ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ
ਚੰਡੀਗੜ੍ਹ, 16 ਅਪ੍ਰੈਲ:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਸੇਵਾਵਾਂ ਡਾਇਰੈਕਟੋਰੇਟ (ਈਐਸਆਈ) ਪੰਜਾਬ ਦੇ ਨਵੀਨੀਕਰਨ ਕੀਤੇ ਮੁੱਖ ਦਫਤਰ ਦਾ ਉਦਘਾਟਨ ਕੀਤਾ ਅਤੇ ਇਸ ਪ੍ਰਾਜੈਕਟ ‘ਤੇ ਲਾਗਤ ਲਗਭਗ 21 ਲੱਖ ਰੁਪਏ ਖਰਚ ਕੀਤੇ ਗਏ ਹਨ। ਉਦਘਾਟਨ ਉਪਰੰਤ ਮੰਤਰੀ ਨੇ ਸੂਬੇ ਭਰ ਵਿੱਚ ਈਐਸਆਈ ਸੇਵਾਵਾਂ ਦੀ ਪ੍ਰਭਾਵਸ਼ੀਲਤਾ ਅਤੇ ਵਿਸਥਾਰ ਦਾ ਮੁਲਾਂਕਣ ਕਰਨ ਲਈ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਮੀਟਿੰਗ ਦੌਰਾਨ, ਡਾ. ਬਲਬੀਰ ਸਿੰਘ ਨੇ ਸੂਬੇ ਦੀ ਤਿੰਨ ਕਰੋੜ ਆਬਾਦੀ ਦੀ ਭਲਾਈ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਖਾਸ ਤੌਰ 'ਤੇ 15 ਲੱਖ ਬੀਮਾਯੁਕਤ ਵਿਅਕਤੀਆਂ (ਆਈਪੀ) ਅਤੇ ਉਨ੍ਹਾਂ ਦੇ 15 ਲੱਖ ਆਸ਼ਰਿਤਾਂ ਨੂੰ ਪ੍ਰਦਾਨ ਕੀਤੀ ਗਈ ਸਮਾਜਿਕ ਸੁਰੱਖਿਆ ਦੇ ਵਿਆਪਕ ਨੈਟਵਰਕ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਈਐਸਆਈ ਅਧੀਨ ਸੂਬੇ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿੱਚ ਅਹਿਮ ਬਦਲਾਅ ਕੀਤੇ ਗਏ ਹਨ ਅਤੇ ਇਹ ਹੁਣ 6 ਵਿਸ਼ੇਸ਼ ਹਸਪਤਾਲਾਂ ਅਤੇ 69 ਡਿਸਪੈਂਸਰੀਆਂ ਦੇ ਵਿਆਪਕ ਨੈੱਟਵਰਕ ਅਧੀਨ ਕਾਰਜਸ਼ੀਲ ਹਨ, ਜਿਸ ਤਹਿਤ ...








