ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਵਿਚ ਤੇਜ਼ੀ ਲਿਆਂਦੀ ਜਾਵੇ: ਹਰਪ੍ਰੀਤ ਸਿੰਘ
ਬਰਨਾਲਾ, 6 ਅਪ੍ਰੈਲ- ਪੰਜਾਬ ਸਰਕਾਰ ਵਲੋਂ ਪ੍ਰਤੀ ਪਰਿਵਾਰ 10 ਲੱਖ ਸਾਲਾਨਾ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ ਰਹੀ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਕਾਰਡ ਬਣਾਉਣ ਲਈ ਲੱਗ ਰਹੇ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਦਫ਼ਤਰ 'ਚ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਦਿੱਤੇ। ਇਸ ਮੌਕੇ ਉਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਇਸ ਯੋਜਨਾ ਤਹਿਤ ਹੁਣ ਤਕ 89112 ਵਿਅਕਤੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਰਜਿਸਟ੍ਰੇਸ਼ਨ ਵਾਸਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ 21 ਵਿਸ਼ੇਸ਼ ਕੈਂਪ ਲਗਾਤਾਰ ਚੱਲ ਰਹੇ ਹਨ, ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿਚ ਇਹ ਰਜਿਸਟ੍ਰੇਸ਼ਨ ਹੋ ਰਹੀ ਹੈ। ਓਹਨਾਂ ਕਿਹਾ ਕਿ ਕਾਮਨ ਸਰਵਿਸ ਸੈਂਟਰਾਂ ਵਿਚ ਇਹ ਰਜਿਸਟ੍ਰੇਸ਼ਨ ਦੀ ਦਰ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਸਾਰੇ ਯੋਗ ਲੋਕਾਂ ਦੀ ...








