ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ
ਤਲਵੰਡੀ ਸਾਬੋ, 12 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਬੀਐਸਐਫ ਦੀਆਂ ਸਖ਼ਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ।
ਸਰਹੱਦੀ ਜ਼ਿਲ੍ਹਿਆਂ ਵਿੱਚ ਸਰਵੇਖਣ ਦੇ ਆਦੇਸ਼ ਦਿੱਤੇ ਗਏ ਹਨ, ਇਸ ਕਦਮ ਨਾਲ ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਵਧੇਰੇ ਪਹੁੰਚ, ਮਨਪਸੰਦ ਫਸਲਾਂ ਦੀ ਚੋਣ ਅਤੇ ਖੇਤੀ ਲਈ ਸੀਮਤ ਘੰਟਿਆਂ ਅਤੇ ਵਾਰ-ਵਾਰ ਸੁਰੱਖਿਆ ਜਾਂਚਾਂ ਤੋਂ ਰਾਹਤ ਮਿਲੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਮੁੱਦਾ ਕਈ ਵਾਰ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਇਆ ਕਿ ਸਰਹੱਦ ਨੇੜੇ ਵਸਦੇ ਕਿਸਾਨਾਂ ਲਈ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਵਾੜ ਭਾਰਤੀ ਖੇਤਰ ਵਿੱਚ ਤਿੰਨ ਤੋਂ ਚਾਰ ਕਿਲੋਮੀਟਰ ਅੰਦਰ ਰੱਖੀ ਜਾਂਦੀ ਹੈ। ਨਤੀਜੇ ਵਜੋਂ ਉਨ੍ਹਾਂ ਦੇ ਖੇਤ ਵਾੜ ਤੋਂ ਪਰੇ ਰਹਿ ਜਾਂਦੇ ਹ...








