ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 3 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਮਰਬੀਰ ਸਿੰਘ ਉਰਫ਼ ਸਿਮਰ (21) ਵਾਸੀ ਮਹਿੰਦਰਾ ਕਲੋਨੀ, ਅੰਮ੍ਰਿਤਸਰ; ਸਤਨਾਮ ਸਿੰਘ ਉਰਫ਼ ਸੱਤਾ (23) ਵਾਸੀ ਪਿੰਡ ਫਤਿਹਪੁਰ, ਤਰਨ ਤਾਰਨ, ਜੋ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਕ੍ਰਿਸ਼ਨਾ ਨਗਰ ਵਿੱਚ ਰਹਿ ਰਿਹਾ ਸੀ; ਤਨੁਪ੍ਰੀਤ ਸਿੰਘ (26) ਵਾਸੀ ਪ੍ਰਤਾਪ ਨਗਰ, ਅੰਮ੍ਰਿਤਸਰ; ਅਤੇ ਕਰਨਜੋਤ ਸਿੰਘ ਉਰਫ਼ ਸਾਜਨ (26) ਵਾਸੀ ਕ੍ਰਿਸ਼ਨਾ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਸਟਰੀਆ ਦੇ ਬਣੇ ਦੋ 9ਐਮਐਮ ਗਲਾਕ, ਚੀਨ ਦੇ ਬਣੇ ਚਾਰ .30 ਬੋਰ ਅਤੇ ਇੱਕ .30 ...








