Saturday, June 6
Shadow

Punjab News

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

Punjab News
ਚੰਡੀਗੜ੍ਹ, 10 ਅਪ੍ਰੈਲ:- ਸਿਹਤ ਐਮਰਜੈਂਸੀ ਅਕਸਰ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਆਉਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਸਿਰਫ ਸਿਹਤ ਸਬੰਧੀ ਚਿੰਤਾਵਾਂ ਹੀ ਨਹੀਂ, ਸਗੋਂ ਇਲਾਜ ਦੇ ਖਰਚੇ ਦਾ ਭਾਰ ਵੀ ਝੱਲਣਾ ਪੈਂਦਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਪਰਿਵਾਰ ਬਿਨਾਂ ਕਿਸੇ ਆਰਥਿਕ ਚਿੰਤਾ ਦੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਣ।ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ‘ਸਿਹਤ ਕਾਰਡ’ ਰਾਹੀਂ ਸਾਕਾਰ ਹੋ ਰਹੀ ਹੈ, ਜੋ ਰਾਜ ਭਰ ਵਿੱਚ ਪਰਿਵਾਰਾਂ ਨੂੰ ਆਰਥਿਕ ਸੁਰੱਖਿਆ ਦੇਣ ਦੇ ਨਾਲ ਨਾਲ ਵਿਸ਼ਵਾਸ ਵੀ ਪੈਦਾ ਕਰ ਰਹੀ ਹੈ। ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਵਿਆਪਕ ਰਜਿਸਟ੍ਰੇਸ਼ਨ ਅਭਿਆਨਾਂ ਰਾਹੀਂ ਹਰ ਰੋਜ਼ ਲਗਭਗ 50,000 ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਯੋਜਨਾ ਦੀ ਸਮਾਵੇਸ਼ੀ ਪ੍ਰਕਿਰਤੀ ਅਤੇ ਵਧਦੀ ਪਹੁੰਚ ਨੂੰ ਰੇਖਾਂਕਿਤ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸਿਹਤ ਕਾਰਡ ਸਭ ਲਈ ਹੈ; ਇਸ ਵਿ...
ਪਿੰਡ ਬੀਂਬੜ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ 90 ਪ੍ਰਾਪਰਟੀ ਕਾਰਡ ਸੌਂਪੇ

ਪਿੰਡ ਬੀਂਬੜ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ 90 ਪ੍ਰਾਪਰਟੀ ਕਾਰਡ ਸੌਂਪੇ

Punjab News
ਭਵਾਨੀਗੜ੍ਹ, 09 ਅਪ੍ਰੈਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬੀਂਬੜ ਵਿਖੇ ਵਿਸ਼ੇਸ਼ ਸਮਾਗਮ ਦੌਰਾਨਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਮਾਲਕੀ ਦੇ 90 ਪ੍ਰਾਪਰਟੀ ਕਾਰਡ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਸਾਰਾਹਨਾ ਕੀਤੀ। ਵਿਧਾਇਕ ਭਰਾਜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਹਰ ਇੱਕ ਨੂੰ ਮਾਲਕੀ ਹੱਕ” ਦੇ ਸਿਧਾਂਤ 'ਤੇ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਪਰਿਵਾਰ ਆਪਣੇ ਘਰ ਜਾਂ ਪਲਾਟ ਉੱਤੇ ਕਾਨੂੰਨੀ ਹੱਕ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਕਈ ਪਰਿਵਾਰ ਸਾਲਾਂ ਤੋਂ ਇਨ੍ਹਾਂ ਪਲਾਟਾਂ 'ਤੇ ਰਹਿ ਰਹੇ ਸਨ ਪਰ ਮਾਲਕੀ ਦੇ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਵੱਖ ਵੱਖ ਸਹੂਲਤਾਂ ਤੋਂ ਵਾਂਝਾ ਰਹਿਣਾ ਪੈਂਦਾ ਸੀ। ਹੁਣ ਇਹ ਕਾਰਡ ਮਿਲਣ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਦੂਰ ਹੋਣਗੀਆਂ। ਉਨ੍ਹਾਂ ਹੋਰ ਕਿਹਾ ਕਿ ਇਹ ਪਹਿਲ ਸਿਰਫ਼ ਕਾਗਜ਼ੀ ਕਾਰਵਾਈ ਨਹੀਂ, ਸਗੋਂ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਮਜ਼ਬੂਤ ਕਰਨ ਵੱਲ ਇੱਕ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ

Punjab News
ਮੂਨਕ/ ਖਨੌਰੀ, 10 ਅਪ੍ਰੈਲ  ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕਰੀਬ 12.42 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ। ਇਸ ਸਬੰਧੀ ਚੱਲ ਰਹੇ ਕਾਰਜਾਂ ਦਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਕਰੌੜ ਸਾਹਿਬਵਿਖੇ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਪਿੰਡ ਅੰਦਾਨਾ ਵਿਖੇ 01.83 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਦੇ ਨੇੜੇ ਪੱਥਰਾਂ ਦੇ ਨਾਲ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਕਰੌੜ ਸਾਹਿਬ ਤੋਂ ਕੜੈਲ ਤੱਕ 06.46 ਕਰੋੜ ਰੁਪਏ ਦੀ ਲਾਗਤ ਨਾਲ ਅਤੇ ਖਨੌਰੀ ਤੋਂ ਮਕਰੌੜ ਸਾਹਿਬ ਤੱਕ 04.13 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਦਾ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਸਾਰਿਆਂ ਪ੍ਰੋਜੈਕਟਾਂ ਤਹਿਤ ਕੁੱਲ ਕਰੀਬ 42 ਕਿਲੋਮੀਟਰ ਲੰਬੇ ਹਿੱਸੇ ਵਿੱਚ ਦਰਿਆ ਦੇ ਕਿਨਾਰਿਆਂ ਨੂੰ ਹੋਰ ਮਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਤੁੰਗਾਂ ਤੇ ਉਭਾਵਾਲ ਵਿੱਚ 75.06 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ; ਵੱਖ-ਵੱਖ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਤੁੰਗਾਂ ਤੇ ਉਭਾਵਾਲ ਵਿੱਚ 75.06 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ; ਵੱਖ-ਵੱਖ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ

Punjab News
ਸੰਗਰੂਰ, 10 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕੇ ਦੇ ਪਿੰਡ ਤੁੰਗਾਂ ਅਤੇ ਉਭਾਵਾਲ ਵਿਖੇ ਕੁੱਲ 75.06 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵੱਖ-ਵੱਖ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ਅਤੇ ਕਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੀ ਵੰਡੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਖੇਡਾਂ ਅਤੇ ਸਮਾਜਿਕ ਢਾਂਚੇ ਦੇ ਵਿਕਾਸ 'ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵਧੀਆ ਮੌਕੇ ਪ੍ਰਦਾਨ ਕੀਤੇ ਜਾ ਸਕਣ। ਪਿੰਡ ਤੁੰਗਾਂ ਵਿਖੇ ਕੈਬਨਿਟ ਮੰਤਰੀ ਨੇ 32.56 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਕੂਲ ਦੇ ਨਵੇਂ ਕਮਰੇ ਲੋਕ ਅਰਪਿਤ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਗ੍ਰਾਂ...
ਸੰਧਵਾਂ ਵੱਲੋਂ ਕਿਸਾਨ ਸਿਖਲਾਈ ਕੈਂਪ ਦੌਰਾਨ ਨਵੀਨਤਮ ਖੇਤੀ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ

ਸੰਧਵਾਂ ਵੱਲੋਂ ਕਿਸਾਨ ਸਿਖਲਾਈ ਕੈਂਪ ਦੌਰਾਨ ਨਵੀਨਤਮ ਖੇਤੀ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ

Punjab News
ਫ਼ਰੀਦਕੋਟ, 10 ਅਪ੍ਰੈਲਖੇਤੀਬਾੜੀ ਵਿਭਾਗ ਫਰੀਦਕੋਟ ਵੱਲੋਂ ਅੱਜ ਆਤਮਾ ਸਕੀਮ ਦੇ ਸਹਿਯੋਗ ਨਾਲ ਮਾਡਲ ਖੇਤੀਬਾੜੀ ਫਾਰਮ ਸਰਕੂਲਰ ਰੋਡ ਫ਼ਰੀਦਕੋਟ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਅਤੇ ਡਾ. ਅਰੁਣ ਕੁਮਾਰ ਸੰਯੁਕਤ ਡਾਇਰੈਕਟਰ (ਹਾਈਫੋਲੋਜੀ), ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਸਪੀਕਰ ਸ. ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਦਾ ਮੂਲ ਆਧਾਰ ਕਿਸਾਨ ਹਨ ਅਤੇ ਉਨ੍ਹਾਂ ਦੀ ਤਰੱਕੀ ਲਈ ਆਧੁਨਿਕ ਅਤੇ ਵਿਗਿਆਨਕ ਖੇਤੀ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਵੀਂ ਤਕਨੀਕਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਿਖਲਾਈ ਕੈਂਪ ਕਿਸਾਨਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਹੇ ਹ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

Punjab News
ਚੰਡੀਗੜ੍ਹ, 9 ਅਪ੍ਰੈਲ:  ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ, 2024 ਦੇ ਹੁਕਮਾਂ ਸਬੰਧੀ ਟਿੱਪਣੀਆਂ 'ਤੇ ਆਲੋਚਨਾ ਕਰਦਿਆਂ ਕਿਹਾ ਕਿ ਅਜਿਹੇ ਬਿਆਨ ਸਿੱਖ ਪੰਥ ਦੀ ਸਰਵਉੱਚ ਤਾਕਤ ਨੂੰ ਢਾਹ ਲਗਾਉਂਦੇ ਹਨ ਅਤੇ ਇਸਦੀ ਪਵਿੱਤਰਤਾ ਅਤੇ ਭਾਈਚਾਰੇ ਦੀਆਂ ਸਮੂਹਿਕ ਭਾਵਨਾਵਾਂ 'ਤੇ ਸਿੱਧਾ ਹਮਲਾ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਦਾ ਸਰਵਉੱਚ ਅਧਿਆਤਮਿਕ ਕੇਂਦਰ ਹੈ ਅਤੇ ਇਸ ਤੋਂ ਜਾਰੀ ਹਰ ਹੁਕਮਨਾਮਾ ਅਕਾਲ ਪੁਰਖ ਦਾ ਬ੍ਰਹਮ ਹੁਕਮ ਹੈ ਇਸ ‘ਤੇ ਕੋਈ ਵੀ ਸਵਾਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਤਖਤ ਸਾਹਿਬ ਦੀ ਤਾਕਤ ਨੂੰ ਚੁਣੌਤੀ ਦਿੰਦੇ ਹਨ ਉਹ ਪੰਥ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਨਹੀਂ ਕਰ ਸਕਦੇ। ਤੁਰੰਤ ਦਖਲ ਦੀ ਮੰਗ ਕਰਦਿਆਂ ਉਨ੍ਹਾਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸਾਹਿਬ 'ਤੇ ਇਸ ਹਮਲੇ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ। ਇਸੇ ਸੰਦਰਭ ਵਿੱਚ, ਹਰਜੋਤ ਸਿੰਘ ਬੈਂਸ ਨੇ ਧਾਰਮਿਕ ਅਤੇ ਵਿਰਾਸਤੀ ਮਾਮਲਿਆਂ ਵਿੱਚ...
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਲੋਕ ਅਰਪਣ

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਲੋਕ ਅਰਪਣ

Punjab News
ਸੰਗਰੂਰ, 09 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਉਪਰੰਤ ਜ਼ਿਲ੍ਹਾ ਅਜਾਇਬ ਘਰ, ਸੰਗਰੂਰ ਨੂੰ ਲੋਕਾਂ ਲਈ ਸਮਰਪਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਸ਼ਹਿਰ ਦੇ ਕੇਂਦਰ ਵਿੱਚ ਸਥਿਤ ਬਨਾਸਰ ਬਾਗ਼ ਅੰਦਰ ਬਣਿਆ ਇਹ ਅਜਾਇਬ ਘਰ ਸਿਰਫ਼ ਇਕ ਇਮਾਰਤ ਨਹੀਂ, ਸਗੋਂ ਪੰਜਾਬ ਦੇ ਇਤਿਹਾਸ ਅਤੇ ਰਾਜਸੀ ਵਿਰਾਸਤ ਦਾ ਜੀਉਂਦਾ ਜਾਗਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਮੁਗਲ ਅਤੇ ਰਾਜਸਥਾਨੀ ਸ਼ੈਲੀ ਵਿੱਚ ਤਿਆਰ ਕੀਤੀ ਇਸ ਇਮਾਰਤ ਨੂੰ ਲੰਮੇ ਸਮੇਂ ਤੋਂ ਸੰਭਾਲ ਅਤੇ ਮੁਰੰਮਤ ਦੇ ਕੰਮਾਂ ਕਰ ਕੇ ਬੰਦ ਰੱਖਿਆ ਗਿਆ ਸੀ, ਪਰ ਹੁਣ ਲਗਭਗ 2.5 ਕਰੋੜ ਰੁਪਏ ਦੀ ਲਾਗਤ ਨਾਲ ਇਸ ਦੀ ਕਾਇਆ ਕਲਪ ਕਰਕੇ ਮੁੜ ਸ਼ਾਨ-ਸ਼ੌਕਤ ਨਾਲ ਲੋਕਾਂ ਲਈ ਖੋਲ੍ਹ ਦਿੱ...
ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

Punjab News
ਧੂਰੀ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਓਐਸਡੀ ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੂੰ ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਦੇਣ ਦੇ ਯਤਨਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਯੋਗ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਭੂਮਿਕਾ ਮਹੱਤਵਪੂਰਨ ਹੈ। ਓਐਸਡੀ ਸੁਖਵੀਰ ਸਿੰਘ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਲੋਕ ਸੇਵਾ ਨੂੰ ਆਪਣਾ ਮੁੱਖ ਮਕਸ...
ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

Punjab News
ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਪੰਜਾਬ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਪੁਲਿਸ ਦੇ ਇਕ ਐਸ.ਪੀ. ਰੈਂਕ ਦੇ ਅਧਿਕਾਰੀ ਵਲੋਂ ਕਮਿਸ਼ਨ ਦੇ ਹੁਕਮ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਧਰਮ ਚੰਦ ਪੁੱਤਰ ਕਰਤਾ ਰਾਮ ਪਿੰਡ ਝੂੰਗੀਆਂ ਤਹਿ.ਬਲਾਚੌਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਸ਼ਿਕਾਇਤ ਨੰ: ਕ(ਗ) 113/25  ਪ੍ਰਾਪਤ ਹੋਈ ਸੀ ਜਿਸ ਵਿੱਚ ਜਾਤੀ ਸਬੰਧੀ ਅਪਸ਼ਬਦ ਬੋਲਣ , ਕੁੱਟਮਾਰ ਕਰਨ,ਬੇਪੱਤ ਕਰਨ, ਘਰ ਤੇ ਹਮਲਾ ਅਤੇ ਤੇਜਧਾਰ ਹਥਿਆਰ ਨਾਲ ਵਾਰ ਕਰਕੇ ਅਤੇ ਝੂਠੇ ਪਰਚਾ ਕੈਂਸਲ ਕਰਵਾਉਣ ਬਾਰੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ ਸੀ।ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004' ਦੀ ਧਾਰਾ 10 ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਆਰੰਭ ਕਰ ਦਿੱਤੀ। ਜ...
ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

Punjab News
ਭਵਾਨੀਗੜ੍ਹ, 09 ਅਪ੍ਰੈਲ: ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਅਨਾਜ ਮੰਡੀ, ਭਵਾਨੀਗੜ੍ਹ ਵਿਖੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਪਹਿਲੀ ਫਸਲ ਲਿਆਉਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਵਿੱਚ ਕਿਸਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਵਿਧਾਇਕ ਭਰਾਜ ਨੇ ਮੰਡੀ ਵਿੱਚ ਪਹੁੰਚ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਉਣ ਵਾਲੇ ਹਰ ਇਕ ਕਿਸਾਨ ਨੂੰ ਸੁਵਿਧਾਜਨਕ ਮਾਹੌਲ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਐਮ.ਐਸ.ਪੀ. 'ਤੇ ਯਕੀਨੀ ਬਣਾਈ ਜਾ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਆਨਲਾਈਨ ਪ੍ਰਣਾਲੀਆਂ ਨੂੰ ਲਾਗੂ ਕੀ...