ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ
*ਚੰਡੀਗੜ੍ਹ/ਫ਼ਰੀਦਕੋਟ, 7 ਮਈ:*ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਸ੍ਰੀ ਗੋਇਲ ਨੇ ਦੱਸਿਆ ਕਿ ਇਹ ਨਹਿਰ ਪੰਜਾਬ ਦੇ ਕਈ ਪਿੰਡਾਂ ਅਤੇ ਸ਼ਹਿਰਾਂ ਦੇ ਨੇੜੇ ਤੋਂ ਲੰਘਦੀ ਹੈ ਅਤੇ ਲਗਭਗ 60 ਸਾਲ ਪੁਰਾਣੀ ਹੋਣ ਕਾਰਨ ਇਸ ਦੀ ਲਾਈਨਿੰਗ ਕਾਫ਼ੀ ਖਸਤਾਹਾਲ ਹੋ ਚੁੱਕੀ ਸੀ। ਪਿਛਲੇ ਸਮੇਂ ਦੌਰਾਨ ਰਾਜਸਥਾਨ ਫੀਡਰ ਨਹਿਰ ਅਤੇ ਸਰਹਿੰਦ ਫੀਡਰ ਦੇ ਕਾਮਨ ਬੈਂਕ ਟੁੱਟਣ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨੁਕਸਾਨ ਦਾ ਖ਼ਤਰਾ ਬਣਿਆ ਰਹਿੰਦਾ ਸੀ। ਇਸ ਨੁਕਸਾਨ ਨੂੰ ਰੋਕਣ ਦੇ ਮੱਦੇਨਜ਼ਰ ਇਹ ਕੰਮ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਰਹਿੰਦ ਫੀਡਰ ਨਹਿਰ ਦੀ ਮੁੜ ਉਸਾਰੀ ਦਾ ਕੰਮ 800 ਕਰੋੜ ਰੁਪਏ ਦੀ ਲਾਗਤ ਨਾਲ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਪੂਰੀ ਹੋਣ ਨਾਲ ਦੋਵੇਂ ਨਹਿਰਾਂ ਦੇ ਨਾਲ ਲਗਦੇ ਪਿੰਡਾਂ ਅਤੇ ਸ਼ਹਿਰਾਂ ਦਾ ਸੰਭਾਵਿਤ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਹ...








