Saturday, June 6
Shadow

Punjab News

ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ

ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ

Punjab News
ਮਾਨਸਾ, 7 ਅਪ੍ਰੈਲ: ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਥਾਈ ਹੱਲ ਲਈ ਅੱਜ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਾਲੀ ਮਾਤਾ ਮੰਦਰ ਰੋਡ ਨੇੜੇ ਰੇਲਵੇ ਫਾਟਕ, ਸੀ.ਸੀ.ਬੀ. (ਕਰੀਟੀਕਲ ਕੇਅਰ ਬਲਾਕ), ਮੂਸਾ ਚੁੰਗੀ ਰੋਡ ਨੇੜੇ ਪੀਰ ਖ਼ਾਨਾ, ਗ੍ਰੀਨ ਵੈਲੀ ਰੋਡ, ਚਕੇਰੀਆਂ ਫਾਟਕ ਰੋਡ ਉਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੁਝ ਵਿਕਾਸ ਕਾਰਜਾਂ ਵਿੱਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਤਾੜਨਾ ਕੀਤੀ ਅਤੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਆਦੇਸ਼ ਦਿੱਤੇ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਖਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਕਾਸ ਕਾਰਜਾਂ ਨੂੰ ਸਮਾਂਬੱਧ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ।  ਨਿਰੀਖਣ ਦੌਰਾ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ

Punjab News
ਮਾਨਸਾ, 7 ਅਪ੍ਰੈਲ:- ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਐਸ.ਐਸ.ਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਮਾਨਸਾ ਪੁਲਿਸ ਨੇ ਇੱਕ ਵਿਅਕਤੀ ਨੂੰ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਅੱਜ ਇਥੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਡੀ.ਆਈ.ਜੀ ਬਠਿੰਡਾ ਰੇਂਜ ਹਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਮਾਨਸਾ, ਨਸ਼ਾ ਤਸਕਰਾਂ ਵਿਰੁੱਧ 'ਜ਼ੀਰੋ ਟਾਲਰੈਂਸ' ਨੀਤੀ ਅਪਣਾ ਰਹੀ ਹੈ ਅਤੇ ਨਸ਼ੇ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈਸਟੀਗੇਸ਼ਨ), ਕਮਲਜੀਤ ਸਿੰਘ ਡੀ.ਐਸ.ਪੀ (ਪੀ.ਬੀ.ਆਈ), ਹੋਮੀਸਾਈਡ ਐਂਡ ਫੋਰੈਸਿੰਕ ਦੀ ਦੇਖ ਰੇਖ ਅਤੇ ਇੰਸ: ਬਲਕੌਰ ਸਿੰਘ ਇੰਚਾਰਜ ਸੀ.ਆਈ.ਏ ਦੀ ਅਗਵਾਈ ਵਿੱਚ 06 ਅਪ੍ਰੈਲ ਨੂੰ ਐਸ...
ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ ਹੇਅਰ

ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ ਹੇਅਰ

Punjab News
ਬਰਨਾਲਾ/ ਧਨੌਲਾ, 6 ਅਪ੍ਰੈਲ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ "ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ" ਤਹਿਤ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਧਨੌਲਾ ਅਤੇ ਪਿੰਡ ਫਰਵਾਹੀ ਵਿਚ ਜਨ ਸੰਵਾਦ ਕੀਤਾ ਗਿਆ।   ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਸੂਬੇ ਅਤੇ ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਹਨ।ਓਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਔਰਤਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਤੋਂ...
ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

Punjab News
ਚੰਡੀਗੜ੍ਹ 6 ਅਪ੍ਰੈਲ, 2026: ਪੰਜਾਬ ਦੇ ਯੁੱਧ ਨਸ਼ਿਆਂ ਵਿਰੁੱਧ ਨੂੰ ਸਿਰਫ਼ ਗ੍ਰਿਫ਼ਤਾਰੀਆਂ ਦੁਆਰਾ ਹੀ ਨਹੀਂ, ਸਗੋਂ ਅਦਾਲਤਾਂ ਵਿੱਚ ਸਖ਼ਤ ਦੋਸ਼ਾਂ ਵਿੱਚ ਤੇਜ਼ੀ ਨਾਲ ਵਾਧਾ ਕਰਕੇ ਪਰਿਭਾਸ਼ਿਤ ਕੀਤਾ ਜਾ ਰਿਹਾ ਹੈ, ਜੋ ਕਿ ਨਸ਼ੀਲੇ ਪਦਾਰਥਾਂ ਵਿਰੁੱਧ ਰਾਜ ਦੀ ਰਣਨੀਤੀ ਵਿੱਚ ਇੱਕ ਫੈਸਲਾਕੁੰਨ ਤਬਦੀਲੀ ਦਾ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਦੇ ਸਮਰਥਨ ਨਾਲ, ਪ੍ਰਮੁੱਖ ਮੁਹਿੰਮ 'ਯੁੱਧ ਨਸ਼ੇ ਵਿਰੁੱਧ" ਨੂੰ ਲਾਗੂ ਕਰਨ ਵਾਲੀਆਂ ਏਜੰਸੀਆਂ ਹੁਣ ਕਾਨੂੰਨੀ ਤੌਰ 'ਤੇ ਮਜ਼ਬੂਤ ਕੇਸ ਬਣਾਉਣ 'ਤੇ ਧਿਆਨ ਕੇਂਦਰਿਤ ਕਰ ਰਹੀਆਂ ਹਨ ਜੋ ਇਹ ਯਕੀਨੀ ਬਣਾਉਂਦੀਆਂ ਹਨ ਕਿ ਤਸਕਰਾਂ ਨੂੰ ਸਿਰਫ਼ ਫੜਿਆ ਹੀ ਨਾ ਜਾਵੇ, ਸਗੋਂ ਸਜ਼ਾ ਵੀ ਦਿੱਤੀ ਜਾਵੇ। ਪੁਲਿਸ ਅਧਿਕਾਰੀ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (NDPS) ਐਕਟ ਦੇ ਤਹਿਤ ਮਾਮਲਿਆਂ ਵਿੱਚ ਪੰਜਾਬ ਦੀ 88% ਦੀ ਸ਼ਾਨਦਾਰ ਸਜ਼ਾ ਦਰ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ, ਨੂੰ ਪੁਲਿਸਿੰਗ ਵਿੱਚ ਇੱਕ ਯੋਜਨਾਬੱਧ ਤਬਦੀਲੀ ਦਾ ਕਾਰਨ ਮੰਨਦੇ ਹਨ। ਇਸ ਵਿੱਚ ਮੁਕੱਦਮੇ ਦੀ ਅਗਵਾਈ ਵਾਲੀ ਜਾਂਚ, ਵਿਗਿਆਨਕ ਸਬੂਤ ਇਕੱ...
ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 6 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 76ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 322 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 76ਵੇਂ ਦਿਨ, ਪੁਲਿਸ ਟੀਮਾਂ ਨੇ 133 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 19,248 ਹੋ ਗਈ ਹੈ। ਇਸ ਤੋਂ ਇਲਾਵਾ 43 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 46 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ...
ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

Punjab News
ਪਟਿਆਲਾ; 6 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ 250 ਨਵੀਆਂ ਪੀ.ਆਰ.ਟੀ.ਸੀ. ਬੱਸਾਂ ਨੂੰ ਹਰੀ ਝੰਡੀ ਦਿਖਾਈ ਅਤੇ ਇਸਨੂੰ ਜਨਤਕ ਆਵਾਜਾਈ ਦੀ ਮਜ਼ਬੂਤੀ, ਰੋਜ਼ਗਾਰ ਉਤਪਤੀ ਅਤੇ ਪੰਜਾਬ ਭਰ 'ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਆਪਣੀ ਸਰਕਾਰ ਦੀ ਦੋਹਰੀ ਪਹੁੰਚ ਨੂੰ ਉਜਾਗਰ ਕੀਤਾ। ਬੱਸ ਫਲੀਟ ਵਿਚ ਵਾਧੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪਟਿਆਲਾ ਵਿੱਚ 250 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਪੀ.ਆਰ.ਟੀ.ਸੀ. ਫਲੀਟ ਵਿੱਚ ਸ਼ਾਮਲ ਕੀਤਾ ਗਿਆ। ਇਹ ਸਿਰਫ਼ ਆਵਾਜਾਈ ਸਹੂਲਤਾਂ ਵਿੱਚ ਸੁਧਾਰ ਨਹੀਂ, ਸਗੋਂ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਵਧੇਰੇ ਆਰਾਮਦਾਇਕ ਯਾਤਰਾ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਜਨਤਕ ਆਵਾਜਾਈ ਮਜ਼ਬੂਤ ਹੋਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਆਉਣ ਵਾਲੇ ਦਿਨਾਂ ਵਿੱਚ 300 ਤੋਂ ਵੱਧ ਹੋਰ ਬੱਸਾਂ ਪੀ....
ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 6 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਤਿੰਨ ਮੁਲਜ਼ਮਾਂ ਨੂੰ ਦੋ ਆਰਗਸ ਹੈਂਡ ਗ੍ਰਨੇਡਾਂ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ (ਪੀ.ਆਈ.ਓ.) ਦੁਆਰਾ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਅੰਮੀਸ਼ਾਹ ਦੇ ਵਸਨੀਕ ਸਰਬਜੀਤ ਸਿੰਘ, ਅੰਮ੍ਰਿਤਸਰ ਦੇ ਪਿੰਡ ਨੰਗਲ ਪੰਨੂਆਂ ਦੇ ਵਸਨੀਕ ਬਿਕਰਮਜੀਤ ਸਿੰਘ ਅਤੇ ਅੰਮ੍ਰਿਤਸਰ ਦੀ ਇੰਦਰਾ ਕਲੋਨੀ ਦੇ ਵਸਨੀਕ ਅਮਨਦੀਪ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਗ੍ਰਨੇਡਾਂ 'ਤੇ ਪਾਕਿਸਤਾਨ ਔਰਡਨੈਂਸ ਫੈਕਟਰੀ (ਪੀ.ਓ.ਐਫ.) ਦੀ ਮਾਰਕਿੰਗ...
ਪਨਗ੍ਰੇਨ, ਮਾਰਕਫੈਡ ਸਮੇਤ ਖਰੀਦ ਏਜੰਸੀਆਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਖਰੀਦ ਯਕੀਨੀ ਬਣਾਉਣ ਦੇ ਹੁਕਮ

ਪਨਗ੍ਰੇਨ, ਮਾਰਕਫੈਡ ਸਮੇਤ ਖਰੀਦ ਏਜੰਸੀਆਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਖਰੀਦ ਯਕੀਨੀ ਬਣਾਉਣ ਦੇ ਹੁਕਮ

Punjab News
ਮਾਲੇਰਕੋਟਲਾ, 06 ਅਪ੍ਰੈਲ –                   ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਅਤੇ ਐੱਸ.ਐੱਸ.ਪੀ ਗਗਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਕਣਕ ਦੀ ਅਗੇਤੀ ਖਰੀਦ ਲਈ ਕੀਤੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ।                    ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਣਕ ਦੀ ਸੰਭਾਵਿਤ ਆਮਦ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ ਕਰੀਬ 2 ਲੱਖ 47 ਹਜਾਰ ਮੈਟ੍ਰਿਕ ਟਨ ਕਣਕ ਦੀ ਆਮਦ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਲਈ ਮੰਡੀ ਬੋਰਡ ਵੱਲੋਂ ਕੁੱਲ 46 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 04 ਮੁੱਖ ਯਾਰਡ, 06 ਸਬ-ਯਾਰਡ ਅਤੇ 36 ਖਰੀਦ ...
ਐਮਪੀ ਕੰਗ ਅਤੇ ਵਿਧਾਇਕ ਚੱਢਾ ਨੇ ਰੰਗੀਲਪੁਰ ਤੋਂ ਬਰਦਾਰ ਤੱਕ ਜਾਂਦੀ ਸੜਕ ਦੇ ਨਵੀਨੀਕਰਣ ਦਾ ਨੀਂਹ ਪੱਥਰ ਰੱਖਿਆ 

ਐਮਪੀ ਕੰਗ ਅਤੇ ਵਿਧਾਇਕ ਚੱਢਾ ਨੇ ਰੰਗੀਲਪੁਰ ਤੋਂ ਬਰਦਾਰ ਤੱਕ ਜਾਂਦੀ ਸੜਕ ਦੇ ਨਵੀਨੀਕਰਣ ਦਾ ਨੀਂਹ ਪੱਥਰ ਰੱਖਿਆ 

Punjab News
ਰੂਪਨਗਰ, 06 ਅਪ੍ਰੈਲ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਅਤੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਲਗਭਗ 5.60 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਐਨ.ਐਚ-205 ਤੋਂ ਰੰਗੀਲਪੁਰ-ਮੀਆਂਪੁਰ-ਪੁਰਖਾਲੀ ਅੱਪ ਟੂ ਬਰਦਾਰ ਸੜਕ ਦੇ ਨਵੀਨੀਕਰਣ ਦੇ ਕੰਮ ਲਈ ਨੀਂਹ ਪੱਥਰ ਰੱਖਿਆ ਗਿਆ।  ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨਿਰੰਤਰ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਕੋਨੇ ਵਿੱਚ ਸੜਕਾਂ ਦੇ ਨਵੀਨੀਕਰਨ ਅਤੇ ਵਿਕਾਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਵਿਆਉਣ ਨਾਲ ਇਲਾਕੇ ਦੇ 25 ਤੋਂ ਵੱਧ ਪਿੰਡਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਆਵਾਜਾਈ ਦੀ ਸੁਵਿਧਾ ਵਿੱਚ ਵੀ ਵੱਡਾ ਸੁਧਾਰ ਆਵੇਗਾ। ਉਨ੍ਹਾਂ ਹੋਰ ਕਿਹਾ ਕਿ ਇਹ ਪ੍ਰੋਜੈਕਟ ਪੂਰਾ ਹੋਣ ਉਪਰੰਤ ਲੋਕਾ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

Punjab News
ਲਹਿਰਾਗਾਗਾ, 05 ਅਪ੍ਰੈਲ- ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਵੱਡੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ, ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸੁਵਿਧਾਵਾਂ ਦੇਣ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ...