Friday, June 5
Shadow

Punjab News

ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਚੀਮਾ ਖੁੱਡੀ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਚੀਮਾ ਖੁੱਡੀ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

Punjab News
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 5 ਮਈ ( ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸਿਹਤਮੰਦ ਸਰੀਰ, ਤੰਦਰੁਸਤ ਮਨ’ ਦੇ ਸਿਧਾਂਤ ਅਧੀਨ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਦਾ ਤੋਹਫ਼ਾ ਦਿੱਤਾ ਗਿਆ ਹੈ। ਉਨ੍ਹਾਂ ਵਲੋਂ ਪਿੰਡ ਚੀਮਾਂ ਖੁੱਡੀ ਵਿੱਖੇ ਆਧੁਨਿਕ ਖੇਡ ਸਟੇਡੀਅਮ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਅਤੇ ਖ਼ੁਦ ਨੌਜਵਾਨਾਂ ਨਾਲ ਖੇਡ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ | ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਵਿੱਚ ਅੱਗੇ ਲਿਜਾਣ ਲਈ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ, ਰਾਜ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਫੁਲਿਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ ਵੱਖ ਪਿੰਡਾਂ ਅੰ...
ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਦੇ ਵਾਰਡ ਨੰਬਰ 11 ਦੇ ਵਸਨੀਕਾਂ ਨਾਲ ਮੁਲਾਕਾਤ

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਦੇ ਵਾਰਡ ਨੰਬਰ 11 ਦੇ ਵਸਨੀਕਾਂ ਨਾਲ ਮੁਲਾਕਾਤ

Punjab News
ਧੂਰੀ, 5 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਜਮੀਨੀ ਪੱਧਰ ‘ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਉਹ ਧੂਰੀ ਸ਼ਹਿਰ ਦੇ ਵਾਰਡ ਨੰਬਰ 11 ਵਿੱਚ ਪੁੱਜੇ, ਜਿੱਥੇ ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਓ.ਐਸ.ਡੀ. ਸੁਖਵੀਰ ਸਿੰਘ ਨੇ ਵਾਰਡ ਨੰਬਰ 11 ਦੇ ਵਸਨੀਕਾਂ ਵੱਲੋਂ ਧਿਆਨ ਵਿੱਚ ਲਿਆਂਦੇ ਗਏ ਮਸਲਿਆਂ ਉੱਤੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਵਿਕਾਸ ਕਾਰਜ ਜਾਰੀ ਹਨ, ਜਿਨ੍ਹਾਂ ਵਿੱਚ ਸੜਕਾਂ ਦੀ ਅੱਪਗ੍ਰੇਡੇਸ਼ਨ, ਨਿਕਾਸੀ ਪ੍ਰਣਾ...
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਰੋੜਾਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਰੋੜਾਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

Punjab News
ਲੰਬੀ/ਸ੍ਰੀ ਮੁਕਤਸਰ ਸਾਹਿਬ, 4 ਮਈ-          ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਤਹਿਤ ਹਲਕਾ ਲੰਬੀ ਦੇ ਪਿੰਡ ਰੋੜਾਵਾਲੀ ਵਿਖੇ ਕਰੀਬ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੰਬੀ ਹਲਕੇ ਵਿਚ 13.50 ਕਰੋੜ ਰੁਪਏ ਦੀ ਲਾਗਤ ਨਾਲ  39 ਖੇਡ ਮੈਦਾਨ ਤਿਆਰ ਹੋ ਰਹੇ ਹਨ ਜਿਨਾਂ ਦਾ ਉਦਘਾਟਨ ਜਲਦ ਹੀ ਕੀਤਾ ਜਾਵੇਗਾ।   ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ 04.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 3 ਸੜਕਾਂ ਦੇ ਕੰਮਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ 04.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 3 ਸੜਕਾਂ ਦੇ ਕੰਮਾਂ ਦੀ ਸ਼ੁਰੂਆਤ

Punjab News
ਲਹਿਰਾਗਾਗਾ, 05 ਮਈ:ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਕੈਬਨਿਟ ਮੰਤਰੀ, ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦੇ ਪਿੰਡਾਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸ਼ੁਰੂ ਕਰਵਾਏ ਕੰਮਾਂ ਬਾਰੇ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਦੱਸਿਆ ਕਿ ਹਲਕਾ ਲਹਿਰਾ ਵਿੱਚ 04 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ 03 ਸੜਕਾਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਵਧੀਆ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਪਿੰਡਾਂ ਦੀ ਕੁਨੈਕਟਿਵਿਟੀ ਮਜ਼ਬੂਤ ਹੋਵੇਗੀ। ਇਨ੍ਹਾਂ ਪ੍ਰੋਜੈਕਟਾਂ ਵਿੱਚ ਪਿੰਡ ਰਾਮਗੜ੍ਹ ਸੰਧੂਆਂ ਤੋਂ ਨੰਗਲਾ ਅਤੇ ਸ਼ਿਵ ਮੰਦਰ ਤੱਕ 03.62 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ। ਇਸ ਤੋਂ ਇਲਾਵਾ ਖਾਈ ਰਾਮਗੜ੍ਹ ਸੰਧੂਆਂ ਸੜਕ ਤੋਂ ਖਾਈ ਅੜਵਾਸ ਸੜਕ ਤਕ 02.65 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 34 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। ਪਿੰਡ ਭਾਈ ਕ...
ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Punjab News
ਤਰਨ ਤਾਰਨ, 5 ਮਈ :           ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲੇ ਵਿੱਚ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਬਰਸਾਤ ਤੋਂ ਪਹਿਲਾਂ-ਪਹਿਲਾਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮਾਨਸੂਨ ਦੌਰਾਨ ਜੇਕਰ ਕੋਈ ਸੰਕਟ ਵਰਗੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ ਸਹੀ ਢੰਗ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਿਆ ਸਤਲੁਜ ਨਾਲ ਲੱਗਦੀਆਂ ਸੰਵੇਦਨਸ਼ੀਲ ਥਾਵਾਂ 'ਤੇ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਧੁੱਸੀ ਬੰਨ੍ਹ ਤੇ ਐਡਵਾਂਸ ਬੰਨ੍ਹ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਰੋਕੂ ਕੰਮਾਂ ਨੂੰ ਬਰਸਾਤ ਤੋਂ ਪਹਿਲਾਂ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਦ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ- ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ- ਹਰਜੋਤ ਸਿੰਘ ਬੈਂਸ

Punjab News
ਸ੍ਰੀ ਅਨੰਦਪੁਰ ਸਾਹਿਬ 05 ਮਈ: ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 6 ਮਈ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ ਯਾਤਰਾ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿਲ 2026” ਕਾਨੂੰਨ ਬਣਨ ਉਪਰੰਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਣਗੀਆਂ ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਦੱਸਿਆ ਕਿ ਮੁੱਖ ਮੰਤਰੀ ਸਵੇਰੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਗੁਰੂ ਸਾਹਿਬ ਅੱਗੇ ਅਰਦਾਸ ਕਰਨ ਉਪਰੰਤ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਯਾਤਰਾ ਸਿੱਖ ਧਰਮ ਦੀ ਮਰਿਆਦਾ ਅਤੇ ਗੁਰੂ ਸਾਹਿਬ ਦੇ ਸਤਿਕਾਰ ਨੂੰ ਸਮਰਪਿਤ ਹੋਵੇਗੀ।      ਉਨ੍ਹਾਂ ਦੱਸਿਆ ਕਿ 6 ਮਈ ਨੂੰ ਸਵੇਰੇ 9 ਵਜੇ ਭਗਤ ਰਵਿਦਾਸ ਚੌਂਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ। ...
ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 5 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 105ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 105ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 26,729 ਹੋ ਗਈਆਂ ਬਨ। ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 33 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱ...
ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

Punjab News
ਚੰਡੀਗੜ੍ਹ/ਗੜ੍ਹਸ਼ੰਕਰ (ਹੁਸ਼ਿਆਰਪੁਰ), 5 ਮਈ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪਿੰਡ ਸਾਧੋਵਾਲ ਵਿੱਚ 43.22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਸੁਵਿਧਾਵਾਂ ਨਾਲ ਲੈਸ ਮੁੱਖ ਮੰਤਰੀ ਖੇਡ ਮੈਦਾਨ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਰਿਬਨ ਕੱਟ ਕੇ ਲੋਕ ਅਰਪਿਤ ਕੀਤਾ ਗਿਆ। ਉਦਘਾਟਨ ਸਮਾਰੋਹ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਸਿਰਫ ਖੇਡਾਂ ਦੀ ਜਗ੍ਹਾ ਹੀ ਨਹੀਂ ਹੁੰਦੇ, ਸਗੋਂ ਇਹ ਅਨੁਸ਼ਾਸਨ, ਸਿਹਤਮੰਦ ਜੀਵਨ ਅਤੇ ਟੀਮ ਵਰਕ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰ...
ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

Punjab News
ਚੰਡੀਗੜ੍ਹ/ਲੁਧਿਆਣਾ, 5 ਮਈ: ਮੁੱਖ ਮੰਤਰੀ ਭਗਵੰਤ ਸਿੰਘ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵੱਲ ਚੁੱਕੇ ਅਹਿਮ ਕਦਮਾਂ ਸਦਕਾ ਜਲੰਧਰ ਅਤੇ ਮੋਹਾਲੀ ਤੋਂ ਬਾਅਦ ਹੁਣ ਲੁਧਿਆਣਾ ਸੂਬੇ ਦਾ ਤੀਜਾ ਅਜਿਹਾ ਸ਼ਹਿਰ ਬਣ ਗਿਆ ਹੈ, ਜਿੱਥੇ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ਆਈਟੀਐਮਐਸ) ਸਥਾਪਤ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਭਵਿੱਖਮੁਖੀ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦੇ ਉਦਘਾਟਨ ਮੌਕੇ ਕੀਤਾ। ਡੀਜੀਪੀ ਨੇ ਦੱਸਿਆ ਕਿ ਆਈਸੀਸੀਸੀ ਪ੍ਰਾਜੈਕਟ ਤਹਿਤ ਸ਼ਹਿਰ ਦੀ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਲਈ 259 ਥਾਵਾਂ 'ਤੇ 1,700 ਹਾਈ-ਰੈਜ਼ੋਲਿਊਸ਼ਨ ਕੈਮਰੇ ਲਗਾਏ ਗਏ ਹਨ। ਸ਼ਹਿਰ ਭਰ ਵਿੱਚ 46 ਥਾਵਾਂ 'ਤੇ ਸਥਾਪਿਤ ਕੀਤਾ ਗਿਆ ਇਹ ਆਈਟੀਐਮਐਸ 9 ਟ੍ਰੈਫਿਕ ਉਲੰਘਣਾਵਾਂ ਦਾ ਪਤਾ ਲਗਾ ਸਕਦਾ ਹੈ, ਜਿਸ ਵਿੱਚ ਲਾਲ ਬੱਤੀ ਦੀ ਉਲੰਘਣਾ, ਸਟਾਪ ਲਾਈਨ ਦੀ ਉਲੰਘਣਾ, ਹੈਲਮੇਟ ਤੋਂ ਬਿਨਾਂ ਵਾਹਨ ਚਲਾਉਣਾ, ਪਿੱਛੇ ਬੈਠਣ ਵਾਲੇ ਯਾਤਰੀ ਵੱਲੋਂ ਹੈਲਮੇਟ ਨਾ ਪਹਿਣਨਾ, ਤਿੰਨ ਸਵਾਰੀਆਂ, ਓਵਰਸਪੀਡਿੰ...
ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ  ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ  ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

Entertainment, Punjab News
ਚੰਡੀਗੜ੍ਹ/ ਐਸ.ਏ.ਐਸ. ਨਗਰ, 4 ਮਈ:ਪੰਜਾਬੀ ਸਿਨੇਮਾ ਦੇ ਪ੍ਰਸਿੱਧ ਕਲਾਕਾਰ, ਪ੍ਰੋਫੈਸਰ ਅਤੇ ਕਮੇਡੀਅਨ ਡਾ. ਜਸਵਿੰਦਰ ਸਿੰਘ ਭੱਲਾ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਆਡੀਟੋਰੀਅਮ, ਸੈਕਟਰ-62, ਮੋਹਾਲੀ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ “ਡਾ. ਜਸਵਿੰਦਰ ਸਿੰਘ ਭੱਲਾ ਚੌਂਕ” ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਮੋਹਾਲੀ ਸ੍ਰੀ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ ਅਤੇ ਯਾਤਰਾ ਤੇ ਸਭਿਆਚਾਰਕ ਮਾਮਲੇ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮਜੂਦਗੀ ਵਿੱਚ ਪਹਿਲਾ “ਡਾ. ਭੱਲਾ ਮੈਮੋਰੀਅਲ ਲੈਕਚਰ” ਵੀ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਮਜ਼ਦੂਰ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ "ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ ਵਿੱਚ ਕਲਾ, ਰੰਗਮੰਚ ਅਤੇ ਸਿਨੇਮਾ ਦੀ ਭੂਮਿਕਾ" (“Role of Art, Theatre and Cinema in Personality Development of Students”) ਵਿਸ਼ੇ ’...