ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ
ਚੰਡੀਗੜ੍ਹ; 17 ਅਪ੍ਰੈਲ: ਪੰਜਾਬ ਨੇ ਆਪਣੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਰਾਸ਼ਟਰੀ ਪੱਧਰ ਦੀ ਏ.ਆਈ. ਕਾਨਫਰੰਸ ਅਤੇ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ, ਜਿਸ ਵਿੱਚ ਨੀਤੀ-ਘਾੜੇ, ਉਦਯੋਗਿਕ ਆਗੂ ਅਤੇ ਸਿੱਖਿਆ ਸ਼ਾਸਤਰੀ ਕਲਾਸਰੂਮਾਂ ਲਈ ਭਵਿੱਖੀ ਰੂਪਰੇਖਾ ਤਿਆਰ ਕਰ ਰਹੇ ਹਨ। ਇਹ ਪਹਿਲਕਦਮੀ ਇੱਕ ਢਾਂਚਾਗਤ ਤਬਦੀਲੀ ਦਾ ਸੰਕੇਤ ਹੈ , ਜਿਸ ਤਹਿਤ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਤੇਜ਼ੀ ਨਾਲ ਵਿਕਸਤ ਹੋ ਰਹੀ ਤਕਨਾਲੋਜੀ-ਸੰਚਾਲਿਤ ਵਿਸ਼ਵ ਅਰਥਵਿਵਸਥਾ ਦੀਆਂ ਮੰਗਾਂ ਦੇ ਨਾਲ –ਨਾਲ ਸਿੱਖਣ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਵੱਲ ਧਿਆਨ ਦਿੱਤਾ ਜਾ ਰਿਹਾ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਨਫਰੰਸ ਨੂੰ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਵਾਲੀ ਇੱਕ ਅਗਾਂਹਵਧੂ ਪਹਿਲ ਦੱਸਿਆ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਏਕੀਕਰਨ ਸਿੱਖਿਆ ਸੁਧਾਰਾਂ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮ...








