਜਾ ਦੀ ਢੁਕਵੀਂ ਵਰਤੋਂ ਸਬੰਧੀ ਵੱਖ-ਵੱਖ ਮਾਡਲ ਵਿਕਸਤ ਕਰਨ ਵਾਲੀ ਇੱਕ ਅਥਾਰਟੀ ਹਨ। ਉਨ੍ਹਾਂ ਦੱਸਿਆ ਕਿ ...
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

Punjab News
ਨਵੀਂ ਦਿੱਲੀ, 13 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਸਾਉਣੀ ਸੀਜ਼ਨ ਦੌਰਾਨ ਪੰਜਾਬ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਝੋਨੇ ਦੇ ਕੁਝ ਹਾਈਬ੍ਰਿਡਬੀਜਾਂ ਦੇ ਨੋਟੀਫਿਕੇਸ਼ਨ ਰੱਦ ਕਰਨ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਅਤੇ ਨਾਲ ਹੀ ਕੇਂਦਰ ਅੱਗੇ ਸੂਬੇ ਦੇ ਕਿਸਾਨਾਂ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ। ਦਿੱਲੀ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਵਿਘਨ ਖਾਦ ਸਪਲਾਈ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਦਾ ਭਰੋਸਾ ਦਿੰਦਿਆਂ ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਮੰਗ ਕੀਤੀ ਅਤੇ 2026-27 ਲਈ ਕਣਕ ਦੇ ਬੀਜ ਸਬਸਿਡੀ ਅਲਾਟ ਕਰਨ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਦੇ 125 ਲੱਖ ਮੀਟ੍ਰਿਕ ਟਨ ਕਣਕ ਉਤਪਾਦਨ ਦੇ ਟੀਚੇ ਨੂੰ ਸਫਲਤਾਪੂਰਵਕ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ਅਤ...
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

Punjab News
ਚੰਡੀਗੜ੍ਹ, 13 ਮਈ: ਬਟਾਲਾ ਵਿਖੇ ਸਨਸਨੀਖੇਜ਼ ਦੋਹਰੇ ਕਤਲ ਕਾਂਡ ਮਾਮਲੇ ਵਿੱਚ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਇੱਕ ਸੁਚੱਜੇ ਤਾਲਮੇਲ ਰਾਹੀਂ ਕਾਰਵਾਈ ਕਰਦਿਆਂ ਪੱਛਮੀ ਬੰਗਾਲ ਵਿੱਚ ਭਾਰਤ-ਭੂਟਾਨ ਸਰਹੱਦ ਤੋਂ ਵਿਦੇਸ਼-ਅਧਾਰਤ ਭਗੌੜੇ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਭੂਟਾਨ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇਥੇ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। "ਆਪ੍ਰੇਸ਼ਨ ਨੈਸਟ ਰੈਕਰ" ਨਾਮ ਹੇਠ ਇਹ ਕਾਰਵਾਈ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਅਸ਼ੀਸ਼ ਚੌਧਰੀ ਦੀ ਅਗਵਾਈ ਹੇਠ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਅਤੇ ਬਟਾਲਾ ਪੁਲਿਸ ਦੁਆਰਾ ਸਾਂਝੇ ਤੌਰ ‘ਤੇ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਕੱਥੂਨੰਗਲ ਦੇ ਰਹਿਣ ਵਾਲੇ ਜਤਿਨ ਸਿੰਘ, ਤਰਨ ਤਾਰਨ ਦੇ ਪਿੰਡ ਸੰਗਰ ਕੋਟ ਦੇ ਰਹਿਣ ਵਾਲੇ ਸਾਜਨਦੀਪ ਸਿੰਘ ਅਤੇ ਅੰਮ੍ਰਿਤਸਰ ਦੇ ਬਲੀਆ...
ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

Punjab News
ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇਸ਼ ਭਰ ਵਿੱਚ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ। ਅਪਰਾਧੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਤੋਂ ਲੈ ਕੇ ਉਪਦ੍ਰਵੀਆਂ ਨੂੰ ਕਾਬੂ ਕਰਨ ਤੱਕ, ਪੰਜਾਬ ਪੁਲਿਸ ਹੁਣ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਆਪਣੇ ਕਰਮਚਾਰੀਆਂ ਦੀ ਹਿਊਮਨ ਇੰਟੈਲੀਜੈਂਸ ਦੇ ਮਿਲਾਪ ਨਾਲ ‘ਸੁਰੱਖਿਅਤ ਪੰਜਾਬ’ ਦੇ ਟੀਚੇ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਹਾਸਲ ਕਰ ਰਹੀ ਹੈ। ਹਾਲ ਹੀ ਵਿੱਚ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਲੁਧਿਆਣਾ ਵਿੱਚ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦਾ ਉਦਘਾਟਨ ਕੀਤਾ। ਇਸ ਪ੍ਰਾਜੈਕਟ ਤਹਿਤ ਸ਼ਹਿਰ ਦੇ 259 ਸਥਾਨਾਂ ‘ਤੇ ਕਰੀਬ 1,700 ਹਾਈ-ਰੈਜ਼ੋਲੂਸ਼ਨ ਕੈਮਰੇ ਲਗਾਏ ਗਏ ਹਨ, ਜਿਸ ਨਾਲ ਦੇਸ਼ ਦੇ ‘ਉਦਯੋਗਿਕ ਕੇਂਦਰ’ ਵਜੋਂ ਜਾਣੇ ਜਾਂਦੇ ਇਸ ਸ਼ਹਿਰ ਦੀ ਨਿਗਰਾਨੀ ਪ੍ਰਣਾਲੀ ਹੋਰ ਮਜ਼ਬੂਤ ਹੋਈ ਹੈ। ਜਲੰਧਰ ਵੀ ਆਈਸੀਸੀਸੀ ਪ੍ਰਾਜੈਕਟ ਦੀ ਸਫਲਤਾ ਦਾ ਵੱਡਾ ਉਦਾਹਰਨ ਬਣ ਕੇ ਉੱਭਰ ਰਿਹਾ ਹੈ। ਸ਼ਹ...
ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

Punjab News
ਚੰਡੀਗੜ੍ਹ; 12 ਮਈ 2026: ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ ਦੌਰਾਨ ਬਿਸਤ ਦੋਆਬ ਨਹਿਰ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਹੋਇਆ ਹੈ। ਇਸ ਵਿਸਥਾਰ ਨਾਲ 1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਆਇਆ ਹੈ, ਜਿਸ ਨਾਲ ਖੇਤਰ ਦੀ ਖੇਤੀ ਸੈਕਟਰ ਦੀ ਬੁਨਿਆਦ ਮਜ਼ਬੂਤ ਹੋਈ ਹੈ। ਦੁਆਬੇ ਦੀ ਜੀਵਨ-ਰੇਖਾ ਮੰਨੀ ਜਾਂਦੀ ਇਸ ਨਹਿਰ ’ਚ CM Bhagwant Singh Mann ਦੀ ਅਗਵਾਈ ਹੇਠ ਕੀਤੇ ਗਏ ਟੀਚਾ ਮੁਖੀ ਉਪਰਾਲਿਆਂ ਨਾਲ ਪਾਣੀ ਦੇ ਵਹਾਅ ’ਚ ਮਹੱਤਵਪੂਰਨ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿੰਜਾਈ ਸਿਲਸਿਲਾ ਮਜ਼ਬੂਤ ਕੀਤਾ ...