ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚਾਰ ਮੁਲਜ਼ਮਾਂ ਨੂੰ ਦੋ ਵਿਦੇਸ਼ੀ.30 ਬੋਰ ਪਿਸਤੌਲਾਂ ਅਤੇ ਅੱਠ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਵਿਦੇਸ਼ੀ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਟਿਆਲਾ ਦੇ ਪਿੰਡ ਉਗਾਨਾ ਵਾਸੀ ਅਰਮਾਨ ਸਿੰਘ,; ਪਟਿਆਲਾ ਦੇ ਪਿੰਡ ਨਲਾਸ ਖੁਰਦ ਵਾਸੀ ਚਿਰਾਗ; ਰਾਜਪੁਰਾ, ਪਟਿਆਲਾ ਦੇ ਪਿੰਡ ਨਲਾਸ ਕਲਾਂ ਵਾਸੀ ਰਵਿੰਦਰ ਸਿੰਘ ਉਰਫ ਰਾਹੁਲ; ਅਤੇ ਪਟਿਆਲਾ ਦੇ ਪਿੰਡ ਧਮੋਲੀ ਦੇ ਵਾਸੀ ਅਕਸ਼ੈ ਉਰਫ ਪ੍ਰਿੰਸ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਸੇਡਾਨ ਹੌਂਡਾ ਅਮੇਜ਼ ਕਾਰ ਵ...








