Friday, June 5
Shadow

Punjab News

ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਡਵੀਜਨਲ ਕਮਿਸ਼ਨਰ ਦਾ ਸਵਾਗਤ

ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਡਵੀਜਨਲ ਕਮਿਸ਼ਨਰ ਦਾ ਸਵਾਗਤ

Punjab News
ਫਰੀਦਕੋਟ, 22 ਅਪ੍ਰੈਲ- ਜ਼ਿਲ੍ਹਾ ਫ਼ਰੀਦਕੋਟ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਮਿਸ਼ਨਰ ਫ਼ਰੀਦਕੋਟ ਡਵੀਜ਼ਨ ਫ਼ਰੀਦਕੋਟ ਮੈਡਮ ਕੰਵਲਪ੍ਰੀਤ ਕੌਰ ਬਰਾੜ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਕਮਿਸ਼ਨਰ ਮੈਡਮ ਕੰਵਲਪ੍ਰੀਤ ਕੌਰ ਬਰਾੜ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਨੂੰ ਤਰਜੀਹੀ ਤੌਰ ਤੇ ਕੀਤਾ ਜਾਵੇ ਅਤੇ ਹਰ ਲੋੜਵੰਦ ਵਿਅਕਤੀ ਨੂੰ ਇਸ ਦਾ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਲੋਕਾਂ ਨਾਲ ਸੰਵੇਦਨਸ਼ੀਲ ਰਵੱਈਆ ਅਪਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਨੇ ਕਿਹਾ ਕਿ ਸੇਵਾਵਾਂ ਦੀ ਡਿਲੀਵਰੀ ਨੂੰ ਹੋਰ ਸੁਚਾਰੂ ਬਣਾਉਣ ਲਈ ਤਕਨਾਲੋਜੀ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਟੀਮ ਵਰਕ ਨਾਲ ਹੀ ਜ਼ਿਲ੍ਹੇ ਦਾ ਸਮੁੱਚਾ ਵਿਕਾਸ ਸੰਭਵ ਹੈ। ਇਸ ਮੌਕੇ ਡੀ.ਆਰ.ਓ ਮੈਡਮ ਲਵਪ੍ਰੀਤ ਕੌਰ, ਪਰਮਿੰਦਰ ਸਿੰਘ ਤਹਿਸੀਲਦਾਰ ਕੋਟਕਪੂਰਾ, ਵਿਪਨ...
ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ

Punjab News
ਮਾਲੇਰਕੋਟਲਾ, 22 ਅਪ੍ਰੈਲ:               ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਆਪਕ  ਰੁੱਖ ਲਗਾਉਂਣ ਦੀ ਮੁਹਿੰਮ ਚਲਾਉਣ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਵਾਸਤੇ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।               ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਵਾਤਾਵਰਣ ਸੰਰੱਖਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਅਭਿਆਨ ਰਾਹੀਂ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਪੌਦੇ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ, ਪ੍ਰਦੂਸ਼ਣ ਘਟਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁੱਧ ਹਵਾ ਯਕੀਨੀ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ।              ਉਨ੍ਹਾਂ ਸਾਰੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਸੀ ਤਾਲਮੇਲ ਨਾਲ ਜ਼ਿਲ੍ਹਾ ਪੱਧਰੀ ਵਿਸਥਾਰਪੂਰਵਕ ਕਾਰਜ ਯੋਜਨਾ ਤਿਆਰ ਕੀਤੀ ਜਾਵੇ। ਨਾਲ ਹੀ ਹਰ ਵਿਭਾਗ ਆਪਣੇ-ਆਪਣੇ ਟਾਰਗੇ...
ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 08 ਅਪ੍ਰੈਲ ਤੋਂ 41 ਦੋਸ਼ੀ ਕਾਬੂ – ਐਸ ਐਸ ਪੀ

ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 08 ਅਪ੍ਰੈਲ ਤੋਂ 41 ਦੋਸ਼ੀ ਕਾਬੂ – ਐਸ ਐਸ ਪੀ

Punjab News
ਭਵਾਨੀਗੜ੍ਹ, 22 ਅਪ੍ਰੈਲ: ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਸਬ ਡਵੀਜਨ ਭਵਾਨੀਗੜ ਦੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਚਲਾਈ ਮੁਹਿੰਮ ਦੋਰਾਨ ਕਾਰਵਾਈ ਕਰਦੇ ਹੋਏ 08 ਅਪ੍ਰੈਲ 2026 ਤੋਂ ਅੱਜ ਤੱਕ ਕੁੱਲ 41 ਦੋਸ਼ੀਆਂ ਨੂੰ ਵੱਖ ਵੱਖ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀ ਕਾਰਗੁਜ਼ਾਰੀ ਦੱਸਦਿਆਂ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਡੀ ਐਸ ਪੀ ਰਾਹੁਲ ਕੌਸ਼ਲ ਦੀ ਨਿਗਰਾਨੀ ਹੇਠ ਥਾਣਾ ਭਵਾਨੀਗੜ ਦੇ ਏਰੀਆ ਵਿੱਚ ਪੁਲਿਸ ਨੇ ਕਾਉਂਸਲਿੰਗ ਕਰਕੇ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਨਸ਼ਿਆਂ ਦੇ ਆਦੀ 12 ਵਿਅਕਤੀਆਂ ਨੂੰ ਉਹਨਾ ਦੇ ਪਰਿਵਾਰਕ ਮੈਂਬਰਾਂ ਦੀ ਸਲਾਹ ਨਾਲ ਨਸ਼ਾ ਛੁਡਾਉ ਕੇਂਦਰ ਵਿੱਚ ਲਿਜਾ ਕੇ ਨਸ਼ਾ ਛੱਡਣ ਦੀ ਦਵਾਈ ਦਿਵਾਈ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਭਵਾਨੀਗੜ੍ਹ ਦੇ ਏਰੀਆ ਵਿੱਚ ਹੋਏ ਅੰਨ੍ਹੇ ਕਤਲ ਨੂੰ ਟਰੇਸ ਕਰਦੇ ਹੋਏ ਡਕੈਤੀ/ਚੋਰੀ ਕਰਨ ਵਾਲੇ ਗਿਰੋਹੀ ਦਾ ਪਰਦਾਫਾਸ਼ ਕਰਕੇ 07 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਕੈਂਟਰ ਮਾਰਕਾ ਭਾਰਤ ਵੈ...
ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

Punjab News
ਚੰਡੀਗੜ੍ਹ, 22 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 92ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 92ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 23,140 ਹੋ ਗਈ ਹੈ। ਇਸ ਤੋਂ ਇਲਾਵਾ 79 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜ...
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ

Punjab News
ਚੰਡੀਗੜ੍ਹ, 22 ਅਪ੍ਰੈਲ:ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਰਾਸ਼ਟਰੀ ਸਾਫ਼ ਹਵਾ ਪ੍ਰੋਗਰਾਮ (ਐਨ.ਸੀ.ਏ.ਪੀ.) ਦੇ ਤਹਿਤ  ਮਿਸ਼ਨ "ਕਲੀਨ ਏਅਰ " ਮੰਡੀ ਗੋਬਿੰਦਗੜ੍ਹ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਕ ਉੱਚ-ਪੱਧਰੀ ਮੀਟਿੰਗ ਪੀ.ਪੀ.ਸੀ.ਬੀ. ਦੀ  ਚੇਅਰਪਰਸਨ ਰੀਨਾ ਗੁਪਤਾ ਅਤੇ ਮੈਂਬਰ ਸਕੱਤਰ ਡਾ. ਲਵਨੀਤ ਕੁਮਾਰ ਦੁਬੇ ਦੀ ਅਗਵਾਈ ਵਿੱਚ ਕਾਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਪੂਜਾ ਸਿਆਲ ਸਮੇਤ ਮੁੱਖ ਵਿਭਾਗ ਮਿਊਂਸਿਪਲ ਕੌਂਸਲ, ਲੋਕ ਨਿਰਮਾਣ ਵਿਭਾਗ, ਐਨ.ਐਚ.ਏ.ਆਈ., ਪੀ.ਐਸ.ਆਈ.ਈ.ਸੀ, ਜੰਗਲਾਤ ਵਿਭਾਗ ਅਤੇ ਜਲ ਸਪਲਾਈ ਤੇ ਸੀਵਰੇਜ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਮੰਡੀ ਗੋਬਿੰਦਗੜ੍ਹ ਨੂੰ ਨਿਰਧਾਰਤ ਐਮਬੀਐਂਟ ਏਅਰ ਕੁਆਲਿਟੀ ਮਿਆਰਾਂ ਨੂੰ ਪੂਰਾ ਨਾ ਕਰਨ ਕਰਕੇ ‘ਨਾਨ-ਅਟੇਨਮੈਂਟ ਸਿਟੀ’ ਵਜੋਂ ਦਰਜ ਕੀਤਾ ਗਿਆ ਹੈ ਅਤੇ ਇਹ ਐਨ.ਸੀ.ਏ.ਪੀ. ਹੇਠ ਇੱਕ ਵਿਸ਼ੇਸ਼ ਤਵੱਜੋਂ ਵਾਲਾ ਸ਼ਹਿਰ ਹੈ। ਮੀਟਿੰਗ ਦੌਰਾਨ ਪੀ.ਪੀ.ਸੀ.ਬੀ. ਵੱਲੋਂ ਫੀਲਡ ਸਰਵੇ ਅਤੇ ਸੋਰਸ ਅਪੋਰਸ਼ਨਮੈਂਟ ਅਧਿਐਨ ਦੇ ਨਤੀਜੇ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਸ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Punjab News
ਚੰਡੀਗੜ੍ਹ/ਗੁਰਦਾਸਪੁਰ,22 ਅਪ੍ਰੈਲ -ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਸ੍ਰੀਮਤੀ ਅਨੁਪ੍ਰੀਤ ਕੌਰ ਐੱਸ ਡੀ ਐੱਮ ਗੁਰਦਾਸਪੁਰ, ਭਾਰਤ ਭੂਸ਼ਣ ਸ਼ਰਮਾ ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ ਅਤੇ ਸ੍ਰੀਮਤੀ ਰਜਨੀਸ਼ ਕੌਰ ਡਿਪਟੀ ਡਾਇਰੈਕਟਰ ਖੁਰਾਕ ਅਤੇ ਸਪਲਾਈ ਵਿਭਾਗ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ-ਇਕ ਦਾਣਾ ਖਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੁਣ ਤੱਕ 61 ਰੱਖ ਮੀਟਰਕ ਟਨ ਫਸਲ ਮੰਡੀਆਂ ਵਿੱਚ ਪਹੁੰਚੀ ਹੈ, ਜਿਸ ਵਿੱਚੋਂ 57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਤੇ 7109 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਰਿਕਾਰਡ 12 ਲੱਖ ਮੀਟਰਕ ਟਨ ਫਸਲ ਮੰਡੀਆਂ ਵਿੱਚ ਪਹ...
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

Punjab News
ਹੁਸ਼ਿਆਰਪੁਰ, 22 ਅਪ੍ਰੈਲ:-   ਲੋਕ ਸਭਾ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰਨ ਦੇ ਨਾਲ-ਨਾਲ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਦਿਸ਼ਾ ਦੀ ਮੀਟਿੰਗ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਪੱਖੀ ਯੋਜਨਾਵਾਂ ਸਮੇਤ 40 ਦੇ ਕਰੀਬ ਵੱਖ-ਵੱਖ ਪ੍ਰੋਗਰਾਮਾਂ ਦੀ ਸਥਿਤੀ ਅਤੇ ਮੁਕੰਮਲ ਕਰਨ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਲੋਕ ਸਭਾ ਮੈਂਬਰ ਨੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਸਕ...
‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਤੇਜ਼ ਕਰਨ ਲਈ ਮੀਟਿੰਗ ਆਯੋਜਿਤ: ਸਪੀਕਰ ਸੰਧਵਾਂ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਤੇਜ਼ ਕਰਨ ਲਈ ਮੀਟਿੰਗ ਆਯੋਜਿਤ: ਸਪੀਕਰ ਸੰਧਵਾਂ

Punjab News
ਕੋਟਕਪੂਰਾ, 21 ਅਪ੍ਰੈਲ- ਅੱਜ ਕੋਟਕਪੂਰਾ ਸਥਿਤ ਦਫ਼ਤਰ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸੰਬੰਧੀ ਸਮੂਹ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਭਲਾਈ ਸਕੀਮ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੈਦਾਨੀ ਪੱਧਰ ‘ਤੇ ਕੰਮ ਕਰ ਰਹੀਆਂ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਇਸ ਮੁਹਿੰਮ ਵਿੱਚ ਬਹੁਤ ਮਹੱਤਵਪੂਰਨ ਹੈ। ਸ. ਸੰਧਵਾਂ ਨੇ ਹਦਾਇਤ ਕੀਤੀ ਕਿ ਘਰ-ਘਰ ਜਾ ਕੇ ਯੋਗ ਲਾਭਪਾਤਰੀਆਂ ਦੀ ਪਛਾਣ ਕੀਤੀ ਜਾਵੇ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਨਿਰਧਾਰਿਤ ਸਮੇਂ ਵਿੱਚ ਪੂਰਾ ਕੀਤਾ ਜਾਵੇ, ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਸਕੀਮ ਤੋਂ ਵਾਂਝਾ ਨਾ ਰਹੇ। ਇਸ ਉਪਰੰਤ ਉਨ੍ਹਾਂ ਆਪਣੇ ਦਫਤਰ ਵਿੱਚ ਹਲਕੇ ਦੇ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਦਰਪੇਸ਼ ਮੁਸ...
ਮਾਡਲ ਖੇਡ ਮੈਦਾਨਾਂ ਅਤੇ ਆਂਗਣਵਾੜੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਮਾਡਲ ਖੇਡ ਮੈਦਾਨਾਂ ਅਤੇ ਆਂਗਣਵਾੜੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

Punjab News
ਮੋਰਿੰਡਾ, 21 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜੋਤੀ ਸਿੰਘ ਵੱਲੋਂ ਅੱਜ ਬਲਾਕ ਮੋਰਿੰਡਾ ਅਧੀਨ ਆਉਣ ਵਾਲੀਆਂ ਵੱਖ-ਵੱਖ ਪੰਚਾਇਤਾਂ ਵਿੱਚ ਚੱਲ ਰਹੇ ਸਰਕਾਰ ਦੇ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।  ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਪਿੰਡ ਧਨੌਰੀ ਅਤੇ ਡੂਮਛੇੜੀ ਵਿੱਚ ਤਿਆਰ ਕੀਤੇ ਜਾ ਰਹੇ ਮਾਡਲ ਖੇਡ ਮੈਦਾਨਾਂ ਦਾ ਮੌਕੇ ‘ਤੇ ਦੌਰਾ ਕਰਕੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਐਕਸੀਅਨ ਪੰਚਾਇਤੀ ਰਾਜ ਵਿਭਾਗ ਸ. ਅਵਤਾਰ ਸਿੰਘ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਾਡਲ ਖੇਡ ਮੈਦਾਨਾਂ ਦਾ ਨਿਰਮਾਣ ਕੰਮ ਨਿਰਧਾਰਿਤ ਸਮੇਂ ਅੰਦਰ ਹਰ ਹਾਲਤ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ ਅਤੇ ਨਾ ਹੀ ਕਿਸੇ ਪ੍ਰਕਾਰ ਦੀ ਢਿੱਲ ਵਰਤੀ ਜਾਵੇ।  ਚੰਦਰਜੋਤੀ ਸਿੰਘ ਨੇ ਮੌਕੇ ‘ਤੇ ਮੌਜੂਦ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਡਲ ਖੇਡ ਮੈਦਾਨ ਸਰਕਾਰ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਦਾ ਮੁੱਖ ਉਦੇਸ਼ ਪ...
ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ : ਹਲਕਾ ਵਿਧਾਇਕ ਬਲਕਾਰ ਸਿੰਘ 

ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ : ਹਲਕਾ ਵਿਧਾਇਕ ਬਲਕਾਰ ਸਿੰਘ 

Punjab News
ਕਰਤਾਰਪੁਰ/ਜਲੰਧਰ, 21 ਅਪ੍ਰੈਲ : ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਕਰਤਾਰਪੁਰ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਣਕ ਦੀ ਖਰੀਦ ਦੌਰਾਨ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਖਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਢੰਗ ਨਾਲ ਖਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਹਲਕਾ ਵਿਧਾਇਕ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ...