ਮਿਲਾਵਟਖੋਰੀ ਵਿਰੁੱਧ ਪ੍ਰਸ਼ਾਸਨ ਸਖ਼ਤ: 7 ਕੇਸਾਂ ਵਿੱਚ 2 ਲੱਖ 25 ਹਜ਼ਾਰ ਰੁਪਏ ਜੁਰਮਾਨਾ
ਬਰਨਾਲਾ, 11 ਅਪ੍ਰੈਲ- ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਮੁਹਿੰਮ ਤਹਿਤ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਸਖ਼ਤੀ ਵਰਤੀ ਜਾ ਰਹੀ ਹੈ ਜਿਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਅਦਾਲਤ ਵਲੋਂ 7 ਕੇਸਾਂ ਵਿੱਚ ਵੱਖ ਵੱਖ ਫਰਮਾਂ/ਮਾਲਕਾਂ ਨੂੰ 2 ਲੱਖ 25 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦੁੱਧ, ਪਨੀਰ, ਵੱਖ ਵੱਖ ਤਰ੍ਹਾਂ ਦੇ ਤੇਲ ਸਮੇਤ ਖਾਧ/ ਡੇਅਰੀ ਪਦਾਰਥਾਂ ਵਿਚ ਮਿਲਾਵਟਖੋਰੀ ਰੋਕਣ ਲਈ ਸਿਹਤ ਵਿਭਾਗ ਨੂੰ ਲਗਾਤਾਰ ਚੈਕਿੰਗ ਕਰਨ ਅਤੇ ਨਮੂਨੇ ਭਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਇਹ ਨਮੂਨੇ ਲੈਣ ਮਗਰੋਂ ਸਿਹਤ ਵਿਭਾਗ ਵਲੋਂ ਖਰੜ ਲੈਬ ਵਿੱਚ ਭੇਜੇ ਜਾਂਦੇ ਹਨ ਜਿੱਥੇ ਮਾਪਦੰਡਾਂ 'ਤੇ ਖਰਾ ਨਾ ਉਤਰਨ ਵਾਲੇ (ਸਬ ਸਟੈਂਡਰਡ) ਨਮੂਨਿਆਂ ਦੇ ਕੇਸ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਦਾਲਤ ਵਿੱਚ ਵਿਚਾਰੇ ਜਾਂਦੇ ਹਨ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਆਈ ਏ ਐੱਸ ਨੇ ਦੱਸ...








