Thursday, June 4
Shadow

Punjab News

ਆਪ’ ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ

ਆਪ’ ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ

Punjab News, Punjab Politics
ਚੰਡੀਗੜ੍ਹ, 12 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਅਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ। ਪੰਨੂ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਦੇ ਹੱਕਾਂ ਅਤੇ ਇਸ ਦੀ ਵਿਰਾਸਤ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਪੰਨੂ ਨੇ ਕਿਹਾ ਕਿ ਭਾਜਪਾ ਦੇ ਪੰਜਾਬ ਵਿਰੋਧੀ ਫੈਸਲੇ ਹਮੇਸ਼ਾ ਹੀ ਚਰਚਾ ਅਤੇ ਵਿਵਾਦ ਦਾ ਵਿਸ਼ਾ ਰਹੇ ਹਨ। ਚਾਹੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਗਏ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਕੇਂਦਰ ਦੇ ਅਧੀਨ ਕਰਨ ਦੀ ਸਾਜ਼ਿਸ਼ ਹੋਵੇ, ਪੰਜਾਬ ਯੂਨੀਵਰਸਿਟੀ ਨੂੰ ਹਰਿਆਣਾ ਦੇ ਪਾਲੇ ਵਿੱਚ ਪਾਉਣ ਦੀ ਕੋਸ਼ਿਸ਼ ਹੋਵੇ ਜਾਂ ਬੀਬੀਐਮਬੀ ਦੇ ਪ੍ਰਬੰਧ ਨੂੰ ਕੇਂਦਰ ਦੇ ਹੱਥਾਂ ਵਿੱਚ ਸੌਂਪਣ ਦਾ ਮਾਮਲਾ ਹੋਵੇ, ਹਰ ਕਦਮ 'ਤੇ ਭਾਜਪਾ ਨੇ ਪੰਜਾਬ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਹੈ। ਹੁ...
ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

Punjab News
ਮਾਨਸਾ, 12 ਮਈ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਸਕੂਲਾਂ ਵਿੱਚ ਮਿਡ-ਡੇਅ ਮੀਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਦਿੱਤੀ ਜਾਣ ਵਾਲੀ ਖੁਰਾਕ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਸ੍ਰੀ ਸੇਖੋਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸਮੂਹ ਸਰਕਾਰੀ ਸਕੂਲਾਂ ਦੇ ਆਂਗਣਵਾੜੀ ਕੇਂਦਰਾਂ ਅਤੇ ਰਾਸ਼ਨ ਡਿਪੂਆਂ ਵਿੱਚ ਨੈਸ਼ਨਲ ਫੂਡ ਸਕਿਉਰਟੀ ਐਕਟ ਅਧੀਨ ਫੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ 98767-64545 ਸਪੱਸ਼ਟ ਰੂਪ ਵਿੱਚ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਪਾਰਦਰਸ਼ਤਾ ਬੇਹੱਦ ਜ਼ਰੂਰੀ ਹੈ ਤਾਂ ਜੋ ਕੋਈ ਵੀ ਨਾਗਰਿਕ ਖਾਣੇ ਦੀ ਗੁਣਵੱਤਾ ਸਬੰਧੀ ਆਪਣੀ ਸ਼ਿਕਾਇਤ ਕਮਿਸ਼ਨ ਕੋਲ ਸਿੱਧੇ ਤੌਰ ਉੱਤੇ ਦਰਜ ਕਰਵਾ ਸਕੇ। ਸ੍ਰੀ ਸੇਖੋਂ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸਿਹਤ ਅਤੇ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਲਈ ਹਰ ਸਕੂਲ ਵਿੱਚ ਹਰਬਲ ਗਾਰਡਨ ਬਣਾਏ ਜਾਣ। ਉ...
ਮਿਲਾਵਟਖੋਰੀ ਖ਼ਿਲਾਫ਼ ਖਾਦ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ ਵਿੱਚ ਪਨੀਰ, ਦੁੱਧ ਤੇ ਆਈਸਕ੍ਰੀਮ ਦੇ ਸੈਂਪਲ ਭਰੇ

ਮਿਲਾਵਟਖੋਰੀ ਖ਼ਿਲਾਫ਼ ਖਾਦ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ ਵਿੱਚ ਪਨੀਰ, ਦੁੱਧ ਤੇ ਆਈਸਕ੍ਰੀਮ ਦੇ ਸੈਂਪਲ ਭਰੇ

Punjab News
ਰੂਪਨਗਰ, 12 ਮਈ: ਖਾਦ ਸੁਰੱਖਿਆ ਅਤੇ ਮਿਆਰ ਐਕਟ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਮਿਲਾਵਟਖੋਰੀ ਨੂੰ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਖਾਣ-ਪੀਣ ਦੀਆਂ ਵਸਤੂਆਂ ਉਪਲਬਧ ਕਰਵਾਉਣ ਲਈ ਖਾਦ ਸੁਰੱਖਿਆ ਵਿਭਾਗ ਵੱਲੋਂ ਲਗਾਤਾਰ ਸੈਂਪਲਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਫੂਡ ਸੇਫਟੀ) ਸ. ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੀਐਫਡੀਏ ਸ਼੍ਰੀਮਤੀ ਕਨਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਖਾਦ ਪਦਾਰਥਾਂ ਦੀ ਗੁਣਵੱਤਾ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫੂਡ ਸੇਫਟੀ ਅਫਸਰ ਸਿਮਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਵੱਲੋਂ ਮੋਰਿੰਡਾ ਅਤੇ ਸ੍ਰੀ ਚਮਕੌਰ ਸਾਹਿਬ ਸਬ-ਡਿਵੀਜ਼ਨ ਦੇ ਰੂਪਨਗਰ-2 ਖੇਤਰ ਵਿੱਚ ਵੱਖ-ਵੱਖ ਫੂਡ ਬਿਜ਼ਨਸ ਆਪਰੇਟਰਾਂ (ਐਫਬੀਓਜ਼) ਦੇ ਅਦਾਰਿਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪਨੀਰ ਅਤੇ ਮਿਕਸਡ ਦੁੱਧ ਦੇ ਕੁੱਲ 5 ਐਨਫੋਰਸਮੈਂਟ ਸੈਂਪ...
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

Punjab News
ਚੰਡੀਗੜ੍ਹ, 12 ਮਈ 2026:ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਚੋਣਾਂ 26.05.2026 (ਮੰਗਲਵਾਰ) ਨੂੰ ਹੋਣਗੀਆਂ। ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀ ਪੱਤਰ 13.05.2026 (ਬੁੱਧਵਾਰ) ਤੋਂ ਦਾਖ਼ਲ ਹੋਣੀਆਂ ਸ਼ੁਰੂ ਹੋਣਗੀਆਂ ਅਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 16.05.2026 (ਸ਼ਨੀਵਾਰ) (ਸ਼ਾਮ 3.00 ਵਜੇ ਤੱਕ) ਹੈ। ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਹਲਫਨਾਮਿਆਂ ਦੇ ਨਾਲ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13.05.2026 ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਉਪਲਬਧ ਹੋਣਗੇ ਅਤੇ ਇਸਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ "sec.punjab.gov.in" 'ਤੇ ਵੀ ਹੇਠ ਲਿਖੇ ਅਨੁਸਾਰ ਉਪਲਬਧ ਹੋਵੇਗਾ:-https://sec.punjab.gov.in/en/--ਨਗਰ ਨਿਗਮ ਚੋਣ---ਕੇ.ਵਾਈ.ਸੀ. (ਆਪਣੇ ਉਮੀਦਵਾਰ ਬਾਰੇ ਜਾਣੋ)...
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

Punjab News
ਚੰਡੀਗੜ੍ਹ, 12 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 112ਵੇਂ ਦਿਨ, ਪੁਲਿਸ ਟੀਮਾਂ ਨੇ 2 ਹਥਿਆਰਾਂ ਸਮੇਤ 213 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 28,551 ਹੋ ਗਈ। ਇਸ ਤੋਂ ਇਲਾਵਾ 66 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 28 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀ...
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

Punjab News
*ਚੰਡੀਗੜ੍ਹ, 12 ਮਈ* ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਰਕਾਰੀ ਸੇਵਾਵਾਂ ਵਿੱਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਦੇਣ ਲਈ ਰੂਪ-ਰੇਖਾ ਉਲੀਕੇਗੀ।ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਤੈਅ ਸਮੇਂ ਵਿੱਚ ਅੰਤਿਮ ਰੂਪ ਵਿੱਚ ਜਾਣਾ ਚਾਹੀਦਾ ਹੈ ਤਾਂ ਕਿ ਸਿਖਲਾਫੀਯਾਫਤਾ ਤੇ ਅਨੁਸ਼ਾਸਨਬੱਧ ਨੌਜਵਾਨ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਦਾ ਅਟੁੱਟ ਹਿੱਸਾ ਬਣ ਸਕਣ।ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਾਖਵਾਂਕਰਨ ਨੀਤੀ ਦੀ ਰੂਪ-ਰੇਖਾ ਨੂੰ ਵਿਆਪਕ ਢੰਗ ਨਾਲ ਉਲੀਕਣ ...
ਵਿਧਾਇਕ ਫਾਜਿਲਕਾ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ

ਵਿਧਾਇਕ ਫਾਜਿਲਕਾ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ

Punjab News
ਫਾਜਿਲਕਾ, 11 ਮਈ-        ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਹਲਕਾ ਫਾਜਿਲਕਾ ਵਿਖੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ  ਦੀ 1000 /1500 ਮਹਿਲਾਂਵਾ ਨੂੰ ਦੇਣ ਦੀ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ ਗਈ ।ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ 1500 ਰੁਪਏ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਨਾਲ ਜੋੜਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਯੋਗ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ।ਇਸ ਦੌਰਾਨ ਮਹਿਲਾਵਾਂ ਨੂੰ ਯੋਜਨਾ ਸਬੰਧੀ ਯੋਗਤਾ, ਲੋੜੀਂਦੇ ਦਸਤਾਵੇਜ਼ ਅਤੇ ਰਜਿਸਟ੍ਰੇਸ਼ਨ ਪ੍...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ

Punjab News
ਅੰਮ੍ਰਿਤਸਰ, 11 ਮਈ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਸਿਹਤ ਯੋਨਾ ਤਹਿਤ ਨਕਦ-ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ ਗਈ ਹੈ। ਮੁੱਖ ਮੰਤਰੀ ਸਿਹਤ ਯੋਜਨਾ ਦੇ ਹਾਂ-ਪੱਖੀ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਪਨਸਪ ਦੇ ਚੇਅਰਮੈਨ ਅਤੇ ਨੌਜਵਾਨ ਆਗੂ ਪ੍ਰਭਬੀਰ ਸਿੰਘ ਬਰਾੜ ਨੇ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਸਿਹਤ ਯੋਜਨਾ ਤਹਿਤ ਕੁੱਲ 5,054 ਦਿਲ ਸੰਬੰਧੀ ਸਰਜਰੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ 5,000 ਪਰਕਿਊਟੇਨਿਅਸ ਟ੍ਰਾਂਸਲਿਊਮਿਨਲ ਕੋਰੋਨਰੀ ਐਂਜੀਓਪਲਾਸਟੀ (ਪੀ ਟੀ ਸੀ ਏ ) ਪ੍ਰਕਿਰਿਆਵਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਡਾਇਗਨੋਸਟਿਕ ਐਂਜੀਓਗ੍ਰਾਮ ਵੀ ਸ਼ਾਮਲ ਹਨ, ਜਦਕਿ 54 ਮਾਮਲਿਆਂ ਵਿੱਚ ਪੈਰੀਫ਼ਰਲ ਐਂਜੀਓਪਲਾਸਟੀ ਕੀਤੀ ਗਈ ਹੈ। ਚੇਅਰਮੈਨ ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Punjab News
ਹੁਸ਼ਿਆਰਪੁਰ, 11 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 8 ਵਿਚ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਸਵਾ ਦੋ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬਿਨਾ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬੇਹਤਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣਾ ਉਨ੍ਹਾਂ ਦੀ ਤਰਜ਼ੀਹ ਹੈ।ਵਿਧਾਇਕ ਜਿੰਪਾ ਨੇ ਕਿਹਾ ਕਿ ਵਾਰਡ ਨੰਬਰ 8 ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਮੌਜੂਦਾ ਕਾਰਜਕਾਲ ਦੌਰਾਨ ਇਸ ਵਾਰਡ ਵਿਚ ਹੁਣ ਤੱਕ ਲਗਭਗ ਢਾਈ ਕਰੋੜ ਰੁਪਏ ਦੀ ਰਾਸ਼ੀ ਵੱਖ-ਵੱਖ ਵਿਕਾਸ ਕੰਮਾਂ ’ਤੇ ਖਰਚ ਕੀਤੀ ਜਾ ਚੁੱਕੀ ਹੈ। ਇਸ ਵਿਚ ਸੜਕ ਨਿਰਮਾਣ, ਗਲੀਆਂ ਦੀ ਮੁਰੰਮਤ, ਸੀਵਰੇਜ ਵਿਵਸਥਾ ਅਤੇ ਹੋਰ ਲੋਕ ਹਿੱਤ ਦੇ ਕੰਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਵਾਰਡ ਦੇ ਵਿਕਾਸ ਨੂੰ ਗਤੀ ਦਿੱਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ...
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਕਣਕ ਦਾ ਨਾੜ ਸਾੜਨ ਤੋਂ ਰੋਕਣ ਲਈ ਪਿੰਡਾਂ ਵਿੱਚ ਨਿਗਰਾਨੀ ਤੇਜ਼

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਕਣਕ ਦਾ ਨਾੜ ਸਾੜਨ ਤੋਂ ਰੋਕਣ ਲਈ ਪਿੰਡਾਂ ਵਿੱਚ ਨਿਗਰਾਨੀ ਤੇਜ਼

Punjab News
ਮਹਿਲ ਕਲਾਂ, 11 ਮਈ-   ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਸਖ਼ਤੀ ਨਾਲ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਪੁਲਿਸ ਅਤੇ ਸਿਵਿਲ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਵਧੇਰੇ ਮੁਸਤੈਦ ਰਹਿਣ ਅਤੇ ਪਿੰਡਾਂ ਵਿੱਚ ਗਸ਼ਤ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ ਹਨ।  ਡੀਸੀ ਦੀਆਂ ਹਦਾਇਤਾਂ ਉੱਤੇ ਅਮਲ ਕਰਦਿਆਂ ਸਬ ਡਵੀਜ਼ਨਾਂ ਅੰਦਰ ਐਸਡੀਐਮ ਤੇ ਡੀਐਸਪੀ ਦੀ ਨਿਗਰਾਨੀ ਹੇਠ ਪਿੰਡਾਂ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ ਤਾਂ ਜੋ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।  ਇਸੇ ਤਹਿਤ ਐੱਸ ਡੀ ਐਮ ਮਹਿਲ ਕਲਾਂ ਕ੍ਰਿਤਿਕਾ ਗੋਇਲ ਵਲੋਂ ਚੁਹਾਨਕੇ ਕਲਾਂ ਦਾ ਦੌਰਾ ਕੀਤਾ ਗਿਆ। ਓਹਨਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਖੇਤ ਵਿੱਚ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਦੀ ਕਾਰਵਾਈ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਤੁਰੰਤ ਇਸ ਬਾਰੇ ਸੂਚਨਾ ਦਿੱਤੀ ਜਾਵੇ।ਉਨ੍ਹਾਂ ਦੱਸਿਆ ਕਿ ਰਹਿੰਦ ਖੂਹੰਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਲਾਕੇ ਵਿਚ ਫਾਇਰ ਬ੍ਰਿਗੇਡ ਦੇ ਦਸਤੇ ਪੂਰੀ ਤਰ੍ਹਾਂ ਮੁਸਤੈਦ ਹਨ ਅਤੇ ਜਿਵੇਂ ਹੀ ਕਿਸੇ ਖੇਤ ਵਿੱਚ ...